ਕੇਵਲ ਸਿੰਘ ਢਿੱਲੋਂ ਬਣੇ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ
ਭਾਰਤੀ ਜਨਤਾ ਪਾਰਟੀ ਦੀ ਪੰਜਾਬ ਯੂਨਿਟ 'ਚ ਵੱਡਾ ਫੇਰਬਦਲ ਕੀਤਾ ਹੈ। ਭਾਜਪਾ ਨੇ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਨਵਾਂ ਪ੍ਰਧਾਨ ਚੁਣਿਆ ਹੈ। ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਨੇ ਉਨ੍ਹਾਂ ਦੀ ਨਿਯੁਕਤੀ ਕੀਤੀ ਹੈ।
ਕੇਵਲ ਸਿੰਘ ਢਿੱਲੋਂ ਬਣੇ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ
ਭਾਰਤੀ ਜਨਤਾ ਪਾਰਟੀ ਦੀ ਪੰਜਾਬ ਯੂਨਿਟ ‘ਚ ਵੱਡਾ ਫੇਰਬਦਲ ਕੀਤਾ ਗਿਆ ਹੈ। ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦਾ ਨਵਾਂ ਪ੍ਰਧਾਨ ਚੁਣਿਆ ਗਿਆ ਹੈ। ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਨੇ ਉਨ੍ਹਾਂ ਦੀ ਨਿਯੁਕਤੀ ਕੀਤੀ ਹੈ। ਉਹ ਸੀਨੀਅਰ ਆਗੂ ਸੁਨੀਲ ਜਾਖੜ ਦੀ ਜਗ੍ਹਾ ਲੈਣਗੇ, ਜੋ ਪਿਛਲੇ ਤਿੰਨ ਸਾਲਾਂ ਤੋਂ ਇਹ ਅਹੁਦਾ ਸੰਭਾਲ ਰਹੇ ਸਨ। ਭਾਜਪਾ ਨੇ ਪੰਜਾਬ ਵਿਧਾਨ ਸਭਾ ਚੋਣਾਂ 2027 ਤੇ ਸਿੱਖ ਰਾਜਨੀਤੀ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਹੈ।
ਕੇਵਲ ਸਿੰਘ ਢਿੱਲੋਂ ਨੇ ਇਸ ਮੌਕੇ ‘ਤੇ ਕਿਹਾ ਕਿ ਉਨ੍ਹਾਂ ਨੂੰ ਵੀ ਇਸ ਗੱਲ ਦੀ ਜਾਣਕਾਰੀ ਮੀਡੀਆ ਤੋਂ ਮਿਲੀ ਹੈ। ਉਨ੍ਹਾਂ ਕਿਹਾ ਕਿ ਉਹ ਸਵੇਰ ਤੋਂ ਹੀ ਪਾਰਟੀ ਦੇ ਕੰਮਾਂ ‘ਚ ਲੱਗੇ ਹੋਏ ਸਨ। ਪਾਰਟੀ ਨੇ ਜੋ ਵੀ ਜ਼ਿੰਮੇਵਾਰੀ ਦਿੱਤੀ ਹੈ, ਉਸ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ ਤੇ ਪੰਜਾਬ ਨੂੰ ਵਿਕਾਸ ਮੁਹਰੀ ਬਣਾਉਣਗੇ। ਢਿੱਲੋਂ ਨੇ ਦਾਅਵਾ ਕੀਤਾ ਕਿ 2027 ‘ਚ ਪੰਜਾਬ ‘ਚ ਕਮਲ ਦਾ ਫੁੱਲ ਖਿੜੇਗਾ ਤੇ ਭਾਜਪਾ ਸਰਕਾਰ ਬਣਾਵੇਗੀ।
ਇਹ ਵੀ ਪੜ੍ਹੋ
ਬੰਗਾਲ ਤੋਂ ਬਾਅਦ ਹੁਣ ਪੰਜਾਬ ਦੀ ਵਾਰੀ: ਢਿੱਲੋਂ
ਢਿੱਲੋਂ ਨੇ ਕਿਹਾ ਪੂਰੀ ਭਾਜਪਾ ਇਕਜੁੱਟ ਹੈ ਤੇ ਜਲਦੀ ਹੀ ਇੱਕ ਮੀਟਿੰਗ ਕੀਤੀ ਜਾਵੇਗੀ। ਪਾਰਟੀ ਦਾ ਜੋ ਵੀ ਹੁਕਮ ਹੋਵੇਗਾ, ਉਸ ਦੀ ਉਹ ਪਾਲਣਾ ਕਰਨਗੇ। ਉਨ੍ਹਾਂ ਕਿਹਾ ਕਿ ਹੁਣ ਪੰਛਮੀ ਬੰਗਾਲ ਤੋਂ ਬਾਅਦ ਪੰਜਾਬ ਦੀ ਵਾਰੀ ਹੈ। ਜੱਟ ਸਿੱਖ ਤੇ ਪੰਜਾਬ ਦੀ ਰਾਜਨੀਤੀ ਦੇ ਸਵਾਲ ‘ਤੇ ਉਨ੍ਹਾਂ ਨੇ ਕਿਹਾ ਕਿ ਪੰਜਾਬ ਗੁਰੂ-ਪੀਰਾਂ ਤੇ ਪੈਗੰਬਰਾਂ ਦੀ ਧਰਤੀ ਹੈ। ਪੰਜਾਬ ‘ਚ ਭਾਈਚਾਰਕ ਸਾਂਝ ਹੈ। ਅਸੀਂ ਸਾਰੇ ਇਕੱਠੇ ਹਾਂ, ਚਾਹੇ ਕੋਈ ਹਿੰਦੂ ਹੋਵੇ ਜਾਂ ਸਿੱਖ। ਪੰਜਾਬ ਅੱਤਵਾਦ ਦੇ ਦੌਰ ‘ਚ ਵੀ ਸੱਭਿਆਚਾਰ ਤੇ ਭਾਈਚਾਰਕ ਤੌਰ ‘ਚ ਹਮੇਸ਼ਾ ਇਕੱਠਾ ਰਿਹਾ। ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਿਸੇ ਪਾਰਟੀ ਨਾਲ ਗਠਜੋੜ ‘ਤੇ ਉਨ੍ਹਾਂ ਨੇ ਕਿਹਾ ਕਿ ਅਜੇ ਹੁਣ ਹੀ ਉਨ੍ਹਾਂ ਨੂੰ ਪਾਰਟੀ ਨੇ ਇਹ ਜ਼ਿੰਮੇਵਾਰੀ ਸੌਂਪੀ ਹੈ। ਉਨ੍ਹਾਂ ਨੇ ਪੰਜਾਬ ਭਾਜਪਾ ਪ੍ਰਧਾਨ ਦਾ ਅਹੁਦਾ ਸੰਭਾਲਦੇ ਹੋਏ ਖੁਸ਼ੀ ਜ਼ਾਹਰ ਕੀਤੀ ਤੇ ਪਾਰਟੀ ਦਾ ਧੰਨਵਾਦ ਕੀਤਾ ਹੈ।
