FIR on MLA: ਵਿਧਾਇਕ ਰਾਣਾ ਇੰਦਰ ਪ੍ਰਤਾਪ ‘ਤੇ FIR ਦਰਜ, ਧੁੱਸੀ ਬੰਨ੍ਹ ਤੋੜਨ ‘ਤੇ ਹੋਈ ਕਾਰਵਾਈ

davinder-kumar-jalandhar
Updated On: 

16 Jul 2023 07:13 AM

FIR filed against MLA: ਵਿਧਾਇਕ ਰਾਣਾ ਇੰਦਰ ਪ੍ਰਤਾਪ 'ਤੇ ਧੁੱਸੀ ਬੰਨ੍ਹ ਨੂੰ ਤੋੜਨ ਦੇ ਇਲਜ਼ਾਮ ਵਿੱਚ ਜ਼ਿਲ੍ਹਾ ਪੁਲਿਸ ਨੇ ਵਿਧਾਇਕ ਸਮੇਤ ਕਈ ਲੋਕਾਂ ਖ਼ਿਲਾਫ਼ FIR ਦਰਜ ਕੀਤੀ ਹੈ।

FIR on MLA: ਵਿਧਾਇਕ ਰਾਣਾ ਇੰਦਰ ਪ੍ਰਤਾਪ ਤੇ FIR ਦਰਜ, ਧੁੱਸੀ ਬੰਨ੍ਹ ਤੋੜਨ ਤੇ ਹੋਈ ਕਾਰਵਾਈ
Follow Us On

ਕਪੂਰਥਲਾ ਨਿਊਜ਼। ਸੁਲਤਾਨਪੁਰ ਲੋਧੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਰਾਣਾ ਇੰਦਰ ਪ੍ਰਤਾਪ (Rana Inder Pratap) ਵੱਲੋਂ ਸ਼ੁੱਕਰਵਾਰ ਦੇਰ ਰਾਤ ਜੇਸੀਬੀ ਨਾਲ ਧੁੱਸੀ ਬੰਨ੍ਹ ਨੂੰ ਤੋੜਨ ਦੇ ਇਲਜ਼ਾਮ ਵਿੱਚ ਜ਼ਿਲ੍ਹਾ ਪੁਲਿਸ ਨੇ ਵਿਧਾਇਕ ਸਮੇਤ ਕਈ ਲੋਕਾਂ ਖ਼ਿਲਾਫ਼ FIR ਦਰਜ ਕੀਤੀ ਹੈ। ਹਾਲਾਂਕਿ ਕੋਈ ਵੀ ਅਧਿਕਾਰੀ ਇਸ ਦੀ ਪੁਸ਼ਟੀ ਕਰਨ ਨੂੰ ਤਿਆਰ ਨਹੀਂ ਹੈ। ਪਰ ਵਿਭਾਗੀ ਸੂਤਰਾਂ ਦੀ ਮੰਨੀਏ ਤਾਂ ਡਰੇਨੇਜ ਵਿਭਾਗ ਦੇ ਐਕਸੀਅਨ ਦੀ ਸ਼ਿਕਾਇਤ ‘ਤੇ ਇਹ ਕਾਰਵਾਈ ਕੀਤੀ ਗਈ ਹੈ।

ਦੱਸ ਦੇਈਏ ਕਿ ਵਿਧਾਇਕ ਰਾਣਾ ਇੰਦਰ ਪ੍ਰਤਾਪ ਨੇ ਸ਼ੁੱਕਰਵਾਰ ਰਾਤ ਨੂੰ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਕੁਝ ਪਿੰਡਾਂ ਨੂੰ ਹੜ੍ਹ ਦੇ ਪਾਣੀ ਦੇ ਖਤਰੇ ਨੂੰ ਦੇਖਦੇ ਹੋਏ ਧੁੱਸੀ ਬੰਨ੍ਹ ਨੂੰ ਮਸ਼ੀਨ ਨਾਲ ਤੋੜ ਦਿੱਤਾ ਗਿਆ। ਹਾਲਾਂਕਿ ਵਿਧਾਇਕ ਨੇ ਇਸ ਸਬੰਧੀ ਪ੍ਰਸ਼ਾਸਨ ਅਤੇ ਡਰੇਨੇਜ ਵਿਭਾਗ ਨੂੰ ਚਿਤਾਵਨੀ ਦੇਣ ਦੀ ਗੱਲ ਵੀ ਕਹੀ ਸੀ।

