AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਕਪੂਰਥਲਾ ‘ਚ ਨਸ਼ਾ ਤਸਕਰਾਂ ‘ਤੇ ਪੁਲਿਸ ਦਾ ਵੱਡਾ ਐਕਸ਼ਨ, 1 ਕਿਲੋ ਤੋਂ ਵੱਧ ਹੈਰੋਇਨ ਸਮੇਤ ਔਰਤ ਤੇ ਨੌਜਵਾਨ ਕਾਬੂ

ਕਪੂਰਥਲਾ ਪੁਲਿਸ ਨੇ ਨਸ਼ਾ ਤਸਕਰੀ ਵਿਰੁੱਧ ਵਿੱਢੀ ਮੁਹਿੰਮ ਤਹਿਤ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ 1 ਕਿਲੋ 35 ਗ੍ਰਾਮ ਹੈਰੋਇਨ ਸਮੇਤ ਇੱਕ ਔਰਤ ਅਤੇ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਗੁਪਤ ਇਤਲਾਹ ਦੇ ਆਧਾਰ 'ਤੇ ਪਿੰਡ ਸੈਦੋਵਾਲ ਨੇੜੇ ਵਿਸ਼ੇਸ਼ ਨਾਕਾਬੰਦੀ ਕੀਤੀ ਹੋਈ ਸੀ। ਚੈਕਿੰਗ ਦੌਰਾਨ ਜਦੋਂ ਇੱਕ ਸ਼ੱਕੀ ਸਵਿਫ਼ਟ ਕਾਰ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਵਿੱਚੋਂ 1.035 ਕਿਲੋਗ੍ਰਾਮ ਹੈਰੋਇਨ ਬਰਾਮਦ ਹੋਈ।

ਕਪੂਰਥਲਾ 'ਚ ਨਸ਼ਾ ਤਸਕਰਾਂ 'ਤੇ ਪੁਲਿਸ ਦਾ ਵੱਡਾ ਐਕਸ਼ਨ, 1 ਕਿਲੋ ਤੋਂ ਵੱਧ ਹੈਰੋਇਨ ਸਮੇਤ ਔਰਤ ਤੇ ਨੌਜਵਾਨ ਕਾਬੂ
davinder-kumar-jalandhar
| Published: 27 Jul 2026 23:56 PM IST
Share

ਕਪੂਰਥਲਾ ਪੁਲਿਸ ਨੇ ਨਸ਼ਾ ਤਸਕਰੀ ਵਿਰੁੱਧ ਵਿੱਢੀ ਮੁਹਿੰਮ ਤਹਿਤ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ 1 ਕਿਲੋ 35 ਗ੍ਰਾਮ ਹੈਰੋਇਨ ਸਮੇਤ ਇੱਕ ਔਰਤ ਅਤੇ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਗੁਪਤ ਇਤਲਾਹ ਦੇ ਆਧਾਰ ‘ਤੇ ਪਿੰਡ ਸੈਦੋਵਾਲ ਨੇੜੇ ਵਿਸ਼ੇਸ਼ ਨਾਕਾਬੰਦੀ ਕੀਤੀ ਹੋਈ ਸੀ। ਚੈਕਿੰਗ ਦੌਰਾਨ ਜਦੋਂ ਇੱਕ ਸ਼ੱਕੀ ਸਵਿਫ਼ਟ ਕਾਰ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਵਿੱਚੋਂ 1.035 ਕਿਲੋਗ੍ਰਾਮ ਹੈਰੋਇਨ ਬਰਾਮਦ ਹੋਈ।

ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਗ੍ਰਿਫ਼ਤਾਰ ਕੀਤਾ ਗਿਆ ਨੌਜਵਾਨ ਪਿੰਡ ਨਵੇਂ ਪਿੰਡ ਭੱਠੇ ਦਾ ਰਹਿਣ ਵਾਲਾ ਹੈ, ਜਦਕਿ ਫੜੀ ਗਈ ਔਰਤ ਪਿੰਡ ਲਖਨਕਲਾਂ ਦੀ ਨਿਵਾਸੀ ਹੈ। ਮੁਢਲੀ ਤਫ਼ਤੀਸ਼ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਦੋਵੇਂ ਮੁਲਜ਼ਮ ਪਹਿਲਾਂ ਤੋਂ ਹੀ ਨਸ਼ਾ ਤਸਕਰੀ ਦੇ ਕਾਰੋਬਾਰ ਵਿੱਚ ਕਾਫ਼ੀ ਸਰਗਰਮ ਰਹੇ ਹਨ।

