ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

11 ਫਰਵਰੀ ਨੂੰ ਕੇਜਰੀਵਾਲ ਆਉਣਗੇ ਪੰਜਾਬ, ਗੋਇੰਦਵਾਲ ਸਾਹਿਬ ਥਰਮਲ ਪਲਾਂਟ ਲੋਕਾਂ ਨੂੰ ਕਰਨਗੇ ਸਮਰਪਿਤ

11 ਫ਼ਰਬਰੀ ਨੂੰ ਪੰਜਾਬ ਸਰਕਾਰ ਵੱਲੋਂ ਐਕੁਆਇਰ ਕੀਤੇ ਗਏ ਸ੍ਰੀ ਗੋਇੰਦਵਾਲ ਸਾਹਿਬ ਦੇ ਥਰਮਲ ਪਾਵਰ ਪਲਾਂਟ ਨੂੰ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ। ਇਸ ਮੌਕੇ ਮੁੱਖਮੰਤਰੀ ਭਗਵੰਤ ਮਾਨ ਦੇ ਨਾਲ ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਵੀ ਮੌਜੂਦ ਰਹਿਣਗੇ। ਤੁਹਾਨੂੰ ਦਸ ਦਈਏ ਕਿ ਅਕਾਲੀ ਭਾਜਪਾ ਸਰਕਾਰ ਸਮੇਂ ਇਹਨਾਂ ਥਰਮਲ ਪਲਾਂਟਾਂ ਨੂੰ ਨਿੱਜੀ ਹੱਥਾਂ ਵਿੱਚ ਸੌਂਪ ਦਿੱਤਾ ਗਿਆ ਸੀ।

11 ਫਰਵਰੀ ਨੂੰ ਕੇਜਰੀਵਾਲ ਆਉਣਗੇ ਪੰਜਾਬ, ਗੋਇੰਦਵਾਲ ਸਾਹਿਬ ਥਰਮਲ ਪਲਾਂਟ ਲੋਕਾਂ ਨੂੰ ਕਰਨਗੇ ਸਮਰਪਿਤ
ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ (ਫਾਈਲ ਫੋਟੋ)
Follow Us
tv9-punjabi
| Published: 09 Feb 2024 11:48 AM
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 11 ਫਰਵਰੀ ਨੂੰ ਲੋਕਾਂ ਨੂੰ ਵੱਡਾ ਤੋਹਫਾ ਦੇਣਗੇ। ਦੋਵੇਂ ਆਗੂ ਗੋਇੰਦਵਾਲ ਸਾਹਿਬ ਥਰਮਲ ਪਲਾਂਟ ਨੂੰ ਜਨਤਾ ਨੂੰ ਸਮਰਪਿਤ ਕਰਨਗੇ। ਹਾਲ ਹੀ ਵਿੱਚ ਪੰਜਾਬ ਸਰਕਾਰ ਨੇ ਇਸ ਥਰਮਲ ਪਲਾਂਟ ਨੂੰ ਐਕੁਆਇਰ ਕੀਤਾ ਹੈ। ਹੁਣ ਇਸ ਪਲਾਂਟ ਦਾ ਨਾਂ ਸ਼੍ਰੀ ਗੁਰੂ ਅਮਰਦਾਸ ਥਰਮਲ ਪਲਾਂਟ ਰੱਖਿਆ ਗਿਆ ਹੈ। ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਵੀਰਵਾਰ ਨੂੰ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 11 ਫਰਵਰੀ ਨੂੰ ਗੁਰੂ ਅਮਰਦਾਸ ਥਰਮਲ ਪਾਵਰ ਲਿਮਟਿਡ (ਜੀਏਟੀਪੀਐਲ) ਗੋਇੰਦਵਾਲ ਨੂੰ ਸੂਬੇ ਦੇ ਲੋਕਾਂ ਨੂੰ ਸਮਰਪਿਤ ਕਰਨਗੇ। ਪਵਿੱਤਰ ਨਗਰੀ ਗੋਇੰਦਵਾਲ ਸਾਹਿਬ ਵਿਖੇ ਸਥਾਪਿਤ ਇਸ ਥਰਮਲ ਪਲਾਂਟ ਦਾ ਨਾਂ ਵੀ ਸ਼੍ਰੀ ਗੁਰੂ ਅਮਰਦਾਸ ਥਰਮਲ ਪਲਾਂਟ ਰੱਖਿਆ ਗਿਆ ਹੈ। ਇਸ ਪ੍ਰਾਪਤੀ ਨਾਲ ਜੀਵੀਕੇ ਪਾਵਰ (ਗੋਇੰਦਵਾਲ ਸਾਹਿਬ) ਲਿਮਟਿਡ ਵੱਲੋਂ 3000 ਕਰੋੜ ਰੁਪਏ ਦੀ ਦੇਣਦਾਰੀ ਦੇ ਕੇਸ ਬੰਦ ਹੋ ਜਾਣਗੇ। ਇਸ ਤਰ੍ਹਾਂ ਸੂਬੇ ਦੇ ਲੋਕਾਂ ਨੂੰ ਬਿਜਲੀ ਦਰਾਂ ‘ਚ ਅਚਾਨਕ ਹੋਏ ਵਾਧੇ ਤੋਂ ਰਾਹਤ ਮਿਲੇਗੀ। ਇਸ ਨਾਲ ਜਿੱਥੇ ਸੂਬੇ ਦੇ ਬਿਜਲੀ ਖਪਤਕਾਰਾਂ ਨੂੰ ਸਸਤੀ ਬਿਜਲੀ ਮੁਹੱਈਆ ਕਰਵਾਉਣ ਵਿੱਚ ਮਦਦ ਮਿਲੇਗੀ, ਉੱਥੇ ਹੀ ਇਸ ਨਾਲ ਬਿਜਲੀ ਦੀ ਉਪਲਬਧਤਾ ਵਿੱਚ ਵੀ ਸੁਧਾਰ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਪਲਾਂਟ ਨੂੰ ਆਰਥਿਕ ਤੌਰ ਤੇ ਚਲਾਉਣ ਲਈ ਕੇਂਦਰੀ ਬਿਜਲੀ ਮੰਤਰਾਲੇ ਨਾਲ ਪਛਵਾੜਾ ਖਾਨ ਵਿੱਚੋਂ ਕੋਲਾ ਮੁਹੱਈਆ ਕਰਵਾਉਣ ਲਈ ਗੱਲਬਾਤ ਚੱਲ ਰਹੀ ਹੈ। ਇਸ ਨਾਲ ਸੂਬੇ ਨੂੰ ਸਾਲਾਨਾ 300 ਕਰੋੜ ਰੁਪਏ ਦੀ ਬਚਤ ਹੋਵੇਗੀ। ਥਰਮਲ ਪਾਵਰ ਪਲਾਂਟ ਕੋਲ ਕਰੀਬ 1100 ਏਕੜ ਜ਼ਮੀਨ ਹੈ, ਜਿਸ ਵਿੱਚੋਂ 700 ਏਕੜ ਜ਼ਮੀਨ ਪ੍ਰਾਜੈਕਟ ਦੀ ਉਸਾਰੀ ਲਈ ਵਰਤੀ ਜਾ ਚੁੱਕੀ ਹੈ ਅਤੇ ਕਰੀਬ 400 ਏਕੜ ਜ਼ਮੀਨ ਅਜੇ ਬਾਕੀ ਹੈ।

Rahul Gandhi Press Conference: ਵੋਟ ਚੋਰੀ ਦੇ ਦਾਅਵਿਆਂ ਤੋਂ ਬਾਅਦ ਰਾਹੁਲ ਗਾਂਧੀ ਦੇ ਨਵੇਂ ਆਰੋਪ
Rahul Gandhi Press Conference: ਵੋਟ ਚੋਰੀ ਦੇ ਦਾਅਵਿਆਂ ਤੋਂ ਬਾਅਦ ਰਾਹੁਲ ਗਾਂਧੀ ਦੇ ਨਵੇਂ ਆਰੋਪ...
Video : ਰਾਹੁਲ ਗਾਂਧੀ ਨੇ ਬੱਚੇ ਨੂੰ ਗਿਫਟ ਕੀਤੀ ਸਾਈਕਲ, ਵੀਡੀਓ ਕਾਲ ਰਾਹੀਂ ਕੀਤੀ ਗੱਲ
Video : ਰਾਹੁਲ ਗਾਂਧੀ ਨੇ ਬੱਚੇ ਨੂੰ ਗਿਫਟ ਕੀਤੀ ਸਾਈਕਲ, ਵੀਡੀਓ ਕਾਲ ਰਾਹੀਂ ਕੀਤੀ ਗੱਲ...
