ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

Updated On: 

16 Nov 2026 14:23 PM IST

ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ 'ਤੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਹਰ ਨਾਨਕ ਨਾਮ ਲੇਵਾ ਸੰਗਤ ਰੋਜ਼ਾਨਾ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨ-ਦੀਦਾਰ ਕਰਨ ਲਈ ਅਰਦਾਸ ਕਰਦੀ ਹੈ। ਸੰਗਤਾਂ ਦੀ ਇਸੇ ਆਸ ਤੇ ਧਾਰਮਿਕ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਪੰਜਾਬ ਵਿਧਾਨ ਸਭਾ 'ਚ ਵੀ ਇਸ ਸਬੰਧੀ ਮਤਾ ਪਾਸ ਕੀਤਾ ਜਾ ਚੁੱਕਾ ਹੈ।

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਣ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਣ ਦਾ ਐਲਾਨ ਕੀਤਾ ਜਾਣਾ ਚਾਹੀਦਾ ਹੈ, ਤਾਂ ਜੋ ਸੰਗਤਾਂ ਵਿਛੜੇ ਗੁਰਧਾਮਾਂ ਦੇ ਖੁੱਲ੍ਹੇ ਦਰਸ਼ਨ-ਦੀਦਾਰ ਕਰ ਸਕਣ।

ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਹਰ ਨਾਨਕ ਨਾਮ ਲੇਵਾ ਸੰਗਤ ਰੋਜ਼ਾਨਾ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨ-ਦੀਦਾਰ ਕਰਨ ਲਈ ਅਰਦਾਸ ਕਰਦੀ ਹੈ। ਸੰਗਤਾਂ ਦੀ ਇਸੇ ਆਸ ਤੇ ਧਾਰਮਿਕ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਪੰਜਾਬ ਵਿਧਾਨ ਸਭਾ ‘ਚ ਵੀ ਇਸ ਸਬੰਧੀ ਮਤਾ ਪਾਸ ਕੀਤਾ ਜਾ ਚੁੱਕਾ ਹੈ।

ਪੰਜਾਬ ਵਿਧਾਨ ਸਭਾ ‘ਚ ਪਾਸ ਹੋ ਚੁੱਕਾ ਹੈ ਮਤਾ

ਸੀਐਮ ਭਗਵੰਤ ਮਾਨ ਨੇ ਆਪਣੀ ਪੋਸਟ ‘ਚ ਕਿਹਾ ਕਿ ਪੰਜਾਬ ਵਿਧਾਨ ਸਭਾ ਵੱਲੋਂ ਵੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਣ ਸਬੰਧੀ ਮਤਾ ਪਾਸ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਇਸ ਮਾਮਲੇ ‘ਚ ਜਲਦ ਫੈਸਲਾ ਲੈਣਾ ਚਾਹੀਦਾ ਹੈ।

ਪੀਐਮ ਮੋਦੀ ਤੋਂ ਜਲਦ ਐਲਾਨ ਕਰਨ ਦੀ ਕੀਤੀ ਮੰਗ

ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕਰਦਿਆਂ ਉਮੀਦ ਜਤਾਈ ਕਿ ਉਹ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਸਮਝਦੇ ਹੋਏ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦਾ ਐਲਾਨ ਜਲਦ ਕਰਨਗੇ। ਜ਼ਿਕਰਯੋਗ ਹੈ ਕਿ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੁੱਲ੍ਹਣ ਨਾਲ ਭਾਰਤ ਦੀਆਂ ਸੰਗਤਾਂ ਨੂੰ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਕਰਤਾਰਪੁਰ ਦੇ ਦਰਸ਼ਨ ਕਰਨ ਦੀ ਸਹੂਲਤ ਮਿਲਦੀ ਹੈ। ਲਾਂਘਾ ਮੁੜ ਖੋਲ੍ਹਣ ਦੀ ਮੰਗ ਲੰਮੇ ਸਮੇਂ ਤੋਂ ਸਿੱਖ ਸੰਗਤ ਵੱਲੋਂ ਚੁੱਕੀ ਜਾ ਰਹੀ ਹੈ।

ਕਰਤਾਰਪੁਰ ਲਾਂਘਾ 7 ਮਈ 2025 ਤੋਂ ਬੰਦ

ਜ਼ਿਕਰਯੋਗ ਹੈ ਕਿ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਵੱਲੋਂ 7 ਮਈ 2025 ਤੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਯਾਤਰਾ ਮੁਅੱਤਲ ਕਰ ਦਿੱਤੀ ਗਈ ਸੀ। ਇਸ ਕਾਰਨ ਸੰਗਤਾਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਕਰਤਾਰਪੁਰ ਦੇ ਸਿੱਧੇ ਦਰਸ਼ਨ ਨਹੀਂ ਕਰ ਪਾ ਰਹੀਆਂ ਹਨ। ਹਾਲ ਹੀ ‘ਚ 27 ਅਕਤੂਬਰ 2026 ਨੂੰ ਪੰਜਾਬ ਵਿਧਾਨ ਸਭਾ ਦੇ 13ਵੇਂ ਸੈਸ਼ਨ ਦੇ ਆਖਰੀ ਦਿਨ ਵੀ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਸਬੰਧੀ ਮਤਾ ਸਰਬਸੰਮਤੀ ਨਾਲ ਪਾਸ ਕੀਤਾ ਗਿਆ ਸੀ। ਇਹ ਮਤਾ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪੇਸ਼ ਕੀਤਾ ਗਿਆ ਸੀ।

