ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Kartarpur Corridor Close : ਭਾਰਤ ਪਾਕਿਸਤਾਨ ਤਣਾਅ ਵਿਚਾਲੇ ਕਰਤਾਰਪੁਰ ਲਾਂਘਾ ਅਗਲੇ ਹੁਕਮਾਂ ਤੱਕ ਰਹੇਗਾ ਬੰਦ

Kartarpur Corridor Close: ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਦੇ ਵਿਚਕਾਰ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ, ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਨੂੰ ਜਾਣ ਵਾਲਾ ਲਾਂਘਾ ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤਾ ਗਿਆ ਹੈ। ਭਾਰਤ-ਪਾਕਿਸਤਾਨ ਤਣਾਅ ਦੇ ਵਿਚਕਾਰ ਸ਼ਰਧਾਲੂਆਂ ਦੀ ਸੁਰੱਖਿਆ ਸੰਬੰਧੀ ਇਹ ਵੱਡਾ ਫੈਸਲਾ ਲਿਆ ਗਿਆ ਹੈ। ਸ਼ਰਧਾਲੂਆਂ ਨੂੰ ਮੌਕੇ ਤੋਂ ਵਾਪਸ ਭੇਜਿਆ ਗਿਆ ਹੈ।

Kartarpur Corridor Close : ਭਾਰਤ ਪਾਕਿਸਤਾਨ ਤਣਾਅ ਵਿਚਾਲੇ ਕਰਤਾਰਪੁਰ ਲਾਂਘਾ ਅਗਲੇ ਹੁਕਮਾਂ ਤੱਕ ਰਹੇਗਾ ਬੰਦ
Follow Us
rohit-kumar
| Updated On: 07 May 2025 13:26 PM

Kartarpur Corridor Close : ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਦੇ ਵਿਚਕਾਰ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ, ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਨੂੰ ਜਾਣ ਵਾਲਾ ਲਾਂਘਾ ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤਾ ਗਿਆ ਹੈ। ਭਾਰਤ-ਪਾਕਿਸਤਾਨ ਤਣਾਅ ਦੇ ਵਿਚਕਾਰ ਸ਼ਰਧਾਲੂਆਂ ਦੀ ਸੁਰੱਖਿਆ ਸੰਬੰਧੀ ਇਹ ਵੱਡਾ ਫੈਸਲਾ ਲਿਆ ਗਿਆ ਹੈ। 491 ਸ਼ਰਧਾਲੂਆਂ ਨੂੰ ਕਰਤਾਰਪੁਰ ਲਾਂਘੇ ਤੋਂ ਪਾਕਿਸਤਾਨ ਜਾਣਾ ਸੀ। 60 ਸ਼ਰਧਾਲੂਆਂ ਨੂੰ ਮੌਕੇ ਤੋਂ ਵਾਪਸ ਭੇਜਿਆ ਗਿਆ ਹੈ।

ਅੱਤਵਾਦੀ ਮਸੂਦ ਅਜ਼ਹਰ ਦਾ ਪੂਰਾ ਪਰਿਵਾਰ ਖ਼ਤਮ

ਪਹਿਲਗਾਮ ਹਮਲੇ ਦਾ ਬਦਲਾ ਲੈਣ ਲਈ, ਭਾਰਤ ਨੇ ਪਾਕਿਸਤਾਨ ਅਤੇ ਪੀਓਕੇ ਵਿੱਚ ਸਰਜੀਕਲ ਸਟ੍ਰਾਈਕ ਕੀਤੀ ਹੈ। ਜਿਸ ਦੇ ਵਿੱਚ 100 ਤੋਂ ਵੱਧ ਅੱਤਵਾਦੀਆਂ ਦੇ ਮਾਰੇ ਦੀ ਖ਼ਬਰ ਹੈ। ਇਹ ਹਮਲਾ ਭਾਰਤੀ ਫੌਜਾਂ ਨੇ ਦੇਰ ਰਾਤ ਮੰਗਲਵਾਰ ਨੂੰ ਕੀਤਾ। ਇਸ ਆਪ੍ਰੇਸ਼ਨ ਨੂੰ ਸਿੰਦੂਰ ਦਾ ਨਾਂਅ ਦਿੱਤਾ ਗਿਆ। ਭਾਰਤ ਦੇ ਆਪ੍ਰੇਸ਼ਨ ਸਿੰਦੂਰ ਵਿੱਚ ਅੱਤਵਾਦੀ ਮਸੂਦ ਅਜ਼ਹਰ ਦਾ ਪੂਰਾ ਪਰਿਵਾਰ ਖਤਮ ਹੋ ਗਿਆ ਹੈ। ਪਾਕਿਸਤਾਨੀ ਮੀਡੀਆ ਅਨੁਸਾਰ, ਭਾਰਤ ਨੇ ਮਸੂਦ ਅਜ਼ਹਰ ਦੇ ਘਰ ਤੇ ਹਮਲਾ ਕੀਤਾ ਹੈ, ਜਿਸ ਵਿੱਚ 10 ਲੋਕਾਂ ਦੀ ਮੌਤ ਹੋਈ ਹੈ। ਹਾਲਾਂਕਿ, ਇਹ ਸਪੱਸ਼ਟ ਨਹੀਂ ਹੈ ਕਿ ਮਸੂਦ ਅਜ਼ਹਰ ਇਸ ਹਮਲੇ ਵਿੱਚ ਮਾਰਿਆ ਗਿਆ ਹੈ ਜਾਂ ਨਹੀਂ। ਮਸੂਦ ਅਜ਼ਹਰ ਨੇ ਵੀ ਇਸ ਬਾਰੇ ਬਿਆਨ ਵੀ ਜਾਰੀ ਕੀਤਾ ਹੈ। ਉਸਨੇ ਕਿਹਾ ਹੈ ਕਿ ਮੇਰੇ ਪਰਿਵਾਰ ਦੇ 10 ਲੋਕਾਂ ਦੀ ਮੌਤ ਹੋਈ ਹੈ।