PM Modis 75th Birthday: ਪ੍ਰਧਾਨ ਮੰਤਰੀ ਮੋਦੀ ਦਾ ਵਿਜ਼ਨ... ਆਤਮਨਿਰਭਰਤਾ ਬਣਿਆ ਮਿਸ਼ਨ
PM Modis 75th Birthday: ਪ੍ਰਧਾਨ ਮੰਤਰੀ ਮੋਦੀ ਦਾ ਵਿਜ਼ਨ... ਆਤਮਨਿਰਭਰਤਾ ਬਣਿਆ ਮਿਸ਼ਨ...
VIDEO: ਹੁਸ਼ਿਆਰਪੁਰ ਦੇ ਪ੍ਰਵਾਸੀਆਂ ਨੂੰ ਲੈ ਕੇ ਪੰਚਾਇਤਾਂ ਲੈਣ ਜਾ ਰਹੀਆਂ ਕਿਹੜਾ ਵੱਡਾ ਫੈਸਲਾ? ਜਾਣੋ...
VIDEO: ਹੁਸ਼ਿਆਰਪੁਰ ਦੇ ਪ੍ਰਵਾਸੀਆਂ ਨੂੰ ਲੈ ਕੇ ਪੰਚਾਇਤਾਂ ਲੈਣ ਜਾ ਰਹੀਆਂ ਕਿਹੜਾ ਵੱਡਾ ਫੈਸਲਾ? ਜਾਣੋ......
ED Summons Yuvraj Singh: ਯੁਵਰਾਜ ਸਿੰਘ ਅਤੇ ਸੋਨੂੰ ਸੂਦ ਨੂੰ ਬੈਟਿੰਗ ਐਪ ਮਾਮਲੇ ਵਿੱਚ ED ਦਾ ਸੰਮਨ
ED Summons Yuvraj Singh: ਯੁਵਰਾਜ ਸਿੰਘ ਅਤੇ ਸੋਨੂੰ ਸੂਦ ਨੂੰ ਬੈਟਿੰਗ ਐਪ ਮਾਮਲੇ ਵਿੱਚ ED ਦਾ ਸੰਮਨ...
Indian Railways ਨੇ ਬਦਲਿਆ Ticket Booking ਦਾ ਨਿਯਮ, ਹੁਣ ਕਰਨਾ ਹੋਵੇਗਾ ਇਹ
Indian Railways ਨੇ ਬਦਲਿਆ Ticket Booking ਦਾ ਨਿਯਮ, ਹੁਣ ਕਰਨਾ ਹੋਵੇਗਾ ਇਹ...
Navratri 2025: ਨਰਾਤਿਆਂ ਮੌਕੇ ਮਾਂ ਦੁਰਗਾ ਦੀਆਂ ਮੂਰਤੀਆਂ ਨੂੰ ਜੀਵੰਤ ਰੂਪ ਦੇਣ 'ਚ ਰੁੱਝੇ ਕਲਾਕਾਰ
Navratri 2025: ਨਰਾਤਿਆਂ ਮੌਕੇ ਮਾਂ ਦੁਰਗਾ ਦੀਆਂ ਮੂਰਤੀਆਂ ਨੂੰ ਜੀਵੰਤ ਰੂਪ ਦੇਣ 'ਚ ਰੁੱਝੇ ਕਲਾਕਾਰ...
Punjab Flood Update: ਪੰਜਾਬ ਦੇ ਹੜ੍ਹ ਪੀੜਤਾਂ ਵਿਚਾਲੇ ਪਹੁੰਚੇ ਰਾਹੁਲ ਗਾਂਧੀ
Punjab Flood Update: ਪੰਜਾਬ ਦੇ ਹੜ੍ਹ ਪੀੜਤਾਂ ਵਿਚਾਲੇ ਪਹੁੰਚੇ ਰਾਹੁਲ ਗਾਂਧੀ...
ਵਕਫ਼ ਕਾਨੂੰਨ 'ਤੇ ਸੁਪਰੀਮ ਕੋਰਟ ਦਾ ਅਹਿਮ ਫੈਸਲਾ: ਕੁਝ ਪ੍ਰਬੰਧਾਂ 'ਤੇ ਲਗਾਈ ਰੋਕ
ਵਕਫ਼ ਕਾਨੂੰਨ 'ਤੇ ਸੁਪਰੀਮ ਕੋਰਟ ਦਾ ਅਹਿਮ ਫੈਸਲਾ: ਕੁਝ ਪ੍ਰਬੰਧਾਂ 'ਤੇ ਲਗਾਈ ਰੋਕ...