ਕਰਤਾਰਪੁਰ ਲਾਂਘਾ: ਕੇਂਦਰ ਦੇ ਜਵਾਬ ਤੋਂ ਬਾਅਦ SGPC ਦਾ ਰੁਖ਼, ਧਾਮੀ ਬੋਲੇ- ਫੈਸਲਾ ਸਿੱਖ ਭਾਵਨਾਵਾਂ ਅਨੁਸਾਰ ਹੋਵੇ

Published: 

01 Aug 2026 14:56 PM IST

ਕੇਂਦਰੀ ਵਿਦੇਸ਼ ਰਾਜ ਮੰਤਰੀ ਕੀਰਤੀ ਵਰਧਨ ਵੱਲੋਂ ਸੰਸਦ 'ਚ ਕਰਤਾਰਪੁਰ ਲਾਂਘੇ ਨੂੰ ਫਿਲਹਾਲ ਮੁੜ ਨਾ ਖੋਲ੍ਹਣ ਸਬੰਧੀ ਦਿੱਤੇ ਗਏ ਜਵਾਬ ਤੋਂ ਬਾਅਦ ਐਡਵੋਕੇਟ ਧਾਮੀ ਨੇ ਆਪਣੀ ਪ੍ਰਤੀਕਿਰਿਆ ਦਿੱਤੀ। ਉਨ੍ਹਾਂ ਕਿਹਾ ਕਿ ਕਰਤਾਰਪੁਰ ਸਾਹਿਬ ਸਿੱਖ ਧਰਮ ਦਾ ਬਹੁਤ ਹੀ ਪਵਿੱਤਰ ਅਸਥਾਨ ਹੈ, ਜਿੱਥੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਆਖਰੀ ਸਾਲ ਬਿਤਾਏ ਤੇ ਸਮੁੱਚੀ ਮਨੁੱਖਤਾ ਨੂੰ ਕਿਰਤ ਕਰਨ, ਨਾਮ ਜਪਣ ਤੇ ਵੰਡ ਛਕਣ ਦਾ ਸੰਦੇਸ਼ ਦਿੱਤਾ।

ਕਰਤਾਰਪੁਰ ਲਾਂਘਾ: ਕੇਂਦਰ ਦੇ ਜਵਾਬ ਤੋਂ ਬਾਅਦ SGPC ਦਾ ਰੁਖ਼, ਧਾਮੀ ਬੋਲੇ- ਫੈਸਲਾ ਸਿੱਖ ਭਾਵਨਾਵਾਂ ਅਨੁਸਾਰ ਹੋਵੇ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਲੰਬੇ ਸਮੇਂ ਤੋਂ ਬੰਦ ਰਹਿਣ ਦੇ ਮਾਮਲੇ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੇਂਦਰ ਸਰਕਾਰ ਨੂੰ ਜਲਦ ਇਸ ਸਬੰਧੀ ਫ਼ੈਸਲਾ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਕਰੋੜਾਂ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ, ਇਸ ਲਈ ਸਰਕਾਰ ਨੂੰ ਸਿੱਖ ਸੰਗਤ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਲਾਂਘਾ ਮੁੜ ਖੋਲ੍ਹਣਾ ਚਾਹੀਦਾ ਹੈ।

ਸੰਸਦ ‘ਚ ਦਿੱਤੇ ਜਵਾਬ ਤੋਂ ਬਾਅਦ ਪ੍ਰਤੀਕਿਰਿਆ

ਕੇਂਦਰੀ ਵਿਦੇਸ਼ ਰਾਜ ਮੰਤਰੀ ਕੀਰਤੀ ਵਰਧਨ ਵੱਲੋਂ ਸੰਸਦ ‘ਚ ਕਰਤਾਰਪੁਰ ਲਾਂਘੇ ਨੂੰ ਫਿਲਹਾਲ ਮੁੜ ਨਾ ਖੋਲ੍ਹਣ ਸਬੰਧੀ ਦਿੱਤੇ ਗਏ ਜਵਾਬ ਤੋਂ ਬਾਅਦ ਐਡਵੋਕੇਟ ਧਾਮੀ ਨੇ ਆਪਣੀ ਪ੍ਰਤੀਕਿਰਿਆ ਦਿੱਤੀ। ਉਨ੍ਹਾਂ ਕਿਹਾ ਕਿ ਕਰਤਾਰਪੁਰ ਸਾਹਿਬ ਸਿੱਖ ਧਰਮ ਦਾ ਬਹੁਤ ਹੀ ਪਵਿੱਤਰ ਅਸਥਾਨ ਹੈ, ਜਿੱਥੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਆਖਰੀ ਸਾਲ ਬਿਤਾਏ ਤੇ ਸਮੁੱਚੀ ਮਨੁੱਖਤਾ ਨੂੰ ਕਿਰਤ ਕਰਨ, ਨਾਮ ਜਪਣ ਤੇ ਵੰਡ ਛਕਣ ਦਾ ਸੰਦੇਸ਼ ਦਿੱਤਾ।

