Road Accident: ਕਪੂਰਥਲਾ ਵਿੱਚ ਸਕੂਲ ਬੱਸ ਅਤੇ ਕਾਰ ਦੀ ਟੱਕਰ, ਬੱਸ ਵਿੱਚ 15-20 ਬੱਚੇ ਸਨ ਸਵਾਰ

Updated On: 

13 Jan 2025 13:10 PM

ਸੜਕ ਸੁਰੱਖਿਆ ਫੋਰਸ ਦੀ ਟੀਮ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ, ਅੱਜ ਸਵੇਰੇ 8 ਵਜੇ ਦੇ ਕਰੀਬ ਪਿੰਡ ਢੁੱਡੀਆਂਵਾਲ ਨੇੜੇ ਸੁਲਤਾਨਪੁਰ ਲੋਧੀ ਰੋਡ 'ਤੇ ਇੱਕ ਸਕੂਲ ਬੱਸ ਅਤੇ ਇੱਕ ਸਵਿਫਟ ਡਿਜ਼ਾਇਰ ਕਾਰ (T0824PB8229E) ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਜਿਸ ਵਿੱਚ ਕਾਰ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਨੁਕਸਾਨਿਆ ਗਿਆ ਅਤੇ ਕਾਰ ਚਾਲਕ ਗੰਭੀਰ ਜ਼ਖਮੀ ਹੋ ਗਿਆ।

Road Accident: ਕਪੂਰਥਲਾ ਵਿੱਚ ਸਕੂਲ ਬੱਸ ਅਤੇ ਕਾਰ ਦੀ ਟੱਕਰ, ਬੱਸ ਵਿੱਚ 15-20 ਬੱਚੇ ਸਨ ਸਵਾਰ

Road Accident: ਕਪੂਰਥਲਾ ਵਿੱਚ ਸਕੂਲ ਬੱਸ ਅਤੇ ਕਾਰ ਦੀ ਟੱਕਰ, ਬੱਸ ਵਿੱਚ 15-20 ਬੱਚੇ ਸਨ ਸਵਾਰ

Follow Us On

ਕਪੂਰਥਲਾ ਦੇ ਸੁਲਤਾਨਪੁਰ ਲੋਧੀ ਰੋਡ ‘ਤੇ ਅੱਜ ਸਵੇਰੇ ਇੱਕ ਸਕੂਲ ਬੱਸ ਅਤੇ ਇੱਕ ਸਵਿਫਟ ਡਿਜ਼ਾਇਰ ਕਾਰ ਵਿਚਕਾਰ ਭਿਆਨਕ ਟੱਕਰ ਹੋ ਗਈ। ਜਿਸ ਵਿੱਚ ਕਾਰ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਨੁਕਸਾਨਿਆ ਗਿਆ ਅਤੇ ਕਾਰ ਚਾਲਕ ਵੀ ਗੰਭੀਰ ਜ਼ਖਮੀ ਹੈ। ਜਿਨ੍ਹਾਂ ਨੂੰ ਇਲਾਜ ਲਈ ਆਰਸੀਐਫ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਹਾਲਾਂਕਿ, ਬੱਸ ਵਿੱਚ ਬੈਠੇ ਸਾਰੇ ਬੱਚੇ ਸੁਰੱਖਿਅਤ ਹਨ। ਪਰ ਬੱਸ ਡਰਾਈਵਰ ਜ਼ਖਮੀ ਹੋ ਗਿਆ ਹੈ। ਇਸ ਦੀ ਪੁਸ਼ਟੀ ਕਰਦਿਆਂ ਰੋਡ ਸੇਫਟੀ ਫੋਰਸ (SSF) ਦੇ ਇੰਚਾਰਜ ASI ਹਰਪ੍ਰੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਟੀਮ ਮੌਕੇ ‘ਤੇ ਪਹੁੰਚ ਗਈ ਹੈ ਅਤੇ ਬਚਾਅ ਕਾਰਜ ਚਲਾਇਆ ਗਿਆ।

