AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਅੰਮ੍ਰਿਤਸਰ ਪਹੁੰਚੇ ਪੰਜਾਬ BJP ਪ੍ਰਧਾਨ ਕੇਵਲ ਢਿੱਲੋਂ, NEET ਮਾਮਲੇ ‘ਤੇ CBI ਜਾਂਚ ਦਾ ਦਿੱਤਾ ਹਵਾਲਾ, ਰਾਹੁਲ ਗਾਂਧੀ ‘ਤੇ ਕੀਤੇ ਤਿੱਖੇ ਹਮਲੇ

ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਸ਼ਨੀਵਾਰ ਨੂੰ ਪਵਿੱਤਰ ਸ਼ਹਿਰ ਅੰਮ੍ਰਿਤਸਰ ਵਿਖੇ ਪਹੁੰਚੇ। ਇੱਥੇ ਆਯੋਜਿਤ ਇੱਕ ਵਿਸ਼ੇਸ਼ ਸਮਾਗਮ ਦੌਰਾਨ ਉਨ੍ਹਾਂ ਨੇ ਭਾਜਪਾ ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਸਲਿਲ ਕਪੂਰ ਨੂੰ ਰਸਮੀ ਤੌਰ 'ਤੇ ਉਨ੍ਹਾਂ ਦਾ ਅਹੁਦਾ ਸੰਭਾਲਵਾਇਆ। ਇਸ ਮੌਕੇ ਅੰਮ੍ਰਿਤਸਰ ਦੀ ਸਮੁੱਚੀ ਭਾਜਪਾ ਲੀਡਰਸ਼ਿਪ, ਸੀਨੀਅਰ ਆਗੂ ਅਤੇ ਭਾਰੀ ਗਿਣਤੀ ਵਿੱਚ ਪਾਰਟੀ ਵਰਕਰ ਹਾਜ਼ਰ ਸਨ।

ਅੰਮ੍ਰਿਤਸਰ ਪਹੁੰਚੇ ਪੰਜਾਬ BJP ਪ੍ਰਧਾਨ ਕੇਵਲ ਢਿੱਲੋਂ, NEET ਮਾਮਲੇ 'ਤੇ CBI ਜਾਂਚ ਦਾ ਦਿੱਤਾ ਹਵਾਲਾ, ਰਾਹੁਲ ਗਾਂਧੀ 'ਤੇ ਕੀਤੇ ਤਿੱਖੇ ਹਮਲੇ
lalit-sharma
| Updated On: 25 Jul 2026 14:02 PM IST
Share

ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਸ਼ਨੀਵਾਰ ਨੂੰ ਪਵਿੱਤਰ ਸ਼ਹਿਰ ਅੰਮ੍ਰਿਤਸਰ ਵਿਖੇ ਪਹੁੰਚੇ। ਇੱਥੇ ਆਯੋਜਿਤ ਇੱਕ ਵਿਸ਼ੇਸ਼ ਸਮਾਗਮ ਦੌਰਾਨ ਉਨ੍ਹਾਂ ਨੇ ਭਾਜਪਾ ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਸਲਿਲ ਕਪੂਰ ਨੂੰ ਰਸਮੀ ਤੌਰ ‘ਤੇ ਉਨ੍ਹਾਂ ਦਾ ਅਹੁਦਾ ਸੰਭਾਲਵਾਇਆ। ਇਸ ਮੌਕੇ ਅੰਮ੍ਰਿਤਸਰ ਦੀ ਸਮੁੱਚੀ ਭਾਜਪਾ ਲੀਡਰਸ਼ਿਪ, ਸੀਨੀਅਰ ਆਗੂ ਅਤੇ ਭਾਰੀ ਗਿਣਤੀ ਵਿੱਚ ਪਾਰਟੀ ਵਰਕਰ ਹਾਜ਼ਰ ਸਨ। ਪਾਰਟੀ ਵਰਕਰਾਂ ਵੱਲੋਂ ਕੇਵਲ ਸਿੰਘ ਢਿੱਲੋਂ ਅਤੇ ਸਲਿਲ ਕਪੂਰ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਸੰਗਠਨ ਨੂੰ ਹੇਠਲੇ ਪੱਧਰ ਤੱਕ ਹੋਰ ਮਜ਼ਬੂਤ ਬਣਾਉਣ ਦਾ ਦ੍ਰਿੜ੍ਹ ਸੰਕਲਪ ਦੋਹਰਾਇਆ ਗਿਆ।

