ਅਕਾਲੀ-ਭਾਜਪਾ ਗੱਠਜੋੜ ਦੀਆਂ ਅਟਕਲਾਂ ਵਿਚਾਲੇ ਕੇਵਲ ਢਿੱਲੋਂ ਦੀ ਨਿਤਿਨ ਨਬੀਨ ਨਾਲ ਮੁਲਾਕਾਤ
ਅਕਾਲੀ ਦਲ ਤੇ ਭਾਜਪਾ ਵਿਚਕਾਰ ਸੰਭਾਵਿਤ ਗੱਠਜੋੜ ਦੀ ਚਰਚਾਵਾਂ ਉਸ ਸਮੇਂ ਤੋਂ ਤੇਜ਼ ਹੋਈਆਂ ਹਨ, ਜਦੋਂ ਸ਼ੁੱਕਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਮੀਡੀਆ ਰਿਪੋਰਟਾਂ ਮੁਤਾਬਕ ਇਸ ਮੁਲਾਕਾਤ ਦੌਰਾਨ ਅਗਲੇ ਸਾਲ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਦੋਵਾਂ ਪਾਰਟੀਆਂ ਵਿਚਕਾਰ ਮੁੜ ਗੱਠਜੋੜ ਦੀਆਂ ਸੰਭਾਵਨਾਵਾਂ 'ਤੇ ਚਰਚਾ ਹੋਈ।
ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿਚਕਾਰ ਮੁੜ ਗੱਠਜੋੜ ਦੀਆਂ ਚੱਲ ਰਹੀਆਂ ਅਟਕਲਾਂ ਵਿਚਕਾਰ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਿੱਲੀ ਪਹੁੰਚੇ। ਉਨ੍ਹਾਂ ਨੂੰ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਮੀਟਿੰਗ ਲਈ ਸੱਦਾ ਦਿੱਤਾ ਸੀ। ਬੀਤੀ ਸ਼ਾਮ ਦੋਵਾਂ ਆਗੂਆਂ ਵਿਚਕਾਰ ਮੁਲਾਕਾਤ ਹੋਈ, ਜਿਸ ਤੋਂ ਬਾਅਦ ਕੇਵਲ ਸਿੰਘ ਢਿੱਲੋਂ ਨਿਤਿਨ ਨਬੀਨ ਦੀ ਰਿਹਾਇਸ਼ ਤੋਂ ਰਵਾਨਾ ਹੋ ਗਏ। ਇਸ ਮੁਲਾਕਾਤ ਤੋਂ ਬਾਅਦ ਪੰਜਾਬ ਦੀ ਸਿਆਸਤ ‘ਚ ਅਕਾਲੀ ਦਲ ਤੇ ਭਾਜਪਾ ਦੇ ਸੰਭਾਵਿਤ ਮੁੜ ਗੱਠਜੋੜ ਨੂੰ ਲੈ ਕੇ ਚਰਚਾ ਹੋਰ ਤੇਜ਼ ਹੋ ਗਈ ਹੈ।
ਸੁਖਬੀਰ ਬਾਦਲ-ਪੀਐਮ ਮੋਦੀ ਦੀ ਮੁਲਾਕਾਤ ਤੋਂ ਬਾਅਦ ਚਰਚਾਵਾਂ
ਅਕਾਲੀ ਦਲ ਤੇ ਭਾਜਪਾ ਵਿਚਕਾਰ ਸੰਭਾਵਿਤ ਗੱਠਜੋੜ ਦੀ ਚਰਚਾਵਾਂ ਉਸ ਸਮੇਂ ਤੋਂ ਤੇਜ਼ ਹੋਈਆਂ ਹਨ, ਜਦੋਂ ਸ਼ੁੱਕਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਮੀਡੀਆ ਰਿਪੋਰਟਾਂ ਮੁਤਾਬਕ ਇਸ ਮੁਲਾਕਾਤ ਦੌਰਾਨ ਅਗਲੇ ਸਾਲ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਦੋਵਾਂ ਪਾਰਟੀਆਂ ਵਿਚਕਾਰ ਮੁੜ ਗੱਠਜੋੜ ਦੀਆਂ ਸੰਭਾਵਨਾਵਾਂ ‘ਤੇ ਚਰਚਾ ਹੋਈ।
