Crime News: ਫਗਵਾੜਾ ਦੇ ਪਰਮ ਨਗਰ ਤੋਂ ਦਿਨ ਵੇਲੇ ਹੀ ਅਣਪਛਾਤੇ ਬਦਮਾਸ਼ਾਂ ਨੇ ਪਤੀ ਪਤਨੀ ਨੂੰ ਕੀਤਾ ਕਿਡਨੈਪ, ਇਲਾਕੇ ‘ਚ ਫੈਲੀ ਸਨਸਨੀ, CCTV ਵੀ ਆਈ ਸਾਹਮਣੇ
ਪੰਜਾਬ ਵਿੱਚ ਕ੍ਰਾਈਮ ਲਗਾਤਾਰ ਵੱਧਦਾ ਹੀ ਜਾ ਰਿਹਾ ਹੈ ਤੇ ਹੁਣ ਫਗਵਾੜਾ ਦੇ ਪਰਮ ਨਗਰ ਤੋਂ ਕੁੱਝ ਬਦਮਾਸ਼ਾਂ ਨੇ ਇੱਕ ਪਤੀ ਪਤਨੀ ਨੂੰ ਅਗਵਾ ਕਰ ਲਿਆ ਹੈ। ਕਾਰ 'ਚ ਸਵਾਰ ਹੋ ਆਏ ਬਦਮਾਸ਼ਾਂ ਨੇ ਉਨ੍ਹਾਂ ਨਾਲ ਮਾਰ ਕੁੱਟ ਵੀ ਕੀਤੀ। ਮੌਕੇ 'ਤੇ ਪਹੁੰਚੀ ਪੁਲਿਸ ਨੇ ਮਾਮਲਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਲੰਧਰ। ਜ਼ਿਲ੍ਹਾ ਕਪੂਰਥਲਾ ਦੇ ਕਸਬਾ ਫਗਵਾੜਾ (Phagwara) ਦੇ ਅਮਨ ਨਗਰ ‘ਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਬਦਮਾਸ਼ ਦੋ ਗੱਡੀਆਂ ‘ਚ ਘਰ ਦੇ ਅੰਦਰ ਪਤੀ-ਪਤਨੀ ਦੀ ਕੁੱਟਮਾਰ ਕਰਕੇ ਅਤੇ ਉਨਾਂ ਨੂੰ ਅਗਵਾ ਕਰਕੇ ਮੌਕੇ ਤੋਂ ਫ਼ਰਾਰ ਹੋ ਗਏ। ਸੂਚਨਾ ਮਿਲਦੇ ਹੀ ਥਾਣਾ ਸਿਟੀ ਪੁਲਿਸ ਦੇ ਐਸ.ਐਚ.ਓ ਅਮਨਦੀਪ ਨਾਹਰ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚ ਗਏ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ। ਜਾਣਕਾਰੀ ਅਨੁਸਾਰ ਅਗਵਾ ਹੋਏ ਪਤੀ-ਪਤਨੀ ਦੀ ਪਹਿਚਾਣ ਸੋਨੂੰ ਅਤੇ ਜੋਤੀ ਵਜੋਂ ਹੋਈ ਹੈ।
ਇਸ ਪੂਰੇ ਮਾਮਲੇ ਸਬੰਧੀ ਜਦੋਂ ਕੋਠੀ ਦੇ ਸੇਵਾਦਾਰ ਗੁਲਜ਼ਾਰ ਸਿੰਘ ਨਾਲ ਗੱਲ ਕੀਤੀ ਗਈ ਤਾਂ ਗੁਲਜ਼ਾਰ ਸਿੰਘ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਕੋਠੀ ਵਿੱਚ ਚੋਰੀ ਦੀ ਘਟਨਾ ਵਾਪਰੀ ਸੀ, ਜਿਸ ਕਾਰਨ ਉਕਤ ਵਿਅਕਤੀਆਂ ਦੀ ਪਛਾਣ ਹੋ ਗਈ ਸੀ।