ਕੇਵਲ ਸਿੰਘ ਢਿੱਲੋਂ ਨੂੰ ਮਿਲੀ ਲੁਧਿਆਣਾ ਦੀ ਜ਼ਿੰਮੇਵਾਰੀ, ਭਾਜਪਾ ਨੇ ਨਗਰ ਨਿਗਮ ਚੋਣ ਇੰਚਾਰਜ ਬਣਾਇਆ

Updated On: 

27 Nov 2024 22:05 PM

ਕੇਵਲ ਸਿੰਘ ਢਿੱਲੋਂ 2019 ਦੀਆਂ ਲੋਕ ਸਭਾ ਚੋਣਾਂ ਵੀ ਸੰਗਰੂਰ ਸੀਟ ਤੋਂ ਕਾਂਗਰਸ ਦੀ ਟਿਕਟ 'ਤੇ ਮੁੱਖ ਮੰਤਰੀ ਭਗਵੰਤ ਮਾਨ ਵਿਰੁੱਧ ਲੜ ਚੁੱਕੇ ਹਨ। ਹਾਲਾਂਕਿ ਉਹ ਉਦੋਂ ਹਾਰ ਗਿਆ ਸੀ। 2019 ਵਿੱਚ ਇਸੇ ਹਾਰ ਤੋਂ ਬਾਅਦ ਕਾਂਗਰਸ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਬਰਨਾਲਾ ਸੀਟ ਤੋਂ ਕੇਵਲ ਸਿੰਘ ਢਿੱਲੋਂ ਨੂੰ ਟਿਕਟ ਨਹੀਂ ਦਿੱਤੀ।

ਕੇਵਲ ਸਿੰਘ ਢਿੱਲੋਂ ਨੂੰ ਮਿਲੀ ਲੁਧਿਆਣਾ ਦੀ ਜ਼ਿੰਮੇਵਾਰੀ, ਭਾਜਪਾ ਨੇ ਨਗਰ ਨਿਗਮ ਚੋਣ ਇੰਚਾਰਜ ਬਣਾਇਆ

ਬੀਜੇਪੀ ਆਗੂ ਕੇਵਲ ਸਿੰਘ ਢਿੱਲੋਂ

Follow Us On

ਭਾਰਤੀ ਜਨਤਾ ਪਾਰਟੀ ਨੇ ਪੰਜਾਬ ਵਿੱਚ ਦਸੰਬਰ ਦੇ ਅੰਤ ਵਿੱਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪਾਰਟੀ ਨੇ ਬੁੱਧਵਾਰ ਨੂੰ ਸੀਨੀਅਰ ਮੀਤ ਪ੍ਰਧਾਨ ਕੇਵਲ ਢਿੱਲੋਂ ਨੂੰ ਲੁਧਿਆਣਾ ਨਗਰ ਨਿਗਮ ਚੋਣਾਂ ਦਾ ਇੰਚਾਰਜ ਨਿਯੁਕਤ ਕੀਤਾ ਹੈ। ਕੇਵਲ ਸਿੰਘ ਢਿੱਲੋਂ ਬਰਨਾਲਾ ਸੀਟ ਤੋਂ ਸਾਬਕਾ ਵਿਧਾਇਕ ਹਨ ਅਤੇ ਪੰਜਾਬ ਵਿੱਚ ਹਾਲ ਹੀ ਵਿੱਚ ਹੋਈਆਂ ਜ਼ਿਮਨੀ ਚੋਣਾਂ ਵਿੱਚ ਭਾਜਪਾ ਦੇ ਉਮੀਦਵਾਰ ਸਨ, ਪਰ ਹਾਰ ਗਏ ਸਨ। ਹੁਣ ਪਾਰਟੀ ਨੇ ਉਨ੍ਹਾਂ ਨੂੰ ਲੁਧਿਆਣਾ ਨਗਰ ਨਿਗਮ ਚੋਣਾਂ ਦੀ ਜ਼ਿੰਮੇਵਾਰੀ ਸੌਂਪੀ ਹੈ।

