ਕੇਜਰੀਵਾਲ-ਸੀਐੱਮ ਮਾਨ ਪਹੁੰਚੇ ਹੁਸ਼ਿਆਰਪੁਰ, 867 ਕਰੋੜ ਦੇ ਵਿਕਾਸ ਕੰਮਾਂ ਦੀ ਕੀਤੀ ਸ਼ੁਰੂਆਤ, ਲੋਕਾਂ ਨੂੰ ਹੋਵੇਗਾ ਫਾਇਦਾ

Updated On: 

18 Nov 2023 16:00 PM IST

ਆਪ ਵੱਲੋਂ ਹੁਸ਼ਿਆਰਪੁਰ ਵਿਖੇ ਵਿਕਾਸ ਕ੍ਰਾਂਤੀ ਰੈਲੀ ਕਰਵਾਈ ਗਈ। ਇਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪਹੁੰਚੇ। ਇਸ ਦੌਰਾਨ ਦੌਰਾਨ ਦੋਹਾਂ ਸੂਬਿਆਂ ਦੇ ਮੁੱਖ ਮੰਤਰੀਆਂ ਨੇ ਕਰੀਬ 867 ਦੇ ਵਿਕਾਸ ਕੰਮਾਂ ਦਾ ਉਦਾਘਟਨ ਕੀਤਾ। ਇਨ੍ਹਾਂ ਵਿੱਚੋਂ ਜਿੱਥੇ ਕਈ ਕੰਮਾਂ ਦੇ ਨੀਂਹ ਪੱਥਰ ਰੱਖੇ ਜਾ ਚੁੱਕੇ ਹਨ, ਉੱਥੇ ਕਈ ਮੁਕੰਮਲ ਹੋਏ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ। ਇਨ੍ਹਾਂ ਸਾਰੇ ਪ੍ਰੋਜੈਕਟਾਂ ਦਾ ਪੰਜਾਬ ਦੇ ਦੋਆਬਾ ਖੇਤਰ ਦੇ ਕਰੀਬ 10 ਵਿਧਾਨ ਸਭਾ ਹਲਕਿਆਂ ਦੇ ਲੋਕਾਂ ਨੂੰ ਲਾਭ ਹੋਵੇਗਾ।

ਕੇਜਰੀਵਾਲ-ਸੀਐੱਮ ਮਾਨ ਪਹੁੰਚੇ ਹੁਸ਼ਿਆਰਪੁਰ, 867 ਕਰੋੜ ਦੇ ਵਿਕਾਸ ਕੰਮਾਂ ਦੀ ਕੀਤੀ ਸ਼ੁਰੂਆਤ, ਲੋਕਾਂ ਨੂੰ ਹੋਵੇਗਾ ਫਾਇਦਾ
Follow Us On

ਪੰਜਾਬ ਨਿਊਜ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਰਵਿੰਦ ਕੇਜਰੀਵਾਲ (Arvind Kejriwal) ਦੇ ਨਾਲ ਕਰੀਬ ਡੇਢ ਵਜੇ ਹੁਸ਼ਿਆਰਪੁਰ ਪਹੁੰਚੇ। ਸੀਐਮ ਭਗਵੰਤ ਮਾਨ ਨੇ ਉਨ੍ਹਾਂ ਨੂੰ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ। ਕੇਜਰੀਵਾਲ ਅਤੇ ਸੀਐਮ ਮਾਨ ਦੀ ਆਮਦ ਨੂੰ ਲੈ ਕੇ ਸੁਰੱਖਿਆ ਦੇ ਪ੍ਰਬੰਧ ਵੀ ਸਖ਼ਤ ਕਰ ਦਿੱਤੇ ਗਏ ਹਨ। ਪੰਜਾਬ ਭਰ ਤੋਂ ਆਉਣ ਵਾਲੇ ‘ਆਪ’ ਸਮਰਥਕਾਂ ਲਈ ਪਾਰਕਿੰਗ ਤੋਂ ਲੈ ਕੇ ਬੈਠਣ ਤੱਕ ਦੀਆਂ ਸਾਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ। ਹੁਸ਼ਿਆਰਪੁਰ ਤੋਂ ਇਲਾਵਾ ਆਸਪਾਸ ਦੇ ਇਲਾਕਿਆਂ ਤੋਂ ਵੀ ਪੁਲਿਸ ਬਲ ਇੱਥੇ ਤਾਇਨਾਤ ਕੀਤੇ ਗਏ ਹਨ, ਤਾਂ ਜੋ ਕੋਈ ਗਲਤੀ ਨਾ ਹੋ ਸਕੇ।

