ਕੇਜਰੀਵਾਲ ਦਾ ਦਾਅਵਾ, ਮਾਨ ਸਰਕਾਰ ਆਉਣ ਤੋਂ ਬਾਅਦ ਸੁਧਰੀ ਪੰਜਾਬ ਦੀ ਕਾਨੂੰਨ ਵਿਵਸਥਾ
ਆਮ ਆਦਮੀ ਪਾਰਟੀ ਦੇ ਮੁਖੀ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪ੍ਰਤੀਕਿਰਿਆ ਆਈ ਹੈ ਉਨ੍ਹਾਂ ਨੇ ਪੰਜਾਬ ਸਰਕਾਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜਦੋਂ ਤੋਂ ਮਾਨ ਸਰਕਾਰ ਸੱਤਾ ਵਿੱਚ ਆਈ ਹੈ ਉਸ ਵੇਲੇ ਤੋਂ ਪੰਜਾਬ ਦੀ ਕਾਨੂੰਨ ਵਿਵਸਥਾ ਵਿੱਚ ਬਹੁਤ ਸੁਧਾਰ ਦੇਖਣ ਨੂੰ ਮਿਲਿਆ ਹੈ।
ਆਮ ਆਦਮੀ ਪਾਰਟੀ ਇਸ ਸਮੇਂ ਦਿੱਲੀ ਅਤੇ ਪੰਜਾਬ ਦੋਵਾਂ ਸੂਬਿਆਂ ਵਿੱਚ ਸੱਤਾ ‘ਤੇ ਕਾਬਜ਼ ਹੈ। ਜਦੋਂ ਤੋਂ ਪੰਜਾਬ ਦੀ ਸੱਤਾ ਤੇ ਭਗਵੰਤ ਮਾਨ ਦੀ ਸਰਕਾਰ ਕਾਬਜ਼ ਹੋਈ ਹੈ ਉੱਦੋਂ ਤੋਂ ਪੰਜਾਬ ਵਿੱਚ ਲਗਾਤਾਰ ਵਾਰਦਾਤਾਂ ਹੋ ਰਹੀਆਂ ਹਨ। ਮਾਨ ਸਰਕਾਰ ਪੰਜਾਬ ਵਿੱਚ ਆਈ ਸੀ ਤਾਂ ਸਿੱਧੂ ਮੂਸੇਵਾਲਾ ਸਮੇਤ ਕੁਝ ਨਾਮੀਂ ਹਸਤੀਆਂ ਦੇ ਕਤਲ ਹੋਣ ਕਰਕੇ ਸੂਬਾ ਸਰਕਾਰ ਉੱਪਰ ਸਵਾਲ ਵੀ ਉੱਠੇ ਸਨ। ਲਗਾਤਾਰ ਵੱਧ ਰਹੀਆਂ ਵਾਰਦਾਤਾਂ ਤੋਂ ਬਾਅਦ ਵਿਰੋਧੀਆਂ ਵੱਲੋਂ ਵੀ ਲਗਾਤਾਰ ਪੰਜਾਬ ਸਰਕਾਰ ਤੇ ਉੱਤੇ ਸਵਾਲ ਚੁੱਕੇ ਗਏ। ਪਰ ‘ਆਪ’ ਦੀ ਵਚਨਬਧ ਸਰਕਾਰ ਨੇ ਪੰਜਾਬ ਵਿੱਚ ਕਾਨੂੰਨ ਵਿਵਸਥਾ ਨੂੰ ਸੁਧਾਰਨ ਲਈ ਕਾਫੀ ਕੰਮ ਕੀਤਾ ਹੈ। ਜਿਸ ਦਾ ਨਤੀਜਾ ਹੈ ਕੀ ਪੰਜਾਬ ਤੋਂ ਹਰ ਰੋਜ਼ ਅਮਨ-ਕਾਨੂੰਨ ਵਿੱਚ ਸੁਧਾਰ ਦੀਆਂ ਖ਼ਬਰਾਂ ਆ ਰਹੀਆਂ ਹਨ।
ਕੇਜਰੀਵਾਲ ਨੇ ਕੀਤੀ ਮਾਨ ਸਰਕਾਰ ਦੀ ਸ਼ਲਾਘਾ