2027 ਦੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ

ਇਸ ਸਮਾਗਮ ਨੂੰ ਸੰਬੋਧਨ ਕਰਦਿਆਂ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਅੰਮ੍ਰਿਤਸਰ ਵਰਗੇ ਧਾਰਮਿਕ ਤੇ ਪਵਿੱਤਰ ਸ਼ਹਿਰ ਵਿੱਚ ਭਾਜਪਾ ਵਰਕਰਾਂ ਦਾ ਇਹ ਵਿਸ਼ਾਲ ਉਤਸ਼ਾਹ ਸਾਫ਼ ਸਬੂਤ ਹੈ ਕਿ ਪੰਜਾਬ ਦੇ ਲੋਕ ਹੁਣ ਬਦਲਾਅ ਚਾਹੁੰਦੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਸੂਬੇ ਦੇ ਆਮ ਲੋਕ ਮੌਜੂਦਾ ਸ਼ਾਸਨ ਪ੍ਰਬੰਧ ਤੋਂ ਬੇਹੱਦ ਦੁਖੀ ਹਨ ਅਤੇ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਸਿਰਫ਼ ਭਾਰਤੀ ਜਨਤਾ ਪਾਰਟੀ ਹੀ ਪੰਜਾਬ ਨੂੰ ਵਿਕਾਸ ਦੀ ਸਹੀ ਦਿਸ਼ਾ ਵੱਲ ਲੈ ਕੇ ਜਾ ਸਕਦੀ ਹੈ।

ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਸਲਿਲ ਕਪੂਰ ਨੂੰ ਵਧਾਈ ਦਿੰਦਿਆਂ ਕੇਵਲ ਸਿੰਘ ਢਿੱਲੋਂ ਨੇ ਉਮੀਦ ਜਤਾਈ ਕਿ ਉਨ੍ਹਾਂ ਦੀ ਯੋਗ ਅਗਵਾਈ ਹੇਠ ਭਾਜਪਾ ਅੰਮ੍ਰਿਤਸਰ ਦੀਆਂ ਪੰਜੇ ਵਿਧਾਨ ਸਭਾ ਸੀਟਾਂ ‘ਤੇ ਪੂਰੀ ਤਾਕਤ ਤੇ ਮਜ਼ਬੂਤੀ ਨਾਲ ਚੋਣ ਲੜੇਗੀ ਅਤੇ ਬਿਹਤਰੀਨ ਪ੍ਰਦਰਸ਼ਨ ਕਰੇਗੀ। ਉਨ੍ਹਾਂ ਦੱਸਿਆ ਕਿ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਹੀ ਭਾਜਪਾ ਵੱਲੋਂ ਪੂਰੇ ਪੰਜਾਬ ਵਿੱਚ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਸੰਗਠਨ ‘ਚ ਕੀਤੇ ਗਏ ਇਹ ਬਦਲਾਅ ਪਾਰਟੀ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਭਾਜਪਾ ਦੇ ਨਾਲ ਜੋੜਨ ਦੇ ਉਦੇਸ਼ ਨਾਲ ਕੀਤੇ ਗਏ ਹਨ। ਉਨ੍ਹਾਂ ਸਾਰੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਘਰ-ਘਰ ਜਾ ਕੇ ਕੇਂਦਰ ਦੀ ਮੋਦੀ ਸਰਕਾਰ ਦੀਆਂ ਜਨ-ਕਲਿਆਣਕਾਰੀ ਯੋਜਨਾਵਾਂ ਅਤੇ ਪ੍ਰਾਪਤੀਆਂ ਦਾ ਪ੍ਰਚਾਰ ਕਰਨ।