ਸ਼ਿਕਾਇਤ ਦੇ ਅਧਾਰ ‘ਤੇ ਹੋਈ ਕਾਰਵਾਈ

ਵਿਭਾਗੀ ਸੂਤਰਾਂ ਮੁਤਾਬਕ ਸ਼ਨੀਵਾਰ ਦੁਪਹਿਰ ਨੂੰ ਜ਼ਿਲ੍ਹਾ ਪੁਲਿਸ ਨੇ ਵਿਧਾਇਕ ਅਤੇ ਉਨ੍ਹਾਂ ਦੇ ਕੁਝ ਸਾਥੀਆਂ ਦੇ ਖਿਲਾਫ ਧਾਰਾ 277, 430, IPC 70 ਕੈਨਾਲ ਐਕਟ, FIR ਨੰ. 26 ਦਰਜ ਕੀਤਾ ਗਿਆ ਹੈ। ਸੂਤਰਾਂ ਦੀ ਮੰਨੀਏ ਤਾਂ ਜ਼ਿਲ੍ਹਾ ਪੁਲਿਸ ਨੇ ਇਹ ਕਾਰਵਾਈ ਡਰੇਨੇਜ ਵਿਭਾਗ ਦੇ ਐਕਸੀਅਨ ਦੀ ਸ਼ਿਕਾਇਤ ‘ਤੇ ਕੀਤੀ ਹੈ।

ਵਿਧਾਇਕ ਰਾਣਾ ਇੰਦਰ ਪ੍ਰਤਾਪ ਨੇ ਕਿਹਾ ਕਿ ਉਹ ਜੋ ਵੀ ਕੰਮ ਕਰਦੇ ਹਨ। ਉਨ੍ਹਾਂ ਨੇ ਆਪਣੇ ਇਲਾਕੇ ਦੇ ਲੋਕਾਂ ਦੀ ਬਿਹਤਰੀ ਲਈ ਕੀਤਾ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੀ ਕਾਰਵਾਈ ਦਾ ਜਵਾਬ ਸਮਾਂ ਆਉਣ ‘ਤੇ ਦਿੱਤਾ ਜਾਵੇਗਾ।

ਬੰਨ੍ਹ ਨੂੰ ਤੋੜਨ ਲਈ ਲੈਣੀ ਪੈਂਦੀ ਪ੍ਰਸ਼ਾਸਨ ਤੋਂ ਮਨਜ਼ੂਰੀ

ਡਰੇਨੇਜ ਵਿਭਾਗ (Drainage Department) ਦੇ ਅਧਿਕਾਰੀਆਂ ਨੇ ਦੱਸਿਆ ਕਿ ਬੰਨ੍ਹ ਨੂੰ ਤੋੜਨ ਲਈ ਪ੍ਰਸ਼ਾਸਨ ਤੋਂ ਮਨਜ਼ੂਰੀ ਲੈਣੀ ਪੈਂਦੀ ਹੈ। ਇਸ ਤੋਂ ਬਾਅਦ ਵਿਧਾਇਕ ਨੇ ਪਿੰਡ ਵਾਸੀਆਂ ਅਤੇ ਆਪਣੇ ਵਰਕਰਾਂ ਨੂੰ ਬੰਨ੍ਹ ਤੋੜਨ ਲਈ ਕਿਹਾ। ਸੂਚਨਾ ਮਿਲਦੇ ਹੀ ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ ਪਰ ਪੁਲਿਸ ਨੇ ਕੋਈ ਕੰਮ ਨਹੀਂ ਕੀਤਾ ਅਤੇ ਜੇਸੀਬੀ ਮਸ਼ੀਨ ਨਾਲ ਬੰਨ੍ਹ ਨੂੰ ਤੋੜ ਦਿੱਤਾ ਗਿਆ।

ਡੀਸੀ ਕਪੂਰਥਲਾ ਕੈਪਟਨ ਕਰਨੈਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਅਧਿਕਾਰਤ ਤੌਰ ‘ਤੇ ਸੂਚਨਾ ਨਹੀਂ ਮਿਲੀ। ਐਕਸੀਅਨ ਡਰੇਨੇਜ ਵਿਭਾਗ ਤੋਂ ਰਿਪੋਰਟ ਮਿਲਣ ਤੋਂ ਬਾਅਦ ਹੀ ਕੁਝ ਦੱਸ ਸਕਦੇ ਹਨ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