AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਨਹੀਂ ਖੁਲ੍ਹੇਗਾ ਕਰਤਾਰਪੁਰ ਲਾਂਘਾ! ਇਹ ਹੈ ਵਜ੍ਹਾ…ਸ਼ਰਧਾਲੂਆਂ ‘ਚ ਨਿਰਾਸ਼ਾ

ਕੇਂਦਰੀ ਵਿਦੇਸ਼ ਮੰਤਰਾਲੇ ਮੁਤਾਬਕ, ਪਹਿਲਗਾਮ ਅਤਿਵਾਦੀ ਹਮਲੇ ਤੋਂ ਬਾਅਦ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੀਆਂ ਸੇਵਾਵਾਂ ਨੂੰ 7 ਮਈ 2025 ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਹੁਣ ਕਰੀਬ ਸਵਾ ਸਾਲ ਤੋਂ ਕਰਤਾਰਪੁਰ ਲਾਂਘਾ ਬੰਦ ਪਿਆ ਹੈ ਅਤੇ ਸਿੱਖ ਭਾਈਚਾਰੇ ਵੱਲੋਂ ਇਹ ਲਾਂਘਾ ਖੋਲ੍ਹੇ ਜਾਣ ਦੀ ਅਪੀਲ ਕੀਤੀ ਜਾ ਰਹੀ ਹੈ।

ਨਹੀਂ ਖੁਲ੍ਹੇਗਾ ਕਰਤਾਰਪੁਰ ਲਾਂਘਾ! ਇਹ ਹੈ ਵਜ੍ਹਾ...ਸ਼ਰਧਾਲੂਆਂ 'ਚ ਨਿਰਾਸ਼ਾ
(Image Credit: Social Media)
tv9-punjabi
| Updated On: 19 Aug 2026 13:04 PM IST
Share

ਕੇਂਦਰ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਮੌਜੂਦਾ ਸੁਰੱਖਿਆ ਹਾਲਾਤਾਂ ਨੂੰ ਧਿਆਨ ਵਿੱਚ ਰੱਖਦਿਆਂ ਕਰਤਾਰਪੁਰ ਸਾਹਿਬ ਲਾਂਘਾ ਇਸ ਵੇਲੇ ਨਹੀਂ ਖੋਲ੍ਹਿਆ ਜਾ ਸਕਦਾ। ਵਿਦੇਸ਼ ਮੰਤਰਾਲੇ ਅਨੁਸਾਰ ਵੱਖ-ਵੱਖ ਸਿੱਖ ਧਾਰਮਿਕ ਜਥੇਬੰਦੀਆਂ ਵੱਲੋਂ ਲਾਂਘਾ ਮੁੜ ਸ਼ੁਰੂ ਕਰਨ ਲਈ ਅਪੀਲਾਂ ਅਤੇ ਪੱਤਰ ਪ੍ਰਾਪਤ ਹੋਏ ਹਨ। ਜਿਨ੍ਹਾਂ ‘ਤੇ ਸਰਕਾਰ ਨੇ ਵਿਚਾਰ ਕੀਤਾ ਹੈ।

ਮੰਤਰਾਲੇ ਨੇ ਕਿਹਾ ਕਿ ਸਰਕਾਰ ਸਿੱਖ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਦਾ ਪੂਰਾ ਸਤਿਕਾਰ ਕਰਦੀ ਹੈ, ਪਰ ਸਰਹੱਦ ਨਾਲ ਜੁੜੇ ਮੌਜੂਦਾ ਸੁਰੱਖਿਆ ਹਾਲਾਤਾਂ ਨੂੰ ਦੇਖਦੇ ਹੋਏ ਲਾਂਘਾ ਬੰਦ ਰੱਖਣ ਦਾ ਫੈਸਲਾ ਲਿਆ ਗਿਆ ਹੈ। ਸਰਕਾਰ ਦਾ ਕਹਿਣਾ ਹੈ ਕਿ ਜਦੋਂ ਹਾਲਾਤ ਅਨੁਕੂਲ ਹੋਣਗੇ ਤਾਂ ਇਸ ਮਾਮਲੇ ਦੀ ਦੁਬਾਰਾ ਸਮੀਖਿਆ ਕੀਤੀ ਜਾ ਸਕਦੀ ਹੈ।

ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ

ਇਹ ਮਾਮਲਾ ਸੰਸਦ ਦੇ ਚੱਲ ਰਹੇ ਮੌਨਸੂਨ ਸੈਸ਼ਨ ਦੌਰਾਨ ਵੀ ਉੱਠਿਆ। ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਅਤੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਰਤਾਰਪੁਰ ਲਾਂਘਾ ਖੋਲ੍ਹਣ ਸਬੰਧੀ ਸਰਕਾਰ ਤੋਂ ਸਥਿਤੀ ਸਪੱਸ਼ਟ ਕਰਨ ਦੀ ਮੰਗ ਕੀਤੀ ਸੀ। ਇਸ ਦੇ ਜਵਾਬ ਵਿੱਚ ਵਿਦੇਸ਼ ਮੰਤਰਾਲੇ ਨੇ ਲਿਖਤੀ ਰੂਪ ਵਿੱਚ ਆਪਣਾ ਪੱਖ ਰੱਖਦਿਆਂ ਕਿਹਾ ਕਿ ਸੁਰੱਖਿਆ ਸਭ ਤੋਂ ਵੱਡੀ ਤਰਜੀਹ ਹੈ ਅਤੇ ਮੌਜੂਦਾ ਹਾਲਾਤਾਂ ਵਿੱਚ ਲਾਂਘਾ ਖੋਲ੍ਹਣਾ ਸੰਭਵ ਨਹੀਂ ਹੈ।

ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰਾ ਕੰਪਲੈਕਸ ਵਿੱਚ ਹੋਈ ਪਾਰਟੀ ਵਿੱਚ ਪਰੋਸਿਆ ਗਿਆ ਮੀਟ, ਸਿੱਖ ਭਾਈਚਾਰੇ 'ਚ ਗੁੱਸਾ

ਕਰਤਾਰਪੁਰ ਲਾਂਘਾ ਸਿੱਖ ਭਾਈਚਾਰੇ ਲਈ ਧਾਰਮਿਕ ਅਤੇ ਇਤਿਹਾਸਕ ਮਹੱਤਵ ਰੱਖਦਾ ਹੈ। ਇਸ ਕਾਰਨ ਸ਼ਰਧਾਲੂ ਲੰਬੇ ਸਮੇਂ ਤੋਂ ਇਸ ਨੂੰ ਮੁੜ ਖੋਲ੍ਹਣ ਦੀ ਮੰਗ ਕਰ ਰਹੇ ਹਨ, ਪਰ ਕੇਂਦਰ ਸਰਕਾਰ ਨੇ ਫਿਲਹਾਲ ਸੁਰੱਖਿਆ ਕਾਰਨਾਂ ਕਰਕੇ ਇਸ ਨੂੰ ਬੰਦ ਹੀ ਰੱਖਣ ਦਾ ਫੈਸਲਾ ਬਰਕਰਾਰ ਰੱਖਿਆ ਹੈ।

