AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਕਪੂਰਥਲਾ ‘ਚ ਸੁਰੱਖਿਆ ਗਾਰਡ ਨੇ ਖੁਦ ਨੂੰ ਮਾਰੀ ਗੋਲੀ, ਕੋਲੋ ਮਿਲਿਆ ਮੋਬਾਇਲ ਤੇ ਨਜਾਇਜ਼ ਹਥਿਆਰ; ਪੂਰੇ ਇਲਾਕੇ ‘ਚ ਦਹਿਸ਼ਤ

Kapurthala Security Guard Suicide: ਕਪੂਰਥਲਾ ਦੀ ਗਰੋਵਰ ਐਨਕਲੇਵ ਕਲੋਨੀ ਵਿੱਚ ਦੇਰ ਰਾਤ ਇੱਕ ਸੁਰੱਖਿਆ ਕਰਮੀ ਵੱਲੋਂ ਆਪਣੇ ਘਰ ਵਿੱਚ ਖੁਦ ਨੂੰ ਗੋਲੀ ਮਾਰ ਕੇ ਜੀਵਨ ਲੀਲਾ ਸਮਾਪਤ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਸਿਟੀ ਥਾਣਾ ਪੁਲਿਸ ਤੁਰੰਤ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾ ਦਿੱਤਾ ਗਿਆ ਹੈ।

ਕਪੂਰਥਲਾ 'ਚ ਸੁਰੱਖਿਆ ਗਾਰਡ ਨੇ ਖੁਦ ਨੂੰ ਮਾਰੀ ਗੋਲੀ, ਕੋਲੋ ਮਿਲਿਆ ਮੋਬਾਇਲ ਤੇ ਨਜਾਇਜ਼ ਹਥਿਆਰ; ਪੂਰੇ ਇਲਾਕੇ 'ਚ ਦਹਿਸ਼ਤ
ਕਪੂਰਥਲਾ ‘ਚ ਗਾਰਡ ਨੇ ਖੁਦ ਨੂੰ ਮਾਰੀ ਗੋਲੀ, ਨਜਾਇਜ਼ ਹਥਿਆਰ ਤੇ ਮੋਬਾਈਲ ਬਰਾਮਦ
davinder-kumar-jalandhar
| Updated On: 24 Feb 2026 20:11 PM IST

ਕਪੂਰਥਲਾ ਦੀ ਗਰੋਵਰ ਐਨਕਲੇਵ ਕਲੋਨੀ ਵਿੱਚ ਦੇਰ ਰਾਤ ਇੱਕ ਸੁਰੱਖਿਆ ਕਰਮੀ ਵੱਲੋਂ ਆਪਣੇ ਘਰ ਵਿੱਚ ਖੁਦ ਨੂੰ ਗੋਲੀ ਮਾਰ ਕੇ ਜੀਵਨ ਲੀਲਾ ਸਮਾਪਤ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਸਿਟੀ ਥਾਣਾ ਪੁਲਿਸ ਤੁਰੰਤ ਮੌਕੇ ‘ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾ ਦਿੱਤਾ ਗਿਆ ਹੈ।

ਡੀਐਸਪੀ ਦਲਜੀਤ ਸਿੰਘ ਨੇ ਮਾਮਲੇ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਮ੍ਰਿਤਕ ਨੇ ਇੱਕ ਨਜਾਇਜ਼ ਪਿਸਤੌਲ ਨਾਲ ਆਪਣੇ ਮੱਥੇ ‘ਤੇ ਗੋਲੀ ਮਾਰੀ ਹੈ। ਪੁਲਿਸ ਵੱਲੋਂ ਇਸ ਮਾਮਲੇ ਦੀ ਹਰ ਪਹਿਲੂ ਤੋਂ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਮ੍ਰਿਤਕ ਦੀ ਪਛਾਣ ਅਤੇ ਕੰਮਕਾਜ

