ਕੇਜਰੀਵਾਲ ਅਤੇ ਭਗਵੰਤ ਮਾਨ ਦੇਣਗੇ ਡੇਰਾ ਬੱਲਾਂ ਨੂੰ 25 ਕਰੋੜ ਦਾ ਚੈੱਕ। Kejriwal and Bhagwant Mann will give a check of 25 crores to Dera Balls Punjabi news - TV9 Punjabi

Kejriwal: ਕੇਜਰੀਵਾਲ ਅਤੇ ਭਗਵੰਤ ਮਾਨ ਦੇਣਗੇ ਡੇਰਾ ਬੱਲਾਂ ਨੂੰ 25 ਕਰੋੜ ਦਾ ਚੈੱਕ

Updated On: 

24 Mar 2023 23:46 PM

Safety Inspection: ਦੋਹਾਂ ਮੁੱਖ ਮੰਤਰੀਆਂ ਦੇ ਆਉਣ ਤੋਂ ਪਹਿਲਾਂ ਜਲੰਧਰ ਦੇ ਵਿਧਾਇਕਾਂ ਨੇ ਡੇਰਾ ਬੱਲਾਂ ਵਿਖੇ ਸੁਰੱਖਿਆ ਪ੍ਰਬੰਧਾਂ ਦਾ ਜਾਇਜਾ ਲਿਆ। ਇਸ ਦੌਰਾਨ ਉਨ੍ਹਾਂ ਨੇ ਨਤਮਸਤਕ ਹੋ ਕੇ ਸੰਤਾਂ ਦਾ ਅਸ਼ੀਰਵਾਦ ਪ੍ਰਾਪਤ ਕੀਤਾ।

Kejriwal: ਕੇਜਰੀਵਾਲ ਅਤੇ ਭਗਵੰਤ ਮਾਨ ਦੇਣਗੇ ਡੇਰਾ ਬੱਲਾਂ ਨੂੰ 25 ਕਰੋੜ ਦਾ ਚੈੱਕ

ਕੇਜਰੀਵਾਲ ਅਤੇ ਭਗਵੰਤ ਮਾਨ ਦੇਣਗੇ ਡੇਰਾ ਬੱਲਾਂ ਨੂੰ 25 ਕਰੋੜ ਦਾ ਚੈੱਕ।

Follow Us On

ਜਲੰਧਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ) ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਡੇਰਾ ਸੱਚ ਖੰਡ ਬੱਲਾਂ ਪਹੁੰਚੇ ਰਹੇ ਨੇ ਤੇ ਦੋਹਾਂ ਮੁੱਖ ਮੰਤਰੀਆਂ ਦੇ ਇੱਥੇ ਪਹੁੰਚਣ ਤੋਂ ਪਹਿਲਾਂ ਜਲੰਧਰ ਦੇ ਵਿਧਾਇਕਾਂ ਵੱਲੋਂ ਡੇਰਾ ਸੱਚਖੰਡ ਬੱਲਾਂ ਜਾ ਕੇ ਸੁਰੱਖਿਆ ਦੇ ਮੱਦੇਨਜ਼ਰ ਪਬੰਧਕਾਂ ਦਾ ਨਿਰੀਖਣ ਕੀਤਾ ਗਿਆ ਤੇ ਉਥੇ ਹੀ ਨਤਮਸਤਕ ਹੋ ਕੇ ਉਹਨਾਂ ਨੇ ਸੰਤ ਬਾਬਾ ਮਨਦੀਪ ਦਾਸ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਦੱਸ ਦਈਏ ਸ਼ਨੀਵਾਰ ਦੁਪਹਿਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜਲੰਧਰ ਦੇ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਣਗੇ ਤੇ ਸੰਤਾਂ ਦਾ ਅਸ਼ੀਰਵਾਦ ਪ੍ਰਾਪਤ ਕਰਨਗੇ। ਇਸ ਦੌਰਾਨ ਪਾਰਟੀ ਦੀ ਲੀਡਰਸ਼ਿਪ ਵੀ ਉਥੇ ਮੌਜੂਦ ਰਹੇਗੀ।

ਜਲੰਧਰ ਤੋਂ ਆਪ ਵਿਧਾਇਕ ਰਹੇ ਅਤੇ ਸ਼ੀਤਲ ਅੰਗੁਰਾਲ਼ ਨੇ ਦੱਸਿਆ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 25 ਮਾਰਚ ਨੂੰ ਪੰਜਾਬ ਸਰਕਾਰ ਵੱਲੋਂ ਪਾਸ ਕੀਤੇ 25 ਕਰੋੜ ਰੁਪਏ ਦਾ ਚੈੱਕ ਦੇਣ ਲਈ ਡੇਰਾ ਸੱਚਖੰਡ ਬੱਲਾ ਵਿਖੇ ਆ ਰਹੇ ਹਨ । ਵਿਧਾਇਕਾਂ ਨੇ ਦੱਸਿਆ ਉਹਨਾਂ ਦੇ ਆਉਣ ਤੋਂ ਪਹਿਲਾਂ ਉਹ ਸੁਰੱਖਿਆ ਦੇ ਮੱਦੇਨਜ਼ਰ ਡੇਰਾ ਬੱਲਾਂ ਪਹੁੰਚੇ ਸਨ ਤੇ ਇਸ ਦੌਰਾਨ ਉਨ੍ਹਾਂ ਨੇ ਨਤਮਸਤਕ ਹੋ ਕੇ ਸੰਤਾਂ ਦਾ ਅਸ਼ੀਰਵਾਦ ਪ੍ਰਾਪਤ ਕੀਤਾ ।

