AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਫਿਰ ਉੱਠੀ, SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ PM ਮੋਦੀ ਨੂੰ ਲਿਖਿਆ ਚਿੱਠੀ

ਪੱਤਰ ਵਿੱਚ ਇਹ ਵੀ ਜ਼ਿਕਰ ਕੀਤਾ ਗਿਆ ਹੈ ਕਿ ਸ਼੍ਰੋਮਣੀ ਕਮੇਟੀ ਪਹਿਲਾਂ ਹੀ ਕਈ ਮਤੇ ਪਾਸ ਕਰ ਚੁੱਕੀ ਹੈ। ਜਿਸ ਵਿੱਚ ਕੇਂਦਰ ਸਰਕਾਰ ਨੂੰ ਲਾਂਘਾ ਮੁੜ ਖੋਲ੍ਹਣ ਦੀ ਅਪੀਲ ਕੀਤੀ ਗਈ ਹੈ। ਇਸ ਸਬੰਧੀ ਮੰਗ ਪੱਤਰ ਪੰਜਾਬ ਦੇ ਰਾਜਪਾਲ ਅਤੇ ਕੇਂਦਰੀ ਗ੍ਰਹਿ ਮੰਤਰੀ ਨੂੰ ਵੀ ਸੌਂਪੇ ਗਏ ਹਨ। ਧਾਮੀ ਨੇ ਪ੍ਰਧਾਨ ਮੰਤਰੀ ਨੂੰ ਲੱਖਾਂ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਮਾਮਲੇ ਨੂੰ ਤਰਜੀਹ ਦੇਣ ਦੀ ਅਪੀਲ ਕੀਤੀ।

ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਫਿਰ ਉੱਠੀ, SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ PM ਮੋਦੀ ਨੂੰ ਲਿਖਿਆ ਚਿੱਠੀ
tv9-punjabi
| Published: 14 Jul 2026 22:29 PM IST
Share

ਪਾਕਿਸਤਾਨ ਵਿੱਚ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਮੰਗ ਇੱਕ ਵਾਰ ਫਿਰ ਤੇਜ਼ ਹੋ ਗਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਲਿਖ ਕੇ ਕਰਤਾਰਪੁਰ ਸਾਹਿਬ ਲਾਂਘੇ ਨੂੰ ਜਲਦੀ ਬਹਾਲ ਕਰਨ ਦੀ ਅਪੀਲ ਕੀਤੀ ਹੈ।

ਆਪਣੇ ਪੱਤਰ ਵਿੱਚ ਧਾਮੀ ਨੇ ਕਿਹਾ ਕਿ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਉਹ ਪਵਿੱਤਰ ਸਥਾਨ ਹੈ। ਜਿੱਥੇ ਪਹਿਲੇ ਗੁਰੂ, ਸ੍ਰੀ ਗੁਰੂ ਨਾਨਕ ਦੇਵ ਜੀ ਨੇ ਮਨੁੱਖਤਾ ਨੂੰ ਪਰਮਾਤਮਾ ਦਾ ਨਾਮ ਜਪਣ, ਕੀਰਤ ਕਰਨ ਅਤੇ ਅਰਦਾਸ ਕਰਨ ਦਾ ਸੰਦੇਸ਼ ਦਿੱਤਾ ਸੀ। ਉਨ੍ਹਾਂ ਕਿਹਾ ਕਿ ਇਹ ਇਤਿਹਾਸਕ ਅਤੇ ਧਾਰਮਿਕ ਸਥਾਨ ਦੁਨੀਆ ਭਰ ਦੇ ਸਿੱਖਾਂ ਵਿੱਚ ਡੂੰਘੀ ਆਸਥਾ ਰੱਖਦਾ ਹੈ ਅਤੇ ਸ਼ਰਧਾਲੂ ਹਮੇਸ਼ਾ ਇਸ ਦੇ ਦਰਸ਼ਨ ਕਰਨ ਦੀ ਇੱਛਾ ਰੱਖਦੇ ਹਨ।