ਮ੍ਰਿਤਕ ਦੀ ਪਛਾਣ 28 ਸਾਲਾ ਸਚਿਨ ਵਜੋਂ ਹੋਈ ਹੈ। ਉਹ ਨਿਊ ਕੋਰਟ ਕੰਪਲੈਕਸ ਦੇ ਨੇੜੇ ਸਥਿਤ ਗਰੋਵਰ ਐਨਕਲੇਵ ਵਿੱਚ ਰਹਿ ਰਿਹਾ ਸੀ, ਜਦੋਂ ਕਿ ਉਹ ਮੂਲ ਰੂਪ ਵਿੱਚ ਪਿੰਡ ਬੱਦੂਵਾਲ ਦਾ ਰਹਿਣ ਵਾਲਾ ਸੀ। ਡੀਐਸਪੀ ਦਲਜੀਤ ਸਿੰਘ ਅਨੁਸਾਰ ਸਚਿਨ ਕਪੂਰਥਲਾ ਦੀ ਹੀ ਇੱਕ ਨਾਮੀ ਰਬੜ ਫੈਕਟਰੀ ਵਿੱਚ ਸੁਰੱਖਿਆ ਗਾਰਡ ਵਜੋਂ ਆਪਣੀ ਡਿਊਟੀ ਨਿਭਾ ਰਿਹਾ ਸੀ।

ਪੁਲਿਸ ਵੱਲੋਂ ਹਥਿਆਰ ਅਤੇ ਮੋਬਾਈਲ ਜ਼ਬਤ

ਪੁਲਿਸ ਨੇ ਘਟਨਾ ਸਥਾਨ ਤੋਂ ਮ੍ਰਿਤਕ ਦਾ ਮੋਬਾਈਲ ਫੋਨ ਅਤੇ ਵਾਰਦਾਤ ਵਿੱਚ ਵਰਤੀ ਗਈ .315 ਬੋਰ ਦੀ ਪਿਸਤੌਲ ਆਪਣੇ ਕਬਜ਼ੇ ਵਿੱਚ ਲੈ ਲਈ ਹੈ। ਪੁਲਿਸ ਹੁਣ ਇਸ ਗੱਲ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਕਿ ਮ੍ਰਿਤਕ ਕੋਲ ਇਹ ਨਜਾਇਜ਼ ਹਥਿਆਰ ਕਿੱਥੋਂ ਆਇਆ ਸੀ ਅਤੇ ਖੁਦਕੁਸ਼ੀ ਪਿੱਛੇ ਅਸਲ ਕਾਰਨ ਕੀ ਸਨ।

ਫਿਲਹਾਲ ਪੁਲਿਸ ਪੋਸਟਮਾਰਟਮ ਦੀ ਰਿਪੋਰਟ ਦਾ ਇੰਤਜ਼ਾਰ ਕਰ ਰਹੀ ਹੈ ਤਾਂ ਜੋ ਮੌਤ ਦੇ ਸਹੀ ਸਮੇਂ ਅਤੇ ਹੋਰ ਤੱਥਾਂ ਦਾ ਪਤਾ ਲੱਗ ਸਕੇ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਹੈ ਅਤੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਤੋਂ ਬਾਅਦ ਅਗਲੀ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Follow Us
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ...
Womens Reservation Bill: "543 ਸੀਟਾਂ 'ਤੇ 33% ਰਾਖਵਾਂਕਰਨ ਦੇਣ ਵਿੱਚ ਕੀ ਸਮੱਸਿਆ?" CM ਮਾਨ ਦਾ BJP ਤੇ ਹਮਲਾ
Womens Reservation Bill:
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ...
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ...
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ...
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ...
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ...
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ...
Women Reservation Bill 'ਤੇ ਪੀਐਮ ਮੋਦੀ ਨੇ ਮੰਗਿਆ ਖੜਗੇ ਦਾ ਸਮਰਥਨ, ਸੰਸਦ ਵਿੱਚ ਹੋਈ ਮੁਲਾਕਾਤ
Women Reservation Bill 'ਤੇ ਪੀਐਮ ਮੋਦੀ ਨੇ ਮੰਗਿਆ ਖੜਗੇ ਦਾ ਸਮਰਥਨ, ਸੰਸਦ ਵਿੱਚ ਹੋਈ ਮੁਲਾਕਾਤ...