ਸੁਰੱਖਿਆ ਦੇ ਪ੍ਰਬੰਧ ਪੁਖਤਾ

ਉਨ੍ਹਾਂ ਕਿਹਾ ਕਿ ਸੁਰੱਖਿਆ ਦੇ ਪੂਰੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਜਲੰਧਰ (Jalandhar) ਵਿਧਾਇਕ ਰਮਨ ਅਰੋੜਾ ਨੇ ਕਿਹਾ ਕਿ ਸੰਤ 108 ਨਿਰੰਜਨ ਦਾਸ ਜੀ ਮਹਾਰਾਜ ਦੀ ਰਹਿਨੁਮਾਈ ਹੇਠ ਭਾਰਤ ਵਿੱਚ ਹੀ ਨਹੀਂ ਸਗੋਂ ਪੂਰੀ ਦੁਨੀਆ ਵਿੱਚ ਸਮਾਜ ਭਲਾਈ ਅਤੇ ਲੋਕ ਭਲਾਈ ਦੇ ਕੰਮ ਕੀਤੇ ਜਾ ਰਹੇ ਹਨ । ਇਸ ਦੇ ਨਾਲ ਹੀ ਵਿਧਾਇਕ ਸ਼ੀਤਲ ਅੰਗੁਰਾਲ ਨੇ ਕਿਹਾ ਕਿ ਡੇਰਾ ਸੱਚਖੰਡ ਬੱਲਾ ਸਮਾਜ ਦੇ ਸਾਰੇ ਵਰਗਾਂ ਦਾ ਕੇਂਦਰ ਹੈ ਅਤੇ ਸਮਾਜ ਅਤੇ ਧਰਮ ਦੇ ਹਿੱਤ ਵਿੱਚ ਕੀਤੇ ਜਾ ਰਹੇ ਕਾਰਜ ਸ਼ਲਾਘਾਯੋਗ ਹਨ । ਵਿਧਾਇਕ ਅੰਗੁਰਾਲ ਨੇ ਕਿਹਾ ਕਿ ਡੇਰਾ ਸਮੁੱਚੇ ਸਮਾਜ ਦੇ ਵਿਕਾਸ ਦੇ ਹੱਕ ਵਿੱਚ ਹੈ ।

ਕਾਂਗਰਸੀ ਵਿਧਾਇਕ ਨੇ ਕੀਤੀ ਪ੍ਰੈੱਸ ਕਾਨਫਰੰਸ

ਤੁਹਾਨੂੰ ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ 25 ਕਰੋੜ ਰੁਪਏ ਨੂੰ ਲੈ ਕੇ ਕਾਂਗਰਸ (Congress) ਦੇ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਵੱਲੋਂ ਪ੍ਰੈੱਸ ਕਾਨਫਰੰਸ ਵੀ ਕੀਤੀ ਗਈ ਹੈ । ਪ੍ਰੈਸ ਕਾਨਫਰੰਸ ਵਿੱਚ ਵਿਧਾਇਕ ਨੇ ਕਿਹਾ ਸੀ 31 ਦਸੰਬਰ 2021 ਨੂੰ ਕਾਂਗਰਸ ਦੀ ਪੰਜਾਬ ਸਰਕਾਰ ਨੇ 25 ਕਰੋੜ ਰੁਪਏ ਯੋਜਨਾ ਵਿਭਾਗ ਦੇ ਪੰਜਾਬ ਨਿਰਮਾਣ ਪ੍ਰੋਗ੍ਰਾਮ ਤਹਿਤ ਜਲੰਧਰ ਦੇ ਡੀਸੀ ਨੂੰ ਭੇਜੇ ਸਨ ਅਤੇ 5 ਜਨਵਰੀ 2022 ਨੂੰ ਪੰਜਾਬ ਮੰਤਰੀ ਮੰਡਲ ਨੇ 25 ਕਰੋੜ ਰੁਪਏ ਡੇਰਾ ਸੱਚਖੰਡ ਬੱਲਾਂ ਤੇ ਖਰਚ ਕਰਨ ਨੂੰ ਸਪੈਸ਼ਲ ਪਰਮੀਸ਼ਨ ਦਿੱਤੀ ਸੀ । 2022 ਵਿਚ ਨਵੀਂ ਬਣੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੇ 25 ਕਰੋੜ ਰੁਪਏ ਦੀ ਗਰਾਂਟ ਵਾਪਿਸ ਮੰਗ ਵਾਲੀ ਸੀ । 25 ਕਰੋੜ ਨੂੰ ਲੈਕੇ ਆਪ ਦੇ ਦੋਵੇਂ ਮੁੱਖ ਮੰਤਰੀ ਰਾਜਨੀਤੀ ਕਰ ਰਹੇ ਹਨ ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Exit mobile version