550ਵੇਂ ਪ੍ਰਕਾਸ਼ ਪੁਰਬ ‘ਤੇ ਖੁੱਲ੍ਹਿਆ ਲਾਂਘਾ

ਧਾਮੀ ਨੇ ਯਾਦ ਕੀਤਾ ਕਿ ਨਵੰਬਰ 2019 ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ ਕਰਤਾਰਪੁਰ ਲਾਂਘਾ ਖੁੱਲ੍ਹਣ ਨਾਲ ਲੱਖਾਂ ਸਿੱਖਾਂ ਦੀਆਂ ਚਿਰੋਕਣੀਆਂ ਅਰਦਾਸਾਂ ਪੂਰੀਆਂ ਹੋਈਆਂ ਅਤੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਨ ਲਈ ਆਏ। ਉਨ੍ਹਾਂ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਵਿਚਕਾਰ ਹਾਲ ਹੀ ਵਿੱਚ ਬਣੀ ਸੁਰੱਖਿਆ ਸਥਿਤੀ ਕਾਰਨ ਲਾਂਘਾ ਬੰਦ ਹੋਣ ਨਾਲ ਦੁਨੀਆ ਭਰ ਦੇ ਸਿੱਖਾਂ ਵਿੱਚ ਨਿਰਾਸ਼ਾ ਅਤੇ ਦਰਦ ਹੋਇਆ ਹੈ।

ਪ੍ਰਧਾਨ ਮੰਤਰੀ ਨੂੰ ਜਲਦ ਲਾਂਘਾ ਖੋਲ੍ਹਣ ਦੀ ਅਪੀਲ

ਪੱਤਰ ਵਿੱਚ ਇਹ ਵੀ ਜ਼ਿਕਰ ਕੀਤਾ ਗਿਆ ਹੈ ਕਿ ਸ਼੍ਰੋਮਣੀ ਕਮੇਟੀ ਪਹਿਲਾਂ ਹੀ ਕਈ ਮਤੇ ਪਾਸ ਕਰ ਚੁੱਕੀ ਹੈ। ਜਿਸ ਵਿੱਚ ਕੇਂਦਰ ਸਰਕਾਰ ਨੂੰ ਲਾਂਘਾ ਮੁੜ ਖੋਲ੍ਹਣ ਦੀ ਅਪੀਲ ਕੀਤੀ ਗਈ ਹੈ। ਇਸ ਸਬੰਧੀ ਮੰਗ ਪੱਤਰ ਪੰਜਾਬ ਦੇ ਰਾਜਪਾਲ ਅਤੇ ਕੇਂਦਰੀ ਗ੍ਰਹਿ ਮੰਤਰੀ ਨੂੰ ਵੀ ਸੌਂਪੇ ਗਏ ਹਨ। ਧਾਮੀ ਨੇ ਪ੍ਰਧਾਨ ਮੰਤਰੀ ਨੂੰ ਲੱਖਾਂ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਮਾਮਲੇ ਨੂੰ ਤਰਜੀਹ ਦੇਣ ਦੀ ਅਪੀਲ ਕੀਤੀ।

ਉਨ੍ਹਾਂ ਸਬੰਧਤ ਮੰਤਰਾਲਿਆਂ ਨੂੰ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਜਲਦੀ ਤੋਂ ਜਲਦੀ ਬਹਾਲ ਕਰਨ ਲਈ ਜ਼ਰੂਰੀ ਕੂਟਨੀਤਕ ਅਤੇ ਪ੍ਰਸ਼ਾਸਕੀ ਕਦਮ ਚੁੱਕਣ ਦੀ ਅਪੀਲ ਕੀਤੀ। ਧਾਮੀ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਕੇਂਦਰ ਸਰਕਾਰ ਸਿੱਖ ਭਾਈਚਾਰੇ ਦੀ ਇਸ ਭਾਵਨਾਤਮਕ ਅਪੀਲ ‘ਤੇ ਸਕਾਰਾਤਮਕ ਅਤੇ ਸੰਵੇਦਨਸ਼ੀਲਤਾ ਨਾਲ ਵਿਚਾਰ ਕਰੇਗੀ।

Follow Us