ਫ਼ੋਨ ‘ਤੇ ਗੱਲਬਾਤ ਕਰਦਿਆਂ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਉਹ ਜਲਦੀ ਹੀ ਲੁਧਿਆਣਾ ਪਹੁੰਚ ਕੇ ਪਾਰਟੀ ਵਰਕਰਾਂ ਤੇ ਆਗੂਆਂ ਨਾਲ ਮੁਲਾਕਾਤ ਕਰਨਗੇ। ਨਗਰ ਨਿਗਮ ਚੋਣਾਂ ਲਈ ਮੁਕੰਮਲ ਰੂਪ-ਰੇਖਾ ਤਿਆਰ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਵਾਰ ਲੁਧਿਆਣਾ ਵਿੱਚ ਭਾਜਪਾ ਦਾ ਹੀ ਮੇਅਰ ਬਣੇਗਾ। ਉਹ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣਗੇ।

ਦੋ ਵਾਰ ਵਿਧਾਇਕ ਰਹਿ ਚੁੱਕੇ ਹਨ

ਕੇਵਲ ਸਿੰਘ ਢਿੱਲੋਂ ਦੋ ਵਾਰ ਬਰਨਾਲਾ ਵਿਧਾਨ ਸਭਾ ਸੀਟ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਰਹਿ ਚੁੱਕੇ ਹਨ। ਇਸ ਸੀਟ ਤੋਂ 2007 ਅਤੇ 2012 ਵਿੱਚ ਕਾਂਗਰਸ ਦੀ ਟਿਕਟ ‘ਤੇ ਚੋਣ ਜਿੱਤੇ। 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕੇਵਲ ਢਿੱਲੋਂ ਹੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਤੋਂ 2300 ਵੋਟਾਂ ਨਾਲ ਹਾਰ ਗਏ ਸਨ।

ਸੀ.ਐਮ ਮਾਨ ਖਿਲਾਫ ਲੜੇ ਸਨ ਚੋਣ

ਕੇਵਲ ਸਿੰਘ ਢਿੱਲੋਂ 2019 ਦੀਆਂ ਲੋਕ ਸਭਾ ਚੋਣਾਂ ਵੀ ਸੰਗਰੂਰ ਸੀਟ ਤੋਂ ਕਾਂਗਰਸ ਦੀ ਟਿਕਟ ‘ਤੇ ਮੁੱਖ ਮੰਤਰੀ ਭਗਵੰਤ ਮਾਨ ਵਿਰੁੱਧ ਲੜ ਚੁੱਕੇ ਹਨ। ਹਾਲਾਂਕਿ ਉਹ ਉਦੋਂ ਹਾਰ ਗਿਆ ਸੀ। 2019 ਵਿੱਚ ਇਸੇ ਹਾਰ ਤੋਂ ਬਾਅਦ ਕਾਂਗਰਸ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਬਰਨਾਲਾ ਸੀਟ ਤੋਂ ਕੇਵਲ ਸਿੰਘ ਢਿੱਲੋਂ ਨੂੰ ਟਿਕਟ ਨਹੀਂ ਦਿੱਤੀ।

ਕੇਵਲ ਸਿੰਘ ਢਿੱਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਹਨ। ਸਾਲ 2021 ਵਿੱਚ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਛੱਡ ਕੇ ਭਾਜਪਾ ਨਾਲ ਹੱਥ ਮਿਲਾਇਆ ਸੀ। ਹਾਲਾਂਕਿ ਕੇਵਲ ਸਿੰਘ ਢਿੱਲੋਂ ਉਸ ਸਮੇਂ ਕੈਪਟਨ ਦੇ ਨਾਲ ਨਹੀਂ ਗਏ ਅਤੇ ਕਾਂਗਰਸ ਵਿੱਚ ਹੀ ਰਹੇ।

2022 ਵਿੱਚ ਭਾਜਪਾ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ

ਵਿਧਾਨ ਸਭਾ ਚੋਣਾਂ ਦੌਰਾਨ ਜਦੋਂ ਢਿੱਲੋਂ ‘ਤੇ ਕਾਂਗਰਸ ‘ਚ ਰਹਿੰਦਿਆਂ ਪਾਰਟੀ ਵਿਰੋਧੀ ਗਤੀਵਿਧੀਆਂ ‘ਚ ਸ਼ਾਮਲ ਹੋਣ ਦੇ ਦੋਸ਼ ਲੱਗੇ ਤਾਂ ਉਹ ਕਾਂਗਰਸ ਛੱਡ ਗਏ ਸਨ। ਕੇਵਲ ਢਿੱਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਭਾਜਪਾ ਵਿੱਚ ਸ਼ਾਮਲ ਹੋਏ ਸਨ।

Exit mobile version