ਕੇਵਲ ਢਿੱਲੋਂ ਬਣਾਏ ਜਾ ਸਕਦੇ ਪੰਜਾਬ ਭਾਜਪਾ ਦੇ ਪ੍ਰਧਾਨ, ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ

Updated On: 

28 May 2026 10:55 AM IST

ਕੇਵਲ ਸਿੰਘ ਢਿੱਲੋਂ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਮੰਨੇ ਜਾਂਦੇ ਹਨ। ਉਹ 2007 ਤੇ 2012 'ਚ ਦੋ ਵਾਰ ਬਰਨਾਲਾ ਦੇ ਵਿਧਾਇਕ ਰਹਿ ਚੁੱਕੇ ਹਨ। 2017 'ਚ ਉਹ ਆਪ ਦੇ ਗੁਰਮੀਤ ਸਿੰਘ ਮੀਤ ਹੇਅਰ ਤੋਂ ਚੋਣ ਹਾਰ ਗਏ ਸਨ। ਇਸ ਤੋਂ ਬਾਅਦ ਉਨ੍ਹਾਂ ਨੇ 2019 'ਚ ਸੰਗਰੂਰ ਲੋਕ ਸਭਾ ਤੋਂ ਭਗਵੰਤ ਸਿੰਘ ਮਾਨ ਦੇ ਖਿਲਾਫ਼ ਚੋਣ ਲੜੀ ਸੀ, ਪਰ ਉਹ ਚੋਣ ਹਾਰ ਗਏ ਹਨ।

ਕੇਵਲ ਢਿੱਲੋਂ ਬਣਾਏ ਜਾ ਸਕਦੇ ਪੰਜਾਬ ਭਾਜਪਾ ਦੇ ਪ੍ਰਧਾਨ, ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ

ਕੇਵਲ ਢਿੱਲੋਂ ਬਣਾਏ ਜਾ ਸਕਦੇ ਪੰਜਾਬ ਭਾਜਪਾ ਪ੍ਰਧਾਨ, ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ

ਪੰਜਾਬ ਭਾਰਤੀ ਜਨਤਾ ਪਾਰਟੀ ‘ਚ ਵੱਡਾ ਫੇਰਬਦਲ ਹੋ ਸਕਦਾ ਹੈ। ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ ਕਿ ਪੰਜਾਬ ਭਾਜਪਾ ਨੂੰ ਨਵਾਂ ਪ੍ਰਧਾਨ ਮਿਲ ਸਕਦਾ ਹੈ। ਪੰਜਾਬ ਭਾਜਪਾ ਦੇ ਕੋਰ ਕਮੇਟੀ ਮੈਂਬਰ ਤੇ ਬਰਨਾਲਾ ਦੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਯੂਨਿਟ ਦਾ ਨਵਾਂ ਪ੍ਰਧਾਨ ਬਣਾਇਆ ਜਾ ਸਕਦਾ ਹੈ। ਮੌਜੂਦਾ ਸਮੇਂ ‘ਚ ਸੁਨੀਲ ਜਾਖੜ ਪੰਜਾਬ ਭਾਜਪਾ ਦੇ ਪ੍ਰਧਾਨ ਹਨ, ਜਦਕਿ ਅਸ਼ਵਨੀ ਸ਼ਰਮਾ ਨੂੰ ਕਾਰਜਕਾਰੀ ਪ੍ਰਧਾਨ ਦਾ ਅਹੁਦਾ ਦਿੱਤਾ ਗਿਆ ਹੈ।

