ਕੌਮੀ ਇਨਸਾਫ਼ ਮੋਰਚਾ ਦਾ ਅੱਜ ਲੁਧਿਆਣਾ ‘ਚ ਪ੍ਰਦਰਸ਼ਨ, ਬੰਦੀ ਸਿੰਘਾਂ ਦੀ ਰਿਹਾਈ ਨਾ ਹੋਣ ‘ਤੇ ਵੱਡੇ ਅੰਦੋਲਨ ਦੀ ਚੇਤਾਵਨੀ

Published: 

09 Jun 2026 08:48 AM IST

ਕੌਮੀ ਇਨਸਾਫ਼ ਮੋਰਚਾ ਦੇ ਮੈਂਬਰਾਂ ਨੇ ਕਿਹਾ ਕਿ ਉਹ ਕਈ ਸਾਲਾਂ ਤੋਂ ਪ੍ਰਦਰਸ਼ਨ ਕਰ ਰਹੇ ਹਨ। ਉਹ ਲਗਾਤਾਰ ਸਿੱਖ ਕੈਦੀਆਂ ਦੀ ਰਿਹਾਈ ਦੀ ਮੰਗ ਕਰਦੇ ਰਹੇ ਹਨ, ਜੋ ਆਪਣੀਆਂ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਜੇਲ੍ਹ 'ਚ ਬੰਦ ਹਨ। ਮੋਰਚੇ ਦੇ ਅਨੁਸਾਰ, ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਕਰਨ 'ਚ ਹੁਣ ਤੱਕ ਅਸਫਲ ਰਹੀ ਹੈ ਤੇ ਕੁੱਝ ਕੈਦੀਆਂ ਨੂੰ ਇੱਕ ਵਾਰ ਵੀ ਪੈਰੋਲ ਨਹੀਂ ਦਿੱਤੀ ਗਈ ਹੈ।

ਕੌਮੀ ਇਨਸਾਫ਼ ਮੋਰਚਾ ਦਾ ਅੱਜ ਲੁਧਿਆਣਾ ਚ ਪ੍ਰਦਰਸ਼ਨ, ਬੰਦੀ ਸਿੰਘਾਂ ਦੀ ਰਿਹਾਈ ਨਾ ਹੋਣ ਤੇ ਵੱਡੇ ਅੰਦੋਲਨ ਦੀ ਚੇਤਾਵਨੀ

ਕੌਮੀ ਇਨਸਾਫ਼ ਮੋਰਚਾ ਦਾ ਅੱਜ ਲੁਧਿਆਣਾ 'ਚ ਪ੍ਰਦਰਸ਼ਨ, 2 ਘੰਟੇ ਟੋਲ ਕਰਵਾਉਣਗੇ ਮੁਫ਼ਤ

ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚਾ ਵੱਲੋਂ ਲੁਧਿਆਣਾ ‘ਚ ਅੱਜ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਮੋਰਚੇ ਦੇ ਮੈਂਬਰਾਂ ਨੇ ਕਿਹਾ ਹੈ ਕਿ ਉਹ ਲੁਧਿਆਣਾ ਦਾ ਲਾਡੋਵਾਲ ਟੋਲ ਪਲਾਜ਼ਾ 2 ਘੰਟੇ ਲਈ ਮੁਫ਼ਤ ਕਰਵਾਉਣਗੇ। ਮੋਰਚੇ ਦੇ ਮੈਂਬਰਾਂ ਨੇ ਐਲਾਨ ਕੀਤਾ ਹੈ ਕਿ ਕੇਂਦਰ ਸਰਕਾਰ ਦੇ ਵਿਰੋਧ ਵਜੋਂ, ਉਹ 9 ਜੂਨ ਯਾਨੀ ਕਿ ਅੱਜ ਦੁਪਹਿਰ 12 ਵਜੇ ਤੋਂ ਦੁਪਹਿਰ 2 ਵਜੇ ਤੱਕ ਟੋਲ ਨਹੀਂ ਲੈਣ ਦੇਣਗੇ। ਮੋਰਚੇ ਨੇ ਕਿਹਾ ਕਿ ਟੋਲ ਫ੍ਰੀ ਕਰਵਾ ਕੇ ਉਨ੍ਹਾਂ ਦਾ ਉਦੇਸ਼, ਕੇਂਦਰ ਦਾ ਧਿਆਨ ਇਸ ਮੁੱਦੇ ਵੱਲ ਖਿੱਚਣਾ ਹੈ ਤੇ ਉਨ੍ਹਾਂ ਦੀਆਂ ਮੰਗਾਂ ‘ਤੇ ਕਾਰਵਾਈ ਕਰਨ ਲਈ ਸਰਕਾਰ ‘ਤੇ ਦਬਾਅ ਪਾਉਣਾ ਹੈ।