ਸੜਕ ਸੁਰੱਖਿਆ ਫੋਰਸ ਦੀ ਟੀਮ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ, ਅੱਜ ਸਵੇਰੇ 8 ਵਜੇ ਦੇ ਕਰੀਬ ਪਿੰਡ ਢੁੱਡੀਆਂਵਾਲ ਨੇੜੇ ਸੁਲਤਾਨਪੁਰ ਲੋਧੀ ਰੋਡ ‘ਤੇ ਇੱਕ ਸਕੂਲ ਬੱਸ ਅਤੇ ਇੱਕ ਸਵਿਫਟ ਡਿਜ਼ਾਇਰ ਕਾਰ (T0824PB8229E) ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਜਿਸ ਵਿੱਚ ਕਾਰ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਨੁਕਸਾਨਿਆ ਗਿਆ ਅਤੇ ਕਾਰ ਚਾਲਕ ਨਵੀਨ ਚਾਹਲ, ਵਾਸੀ ਆਰ.ਸੀ.ਐਫ., ਗੰਭੀਰ ਜ਼ਖਮੀ ਹੋ ਗਿਆ। ਉਸਨੂੰ ਇਲਾਜ ਲਈ ਆਰਸੀਐਫ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਸੜਕ ਤੋਂ ਹਟਾਏ ਗਏ ਵਾਹਨ

ਦੂਜੇ ਪਾਸੇ, ਸਕੂਲ ਬੱਸ ਡਰਾਈਵਰ ਕਰਨੈਲ ਸਿੰਘ ਨੂੰ ਵੀ ਮਾਮੂਲੀ ਸੱਟਾਂ ਲੱਗੀਆਂ। ਹਾਲਾਂਕਿ, ਸਕੂਲ ਬੱਸ ਵਿੱਚ ਬੈਠੇ ਸਾਰੇ ਬੱਚੇ ਸੁਰੱਖਿਅਤ ਹਨ। ਜਿਨ੍ਹਾਂ ਨੂੰ ਕਿਸੇ ਹੋਰ ਵਾਹਨ ਵਿੱਚ ਸਕੂਲ ਲਿਜਾਇਆ ਗਿਆ। ਇਸ ਦੌਰਾਨ, ਸੜਕ ਸੁਰੱਖਿਆ ਫੋਰਸ ਦੀ ਟੀਮ ਦੇ ਇੰਚਾਰਜ ASI ਹਰਪ੍ਰੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਟੀਮ ਮੌਕੇ ‘ਤੇ ਪਹੁੰਚ ਗਈ ਹੈ ਅਤੇ ਬਚਾਅ ਕਾਰਜ ਚਲਾ ਰਹੀ ਹੈ। ਇਸ ਵੇਲੇ, ਸੁਚਾਰੂ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਦੋਵੇਂ ਵਾਹਨਾਂ ਨੂੰ ਇੱਕ ਪਾਸੇ ਕਰ ਦਿੱਤਾ ਗਿਆ ਹੈ।

ਜਖ਼ਮੀਆਂ ਦਾ ਚੱਲ ਰਿਹਾ ਇਲਾਜ਼

ਹਾਦਸੇ ਤੋਂ ਬਾਅਦ ਜਖ਼ਮੀਆਂ ਨੂੰ ਨੇੜਲੇ ਹਸਪਤਾਲ ਲਿਆਂਦਾ ਗਿਆ। ਜਿੱਥੇ ਡਾਕਟਰਾਂ ਦੀ ਟੀਮ ਨੇ ਉਹਨਾਂ ਨੂੰ ਮੁੱਢਲੀ ਸਹਾਇਤਾ ਪ੍ਰਦਾਨ ਕੀਤੀ। ਫਿਲਹਾਲ ਜਖ਼ਮੀਆਂ ਦਾ ਇਲਾਜ ਚੱਲ ਰਿਹਾ ਹੈ। ਉੱਧਰ ਪੁਲਿਸ ਵੱਲੋਂ ਵੀ ਮਾਮਲੇ ਵਿੱਚ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ। ਹਾਲਾਂਕਿ ਅਜੇ ਤੱਕ ਇਹ ਪਤਾ ਨਹੀਂ ਚੱਲ ਸਕਿਆ ਕਿ ਹਾਦਸੇ ਵਿੱਚ ਕਿਸ ਧਿਰ ਦੀ ਗਲਤੀ ਸੀ।