Gangwar in Kapurthala Jail: ਕਪੂਰਥਲਾ ਦੀ ਮਾਡਰਨ ਜੇਲ੍ਹ ‘ਚ ਗੈਂਗਵਾਰ, ਸੁੱਤੇ ਪਏ ਕੈਦੀਆਂ ‘ਤੇ ਲੋਹੇ ਦੀ ਰਾਡ ਨਾਲ ਹਮਲਾ, ਇੱਕ ਦੀ ਮੌਤ

Updated On: 

13 Jul 2023 16:41 PM

Attack on Prisoners: ਕੁਝ ਕੈਦੀਆਂ ਨੇ ਸੁੱਤੇ ਹੋਏ ਕੈਦੀਆਂ 'ਤੇ ਲੋਹੇ ਦੀਆਂ ਰਾਡਾਂ ਨਾਲ ਹਮਲਾ ਕੀਤਾ। ਇਸ ਝਗੜੇ ਵਿੱਚ ਕੈਦੀ ਸਿਮਰਨਜੀਤ ਸਿੰਘ, ਅਮਨਪ੍ਰੀਤ ਸਿੰਘ, ਵਰਿੰਦਰ ਸਿੰਘ ਅਤੇ ਸੁਰਿੰਦਰ ਸਿੰਘ ਜ਼ਖ਼ਮੀ ਹੋ ਗਏ।

Gangwar in Kapurthala Jail: ਕਪੂਰਥਲਾ ਦੀ ਮਾਡਰਨ ਜੇਲ੍ਹ ਚ ਗੈਂਗਵਾਰ, ਸੁੱਤੇ ਪਏ ਕੈਦੀਆਂ ਤੇ ਲੋਹੇ ਦੀ ਰਾਡ ਨਾਲ ਹਮਲਾ, ਇੱਕ ਦੀ ਮੌਤ
Follow Us On

ਪੰਜਾਬ ਦੇ ਕਪੂਰਥਲਾ ਦੀ ਮਾਡਰਨ ਜੇਲ ‘ਚ ਵੀਰਵਾਰ ਨੂੰ ਕੈਦੀਆਂ ਵਿਚਾਲੇ ਗੈਂਗਵਾਰ (Gangwar) ਹੋ ਗਈ। ਇੱਕ ਜ਼ਖਮੀ ਕੈਦੀ ਦੀ ਅੰਮ੍ਰਿਤਸਰ ਦੇ ਹਸਪਤਾਲ ਵਿੱਚ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਪੁਰਾਣੀ ਰੰਜਿਸ਼ ਦੇ ਚੱਲਦਿਆਂ ਰਾਤ ਅੱਠ ਵਜੇ ਦੇ ਕਰੀਬ 40-50 ਕੈਦੀਆਂ ਨੇ ਬੈਰਕਾਂ ਵਿੱਚ ਸੁੱਤੇ ਪਏ ਕੈਦੀਆਂ ਤੇ ਲੋਹੇ ਦੀਆਂ ਰਾਡਾਂ ਨਾਲ ਹਮਲਾ ਕੀਤਾ। ਇਸ ਝਗੜੇ ਵਿੱਚ ਕੈਦੀ ਸਿਮਰਨਜੀਤ ਸਿੰਘ, ਅਮਨਪ੍ਰੀਤ ਸਿੰਘ, ਵਰਿੰਦਰ ਸਿੰਘ ਅਤੇ ਸੁਰਿੰਦਰ ਸਿੰਘ ਜ਼ਖ਼ਮੀ ਹੋ ਗਏ।

ਲੜਾਈ ਵਿੱਚ ਜ਼ਖਮੀ ਹੋਏ ਸਾਰੇ ਕੈਦੀਆਂ ਨੂੰ ਕਪੂਰਥਲਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ ਜਿੱਥੋਂ ਕੈਦੀ ਸਿਮਰਨਜੀਤ ਨੂੰ ਗੰਭੀਰ ਹਾਲਤ ਵਿੱਚ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ। ਪੁਲਿਸ ਸੂਤਰਾਂ ਅਨੁਸਾਰ ਸਿਮਰਨਜੀਤ ਦੀ ਉਥੇ ਮੌਤ ਹੋ ਗਈ। ਜਦਕਿ ਬਾਕੀ ਤਿੰਨ ਕੈਦੀ ਸਿਵਲ ਹਸਪਤਾਲ ਵਿੱਚ ਹੀ ਦਾਖਲ ਹਨ।