ਇਸ ‘ਚ ਕੇਂਦਰ ਸਰਕਾਰ ਨੂੰ ਲਾਂਘਾ ਮੁੜ ਖੋਲ੍ਹਣ, ਯਾਤਰਾ ਦੀਆਂ ਪ੍ਰਕਿਰਿਆਵਾਂ ਨੂੰ ਸਰਲ ਬਣਾਉਣ ਤੇ ਪਾਕਿਸਤਾਨ ਸਰਕਾਰ ਨਾਲ ਗੱਲਬਾਤ ਕਰਕੇ ਸੰਗਤਾਂ ਦੀ ਸੁਰੱਖਿਅਤ ਤੇ ਨਿਰਵਿਘਨ ਆਵਾਜਾਈ ਯਕੀਨੀ ਬਣਾਉਣ ਦੀ ਅਪੀਲ ਕੀਤੀ ਗਈ ਸੀ। ਹੁਣ ਇੱਕ ਵਾਰ ਫਿਰ ਪ੍ਰਕਾਸ਼ ਪੁਰਬ ਮੌਕੇ ਲਾਂਘਾ ਖੋਲ੍ਹਣ ਦੀ ਅਪੀਲ ਨਾਲ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਤੇ ਵਿਛੜੇ ਗੁਰਧਾਮਾਂ ਦੇ ਦਰਸ਼ਨਾਂ ਦੀ ਮੰਗ ਚਰਚਾ ‘ਚ ਆ ਗਈ ਹੈ।

Loading...
Unable to load recommendations.
Follow Us
Related Stories
ਬੰਦੂਕ ਦੀ ਨੋਕ ‘ਤੇ ਕਾਰ ਲੁੱਟਣ ਵਾਲਿਆਂ ਦੀ ਭਾਲ ਤੇਜ਼, SSP ਨੇ ਦਿੱਤਾ ਅਪਡੇਟ; ਬਦਮਾਸ਼ ਗੁਰਦਾਸਪੁਰ ਵੱਲ ਫਰਾਰ ਹੋਏ
2027 ਵਿਧਾਨ ਸਭਾ ਚੋਣਾਂ ਦੀ ਤਿਆਰੀ, ਰਾਜਾਸਾਂਸੀ ਤੋਂ AAP ਉਮੀਦਵਾਰ ਸੋਨੀਆ ਮਾਨ ਨੇ ਕੱਢਿਆ ਵਿਸ਼ਾਲ ਰੋਡ ਸ਼ੋਅ; ਟਿਕਟ ਮਿਲਣ ‘ਤੇ ਲੀਡਰਸ਼ਿਪ ਦਾ ਕੀਤਾ ਧੰਨਵਾਦ
AAP ਵੱਲੋਂ ਪੰਜਾਬ ਦੀਆਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਜਾਰੀ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਦੇ ਉਮੀਦਵਾਰਾਂ ਦਾ ਐਲਾਨ
ਅੰਮ੍ਰਿਤਸਰ ਏਅਰਪੋਰਟ ‘ਤੇ ਸ਼ੁਰੂ ਹੋਈ ਫਾਸਟ ਟ੍ਰੈਕ ਇਮੀਗ੍ਰੇਸ਼ਨ ਸਹੂਲਤ, ਸਿਰਫ਼ 30 ਸਕਿੰਟਾਂ ‘ਚ ਪੂਰੀ ਹੋਵੇਗੀ ਪ੍ਰਕਿਰਿਆ
26 ਨਵੰਬਰ ਨੂੰ ਮੋਗਾ ‘ਚ AAP ਦੀ ਹੋਵੇਗੀ ਮੈਗਾ ਰੈਲੀ, ਕੇਜਰੀਵਾਲ ਤੇ CM ਮਾਨ ਕਰਨਗੇ ਸ਼ਿਰਕਤ; 2027 ਚੋਣਾਂ ਦਾ ਫੁਕਣਗੇ ਬਿਗੁਲ
ਗੁਰਦਾਸਪੁਰ ‘ਚ ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਦੀ ਸ਼ੱਕੀ ਹਾਲਾਤਾਂ ‘ਚ ਮਿਲੀ ਲਾਸ਼, ਗੋਲੀ ਲੱਗਣ ਦਾ ਖਦਸ਼ਾ