ਮੁੱਖ ਮੰਤਰੀ ਮਾਨ ਅਤੇ ਕੇਜਰੀਵਾਲ ਦੇ ਪ੍ਰੋਗਰਾਮ ਰੱਦ

ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਦੇ ਅੱਜ, ਬੁੱਧਵਾਰ ਦੇ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਜਲੰਧਰ ਅਤੇ ਨਵਾਂਸ਼ਹਿਰ ਵਿੱਚ ਪ੍ਰੋਗਰਾਮ ਸਨ। ਇਹ ਪ੍ਰੋਗਰਾਮ ਆਪ੍ਰੇਸ਼ਨ ਸਿੰਦੂਰ ਦੇ ਮੱਦੇਨਜ਼ਰ ਮੁਲਤਵੀ ਕਰ ਦਿੱਤੇ ਗਏ ਹਨ। ਇਹ ਪ੍ਰੋਗਰਾਮ ਅੱਜ ਸ਼ਾਮ 4 ਵਜੇ ਦੇ ਕਰੀਬ ਜਲੰਧਰ ਦੇ ਫਿਲੌਰ ਵਿੱਚ ਸਥਿਤ ਪਿੰਡ ਲਖਨਪਾਲ ਵਿਖੇ ਆਯੋਜਿਤ ਕੀਤਾ ਜਾਣਾ ਸੀ। ਪਰ ਪੰਜਾਬ ਦੀ ਸਥਿਤੀ ਨੂੰ ਦੇਖਦੇ ਹੋਏ, ਸੂਬਾ ਸਰਕਾਰ ਵੱਲੋਂ ਇਹ ਪ੍ਰੋਗਰਾਮ ਰੱਦ ਕਰਨ ਦਾ ਫੈਸਲਾ ਲਿਆ ਗਿਆ ਹੈ।

ਸੂਬੇ ਦੇ 5 ਜ਼ਿਲ੍ਹਿਆਂ ਦੇ ਸਕੂਲ ਬੰਦ

ਸੂਬੇ ਦੇ 5 ਜ਼ਿਲ੍ਹਿਆਂ ਵਿੱਚ ਸਕੂਲਾਂ ਨੂੰ ਬੰਦ ਕਰਨ ਦੇ ਹੁੱਕਮ ਜਾਰੀ ਕੀਤੇ ਗਏ ਹਨ। ਇਹ ਜ਼ਿਲ੍ਹੇ ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ, ਫਾਜ਼ਿਲਕਾ ਅਤੇ ਫਿਰੋਜ਼ਪੁਰ ਹਨ। ਇਸ ਦੇ ਨਾਲ ਹੀ ਚੰਡੀਗੜ੍ਹ ਅਤੇ ਅੰਮ੍ਰਿਤਸਰ ਹਵਾਈ ਅੱਡੇ ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤੇ ਗਏ ਹਨ। ਦਿੱਲੀ ਤੋਂ ਧਰਮਸ਼ਾਲਾ ਅਤੇ ਸ਼ਿਮਲਾ ਲਈ ਫਲਾਈਟਾਂ ਰੱਦ ਕਰ ਦਿੱਤੀਆਂ ਗਈਆਂ ਹਨ।