ਸੀਐੱਮ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ (Chief Minister) ਅਰਵਿੰਦ ਕੇਜਰੀਵਾਲ ਨੇ ਹੁਸ਼ਿਆਰਪੁਰ ਪਹੁੰਚ ਕੇ ਸਾਰੇ ਕੰਮਾਂ ਦਾ ਉਦਘਾਟਨ ਕੀਤਾ। ਹੁਸ਼ਿਆਰਪੁਰ ਵਿੱਚ ਨਵੇਂ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ ਤੇ ਆਰਮੀ ਟ੍ਰੇਨਿੰਗ ਸੈਂਟਰ ਦੀ ਨੀਂਹ ਪੱਥਰ ਰੱਖਿਆ, ਜਿਸ ਨਲਾ ਨੌਜਵਾਨਾਂ ਨੂੰ ਲਾਭ ਮਿਲੇਗਾ।

ਕੋਈ ਪਿੰਡਾਂ ਨੂੰ ਮਿਲੀਆਂ ਵਿਕਾਸ ਸੋਗਾਤਾਂ

ਦੋਹਾਂ ਆਗੂਆਂ ਨੇ ਹੁਸ਼ਿਆਰਪੁਰ (Hoshiarpur) ਦੇ ਪਿੰਡਾਂ ਨੂੰ ਕਈ ਸੋਗਾਤਾਂ ਦਿੱਤੀਆਂ, ਜਿਸ ਵਿੱਚ ਸੀਵਰੇਜ ਅਤੇ ਸਾਫ ਪਾਣੀ ਸਣੇ ਕਈ ਪ੍ਰੋਜੈਕਟ ਸ਼ਾਮਿਲ ਹਨ। ਸੀਵਰੇਜ ਨਾਲ ਗੰਦੀ ਪਾਣੀ ਦੀ ਨਿਕਾਸੀ ਦਾ ਮਾਮਲਾ ਖਤਮ ਹੋ ਜਾਵੇਗਾ ਤੇ ਆਸਪਾਸ ਦੇ ਪਿੰਡਾਂ ਨੂੰ ਸਾਫ ਪਾਣੀ ਮੁਹੱਈਆ ਕਰਵਾਇਆ ਜਾਵੇਗਾ। ਇਸ ਤੋਂ ਇਲਾਵਾ ਪੰਜਾਬ ਸਰਕਾਰ ਖੇਡਾਂ ਵੱਲ ਖਾਸ ਧਿਆਨ ਦੇ ਰਹੀ ਹੈ। ਜਿਸ ਕਾਰਨ ਹੁਸ਼ਿਆਰੁਪਰ ਦੇ ਨੌਜਵਾਨਾਂ ਲਈ ਪੰਚਾਇਤੀ ਜਮੀਨ ਨੂੰ ਖੇਡਾ ਮੈਦਾਨਾਂ ਵਿੱਚ ਬਦਲਿਆ ਜਾਵੇਗਾ। ਇਸ ਵਿੱਚ 23 ਪਿੰਡਾਂ ਦੀ ਖਾਲੀ ਪੰਚਾਇਤੀ ਜ਼ਮੀਨ ਨੂੰ ਸ਼ਾਮਿਲ ਕੀਤਾ ਗਿਆ ਹੈ।