ਦਰਅਸਲ ਭਗਵੰਤ ਮਾਨ ਨੇ ਆਪਣੇ ਟਵੀਟਰ ਅਕਾਊਂਟ ਤੋਂ ਇੱਕ ਮੀਡੀਆ ਰਿਪੋਰਟ ਦੀ ਕਟਿੰਗ ਨੂੰ ਟਵੀਟ ਕਰ ਲਿੱਖਿਆ ਸੀ ਕਿ ਅਸੀਂ ਇੱਕ ਸਾਲ ਤੋਂ ਵੀ ਘੱਟ ਸਮੇਂ ਵਿੱਚ ਪੰਜਾਬ ਦੀ ਅਮਨ-ਕਾਨੂੰਨ ਨੂੰ ਲੈ ਕੇ ਜੋ ਕੰਮ ਕੀਤਾ ਹੈ, ਉਸ ਦੇ ਨਤੀਜੇ ਸਭ ਦੇ ਸਾਹਮਣੇ ਹਨ।ਐੱਨ.ਸੀ.ਬੀ. ਦੀਆਂ ਰਿਪੋਰਟਾਂ ਮੁਤਾਬਕ ਪੰਜਾਬ ਵਿੱਚ ਅਪਰਾਧਿਕ ਮਾਮਲਿਆਂ ਵਿੱਚ ਸੁਧਾਰ ਹੋਇਆ ਹੈ।ਇਹ ਬਹੁਤ ਹੀ ਚੰਗੀ ਖ਼ਬਰ ਹੈ। ਪੰਜਾਬ ਵਿੱਚ ਹੁਣ ਸਿਰਫ ਕਾਨੂੰਨ ਦਾ ਰਾਜ ਚੱਲੇਗਾ। ਜਿਸ ‘ਤੇ ਆਮ ਆਦਮੀ ਪਾਰਟੀ ਦੇ ਮੁਖੀ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪ੍ਰਤੀਕਿਰਿਆ ਆਈ ਹੈ ਉਨ੍ਹਾਂ ਨੇ ਪੰਜਾਬ ਸਰਕਾਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜਦੋਂ ਤੋਂ ਮਾਨ ਸਰਕਾਰ ਸੱਤਾ ਵਿੱਚ ਆਈ ਹੈ ਉਸ ਵੇਲੇ ਤੋਂ ਪੰਜਾਬ ਦੀ ਕਾਨੂੰਨ ਵਿਵਸਥਾ ਵਿੱਚ ਬਹੁਤ ਸੁਧਾਰ ਦੇਖਣ ਨੂੰ ਮਿਲਿਆ ਹੈ।
ਪੰਜਾਬ ਨੂੰ ਲੈ ਕੇ ਕੇਜਰੀਵਾਲ ਦਾ ਦਾਅਵਾ
ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਕਿਹਾ ਕਿ ਸੀਐੱਮ ਮਾਨ ਦੀ ਅਗਵਾਈ ਵਿੱਚ ਪੰਜਾਬ ‘ਚ ਅਮਨ-ਕਾਨੂੰਨ ਦੀ ਸਥਿਤੀ ਵਿੱਚ ਕਿਵੇਂ ਸੁਧਾਰ ਹੋਇਆ ਹੈ। ਕੇਜਰੀਵਾਲ ਨੇ ਪੰਜਾਬ ਸੀਐੱਮ ਭਗਵੰਤ ਮਾਨ ਦੇ ਟਵੀਟ ਨੂੰ ਰੀਟਵੀਟ ਕਿਤਾ ਜਿਸ ਵਿੱਚ ਇੱਕ ਮੀਡੀਆ ਰਿਪੋਰਟ ਨੇ ਪੰਜਾਬ ਚ ਕਾਨੂੰਨ ਵਿਵਸਥਾ ਵਿੱਚ ਸੁਧਾਰ ਦਾ ਦਾਅਵਾ ਕੀਤਾ ਹੈ।
ਇਹ ਵੀ ਪੜ੍ਹੋ
ਕੇਜਰੀਵਾਲ ਨੇ ਆਪਣੇ ਟਵੀਟਰ ਰਿਪੋਰਟ ਨੂੰ ਟੈਗ ਕਰਦੇ ਹੋਏ, ਟਵੀਟ ਕੀਤਾ ਕਿ ਪੰਜਾਬ ਤੋਂ ਹਰ ਰੋਜ਼ ਅਮਨ-ਕਾਨੂੰਨ ਵਿੱਚ ਸੁਧਾਰ ਦੀਆਂ ਖ਼ਬਰਾਂ ਆ ਰਹੀਆਂ ਹਨ। ਪੰਜਾਬ ਵਿੱਚ ਇਮਾਨਦਾਰ ਸਰਕਾਰ ਬਣਨ ਦਾ ਫਲ ਪੰਜਾਬੀਆਂ ਨੂੰ ਹੁਣ ਮਿਲ ਰਿਹਾ ਹੈ।