ਰਾਹੁਲ ਗਾਂਧੀ ‘ਤੇ ਸਾਧਿਆ ਤਿੱਖਾ ਨਿਸ਼ਾਨਾ

ਇਸ ਦੌਰਾਨ ਕੇਵਲ ਸਿੰਘ ਢਿੱਲੋਂ ਨੇ ਨੀਟ (NEET) ਪੇਪਰ ਮਾਮਲੇ ਨੂੰ ਲੈ ਕੇ ਵਿਰੋਧੀ ਧਿਰਾਂ ਵੱਲੋਂ ਲਗਾਏ ਜਾ ਰਹੇ ਦੋਸ਼ਾਂ ਦਾ ਵੀ ਕਰਾਰਾ ਜਵਾਬ ਦਿੱਤਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਾਮਲੇ ਦੀ ਗੰਭੀਰਤਾ ਨੂੰ ਸਮਝਦਿਆਂ ਤੁਰੰਤ ਸੀਬੀਆਈ (CBI) ਜਾਂਚ ਦੇ ਹੁਕਮ ਦਿੱਤੇ ਹਨ ਅਤੇ ਫਾਸਟ ਟਰੈਕ ਅਦਾਲਤ ਰਾਹੀਂ ਦੋਸ਼ੀਆਂ ਖ਼ਿਲਾਫ਼ ਜਲਦ ਤੋਂ ਜਲਦ ਸਖ਼ਤ ਕਾਰਵਾਈ ਯਕੀਨੀ ਬਣਾਉਣ ਦੀ ਪਹਿਲਕਦਮੀ ਕੀਤੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਭਾਜਪਾ ਸਰਕਾਰ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਣ ਦੇ ਹੱਕ ਵਿੱਚ ਨਹੀਂ ਹੈ।

ਕਾਂਗਰਸ ਆਗੂ ਰਾਹੁਲ ਗਾਂਧੀ ‘ਤੇ ਸ਼ਾਬਦਿਕ ਹਮਲਾ ਬੋਲਦਿਆਂ ਢਿੱਲੋਂ ਨੇ ਕਿਹਾ ਕਿ ਰਾਹੁਲ ਗਾਂਧੀ ਅਕਸਰ ਛੁੱਟੀਆਂ ਮਨਾ ਕੇ ਵਾਪਸ ਆਉਂਦੇ ਹਨ ਅਤੇ ਆਉਂਦਿਆਂ ਹੀ ਧਰਨੇ-ਪ੍ਰਦਰਸ਼ਨਾਂ ਦੀ ਸਿਆਸਤ ਸ਼ੁਰੂ ਕਰ ਦਿੰਦੇ ਹਨ, ਜਦਕਿ ਦੂਜੇ ਪਾਸੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਿਨਾਂ ਥੱਕੇ ਲਗਾਤਾਰ ਦੇਸ਼ ਦੇ ਵਿਕਾਸ ਅਤੇ ਤਰੱਕੀ ਲਈ ਦਿਨ-ਰਾਤ ਕੰਮ ਕਰ ਰਹੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਕੁਝ ਸਿਆਸੀ ਪਾਰਟੀਆਂ ਸਿਰਫ਼ ਆਪਣੀ ਰਾਜਨੀਤੀ ਚਮਕਾਉਣ ਲਈ ਮੁੱਦਿਆਂ ਨੂੰ ਹਵਾ ਦਿੰਦੀਆਂ ਹਨ, ਕਿਉਂਕਿ ਦੇਸ਼ ਦੀ ਨਿਰੰਤਰ ਤਰੱਕੀ ਉਨ੍ਹਾਂ ਨੂੰ ਹਜ਼ਮ ਨਹੀਂ ਹੋ ਰਹੀ।