ਇਤਿਹਾਸ ਅਤੇ ਲਾਂਘੇ ਦੇ ਬੰਦ ਹੋਣ ਦਾ ਪਿਛੋਕੜ

ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਆਖ਼ਰੀ ਸਾਲ ਇੱਥੇ ਬਿਤਾਏ ਸਨ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੌਕੇ ਤੇ ਇਹ ਪਵਿੱਤਰ ਲਾਂਘਾ ਦੋਵੇਂ ਮੁਲਕਾਂ ਨੇ ਇੱਕ ਸਮਝੌਤੇ ਤਹਿਤ ਖੋਲ੍ਹਿਆ ਸੀ। ਜਦੋਂ ਕਰੋਨਾ ਮਹਾਂਮਾਰੀ ਚੱਲ ਰਹੀ ਸੀ ਤਾਂ ਉਸ ਵਕਤ ਅਸਥਾਈ ਤੌਰ ਤੇ ਲਾਂਘਾ ਬੰਦ ਕਰ ਦਿੱਤਾ ਗਿਆ ਸੀ ਅਤੇ ਮੁੜ 17 ਨਵੰਬਰ 2021 ਨੂੰ ਲਾਂਘਾ ਖੋਲ੍ਹ ਦਿੱਤਾ ਗਿਆ ਸੀ। ਪਹਿਲਗਾਮ ਵਿੱਚ ਹੋਏ ਅਤਿਵਾਦੀ ਹਮਲੇ ਮਗਰੋਂ ਭਾਰਤ-ਪਾਕਿਸਤਾਨ ਦਰਮਿਆਨ ਸਰਹੱਦੀ ਤਣਾਅ ਵਧ ਗਿਆ ਸੀ। ਸ਼ਰਧਾਲੂਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਅਸਥਾਈ ਤੌਰ ਤੇ ਪਵਿੱਤਰ ਲਾਂਘਾ ਬੰਦ ਕਰ ਦਿੱਤਾ ਗਿਆ ਸੀ ਅਤੇ ਹਾਲੇ ਤੱਕ ਇਹ ਲਾਂਘਾ ਮੁੜ ਖੁੱਲ੍ਹਿਆ ਨਹੀਂ ਹੈ।

ਸ੍ਰੀ ਗੁਰੂ ਨਾਨਕ ਦੇਵ ਜੀ ਨੇ ਕਰਤਾਰਪੁਰ ਸਾਹਿਬ ਵਿਖੇ ਆਪਣੇ ਜੀਵਨ ਦੇ ਆਖਰੀ 18 ਸਾਲ ਬਿਤਾਏ, ਜਾਣੋ ਇਤਿਹਾਸ

ਸਿਆਸੀ ਧਿਰਾਂ ਦੀ ਮੰਗ ਅਤੇ ਭਾਜਪਾ ਦਾ ਰੁਖ਼

ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਇਲਾਵਾ ਬਾਕੀ ਸਿਆਸੀ ਧਿਰਾਂ ਵੱਲੋਂ ਕਰਤਾਰਪੁਰ ਲਾਂਘਾ ਖੋਲ੍ਹੇ ਜਾਣ ਦੀ ਮੰਗ ਉਠਾਈ ਜਾ ਰਹੀ ਹੈ। ਕੇਂਦਰੀ ਵਿਦੇਸ਼ ਮੰਤਰਾਲੇ ਦੇ ਮੌਜੂਦਾ ਰੁਖ਼ ਤੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੁੱਲ੍ਹਣ ਦੇ ਆਸਾਰ ਕਾਫ਼ੀ ਘੱਟ ਹਨ। ਪੰਜਾਬ ਵਿਧਾਨ ਸਭਾ ਚੋਣਾਂ ਨਜ਼ਦੀਕ ਹੋਣ ਕਰਕੇ ਸਿੱਖ ਭਾਈਚਾਰੇ ਨੇ ਲਾਂਘਾ ਖੋਲ੍ਹਣ ਦੀ ਮੰਗ ਨੂੰ ਉਠਾਉਣਾ ਸ਼ੁਰੂ ਕਰ ਦਿੱਤਾ ਹੈ, ਪਰ ਭਾਜਪਾ ਇਸ ਬਾਰੇ ਕੋਈ ਫ਼ੈਸਲਾ ਨਹੀਂ ਕਰ ਸਕੀ ਹੈ। ਹਾਲਾਂਕਿ ਪੰਜਾਬ ਭਾਜਪਾ ਵੀ ਅੰਦਰੂਨੀ ਤੌਰ ਤੇ ਇਹ ਲਾਂਘਾ ਖੋਲ੍ਹੇ ਜਾਣ ਲਈ ਹਾਈਕਮਾਂਡ ਨੂੰ ਕਹਿ ਰਹੀ ਹੈ।

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...