ਸੰਗਤਾਂ ਦੀਆਂ ਭਾਵਨਾਵਾਂ ਨੂੰ ਪਹੁੰਚ ਰਹੀ ਠੇਸ

ਧਾਮੀ ਨੇ ਕਿਹਾ ਕਿ ਦੁਨੀਆ ਭਰ ਦੀ ਸਿੱਖ ਸੰਗਤ ਦੀ ਕਈ ਚਿਰਾਂ ਤੋਂ ਅਰਦਾਸ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰਨ ਦੀ ਰਹੀ ਹੈ। ਲਾਂਘਾ ਲੰਬੇ ਸਮੇਂ ਤੋਂ ਬੰਦ ਰਹਿਣ ਕਾਰਨ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚ ਰਹੀ ਹੈ। ਉਨ੍ਹਾਂ ਕਿਹਾ ਕਿ ਕਰਤਾਰਪੁਰ ਲਾਂਘਾ ਦੋਵੇਂ ਦੇਸ਼ਾਂ ਵਿਚਕਾਰ ਸ਼ਾਂਤੀ, ਸਦਭਾਵਨਾਅਤੇ ਧਾਰਮਿਕ ਸਾਂਝ ਦਾ ਪ੍ਰਤੀਕ ਹੈ, ਜਿਸ ‘ਤੇ ਕਿਸੇ ਨੂੰ ਵੀ ਇਤਰਾਜ਼ ਨਹੀਂ ਹੋਣਾ ਚਾਹੀਦਾ।

ਸੁਰੱਖਿਆ ਦੇ ਨਾਲ ਧਾਰਮਿਕ ਆਜ਼ਾਦੀ ਦਾ ਵੀ ਹੋਵੇ ਸਤਿਕਾਰ

ਐਡਵੋਕੇਟ ਧਾਮੀ ਨੇ ਕਿਹਾ ਕਿ ਦੇਸ਼ ਦੀ ਸੁਰੱਖਿਆ ਹਰ ਸਰਕਾਰ ਦੀ ਪਹਿਲੀ ਜ਼ਿੰਮੇਵਾਰੀ ਹੈ, ਪਰ ਇਸ ਦੇ ਨਾਲ-ਨਾਲ ਧਾਰਮਿਕ ਆਜ਼ਾਦੀ ਤੇ ਸ਼ਰਧਾਲੂਆਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਨਾ ਵੀ ਓਨਾ ਹੀ ਮਹੱਤਵਪੂਰਨ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਪ੍ਰਭਾਵਸ਼ਾਲੀ ਸੁਰੱਖਿਆ ਪ੍ਰਬੰਧਾਂ ਨਾਲ ਇਸ ਮਾਮਲੇ ਦੀ ਜਲਦ ਸਮੀਖਿਆ ਕਰਕੇ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦਾ ਫ਼ੈਸਲਾ ਕੀਤਾ ਜਾਵੇ ਤਾਂ ਜੋ ਸੰਗਤਾਂ ਆਪਣੀ ਧਾਰਮਿਕ ਆਸਥਾ ਅਨੁਸਾਰ ਦਰਸ਼ਨ ਕਰ ਸਕਣ।

Loading...
Unable to load recommendations.
Follow Us
Related Stories
ਰੱਖੜੀ ‘ਤੇ ਔਰਤਾਂ ਨੂੰ CM ਮਾਨ ਵੱਲੋ ਵੱਡਾ ਤੋਹਫ਼ਾ, ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਤੀਜੀ ਕਿਸ਼ਤ 28 ਨੂੰ ਹੋਵੇਗੀ ਜਾਰੀ
ਸ਼ੰਭੂ ਟਰੈਕ ਧਮਾਕਾ ਮਾਮਲਾ: ਮੁਲਜ਼ਮ ਦੇ ਪਰਿਵਾਰ ਦੇ DNA ਸੈਂਪਲ ਲਵੇਗੀ NIA, ਮੋਹਾਲੀ ਅਦਾਲਤ ‘ਚ ਪਹੁੰਚੀ ਏਜੰਸੀ
ਲੁਧਿਆਣਾ: ਬੁੱਢੇ ਨਾਲੇ ਦੇ ਓਵਰਫਲੋਅ ਤੇ ਸੜਕਾਂ ‘ਤੇ ਪਾਣੀ ਭਰਨ ਦੀ ਸਮੱਸਿਆ ਦਾ ਹੋਵੇਗਾ ਹੱਲ, ਵਿਦੇਸ਼ੀ ਮਸ਼ੀਨਾਂ ਦੀ ਲਈ ਜਾ ਰਹੀ ਮਦਦ
ਪੰਜਾਬ ਵਿਧਾਨ ਸਭਾ ਚੋਣਾਂ ‘ਚ ਹੋਵੇਗਾ ਭਾਜਪਾ-ਅਕਾਲੀ ਗਠਜੋੜ? ਪਰਦੇ ਪਿੱਛੇ ਚੱਲ ਰਹੀ ਹਲਚਲ
ਫਿਰੋਜ਼ਪੁਰ ਦੇ ਪਿੰਡ ਸਤੀਏ ਵਾਲਾ ਦੇ ਸਰਪੰਚ ਦੀ ਅਨੋਖੀ ਪਹਿਲ, 3 ਕਰੋੜ ਦੀ ਵਸੀਅਤ ਪਿੰਗਲਵਾੜੇ ਨੂੰ ਕੀਤੀ ਦਾਨ
ਨੇਹਾ ਬੱਸੀ ਕਤਲ ਕਾਂਡ: ਪਤੀ ਤੇ ਸੱਸ ਨੂੰ ਪੁਲਿਸ ਨੇ ਉਜੈਨ ਤੋਂ ਕੀਤਾ ਗ੍ਰਿਫ਼ਤਾਰ, ਪ੍ਰੇਮਿਕਾ ਪਹਿਲਾਂ ਹੀ ਕਾਬੂ; ਹਾਰਪਿਕ ਦੇ ਕੇ ਕਤਲ ਦਾ ਮਾਮਲਾ