ਕੌਮੀ ਇਨਸਾਫ਼ ਮੋਰਚਾ ਦੇ ਮੈਂਬਰਾਂ ਨੇ ਕਿਹਾ ਕਿ ਉਹ ਕਈ ਸਾਲਾਂ ਤੋਂ ਪ੍ਰਦਰਸ਼ਨ ਕਰ ਰਹੇ ਹਨ। ਉਹ ਲਗਾਤਾਰ ਸਿੱਖ ਕੈਦੀਆਂ ਦੀ ਰਿਹਾਈ ਦੀ ਮੰਗ ਕਰਦੇ ਰਹੇ ਹਨ, ਜੋ ਆਪਣੀਆਂ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਜੇਲ੍ਹ ‘ਚ ਬੰਦ ਹਨ। ਮੋਰਚੇ ਦੇ ਅਨੁਸਾਰ, ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਕਰਨ ‘ਚ ਹੁਣ ਤੱਕ ਅਸਫਲ ਰਹੀ ਹੈ ਤੇ ਕੁੱਝ ਕੈਦੀਆਂ ਨੂੰ ਇੱਕ ਵਾਰ ਵੀ ਪੈਰੋਲ ਨਹੀਂ ਦਿੱਤੀ ਗਈ ਹੈ।

ਪ੍ਰਸ਼ਾਸਨ ਹਾਈ ਅਲਰਟ

ਪ੍ਰਦਰਸ਼ਨ ਦੇ ਮੱਦੇਨਜ਼ਰ, ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਨੂੰ ਹਾਈ ਅਲਰਟ ‘ਤੇ ਰੱਖਿਆ ਗਿਆ ਹੈ। ਕਾਨੂੰਨ ਵਿਵਸਥਾ ਨੂੰ ਯਕੀਨੀ ਬਣਾਉਣ ਲਈ ਟੋਲ ਪਲਾਜ਼ਾ ‘ਤੇ ਭਾਰੀ ਪੁਲਿਸ ਤਾਇਨਾਤ ਕੀਤੀ ਗਈ ਹੈ। ਅਧਿਕਾਰੀ ਸੁਚਾਰੂ ਆਵਾਜਾਈ ਨੂੰ ਯਕੀਨੀ ਬਣਾਉਣ ਤੇ ਖੇਤਰ ‘ਚ ਸ਼ਾਂਤੀ ਬਣਾਈ ਰੱਖਣ ਲਈ ਸਥਿਤੀ ‘ਤੇ ਨਜ਼ਰ ਬਣਾਏ ਹੋਏ ਹਨ।

ਵੱਡੇ ਅੰਦੋਲਨ ਦੀ ਚੇਤਾਵਨੀ

ਕੌਮੀ ਇਨਸਾਫ ਮੋਰਚਾ ਨੇ ਚੇਤਾਵਨੀ ਦਿੱਤੀ ਹੈ ਕਿ ਟੋਲ ਪਲਾਜ਼ਾ ਦਾ ਵਿਰੋਧ ਪ੍ਰਦਰਸ਼ਨ ਸਿਰਫ਼ ਸ਼ੁਰੂਆਤ ਹੈ। ਸੰਗਠਨ ਨੇ ਮੰਗਾਂ ਪੂਰੀਆਂ ਨਾ ਹੋਣ ‘ਤੇ ਵੱਡੇ ਪ੍ਰਦਰਸ਼ਨਾਂ ਦੀਆਂ ਯੋਜਨਾਵਾਂ ਦਾ ਐਲਾਨ ਕੀਤਾ ਹੈ।

4 ਜੁਲਾਈ ਨੂੰ ਰਾਜਪੁਰਾ ‘ਚ ਰੇਲ ਰੋਕੋ ਪ੍ਰਦਰਸ਼ਨ

ਮੋਰਚੇ ਨੇ 4 ਜੁਲਾਈ ਨੂੰ ਰਾਜਪੁਰਾ ‘ਚ 2 ਘੰਟੇ ਲਈ ਰੇਲ ਰੋਕੋ ਪ੍ਰਦਰਸ਼ਨ ਕਰਨ ਦੀ ਚੇਤਾਵਨੀ ਦਿੱਤੀ ਹੈ, ਜਿਸ ਨਾਲ ਰਾਜ ਭਰ ‘ਚ ਰੇਲ ਸੇਵਾਵਾਂ ‘ਚ ਵਿਘਨ ਪੈ ਸਕਦਾ ਹੈ।

15 ਅਗਸਤ ਨੂੰ ਰਾਜਪਾਲ ਦੇ ਨਿਵਾਸ ਦਾ ਘਿਰਾਓ

15 ਅਗਸਤ ਨੂੰ ਆਜ਼ਾਦੀ ਦਿਵਸ ‘ਤੇ ਮੋਰਚਾ ਆਪਣੀ ਪ੍ਰਦਰਸ਼ਨ ਦੇ ਹਿੱਸੇ ਵਜੋਂ ਪੰਜਾਬ ਦੇ ਰਾਜਪਾਲ ਦੇ ਨਿਵਾਸ ਦੇ ਬਾਹਰ ਇੱਕ ਵਿਰੋਧ ਪ੍ਰਦਰਸ਼ਨ ਕਰਨ ਦੀ ਯੋਜਨਾ ਬਣਾ ਰਿਹਾ ਹੈ। ਸੰਗਠਨ ਨੇ ਚੇਤਾਵਨੀ ਦਿੱਤੀ ਹੈ ਕਿ ਉਹ ਕੈਦੀਆਂ ਦੀ ਰਿਹਾਈ ਸੰਬੰਧੀ ਮੁੱਦੇ ਹੱਲ ਨਾ ਹੋਣ ਤੱਕ ਅੰਦੋਲਨ ਜਾਰੀ ਰੱਖਣਗੇ।

Follow Us