11 ਫਰਵਰੀ ਨੂੰ ਕੇਜਰੀਵਾਲ ਆਉਣਗੇ ਪੰਜਾਬ, ਗੋਇੰਦਵਾਲ ਸਾਹਿਬ ਥਰਮਲ ਪਲਾਂਟ ਲੋਕਾਂ ਨੂੰ ਕਰਨਗੇ ਸਮਰਪਿਤ

Published: 

09 Feb 2024 11:48 AM

11 ਫ਼ਰਬਰੀ ਨੂੰ ਪੰਜਾਬ ਸਰਕਾਰ ਵੱਲੋਂ ਐਕੁਆਇਰ ਕੀਤੇ ਗਏ ਸ੍ਰੀ ਗੋਇੰਦਵਾਲ ਸਾਹਿਬ ਦੇ ਥਰਮਲ ਪਾਵਰ ਪਲਾਂਟ ਨੂੰ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ। ਇਸ ਮੌਕੇ ਮੁੱਖਮੰਤਰੀ ਭਗਵੰਤ ਮਾਨ ਦੇ ਨਾਲ ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਵੀ ਮੌਜੂਦ ਰਹਿਣਗੇ। ਤੁਹਾਨੂੰ ਦਸ ਦਈਏ ਕਿ ਅਕਾਲੀ ਭਾਜਪਾ ਸਰਕਾਰ ਸਮੇਂ ਇਹਨਾਂ ਥਰਮਲ ਪਲਾਂਟਾਂ ਨੂੰ ਨਿੱਜੀ ਹੱਥਾਂ ਵਿੱਚ ਸੌਂਪ ਦਿੱਤਾ ਗਿਆ ਸੀ।

11 ਫਰਵਰੀ ਨੂੰ ਕੇਜਰੀਵਾਲ ਆਉਣਗੇ ਪੰਜਾਬ, ਗੋਇੰਦਵਾਲ ਸਾਹਿਬ ਥਰਮਲ ਪਲਾਂਟ ਲੋਕਾਂ ਨੂੰ ਕਰਨਗੇ ਸਮਰਪਿਤ

ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ (ਫਾਈਲ ਫੋਟੋ)

Follow Us On

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 11 ਫਰਵਰੀ ਨੂੰ ਲੋਕਾਂ ਨੂੰ ਵੱਡਾ ਤੋਹਫਾ ਦੇਣਗੇ। ਦੋਵੇਂ ਆਗੂ ਗੋਇੰਦਵਾਲ ਸਾਹਿਬ ਥਰਮਲ ਪਲਾਂਟ ਨੂੰ ਜਨਤਾ ਨੂੰ ਸਮਰਪਿਤ ਕਰਨਗੇ। ਹਾਲ ਹੀ ਵਿੱਚ ਪੰਜਾਬ ਸਰਕਾਰ ਨੇ ਇਸ ਥਰਮਲ ਪਲਾਂਟ ਨੂੰ ਐਕੁਆਇਰ ਕੀਤਾ ਹੈ। ਹੁਣ ਇਸ ਪਲਾਂਟ ਦਾ ਨਾਂ ਸ਼੍ਰੀ ਗੁਰੂ ਅਮਰਦਾਸ ਥਰਮਲ ਪਲਾਂਟ ਰੱਖਿਆ ਗਿਆ ਹੈ।

ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਵੀਰਵਾਰ ਨੂੰ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 11 ਫਰਵਰੀ ਨੂੰ ਗੁਰੂ ਅਮਰਦਾਸ ਥਰਮਲ ਪਾਵਰ ਲਿਮਟਿਡ (ਜੀਏਟੀਪੀਐਲ) ਗੋਇੰਦਵਾਲ ਨੂੰ ਸੂਬੇ ਦੇ ਲੋਕਾਂ ਨੂੰ ਸਮਰਪਿਤ ਕਰਨਗੇ।

ਪਵਿੱਤਰ ਨਗਰੀ ਗੋਇੰਦਵਾਲ ਸਾਹਿਬ ਵਿਖੇ ਸਥਾਪਿਤ ਇਸ ਥਰਮਲ ਪਲਾਂਟ ਦਾ ਨਾਂ ਵੀ ਸ਼੍ਰੀ ਗੁਰੂ ਅਮਰਦਾਸ ਥਰਮਲ ਪਲਾਂਟ ਰੱਖਿਆ ਗਿਆ ਹੈ। ਇਸ ਪ੍ਰਾਪਤੀ ਨਾਲ ਜੀਵੀਕੇ ਪਾਵਰ (ਗੋਇੰਦਵਾਲ ਸਾਹਿਬ) ਲਿਮਟਿਡ ਵੱਲੋਂ 3000 ਕਰੋੜ ਰੁਪਏ ਦੀ ਦੇਣਦਾਰੀ ਦੇ ਕੇਸ ਬੰਦ ਹੋ ਜਾਣਗੇ। ਇਸ ਤਰ੍ਹਾਂ ਸੂਬੇ ਦੇ ਲੋਕਾਂ ਨੂੰ ਬਿਜਲੀ ਦਰਾਂ ‘ਚ ਅਚਾਨਕ ਹੋਏ ਵਾਧੇ ਤੋਂ ਰਾਹਤ ਮਿਲੇਗੀ। ਇਸ ਨਾਲ ਜਿੱਥੇ ਸੂਬੇ ਦੇ ਬਿਜਲੀ ਖਪਤਕਾਰਾਂ ਨੂੰ ਸਸਤੀ ਬਿਜਲੀ ਮੁਹੱਈਆ ਕਰਵਾਉਣ ਵਿੱਚ ਮਦਦ ਮਿਲੇਗੀ, ਉੱਥੇ ਹੀ ਇਸ ਨਾਲ ਬਿਜਲੀ ਦੀ ਉਪਲਬਧਤਾ ਵਿੱਚ ਵੀ ਸੁਧਾਰ ਹੋਵੇਗਾ।

ਉਨ੍ਹਾਂ ਕਿਹਾ ਕਿ ਇਸ ਪਲਾਂਟ ਨੂੰ ਆਰਥਿਕ ਤੌਰ ਤੇ ਚਲਾਉਣ ਲਈ ਕੇਂਦਰੀ ਬਿਜਲੀ ਮੰਤਰਾਲੇ ਨਾਲ ਪਛਵਾੜਾ ਖਾਨ ਵਿੱਚੋਂ ਕੋਲਾ ਮੁਹੱਈਆ ਕਰਵਾਉਣ ਲਈ ਗੱਲਬਾਤ ਚੱਲ ਰਹੀ ਹੈ। ਇਸ ਨਾਲ ਸੂਬੇ ਨੂੰ ਸਾਲਾਨਾ 300 ਕਰੋੜ ਰੁਪਏ ਦੀ ਬਚਤ ਹੋਵੇਗੀ। ਥਰਮਲ ਪਾਵਰ ਪਲਾਂਟ ਕੋਲ ਕਰੀਬ 1100 ਏਕੜ ਜ਼ਮੀਨ ਹੈ, ਜਿਸ ਵਿੱਚੋਂ 700 ਏਕੜ ਜ਼ਮੀਨ ਪ੍ਰਾਜੈਕਟ ਦੀ ਉਸਾਰੀ ਲਈ ਵਰਤੀ ਜਾ ਚੁੱਕੀ ਹੈ ਅਤੇ ਕਰੀਬ 400 ਏਕੜ ਜ਼ਮੀਨ ਅਜੇ ਬਾਕੀ ਹੈ।

Exit mobile version