ਅਕਾਲੀ ਦਲ ਤੇ ਭਾਜਪਾ ਲੰਬੇ ਸਮੇਂ ਤੱਕ ਪੰਜਾਬ ਦੀ ਸਿਆਸਤ ‘ਚ ਸਹਿਯੋਗੀ ਰਹੇ ਹਨ, ਪਰ 2020 ‘ਚ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਦੇ ਮੱਦੇਨਜ਼ਰ ਅਕਾਲੀ ਦਲ ਨੇ ਭਾਜਪਾ ਨਾਲੋਂ ਨਾਤਾ ਤੋੜ ਲਿਆ ਸੀ।
ਹਰਿਆਣਾ ਦੇ ਮੁੱਖ ਮੰਤਰੀ ਨਾਲ ਵੀ ਹੋਈ ਸੀ ਮੁਲਾਕਾਤ
ਜਾਣਕਾਰੀ ਮੁਤਾਬਕ, ਇਸ ਤੋਂ ਪਹਿਲਾਂ ਸੁਖਬੀਰ ਬਾਦਲ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਵੀ ਮੁਲਾਕਾਤ ਕੀਤੀ ਸੀ। ਇਸ ਦੌਰਾਨ ਉਨ੍ਹਾਂ ਨਾਲ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਤੇ ਬਲਵਿੰਦਰ ਸਿੰਘ ਭੂੰਦੜ ਵੀ ਮੌਜੂਦ ਸਨ। ਮੰਨਿਆ ਜਾ ਰਿਹਾ ਹੈ ਕਿ ਪੰਜਾਬ ‘ਚ ਸੰਭਾਵਿਤ ਗੱਠਜੋੜ ਦੇ ਮੁੱਦੇ ਨੂੰ ਭਾਜਪਾ ਦੇ ਕੇਂਦਰੀ ਲੀਡਰਸ਼ਿਪ ਤੱਕ ਪਹੁੰਚਾਉਣ ‘ਚ ਇਸ ਮੁਲਾਕਾਤ ਦੀ ਵੀ ਭੂਮਿਕਾ ਰਹੀ।
ਹਾਲਾਂਕਿ, ਇਸ ਸਾਲ ਮਾਰਚ ‘ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੋਗਾ ‘ਚ ਇੱਕ ਰੈਲੀ ਦੌਰਾਨ ਅਕਾਲੀ ਦਲ ਨਾਲ ਕਿਸੇ ਵੀ ਤਰ੍ਹਾਂ ਦੇ ਗੱਠਜੋੜ ਦੀ ਸੰਭਾਵਨਾ ਨੂੰ ਰੱਦ ਕੀਤਾ ਸੀ। ਇਸ ਤੋਂ ਇਲਾਵਾ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਿਛਲੇ ਮਹੀਨੇ ਜਲੰਧਰ ਦੌਰੇ ਦੌਰਾਨ ਆਪਣੇ ਭਾਸ਼ਣ ‘ਚ ਅਕਾਲੀ ਦਲ ਸਮੇਤ ਹੋਰ ਵਿਰੋਧੀ ਪਾਰਟੀਆਂ ਤੇ ਨਿਸ਼ਾਨਾ ਸਾਧਿਆ ਸੀ।
ਇਹ ਵੀ ਪੜ੍ਹੋ
ਹੁਣ ਸੁਖਬੀਰ ਬਾਦਲ ਦੀ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਤੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਭਾਜਪਾ ਕੌਮੀ ਪ੍ਰਧਾਨ ਨਿਤਿਨ ਨਬੀਨ ਨਾਲ ਬੈਠਕ ਨੇ ਪੰਜਾਬ ਦੀ ਸਿਆਸਤ ‘ਚ ਮੁੜ ਅਕਾਲੀ ਦਲ-ਭਾਜਪਾ ਗੱਠਜੋੜ ਦੀਆਂ ਸੰਭਾਵਨਾਵਾਂ ਨੂੰ ਲੈ ਕੇ ਚਰਚਾ ਛੇੜ ਦਿੱਤੀ ਹੈ। ਦੋਵਾਂ ਪਾਰਟੀਆਂ ਵੱਲੋਂ ਅਜੇ ਤੱਕ ਗੱਠਜੋੜ ਬਾਰੇ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ ਹੈ।