ਇੱਕ ਕੈਦੀ ਦੀ ਅੰਮ੍ਰਿਤਸਰ ਹਸਪਤਾਲ ‘ਚ ਮੌਤ ਦੀ ਖਬਰ

ਪੰਜਾਬ ਦੇ ਕਪੂਰਥਲਾ ਦੀ ਮਾਡਰਨ ਜੇਲ੍ਹ ‘ਚ ਵੀਰਵਾਰ ਨੂੰ ਕੈਦੀਆਂ ਵਿਚਾਲੇ ਗੈਂਗਵਾਰ ਹੋ ਗਈ। ਇੱਕ ਜ਼ਖਮੀ ਕੈਦੀ ਦੀ ਅੰਮ੍ਰਿਤਸਰ ਦੇ ਹਸਪਤਾਲ ਵਿੱਚ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਪੁਰਾਣੀ ਰੰਜਿਸ਼ ਦੇ ਚੱਲਦਿਆਂ ਰਾਤ ਅੱਠ ਵਜੇ ਦੇ ਕਰੀਬ 40-50 ਬੰਦੀਆਂ ਨੇ ਬੈਰਕਾਂ ਵਿੱਚ ਸੁੱਤੇ ਪਏ ਕੈਦੀਆਂ ਤੇ ਹਮਲਾ ਕਰ ਦਿੱਤਾ।

ਸਾਰਿਆਂ ਨੂੰ ਕਪੂਰਥਲਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ ਜਿੱਥੋਂ ਸਿਮਰਨਜੀਤ ਨੂੰ ਗੰਭੀਰ ਹਾਲਤ ‘ਚ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ। ਪੁਲਿਸ ਸੂਤਰਾਂ ਮੁਤਾਬਕ, ਸਿਮਰਨਜੀਤ ਦੀ ਉਥੇ ਮੌਤ ਹੋ ਗਈ। ਜਦਕਿ ਬਾਕੀ ਤਿੰਨ ਕੈਦੀ ਸਿਵਲ ਹਸਪਤਾਲ ਵਿੱਚ ਹੀ ਦਾਖਲ ਹਨ। ਹਸਪਤਾਲ ਦੇ ਡਿਊਟੀ ਡਾਕਟਰ ਵਿਵੇਕ ਨੇ ਦੱਸਿਆ ਕਿ ਤਿੰਨੋਂ ਕੈਦੀਆਂ ਦੀ ਹਾਲਤ ਸਥਿਰ ਹੈ।

ਸੁੱਤੇ ਹੋਏ ਕੈਦੀਆਂ ‘ਤੇ ਹੋਇਆ ਹਮਲਾ

ਸਿਵਲ ਹਸਪਤਾਲ ਵਿੱਚ ਦਾਖ਼ਲ ਜ਼ਖ਼ਮੀ ਕੈਦੀਆਂ ਨੇ ਦੱਸਿਆ ਕਿ ਉਹ ਆਪਣੀ ਬੈਰਕ ਵਿੱਚ ਸੁੱਤੇ ਪਏ ਸਨ ਕਿ ਅਚਾਨਕ ਕੁਝ ਕੈਦੀਆਂ ਨੇ ਉਨ੍ਹਾਂ ਤੇ ਲੋਹੇ ਦੀਆਂ ਰਾਡਾਂ ਨਾਲ ਹਮਲਾ ਕਰ ਦਿੱਤਾ। ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਇਹ ਹਮਲਾ ਪੁਰਾਣੀ ਰੰਜਿਸ਼ ਕਾਰਨ ਕੀਤਾ ਗਿਆ ਹੈ।

ਥਾਣਾ ਕੋਤਵਾਲੀ ਦੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਸੂਤਰਾਂ ਦੀ ਮੰਨੀਏ ਤਾਂ ਗੰਭੀਰ ਜ਼ਖ਼ਮੀ ਕੈਦੀ ਦੀ ਮੌਤ ਹੋ ਗਈ ਹੈ। ਇਸ ਬਾਰੇ ਜਾਣਕਾਰ ਲੈਣ ਲਈ ਐਸਪੀ-ਜੇਲ੍ਹ ਇਕਬਾਲ ਸਿੰਘ ਧਾਲੀਵਾਲ ਨਾਲ ਕਈ ਵਾਰ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਉਨ੍ਹਾਂ ਫੋਨ ਨਹੀਂ ਚੁੱਕਿਆ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Exit mobile version