ਟਰੰਪ ਨੇ ਈਰਾਨ ਨੂੰ ਦਿੱਤੀ ਚੇਤਾਵਨੀ, ਅਮਰੀਕਾ 'ਤੇ ਹਮਲਾ ਹੋਇਆ ਤਾਂ ਤਿਆਰ ਹੈ ਫੌਜ
ਟਰੰਪ ਨੇ ਈਰਾਨ ਨੂੰ ਦਿੱਤੀ ਚੇਤਾਵਨੀ,  ਅਮਰੀਕਾ 'ਤੇ ਹਮਲਾ ਹੋਇਆ ਤਾਂ ਤਿਆਰ ਹੈ ਫੌਜ...
ਕੇਜਰੀਵਾਲ ਦਾ ਸਿਆਸੀ ਭਵਿੱਖ ਲੁਧਿਆਣਾ ਉਪ ਚੋਣ ਨਾਲ ਹੋਵੇਗਾ ਤੈਅ!
ਕੇਜਰੀਵਾਲ ਦਾ ਸਿਆਸੀ ਭਵਿੱਖ ਲੁਧਿਆਣਾ ਉਪ ਚੋਣ ਨਾਲ ਹੋਵੇਗਾ ਤੈਅ!...
ਇਰਾਨ ਦੇ ਇਜ਼ਰਾਈਲ 'ਤੇ ਹਮਲੇ ਤੋਂ ਬਾਅਦ ਮੁਸਲਿਮ ਦੇਸ਼ਾਂ ਵਿੱਚ ਜਸ਼ਨ
ਇਰਾਨ ਦੇ ਇਜ਼ਰਾਈਲ 'ਤੇ ਹਮਲੇ ਤੋਂ ਬਾਅਦ ਮੁਸਲਿਮ ਦੇਸ਼ਾਂ ਵਿੱਚ ਜਸ਼ਨ...
Israel Massive Strike in Iran: ਜਿਵੇਂ ਹੀ ਘੜੀ ਦੇ 4 ਵੱਜੇ, ਈਰਾਨ ਵਿੱਚ ਮਸਜਿਦ 'ਤੇ ਲਹਿਰਾਇਆ ਗਿਆ 'ਲਾਲ ਝੰਡਾ'
Israel Massive Strike in Iran: ਜਿਵੇਂ ਹੀ ਘੜੀ ਦੇ 4 ਵੱਜੇ, ਈਰਾਨ ਵਿੱਚ ਮਸਜਿਦ 'ਤੇ ਲਹਿਰਾਇਆ ਗਿਆ 'ਲਾਲ ਝੰਡਾ'...
Ahmedabad Plane Crash: ਹਾਦਸੇ ਵਾਲੀ ਥਾਂ 'ਤੇ ਮਲਬਾ ਦੇਖ ਕੇ ਪ੍ਰਧਾਨ ਮੰਤਰੀ ਮੋਦੀ ਨੇ ਪ੍ਰਗਟਾਇਆ ਦੁੱਖ
Ahmedabad Plane Crash: ਹਾਦਸੇ ਵਾਲੀ ਥਾਂ 'ਤੇ ਮਲਬਾ ਦੇਖ ਕੇ ਪ੍ਰਧਾਨ ਮੰਤਰੀ ਮੋਦੀ ਨੇ ਪ੍ਰਗਟਾਇਆ ਦੁੱਖ...
ਕਮਲ ਕੌਰ ਭਾਬੀ ਦਾ ਕਤਲ, ਕਾਰ ਚੋਂ ਮਿਲੀ ਲਾਸ਼...ਅਸ਼ਲੀਲ ਕੰਟੈਂਟ ਲਈ ਮਿਲੀ ਸੀ ਧਮਕੀ
ਕਮਲ ਕੌਰ ਭਾਬੀ ਦਾ ਕਤਲ, ਕਾਰ ਚੋਂ ਮਿਲੀ ਲਾਸ਼...ਅਸ਼ਲੀਲ ਕੰਟੈਂਟ ਲਈ ਮਿਲੀ ਸੀ ਧਮਕੀ...
Plane Crash in Ahmedabad: ਏਅਰ ਇੰਡੀਆ ਦਾ ਯਾਤਰੀ ਜਹਾਜ਼ ਉਡਾਣ ਭਰਦੇ ਸਮੇਂ ਹਾਦਸਾਗ੍ਰਸਤ, ਦੇਖੋ ਹਾਦਸੇ ਦੀ VIDEO
Plane Crash in Ahmedabad: ਏਅਰ ਇੰਡੀਆ ਦਾ ਯਾਤਰੀ ਜਹਾਜ਼ ਉਡਾਣ ਭਰਦੇ ਸਮੇਂ ਹਾਦਸਾਗ੍ਰਸਤ, ਦੇਖੋ ਹਾਦਸੇ ਦੀ VIDEO...
ਸ੍ਰੀ ਹੇਮਕੁੰਡ ਸਾਹਿਬ ਦਾ ਸਮਝੋ ਮਤਲਬ... ਦਸ਼ਮ ਪਿਤਾ ਨੇ ਸੰਗਤਾਂ ਨੂੰ ਕੀ ਦਿੱਤਾ ਸੀ ਸੰਦੇਸ਼...ਵੇਖੋ VIDEO
ਸ੍ਰੀ ਹੇਮਕੁੰਡ ਸਾਹਿਬ ਦਾ ਸਮਝੋ ਮਤਲਬ... ਦਸ਼ਮ ਪਿਤਾ ਨੇ ਸੰਗਤਾਂ ਨੂੰ ਕੀ ਦਿੱਤਾ ਸੀ ਸੰਦੇਸ਼...ਵੇਖੋ VIDEO...
ਲੁਧਿਆਣਾ ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਕੀਤਾ ਇਹ ਵੱਡਾ ਐਲਾਨ!
ਲੁਧਿਆਣਾ ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਕੀਤਾ ਇਹ ਵੱਡਾ ਐਲਾਨ!...