AAP ਸਰਕਾਰ 22 ਸ਼ਹਿਰਾਂ ‘ਚ ਕਰਵਾਏਗੀ ਭਗਵਾਨ ਸ਼ਿਵ ਦੇ ਪ੍ਰੋਗਰਾਮ, ਕੇਜਰੀਵਾਲ ਨੇ CM ਮਾਨ ਦੀ ਮੌਜੂਦਗੀ ਵਿੱਚ ਕੀਤਾ ਐਲਾਨ
ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਕਿ ਪੰਜਾਬ ਦੇ 22 ਸ਼ਹਿਰਾਂ ਵਿੱਚ "ਏਕ ਸ਼ਾਮ ਸ਼ਿਵ ਕੇ ਨਾਮ" ਪ੍ਰੋਗਰਾਮ ਆਯੋਜਿਤ ਕੀਤੇ ਜਾਣਗੇ। ਭਗਵਾਨ ਸ਼ਿਵ ਨੂੰ ਸਮਰਪਿਤ ਭਗਤੀ ਅਤੇ ਸੱਭਿਆਚਾਰਕ ਪ੍ਰੋਗਰਾਮ ਆਯੋਜਿਤ ਕੀਤੇ ਜਾਣਗੇ।
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਕਿ ਪੰਜਾਬ ਦੇ 22 ਸ਼ਹਿਰਾਂ ਵਿੱਚ “ਏਕ ਸ਼ਾਮ ਸ਼ਿਵ ਕੇ ਨਾਮ” ਪ੍ਰੋਗਰਾਮ ਆਯੋਜਿਤ ਕੀਤੇ ਜਾਣਗੇ। ਭਗਵਾਨ ਸ਼ਿਵ ਨੂੰ ਸਮਰਪਿਤ ਭਗਤੀ ਅਤੇ ਸੱਭਿਆਚਾਰਕ ਪ੍ਰੋਗਰਾਮ ਆਯੋਜਿਤ ਕੀਤੇ ਜਾਣਗੇ। ਕੇਜਰੀਵਾਲ ਨੇ ਇਹ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਵਿੱਚ ਕੀਤਾ। ਉਹ ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਦੇ ਰਣਜੀਤ ਐਵੇਨਿਊ ਦੇ ਪਾਈਟੈਕਸ ਗਰਾਊਂਡ ਵਿੱਚ ਆਯੋਜਿਤ ਰਾਜ ਪੱਧਰੀ ਧਾਰਮਿਕ ਸਮਾਗਮ “ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ” ਵਿੱਚ ਸ਼ਿਰਕਤ ਕੀਤੀ।
ਰਾਮ ਤੀਰਥ ਮੰਦਿਰ ਦੇ ਵਿਕਾਸ ਸਬੰਧੀ ਵੱਡਾ ਐਲਾਨ
ਸਰਕਾਰ ਨੇ ਰਾਮ ਤੀਰਥ ਮੰਦਿਰ ਦੇ ਵਿਕਾਸ ਸਬੰਧੀ ਵੀ ਇੱਕ ਵੱਡਾ ਐਲਾਨ ਕੀਤਾ ਹੈ। ਰਾਮ ਤੀਰਥ ਦੇ ਨਾਲ-ਨਾਲ, ਲਵ-ਕੁਸ਼ ਅਤੇ ਮਾਤਾ ਜਾਨਕੀ ਦਾ ਇੱਕ ਵਿਸ਼ਾਲ ਮੰਦਿਰ ਬਣਾਇਆ ਜਾਵੇਗ।