ਕੇਵਲ ਸਿੰਘ ਢਿੱਲੋਂ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਮੰਨੇ ਜਾਂਦੇ ਹਨ। ਉਹ 2007 ਤੇ 2012 ‘ਚ ਦੋ ਵਾਰ ਕਾਂਗਰਸ ਦੀ ਟਿਕਟ ਤੋਂ ਬਰਨਾਲਾ ਦੇ ਵਿਧਾਇਕ ਰਹਿ ਚੁੱਕੇ ਹਨ। 2017 ‘ਚ ਉਹ ਆਪ ਦੇ ਗੁਰਮੀਤ ਸਿੰਘ ਮੀਤ ਹੇਅਰ ਤੋਂ ਚੋਣ ਹਾਰ ਗਏ ਸਨ। ਇਸ ਤੋਂ ਬਾਅਦ ਉਨ੍ਹਾਂ ਨੇ 2019 ‘ਚ ਸੰਗਰੂਰ ਲੋਕ ਸਭਾ ਤੋਂ ਭਗਵੰਤ ਸਿੰਘ ਮਾਨ ਦੇ ਖਿਲਾਫ਼ ਚੋਣ ਲੜੀ ਸੀ, ਪਰ ਉਹ ਚੋਣ ਹਾਰ ਗਏ ਹਨ। 2022 ‘ਚ ਢਿੱਲੋਂ ਨੇ ਭਾਜਪਾ ਦਾ ਪੱਲਾ ਫੜਿਆ ਸੀ, ਉਸ ਸਮੇਂ ਪੰਜਾਬ ਕਾਂਗਰਸ ਦੇ ਹੋਰ ਵੀ ਕਈ ਵੱਡੇ ਚਿਹਰੇ ਭਾਜਪਾ ‘ਚ ਸ਼ਾਮਲ ਹੋਏ ਸਨ।

2027 ਚੋਣਾਂ ਨੂੰ ਲੈ ਕੇ ਭਾਜਪਾ ਚੁੱਕ ਸਕਦੀ ਵੱਡਾ ਕਦਮ

ਪੰਜਾਬ ‘ਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਇਸ ਤੋਂ ਪਹਿਲਾਂ ਪੰਜਾਬ ਭਾਜਪਾ ਵੱਲੋਂ ਸਿੱਖਾਂ ‘ਚ ਰਾਜਨੀਤਿਕ ਪਕੜ ਮਜ਼ਬੂਤ ਕਰਨ ਦੀ ਕੋਸ਼ਿਸ਼ ਜਾਰੀ ਹੈ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਪੰਜਾਬ ‘ਚ ਕਈ ਵਾਰ ਸਿਰ ‘ਤੇ ਪੱਗ ਸਜਾ ਕੇ ਰੈਲੀਆਂ ਕਰ ਚੁੱਕੇ ਹਨ। ਇੰਨਾ ਹੀ ਨਹੀਂ, ਉਨ੍ਹਾਂ ਨੇ ਇਸ ਸਾਲ ਹਰਿਆਣਾ ਦੇ ਬਜਟ ਪੇਸ਼ ਕਰਦੇ ਸਮੇਂ ਵੀ ਕੇਸਰੀ ਪੱਗ ਸਜਾਈ ਸੀ।

ਹੁਣ, ਪੰਜਾਬ ‘ਚ ਭਾਜਪਾ ਸਿੱਖ ਪ੍ਰਧਾਨ ਚੁਣ ਕੇ ਸਿੱਖਾਂ ‘ਚ ਇੱਕ ਸੰਦੇਸ਼ ਦੇ ਸਕਦੀ ਹੈ। ਹਾਲਾਂਕਿ, ਇਸ ਦੌਰਾਨ ਸੁਨੀਲ ਜਾਖੜ ਨੂੰ ਵੀ 2027 ‘ਚ ਕੋਈ ਵੱਡੀ ਜ਼ਿੰਮੇਵਾਰੀ ਮਿਲ ਸਕਦੀ ਹੈ। ਉਹ ਪਿਛਲੇ 3 ਸਾਲਾਂ ਤੋਂ ਪੰਜਾਬ ਭਾਜਪਾ ਪ੍ਰਧਾਨ ਦਾ ਅਹੁਦਾ ਸੰਭਾਲ ਰਹੇ ਹਨ।

Follow Us