ਮੁਲਜ਼ਮਾਂ ਵਿਰੁੱਧ ਪਹਿਲਾਂ ਵੀ ਕਈ ਮਾਮਲੇ ਦਰਜ

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਗ੍ਰਿਫ਼ਤਾਰ ਨੌਜਵਾਨ ਵਿਰੁੱਧ ਪਹਿਲਾਂ ਵੀ ਐਨ.ਡੀ.ਪੀ.ਐਸ. ਐਕਟ (NDPS Act) ਤਹਿਤ ਤਿੰਨ ਮਾਮਲੇ ਦਰਜ ਹਨ। ਇਸ ਦੇ ਨਾਲ ਹੀ ਫੜੀ ਗਈ ਔਰਤ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਖ਼ਿਲਾਫ਼ ਵੀ 8 ਤੋਂ ਵੱਧ ਮੁਕੱਦਮੇ ਦਰਜ ਹਨ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਮਾਮਲੇ ਨਸ਼ਾ ਤਸਕਰੀ ਨਾਲ ਹੀ ਸਬੰਧਤ ਹਨ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਕਾਰਵਾਈ ਨਾਲ ਨਸ਼ਾ ਤਸਕਰਾਂ ਦੀ ਇੱਕ ਬਹੁਤ ਹੀ ਮਹੱਤਵਪੂਰਨ ਸਪਲਾਈ ਲਾਈਨ ਨੂੰ ਤੋੜਨ ਵਿੱਚ ਵੱਡੀ ਕਾਮਯਾਬੀ ਮਿਲੀ ਹੈ। ਫੜੇ ਗਏ ਮੁਲਜ਼ਮਾਂ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਉਨ੍ਹਾਂ ਦੇ ਪੂਰੇ ਨੈੱਟਵਰਕ ਦਾ ਪਰਦਾਫ਼ਾਸ਼ ਕੀਤਾ ਜਾ ਸਕੇ।

ਹੋਰ ਵੀ ਡਰੱਗ ਪੈਡਲਰਾਂ ਦੇ ਬੇਨਕਾਬ ਹੋਣ ਦੀ ਉਮੀਦ

ਪੁਲਿਸ ਦਾ ਕਹਿਣਾ ਹੈ ਕਿ ਪੁੱਛਗਿੱਛ ਦੌਰਾਨ ਮੁਲਜ਼ਮਾਂ ਕੋਲੋਂ ਮਿਲੀਆਂ ਤਾਜ਼ਾ ਜਾਣਕਾਰੀਆਂ ਦੇ ਆਧਾਰ ‘ਤੇ ਉਨ੍ਹਾਂ ਦੇ ਸੰਪਰਕਾਂ ਅਤੇ ਪੂਰੇ ਨੈੱਟਵਰਕ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਉਮੀਦ ਹੈ ਕਿ ਇਸ ਮਾਮਲੇ ‘ਚ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਨਸ਼ਾ ਤਸਕਰਾਂ ਦੀਆਂ ਗ੍ਰਿਫ਼ਤਾਰੀਆਂ ਹੋ ਸਕਦੀਆਂ ਹਨ। ਪੁਲਿਸ ਨੇ ਸਪੱਸ਼ਟ ਕੀਤਾ ਕਿ ਜ਼ਿਲ੍ਹੇ ਅੰਦਰ ਨਸ਼ੇ ਦੇ ਕਾਲੇ ਕਾਰੋਬਾਰ ਖ਼ਿਲਾਫ਼ ਇਹ ਮੁਹਿੰਮ ਬਿਨਾਂ ਕਿਸੇ ਢਿੱਲ ਦੇ ਨਿਰੰਤਰ ਜਾਰੀ ਰਹੇਗੀ।

Follow Us
ਦਿੱਲੀ-NCR ਵਿੱਚ ਸਵਾਈਨ ਫਲੂ ਦੀ ਦਸਤਕ, ਜਾਣੋ ਬਚਣ ਦੇ ਸੌਖੇ ਤਰੀਕੇ
ਦਿੱਲੀ-NCR ਵਿੱਚ ਸਵਾਈਨ ਫਲੂ ਦੀ ਦਸਤਕ, ਜਾਣੋ ਬਚਣ ਦੇ ਸੌਖੇ ਤਰੀਕੇ...
ਚੰਡੀਗੜ੍ਹ ਨੂੰ ਦਹਿਲਾਉਣ ਦੀ ਸਾਜਿਸ਼ ਨਾਕਾਮ, ਬੱਸ ਸਟੈਂਡ 'ਤੇ ਮਿਲਿਆ IED, 3 ਕਾਬੂ
ਚੰਡੀਗੜ੍ਹ ਨੂੰ ਦਹਿਲਾਉਣ ਦੀ ਸਾਜਿਸ਼ ਨਾਕਾਮ, ਬੱਸ ਸਟੈਂਡ 'ਤੇ ਮਿਲਿਆ IED, 3 ਕਾਬੂ...
ਸਵਾਮੀ ਰਾਮਦੇਵ ਦਾ ਵਨ ਨੇਸ਼ਨ, ਵਨ ਇਲੈਕਸ਼ਨ ਨੂੰ ਸਮਰਥਨ, ਬੋਲੇ- ਰਾਸ਼ਟਰੀ ਹਿੱਤ ਵਿੱਚ ਜ਼ਰੂਰੀ
ਸਵਾਮੀ ਰਾਮਦੇਵ ਦਾ ਵਨ ਨੇਸ਼ਨ, ਵਨ ਇਲੈਕਸ਼ਨ ਨੂੰ ਸਮਰਥਨ, ਬੋਲੇ- ਰਾਸ਼ਟਰੀ ਹਿੱਤ ਵਿੱਚ ਜ਼ਰੂਰੀ...
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ...
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ...
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ...
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ...
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ...
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ...