AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਜਿਸ ਨੌਜਵਾਨ ਨੂੰ ਮ੍ਰਿਤਕ ਸਮਝ ਕੇ ਪਰਿਵਾਰ ਨੇ ਕਰੀਬ 20 ਦਿਨ ਪਹਿਲਾਂ ਨਮ ਅੱਖਾਂ ਨਾਲ ਅੰਤਿਮ ਸਸਕਾਰ ਕਰ ਦਿੱਤਾ ਸੀ ਅਤੇ ਉਸ ਦੀ ਆਤਮਿਕ ਸ਼ਾਂਤੀ ਲਈ ਅੰਤਿਮ ਰਸਮਾਂ ਤੇ ਭੋਗ ਵੀ ਪਾ ਦਿੱਤਾ ਸੀ, ਉਹੀ ਨੌਜਵਾਨ ਹੁਣ ਜਿਊਂਦਾ ਮਿਲਿਆ ਹੈ।

ਕਪੂਰਥਲਾ 'ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ 'ਚ ਜ਼ਿੰਦਾ ਮਿਲਿਆ ਨੌਜਵਾਨ
davinder-kumar-jalandhar
| Updated On: 05 Sep 2026 14:54 PM IST
Share

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਜਿਸ ਨੌਜਵਾਨ ਨੂੰ ਮ੍ਰਿਤਕ ਸਮਝ ਕੇ ਪਰਿਵਾਰ ਨੇ ਕਰੀਬ 20 ਦਿਨ ਪਹਿਲਾਂ ਨਮ ਅੱਖਾਂ ਨਾਲ ਅੰਤਿਮ ਸਸਕਾਰ ਕਰ ਦਿੱਤਾ ਸੀ ਅਤੇ ਉਸ ਦੀ ਆਤਮਿਕ ਸ਼ਾਂਤੀ ਲਈ ਅੰਤਿਮ ਰਸਮਾਂ ਤੇ ਭੋਗ ਵੀ ਪਾ ਦਿੱਤਾ ਸੀ, ਉਹੀ ਨੌਜਵਾਨ ਹੁਣ ਜਿਊਂਦਾ ਮਿਲਿਆ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਉਕਤ ਨੌਜਵਾਨ ਕਪੂਰਥਲਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਪਾਇਆ ਗਿਆ। ਪਰਿਵਾਰ ਨੂੰ ਜਦੋਂ ਜੇਲ੍ਹ ਪ੍ਰਸ਼ਾਸਨ ਦੇ ਇੱਕ ਮੁਲਾਜ਼ਮ ਦਾ ਫ਼ੋਨ ਆਇਆ ਤਾਂ ਪਹਿਲਾਂ ਉਨ੍ਹਾਂ ਨੂੰ ਆਪਣੇ ਕੰਨਾਂ ‘ਤੇ ਯਕੀਨ ਨਹੀਂ ਹੋਇਆ, ਪਰ ਜਦੋਂ ਜੇਲ੍ਹ ਪਹੁੰਚ ਕੇ ਉਨ੍ਹਾਂ ਨੇ ਆਪਣੇ ਪੁੱਤ ਨੂੰ ਸਾਹਮਣੇ ਖੜ੍ਹਾ ਦੇਖਿਆ ਤਾਂ ਪਰਿਵਾਰਕ ਮੈਂਬਰਾਂ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ।

ਦਰਅਸਲ, ਕਰੀਬ 22 ਦਿਨ ਪਹਿਲਾਂ ਕਪੂਰਥਲਾ ਪੁਲਸ ਨੂੰ ਕਾਂਜਲੀ ਨੇੜਿਓਂ ਇੱਕ ਅਣਪਛਾਤੇ ਨੌਜਵਾਨ ਦੀ ਲਾਸ਼ ਬਰਾਮਦ ਹੋਈ ਸੀ। ਕਈ ਦਿਨਾਂ ਤੋਂ ਲਾਪਤਾ ਚੱਲ ਰਹੇ ਆਪਣੇ ਪੁੱਤਰ ਦੀ ਭਾਲ ਵਿੱਚ ਭਟਕ ਰਹੇ ਪਰਿਵਾਰ ਨੇ ਉਸ ਲਾਸ਼ ਦੀ ਪਛਾਣ ਆਪਣੇ ਪੁੱਤਰ ਵਜੋਂ ਕਰ ਲਈ ਸੀ। ਪਰਿਵਾਰ ਵੱਲੋਂ ਸ਼ਨਾਖ਼ਤ ਕੀਤੇ ਜਾਣ ਤੋਂ ਬਾਅਦ ਪੁਲਸ ਨੇ ਕਾਗ਼ਜ਼ੀ ਕਾਰਵਾਈ ਪੂਰੀ ਕਰਕੇ ਮ੍ਰਿਤਕ ਦੇਹ ਉਨ੍ਹਾਂ ਦੇ ਹਵਾਲੇ ਕਰ ਦਿੱਤੀ, ਜਿਸ ਤੋਂ ਬਾਅਦ ਪਰਿਵਾਰ ਨੇ 13 ਅਗਸਤ 2026 ਨੂੰ ਪੂਰੇ ਰੀਤੀ-ਰਿਵਾਜਾਂ ਨਾਲ ਉਸ ਦਾ ਅੰਤਿਮ ਸਸਕਾਰ ਕਰ ਦਿੱਤਾ ਸੀ।

ਹੁਣ ਇਸ ਗੰਭੀਰ ਲਾਪਰਵਾਹੀ ਦੇ ਸਾਹਮਣੇ ਆਉਣ ਮਗਰੋਂ ਪੁਲਸ ਪ੍ਰਸ਼ਾਸਨ ਨੇ ਮਾਮਲੇ ਦੀ ਉੱਚ ਪੱਧਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਡੀ.ਐੱਸ.ਪੀ. ਸ਼ੀਤਲ ਸਿੰਘ ਅਨੁਸਾਰ ਇਸ ਘਟਨਾ ਵਿੱਚ ਕਿਸ ਪੱਧਰ ‘ਤੇ ਲਾਪਰਵਾਹੀ ਹੋਈ ਹੈ, ਇਸ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਸ ਦੇ ਨਾਲ ਹੀ ਪੁਲਸ ਸਾਹਮਣੇ ਹੁਣ ਸਭ ਤੋਂ ਵੱਡਾ ਸਵਾਲ ਇਹ ਖੜ੍ਹਾ ਹੋ ਗਿਆ ਹੈ ਕਿ ਆਖ਼ਰ ਉਹ ਲਾਸ਼ ਕਿਸ ਅਣਪਛਾਤੇ ਨੌਜਵਾਨ ਦੀ ਸੀ, ਜਿਸ ਨੂੰ ਪਰਿਵਾਰ ਨੇ ਆਪਣਾ ਪੁੱਤ ਸਮਝ ਕੇ ਅਗਨੀ ਭੇਟ ਕਰ ਦਿੱਤਾ ਸੀ।

5 ਅਗਸਤ ਤੋਂ ਭੇਤਭਰੀ ਹਾਲਤ ਵਿੱਚ ਲਾਪਤਾ ਸੀ ਨੌਜਵਾਨ

ਪੁਲਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਕਾਦੂਪੁਰ ਦੇ ਵਸਨੀਕ ਟੀਟੀ ਦਾ 25 ਸਾਲਾ ਪੁੱਤਰ ਰਵੀ ਕੁਮਾਰ ਬੀਤੀ 5 ਅਗਸਤ ਤੋਂ ਅਚਾਨਕ ਲਾਪਤਾ ਹੋ ਗਿਆ ਸੀ। ਪਰਿਵਾਰਕ ਮੈਂਬਰ ਕਈ ਦਿਨਾਂ ਤੱਕ ਉਸ ਨੂੰ ਨੇੜਲੇ ਪਿੰਡਾਂ ਅਤੇ ਰਿਸ਼ਤੇਦਾਰੀਆਂ ਵਿੱਚ ਲੱਭਦੇ ਰਹੇ। ਜਦੋਂ ਉਸ ਦਾ ਕੋਈ ਸੁਰਾਗ਼ ਨਾ ਮਿਲਿਆ ਤਾਂ ਪਰਿਵਾਰ ਨੇ ਪੁਲਸ ਕੋਲ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਕਰਵਾਈ।

9 ਅਗਸਤ ਨੂੰ ਕਾਂਜਲੀ ਰੋਡ ਨੇੜਿਓਂ ਬਰਾਮਦ ਹੋਈ ਸੀ ਲਾਸ਼

ਡੀ.ਐੱਸ.ਪੀ. ਸ਼ੀਤਲ ਸਿੰਘ ਨੇ ਦੱਸਿਆ ਕਿ 9 ਅਗਸਤ ਨੂੰ ਕੰਟਰੋਲ ਰੂਮ ਰਾਹੀਂ ਸੂਚਨਾ ਮਿਲੀ ਸੀ ਕਿ ਕਾਂਜਲੀ ਰੋਡ ਨੇੜੇ ਇੱਕ ਨੌਜਵਾਨ ਦੀ ਲਾਸ਼ ਪਈ ਹੈ। ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲਿਆ ਅਤੇ ਪੋਸਟਮਾਰਟਮ ਲਈ ਭੇਜ ਦਿੱਤਾ। ਲਾਸ਼ ਦੀ ਹਾਲਤ ਕਾਫ਼ੀ ਖ਼ਰਾਬ ਹੋ ਚੁੱਕੀ ਸੀ ਅਤੇ ਚਿਹਰਾ ਪਛਾਣਨ ਯੋਗ ਨਹੀਂ ਸੀ। ਇਸ ਉਪਰੰਤ ਪੁਲਸ ਵੱਲੋਂ ਲਾਸ਼ ਦੀ ਸ਼ਨਾਖ਼ਤ ਕਰਵਾਉਣ ਦੀ ਪ੍ਰਕਿਰਿਆ ਆਰੰਭੀ ਗਈ।

ਇਸ ਦੌਰਾਨ ਰਵੀ ਦੇ ਪਰਿਵਾਰ ਨੂੰ ਬੁਲਾ ਕੇ ਲਾਸ਼ ਦੀ ਪਛਾਣ ਕਰਨ ਲਈ ਕਿਹਾ ਗਿਆ ਤਾਂ ਉਨ੍ਹਾਂ ਨੇ ਮ੍ਰਿਤਕ ਦੇਹ ਆਪਣੇ ਪੁੱਤਰ ਦੀ ਹੋਣ ਦੀ ਪੁਸ਼ਟੀ ਕਰ ਦਿੱਤੀ। ਪਰਿਵਾਰ ਨੇ ਲਾਸ਼ ‘ਤੇ ਮੌਜੂਦ ਕੱਪੜਿਆਂ ਦੇ ਆਧਾਰ ‘ਤੇ ਹੀ ਉਸ ਨੂੰ ਆਪਣਾ ਪੁੱਤਰ ਰਵੀ ਕੁਮਾਰ ਮੰਨ ਲਿਆ ਸੀ।

ਪਰਿਵਾਰ ਨੇ ਪੁੱਤ ਸਮਝ ਕੇ ਕਰ ਦਿੱਤਾ ਸੀ ਸਸਕਾਰ

ਪਰਿਵਾਰ ਵੱਲੋਂ ਪਛਾਣ ਕੀਤੇ ਜਾਣ ਮਗਰੋਂ ਪੁਲਸ ਨੇ ਜ਼ਰੂਰੀ ਕਾਨੂੰਨੀ ਕਾਰਵਾਈ ਕਰਕੇ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ। ਪਰਿਵਾਰ ਨੇ ਗ਼ਮਗੀਨ ਮਾਹੌਲ ਵਿੱਚ 13 ਅਗਸਤ 2026 ਨੂੰ ਰਵੀ ਕੁਮਾਰ ਸਮਝ ਕੇ ਉਸ ਦਾ ਅੰਤਿਮ ਸਸਕਾਰ ਕਰ ਦਿੱਤਾ। ਇੰਨਾ ਹੀ ਨਹੀਂ, ਦੋ ਦਿਨ ਬਾਅਦ ਯਾਨੀ 15 ਅਗਸਤ ਨੂੰ ਪਰਿਵਾਰ ਵੱਲੋਂ ਸਾਰੀਆਂ ਅੰਤਿਮ ਰਸਮਾਂ ਨਿਭਾਉਂਦਿਆਂ ਉਸ ਦੀ ਆਤਮਿਕ ਸ਼ਾਂਤੀ ਲਈ ਭੋਗ ਵੀ ਪਾ ਦਿੱਤਾ ਗਿਆ ਸੀ।

ਜੇਲ੍ਹ ਮੁਲਾਜ਼ਮ ਦੇ ਫ਼ੋਨ ਨੇ ਉਡਾਏ ਸਭ ਦੇ ਹੋਸ਼

ਇਸ ਸਾਰੇ ਮਾਮਲੇ ਵਿੱਚ ਅਸਲ ਨਾਟਕੀ ਮੋੜ ਉਸ ਵੇਲੇ ਆਇਆ, ਜਦੋਂ ਕਪੂਰਥਲਾ ਕੇਂਦਰੀ ਜੇਲ੍ਹ ਦੇ ਇੱਕ ਮੁਲਾਜ਼ਮ ਨੇ ਰਵੀ ਦੇ ਪਰਿਵਾਰ ਨੂੰ ਫ਼ੋਨ ਕਰਕੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਰਵੀ ਕੁਮਾਰ ਜੇਲ੍ਹ ਅੰਦਰ ਬੰਦ ਹੈ। ਸ਼ੁਰੂਆਤ ਵਿੱਚ ਤਾਂ ਪਰਿਵਾਰ ਨੂੰ ਇਹ ਕੋਈ ਕੋਝਾ ਮਜ਼ਾਕ ਲੱਗਿਆ ਅਤੇ ਉਨ੍ਹਾਂ ਨੂੰ ਯਕੀਨ ਹੀ ਨਹੀਂ ਆਇਆ। ਪਰ ਜਦੋਂ ਜੇਲ੍ਹ ਕਰਮਚਾਰੀ ਨੇ ਕਿਹਾ ਕਿ ਰਵੀ ਖ਼ੁਦ ਆਪਣੇ ਪਰਿਵਾਰ ਨਾਲ ਗੱਲ ਕਰਨਾ ਚਾਹੁੰਦਾ ਹੈ, ਤਾਂ ਪਰਿਵਾਰ ਤੁਰੰਤ ਜੇਲ੍ਹ ਪਹੁੰਚਿਆ। ਉੱਥੇ ਰਵੀ ਨੂੰ ਜਿਊਂਦਾ ਅਤੇ ਸਹੀ-ਸਲਾਮਤ ਸਾਹਮਣੇ ਦੇਖ ਕੇ ਸਭ ਦੇ ਹੋਸ਼ ਉੱਡ ਗਏ ਅਤੇ ਪਰਿਵਾਰ ਦੀਆਂ ਅੱਖਾਂ ਵਿੱਚੋਂ ਹੰਝੂ ਵਹਿ ਤੁਰੇ।

ਪੁਲਸ ਦੀ ਕਾਰਗੁਜ਼ਾਰੀ ‘ਤੇ ਖੜ੍ਹੇ ਹੋਏ ਗੰਭੀਰ ਸਵਾਲ

ਇਸ ਘਟਨਾ ਨੇ ਪੁਲਸ ਪ੍ਰਸ਼ਾਸਨ ਦੇ ਤਫ਼ਤੀਸ਼ੀ ਢਾਂਚੇ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਪੁਲਸ ਰਿਕਾਰਡ ਮੁਤਾਬਕ ਰਵੀ ਕੁਮਾਰ 5 ਅਗਸਤ ਤੋਂ ਹੀ ਜੇਲ੍ਹ ਵਿੱਚ ਬੰਦ ਸੀ। ਇਸ ਦੇ ਬਾਵਜੂਦ ਚਾਰ ਦਿਨ ਬਾਅਦ ਮਿਲੀ ਲਾਸ਼ ਨੂੰ ਪੁਲਸ ਨੇ ਬਿਨਾਂ ਕਿਸੇ ਡੂੰਘੀ ਤਸਦੀਕ ਜਾਂ ਡੀ.ਐੱਨ.ਏ. ਜਾਂਚ ਦੇ ਸਿਰਫ਼ ਕੱਪੜਿਆਂ ਦੇ ਆਧਾਰ ‘ਤੇ ਹੀ ਪਰਿਵਾਰ ਨੂੰ ਕਿਵੇਂ ਸੌਂਪ ਦਿੱਤਾ? ਹੋਰ ਵਿਗਿਆਨਕ ਸਾਧਨਾਂ ਰਾਹੀਂ ਪਛਾਣ ਦੀ ਪੁਸ਼ਟੀ ਕਿਉਂ ਨਹੀਂ ਕੀਤੀ ਗਈ, ਇਹ ਹੁਣ ਜਾਂਚ ਦਾ ਮੁੱਖ ਵਿਸ਼ਾ ਬਣ ਗਿਆ ਹੈ।

ਦੂਜੇ ਪਾਸੇ, ਪੁਲਸ ਹੁਣ ਇਸ ਗੁੰਝਲ ਨੂੰ ਸੁਲਝਾਉਣ ਵਿੱਚ ਜੁੱਟ ਗਈ ਹੈ ਕਿ ਕਾਂਜਲੀ ਰੋਡ ਤੋਂ ਮਿਲੀ ਉਹ ਲਾਸ਼ ਆਖ਼ਰ ਕਿਸ ਬਦਕਿਸਮਤ ਨੌਜਵਾਨ ਦੀ ਸੀ, ਉਸ ਦੀ ਮੌਤ ਕਿਵੇਂ ਹੋਈ ਅਤੇ ਉਹ ਉੱਥੇ ਕਿਵੇਂ ਪਹੁੰਚੀ।

