ਕਪੂਰਥਲਾ ਨਿਊਜ਼। ਸੁਲਤਾਨਪੁਰ ਲੋਧੀ ਤੋਂ ਆਜ਼ਾਦ ਵਿਧਾਇਕ ਰਾਣਾ ਇੰਦਰਪ੍ਰਤਾਪ ਸਿੰਘ ਦੀ ਹਾਜ਼ਰੀ ਵਿੱਚ ਬੀਤੀ ਦੇਰ ਰਾਤ ਹਲਕਾ ਵਰਕਰਾਂ ਅਤੇ ਵੱਖ-ਵੱਖ ਪਿੰਡਾਂ ਦੇ ਲੋਕਾਂ ਵੱਲੋਂ ਪਿੰਡ ਭੜੋਆਣਾ ਨੇੜੇ ਧੁੱਸੀ ਬੰਨ੍ਹ ਨੂੰ ਜੇਸੀਬੀ ਮਸ਼ੀਨ ਨਾਲ ਤੋੜਿਆ ਗਿਆ। ਵਿਧਾਇਕ ਨੇ ਬੰਨ੍ਹ ਨੂੰ ਤੋੜਨ ਤੋਂ ਪਹਿਲਾਂ ਡਰੇਨੇਜ ਵਿਭਾਗ ਅਤੇ ਸਥਾਨਕ ਪੁਲਿਸ ਨੂੰ ਸਲਾਹ ਦਿੱਤੀ ਸੀ ਕਿ ਵਿਭਾਗ ਨੂੰ ਖੁਦ ਬੰਨ੍ਹ ਨੂੰ ਤੋੜਨਾ ਚਾਹੀਦਾ ਹੈ।
ਇਸ ਮੌਕੇ ਵਿਧਾਇਕ ਰਾਣਾ ਇੰਦਰਪ੍ਰਤਾਪ ਸਿੰਘ ਨੇ ਸੈਂਕੜੇ ਪਿੰਡ ਵਾਸੀਆਂ ਨੂੰ ਨਾਲ ਲੈ ਕੇ ਬੰਨ੍ਹ ਤੇ ਹੀ ਧਰਨਾ ਦਿੱਤਾ। ਵਿਧਾਇਕ ਦਾ ਕਹਿਣਾ ਹੈ ਕਿ ਮੇਰਾ ਇਲਾਕਾ ਹੜ੍ਹਾਂ ਦੇ ਪਾਣੀ ਨਾਲ ਡੁੱਬ ਰਿਹਾ ਹੈ। ਪ੍ਰਸ਼ਾਸਨ ਬੇਖ਼ਬਰ ਇਧਰ-ਉਧਰ ਘੁੰਮ ਰਿਹਾ ਹੈ।
ਬੰਨ੍ਹ ਟੁੱਟਣ ਨਾਲ ਹੜ੍ਹਾਂ ਦਾ ਪਾਣੀ ਮੁੜ ਸਤਲੁਜ ‘ਚ ਜਾਵੇਗਾ
ਸੁਲਤਾਨਪੁਰ ਲੋਧੀ ਦੇ ਵਿਧਾਇਕ ਰਾਣਾ ਇੰਦਰਪ੍ਰਤਾਪ ਸਿੰਘ ਨੇ ਆਪਣੇ ਵਰਕਰਾਂ ਅਤੇ ਪਿੰਡ ਵਾਸੀਆਂ ਨਾਲ ਪਿੰਡ ਭੜੋਆਣਾ ਨੇੜੇ ਦੇਰ ਰਾਤ ਜੇਸੀਬੀ ਮਸ਼ੀਨ ਨਾਲ ਧੁੱਸੀ ਬੰਨ੍ਹ ਦਾ ਕੁਝ ਹਿੱਸਾ ਤੋੜ ਦਿੱਤਾ। ਉਨ੍ਹਾਂ ਕਿਹਾ ਕਿ ਬੰਨ੍ਹ ਟੁੱਟਣ ਨਾਲ ਹੜ੍ਹਾਂ ਦਾ ਪਾਣੀ ਮੁੜ ਸਤਲੁਜ ਵਿੱਚ ਚਲਾ ਜਾਵੇਗਾ ਜੋ ਅੱਗੇ ਜਾ ਕੇ ਹਰੀਕੇ ਹੈੱਡ ਵਰਕਸ ਨਾਲ ਜੁੜ ਜਾਵੇਗਾ। ਉਨ੍ਹਾਂ ਕਿਹਾ ਕਿ ਕਰਕੇ ਅਸੀਂ ਆਪਣੇ ਲੋਕਾਂ ਦੀ ਮਦਦ ਕੀਤੀ ਹੈ।
ਪ੍ਰਸ਼ਾਸਨ ਸਿਰਫ਼ ਗੱਲਾਂ ਹੀ ਕਰ ਰਿਹਾ ਹੈ। ਉਨ੍ਹਾਂ ਦੇ ਇਲਾਕੇ ਦੇ ਲੋਕ ਪਾਣੀ ਵਿੱਚ ਘਿਰੇ ਹੋਏ ਹਨ। ਉਨ੍ਹਾਂ ਕਿਹਾ ਕਿ ਸਾਡੇ ਹਲਕੇ ਦੇ 25 ਪਿੰਡ ਪਿਛਲੇ ਚਾਰ ਦਿਨਾਂ ਤੋਂ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਪ੍ਰਭਾਵਿਤ ਹਨ। ਉਨ੍ਹਾਂ ਦਾ ਘਰ ਪਾਣੀ ਵਿੱਚ ਡੁੱਬ ਗਿਆ ਹੈ ਨਾ ਤਾਂ ਉਨ੍ਹਾਂ ਤੱਕ ਕੋਈ ਖਾਣ-ਪੀਣ ਦਾ ਸਮਾਨ ਪਹੁੰਚ ਰਿਹਾ ਹੈ ਅਤੇ ਨਾ ਹੀ ਉਨ੍ਹਾਂ ਨੂੰ ਕੋਈ ਸਹੂਲਤ ਮਿਲ ਰਹੀ ਹੈ। ਜਿਸ ਕਾਰਨ ਮੈਨੂੰ ਪਿੰਡ ਵਾਸੀਆਂ ਨਾਲ ਮਿਲ ਕੇ ਇਹ ਕਦਮ ਚੁੱਕਣ ਲਈ ਮਜ਼ਬੂਰ ਹੋਣਾ ਪਿਆ ਹੈ। ਉਨ੍ਹਾਂ ਕਿਹਾ ਕਿ ਮੈਂ ਕੋਈ ਰਾਜਨੀਤੀ ਨਹੀਂ ਕੀਤੀ ਹੈ। ਇਹ ਸਭ ਹਲਕੇ ਦੇ ਲੋਕਾਂ ਲਈ ਕੀਤਾ ਹੈ।
ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਦਾ ਕੀਤਾ ਧੰਨਵਾਦ
ਹਲਕੇ ਦੇ ਪਿੰਡਾਂ ਦੇ ਲੋਕਾਂ ਨੇ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸਾਡੇ ਪਿੰਡ ਪਾਣੀ ਵਿੱਚ ਡੁੱਬ ਰਹੇ ਹਨ ਪਰ ਪ੍ਰਸ਼ਾਸਨ ਸਾਰ ਲੈਣ ਲਈ ਵੀ ਨਹੀਂ ਪਹੁੰਚਿਆ। ਸਾਡੇ ਕਹਿਣ ‘ਤੇ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਇਹ ਕਦਮ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਕਿਸੇ ਦਾ ਕੋਈ ਨੁਕਸਾਨ ਨਹੀਂ ਹੈ ਕਿਉਂਕਿ ਇਹ ਪਾਣੀ ਅੱਗੇ ਸਤਲੁਜ ਦਰਿਆ ਵਿੱਚ ਮਿਲੇਗਾ।
ਜੇਸੀਬੀ ਮਸ਼ੀਨ ਨਾਲ ਧੁੱਸੀ ਬੰਨ੍ਹ
ਥਾਣਾ ਕਬੀਰਪੁਰ ਅਤੇ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਨੇ ਮੌਕੇ ‘ਤੇ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਇਹ ਨਾਕਾਮਯਾਬ ਸਾਬਤ ਹੋਏ। ਪੁਲਿਸ ਅਤੇ ਵਿਭਾਗ ਦੇ ਮੁਲਾਜ਼ਮਾਂ ਦੀ ਮੌਜੂਦਗੀ ਵਿੱਚ ਉਨ੍ਹਾਂ ਧਰਨਾਕਾਰੀਆਂ ਵੱਲ ਜੇਸੀਬੀ ਮਸ਼ੀਨ ਨਾਲ ਧੁੱਸੀ ਬੰਨ੍ਹ ਤੋੜ ਦਿੱਤਾ। ਇਸ ਸਬੰਧੀ ਜਦੋਂ ਮੌਕੇ ‘ਤੇ ਮੌਜੂਦ ਅਧਿਕਾਰੀਆਂ ਨਾਲ ਗੱਲ ਕਰਨੀ ਚਾਹੀ ਤਾਂ ਉਨ੍ਹਾਂ ਕੁਝ ਵੀ ਬੋਲਣ ਤੋਂ ਇਨਕਾਰ ਕਰ ਦਿੱਤਾ।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