Follow Us
ਪਹਾੜਾਂ ਤੋਂ ਲੈ ਕੇ ਮੈਦਾਨੀ ਇਲਾਕਿਆਂ ਤੱਕ ਮੀਂਹ ਨੇ ਮਚਾਈ ਤਬਾਹੀ, ਚੰਬਾ 'ਚ ਹੜ੍ਹ ਚ ਫਸੀ ਬਰਾਤ, ਲਾੜੇ ਦਾ ਰੈਸਿਕਿਊ
ਪਹਾੜਾਂ ਤੋਂ ਲੈ ਕੇ ਮੈਦਾਨੀ ਇਲਾਕਿਆਂ ਤੱਕ ਮੀਂਹ ਨੇ ਮਚਾਈ ਤਬਾਹੀ, ਚੰਬਾ 'ਚ ਹੜ੍ਹ ਚ ਫਸੀ ਬਰਾਤ, ਲਾੜੇ ਦਾ ਰੈਸਿਕਿਊ...
UGC NET 'ਤੇ ਮੁੜ ਘਿਰੀ NTA, ਰਾਹੁਲ ਗਾਂਧੀ ਨੇ ਮੰਗਿਆ ਜਵਾਬ
UGC NET 'ਤੇ ਮੁੜ ਘਿਰੀ NTA, ਰਾਹੁਲ ਗਾਂਧੀ ਨੇ ਮੰਗਿਆ ਜਵਾਬ...
ਖਨੌਰੀ ਬਾਰਡਰ 'ਤੇ ਮੁੜ ਕਿਸਾਨਾਂ ਦਾ ਇੱਕਠ, ਪੱਕੇ ਮੋਰਚੇ ਦਾ ਐਲਾਨ
ਖਨੌਰੀ ਬਾਰਡਰ 'ਤੇ ਮੁੜ ਕਿਸਾਨਾਂ ਦਾ ਇੱਕਠ, ਪੱਕੇ ਮੋਰਚੇ ਦਾ ਐਲਾਨ...
ਵੰਦੇ ਮਾਤਰਮ ਤੇ ਸਿਆਸੀ ਜੰਗ, BJP-Congress ਆਹਮੋ-ਸਾਹਮਣੇ
ਵੰਦੇ ਮਾਤਰਮ ਤੇ ਸਿਆਸੀ ਜੰਗ, BJP-Congress ਆਹਮੋ-ਸਾਹਮਣੇ...
PM ਮੋਦੀ ਦਾ ਵੱਡਾ ਐਲਾਨ: AI, ਚਿਪਸ ਤੇ ਪ੍ਰਮਾਣੂ ਊਰਜਾ 'ਤੇ ਫੋਕਸ
PM ਮੋਦੀ ਦਾ ਵੱਡਾ ਐਲਾਨ: AI, ਚਿਪਸ ਤੇ ਪ੍ਰਮਾਣੂ ਊਰਜਾ 'ਤੇ ਫੋਕਸ...
ਲਾਲ ਚੌਕ 'ਤੇ ਲਹਿਰਾਇਆ ਤਿਰੰਗਾ, ਕਸ਼ਮੀਰ 'ਚ ਦੇਖਣ ਨੂੰ ਮਿਲਿਆ 80ਵੇਂ ਆਜ਼ਾਦੀ ਦਿਵਸ ਦਾ ਜੋਸ਼
ਲਾਲ ਚੌਕ 'ਤੇ ਲਹਿਰਾਇਆ ਤਿਰੰਗਾ, ਕਸ਼ਮੀਰ 'ਚ ਦੇਖਣ ਨੂੰ ਮਿਲਿਆ 80ਵੇਂ ਆਜ਼ਾਦੀ ਦਿਵਸ ਦਾ ਜੋਸ਼...
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ...
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ...
ਘਰ ਖਰੀਦਣ ਤੋਂ ਪਹਿਲਾਂ ਜਾਣ ਲਵੋ ਇਹ 7 ਲੁਕੇ ਹੋਏ ਖਰਚ, ਵਿਗਾੜ ਸਕਦੇ ਹਨ ਤੁਹਾਡਾ ਬਜਟ!
ਘਰ ਖਰੀਦਣ ਤੋਂ ਪਹਿਲਾਂ ਜਾਣ ਲਵੋ ਇਹ 7 ਲੁਕੇ ਹੋਏ ਖਰਚ, ਵਿਗਾੜ ਸਕਦੇ ਹਨ ਤੁਹਾਡਾ ਬਜਟ!...