ਓਧਰ ਜਦੋਂ ਇਸ ਸਬੰਧੀ ਕੇਂਦਰੀ ਜੇਲ੍ਹ ਦੇ ਸੁਪਰਡੈਂਟ ਸ਼ਿਆਮਲ ਜਿਓਤੀ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਹ ਮਾਮਲਾ ਅਜੇ ਤੱਕ ਉਨ੍ਹਾਂ ਦੇ ਧਿਆਨ ਵਿੱਚ ਨਹੀਂ ਆਇਆ ਹੈ। ਉਹ ਪੂਰੇ ਮਾਮਲੇ ਦੀ ਤਫ਼ਸੀਲ ਨਾਲ ਜਾਣਕਾਰੀ ਇਕੱਤਰ ਕਰਨਗੇ ਅਤੇ ਜਾਂਚ ਦੌਰਾਨ ਜੋ ਵੀ ਦੋਸ਼ੀ ਪਾਇਆ ਗਿਆ, ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Follow Us
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ...
AI Toothbrush: ਕੀ 47,000 ਦਾ AI ਟੁੱਥਬ੍ਰਸ਼ ਬਦਲ ਦੇਵੇਗਾ ਸਵੇਰ ਦੀ ਰੁਟੀਨ ?
AI Toothbrush: ਕੀ 47,000 ਦਾ AI ਟੁੱਥਬ੍ਰਸ਼ ਬਦਲ ਦੇਵੇਗਾ ਸਵੇਰ ਦੀ ਰੁਟੀਨ ?...
ਬਹਿਬਲ ਕਲਾਂ ਗੋਲੀ ਕਾਂਡ: SIT ਦੇ ਸਾਹਮਣੇ ਪੇਸ਼ ਹੋਏ ਵਿਜੇ ਸਾਂਪਲਾ
ਬਹਿਬਲ ਕਲਾਂ ਗੋਲੀ ਕਾਂਡ: SIT ਦੇ ਸਾਹਮਣੇ ਪੇਸ਼ ਹੋਏ ਵਿਜੇ ਸਾਂਪਲਾ...
ਜਿਤੇਂਦਰ ਮਿਸ਼ਰਾ ਨੇ ਸਾਂਭਿਆ ਰਾਮ ਮੰਦਰ ਟ੍ਰਸਟ ਦੇ ਪਹਿਲੇ ਸੀਈਓ ਦਾ ਅਹੁਦਾ
ਜਿਤੇਂਦਰ ਮਿਸ਼ਰਾ ਨੇ ਸਾਂਭਿਆ ਰਾਮ ਮੰਦਰ ਟ੍ਰਸਟ ਦੇ ਪਹਿਲੇ ਸੀਈਓ ਦਾ ਅਹੁਦਾ...
Fact Check: ਨੇਪਾਲ ਹੜ੍ਹ 'ਚ ਮਿਲੇ 17 ਕਰੋੜ ਸਾਲ ਪੁਰਾਣੇ ਸ਼ਾਲੀਗ੍ਰਾਮ ਦਾ ਕੀ ਹੈ ਸੱਚ? TV9 ਦੀ ਪੜਤਾਲ
Fact Check: ਨੇਪਾਲ ਹੜ੍ਹ 'ਚ ਮਿਲੇ 17 ਕਰੋੜ ਸਾਲ ਪੁਰਾਣੇ ਸ਼ਾਲੀਗ੍ਰਾਮ ਦਾ ਕੀ ਹੈ ਸੱਚ? TV9 ਦੀ ਪੜਤਾਲ...
Mohali Firing: ਮੁਹਾਲੀ 'ਚ ਸੈਲੂਨ ਦੇ ਬਾਹਰ ਫਾਈਰਿੰਗ, ਮੁਲਜ਼ਮ ਫਰਾਰ
Mohali Firing: ਮੁਹਾਲੀ 'ਚ ਸੈਲੂਨ ਦੇ ਬਾਹਰ ਫਾਈਰਿੰਗ, ਮੁਲਜ਼ਮ ਫਰਾਰ...
ਏਅਰ ਮਾਰਸ਼ਲ ਜਿਤੇਂਦਰ ਮਿਸ਼ਰਾ ਨੂੰ ਸੌਂਪੀ ਗਈ ਰਾਮ ਮੰਦਰ ਦੇ CEO ਦੀ ਕਮਾਨ
ਏਅਰ ਮਾਰਸ਼ਲ ਜਿਤੇਂਦਰ ਮਿਸ਼ਰਾ ਨੂੰ ਸੌਂਪੀ ਗਈ ਰਾਮ ਮੰਦਰ ਦੇ CEO ਦੀ ਕਮਾਨ...
ਜਾਣਾ ਸੀ ਸ਼ਾਰਜਾਹ..ਭੇਜ ਦਿੱਤਾ ਓਮਾਨ... ਵਾਪਸ ਆਈ ਲਾਸ਼...ਕੈਨੇਡਾ ਫਰਾਡ ਨਾਲ ਵੀ ਜੁੜੇ ਤਾਰ...ਪੀੜਤਾਂ ਦਾ ਪ੍ਰਦਰਸ਼ਨ
ਜਾਣਾ ਸੀ ਸ਼ਾਰਜਾਹ..ਭੇਜ ਦਿੱਤਾ ਓਮਾਨ... ਵਾਪਸ ਆਈ ਲਾਸ਼...ਕੈਨੇਡਾ ਫਰਾਡ ਨਾਲ ਵੀ ਜੁੜੇ ਤਾਰ...ਪੀੜਤਾਂ ਦਾ ਪ੍ਰਦਰਸ਼ਨ...
Farmer Protest: ਮੁਹਾਲੀ-ਚੰਡੀਗੜ੍ਹ ਬਾਰਡਰ 'ਤੇ ਕਿਸਾਨਾਂ ਦਾ ਪੱਕਾ ਮੋਰਚਾ, ਕਿਹੋ ਜਿਹੇ ਹਨ ਹਾਲਾਤ?... ਵੇਖੋ VIDEO
Farmer Protest: ਮੁਹਾਲੀ-ਚੰਡੀਗੜ੍ਹ ਬਾਰਡਰ 'ਤੇ ਕਿਸਾਨਾਂ ਦਾ ਪੱਕਾ ਮੋਰਚਾ, ਕਿਹੋ ਜਿਹੇ ਹਨ ਹਾਲਾਤ?... ਵੇਖੋ VIDEO...