ਜਿਸ ਨਾਲ ਇਸ ਇਤਿਹਾਸਕ ਅਤੇ ਧਾਰਮਿਕ ਸਥਾਨ ਦੇ ਵਿਕਾਸ ਵਿੱਚ ਹੋਰ ਵਾਧਾ ਹੋਵੇਗਾ। ਮੁੱਖ ਆਕਰਸ਼ਣ ਪ੍ਰਸਿੱਧ ਸ਼ਿਵ ਭਗਤ ਭਜਨ ਗਾਇਕ ਹੰਸ ਰਾਜ ਰਘੂਵੰਸ਼ੀ ਹੋਣਗੇ, ਜੋ ਆਪਣੇ ਪ੍ਰਸਿੱਧ ਭਜਨਾਂ ਰਾਹੀਂ ਭਗਵਾਨ ਸ਼ਿਵ ਦੀ ਮਹਿਮਾ ਦਾ ਗੁਣ ਗਾਉਣਗੇ। ਪੰਜਾਬ ਅਤੇ ਗੁਆਂਢੀ ਸੂਬਿਆਂ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਦੇ ਉਨ੍ਹਾਂ ਦੇ ਭਜਨਾਂ ਦਾ ਆਨੰਦ ਲੈਣ ਲਈ ਅੰਮ੍ਰਿਤਸਰ ਪਹੁੰਚਣ ਦੀ ਉਮੀਦ ਹੈ।
‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਸਮਾਗਮ ਦੌਰਾਨ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਜੀ ਨਾਲ ਅੰਮ੍ਰਿਤਸਰ ਤੋਂ LIVE ——- ‘एक शाम भगवान शिव के नाम’ कार्यक्रम के दौरान राष्ट्रीय संयोजक अरविंद केजरीवाल जी के साथ अमृतसर से LIVE https://t.co/XW3PQGiF6A
— Bhagwant Mann (@BhagwantMann) June 27, 2026
ਧਾਰਮਿਕ ਸੈਰ-ਸਪਾਟੇ ਨੂੰ ਉਤਸ਼ਾਹਿਤ ਕੀਤਾ ਜਾਵੇਗਾ
ਇਸ ਤੋਂ ਇਲਾਵਾ ਪਟਿਆਲਾ ਵਿੱਚ ਕਾਲੀ ਮਾਤਾ ਮੰਦਰ ਦੇ ਸ਼ਾਨਦਾਰ ਨਿਰਮਾਣ ਅਤੇ ਵਿਕਾਸ ‘ਤੇ ਲਗਭਗ ₹80 ਕਰੋੜ ਖਰਚ ਕੀਤੇ ਜਾ ਰਹੇ ਹਨ। ਸਰਕਾਰ ਦਾ ਦਾਅਵਾ ਹੈ ਕਿ ਇਸ ਨਾਲ ਧਾਰਮਿਕ ਸੈਰ-ਸਪਾਟੇ ਨੂੰ ਉਤਸ਼ਾਹਿਤ ਕੀਤਾ ਜਾਵੇਗਾ ਅਤੇ ਸ਼ਰਧਾਲੂਆਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਪੰਜਾਬ ਸਰਕਾਰ ਦੀ ਤੀਰਥ ਯਾਤਰਾ ਯੋਜਨਾ ਤਹਿਤ ਦੋ ਰਸਤੇ ਪਹਿਲਾਂ ਹੀ ਕੰਮ ਕਰਦੇ ਹਨ। ਇੱਕ ਹਰਿਮੰਦਰ ਸਾਹਿਬ ਅਤੇ ਦੂਜਾ ਸ੍ਰੀ ਆਨੰਦਪੁਰ ਸਾਹਿਬ। ਤਿੰਨ ਨਵੇਂ ਰਸਤੇ ਸ਼ੁਰੂ ਕੀਤੇ ਜਾਣਗੇ। ਜਿਨ੍ਹਾਂ ਵਿੱਚ ਖਾਟੂ ਸ਼ਿਆਮ ਮੰਦਰ, ਹਰਿਦੁਆਰ, ਰਿਸ਼ੀਕੇਸ਼ ਤੇ ਮਥੁਰਾ ਵ੍ਰਿੰਦਾਵਨ ਸ਼ਾਮਲ ਹਨ। ਤੀਜਾ ਰੂਚ ਅਗਸਤ ਵਿੱਚ ਸ਼ੁਰੂ ਕੀਤਾ ਜਾਵੇਗਾ।
