AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਕੇਵਲ ਸਿੰਘ ਢਿੱਲੋਂ ਦੇ ਪੰਜਾਬ ਭਾਜਪਾ ਪ੍ਰਧਾਨ ਬਣਨ ‘ਤੇ ਬਰਨਾਲਾ ‘ਚ ਜਸ਼ਨ, ਵਰਕਰਾਂ ਨੇ ਕੀਤੀ ਆਤਿਸ਼ਬਾਜ਼ੀ

ਕੇਵਲ ਸਿੰਘ ਢਿੱਲੋਂ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਦਾ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਉਨ੍ਹਾਂ ਦੇ ਗ੍ਰਹਿ ਜ਼ਿਲ੍ਹੇ ਬਰਨਾਲਾ ਵਿੱਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ। ਇਸ ਫੈਸਲੇ ਦਾ ਸਵਾਗਤ ਕਰਦਿਆਂ ਭਾਜਪਾ ਵਰਕਰਾਂ, ਸਥਾਨਕ ਆਗੂਆਂ ਅਤੇ ਸ਼ਹਿਰ ਵਾਸੀਆਂ ਨੇ ਜ਼ਬਰਦਸਤ ਜਸ਼ਨ ਮਨਾਇਆ।

ਕੇਵਲ ਸਿੰਘ ਢਿੱਲੋਂ ਦੇ ਪੰਜਾਬ ਭਾਜਪਾ ਪ੍ਰਧਾਨ ਬਣਨ 'ਤੇ ਬਰਨਾਲਾ 'ਚ ਜਸ਼ਨ, ਵਰਕਰਾਂ ਨੇ ਕੀਤੀ ਆਤਿਸ਼ਬਾਜ਼ੀ
pradeepkumar
| Updated On: 29 May 2026 10:43 AM IST
Share

ਕੇਵਲ ਸਿੰਘ ਢਿੱਲੋਂ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਦਾ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਉਨ੍ਹਾਂ ਦੇ ਗ੍ਰਹਿ ਜ਼ਿਲ੍ਹੇ ਬਰਨਾਲਾ ਵਿੱਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ। ਇਸ ਫੈਸਲੇ ਦਾ ਸਵਾਗਤ ਕਰਦਿਆਂ ਭਾਜਪਾ ਵਰਕਰਾਂ, ਸਥਾਨਕ ਆਗੂਆਂ ਅਤੇ ਸ਼ਹਿਰ ਵਾਸੀਆਂ ਨੇ ਜ਼ਬਰਦਸਤ ਜਸ਼ਨ ਮਨਾਇਆ। ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਲੱਡੂ ਵੰਡੇ ਗਏ ਅਤੇ ਢੋਲ-ਧਮੱਕਿਆਂ ਦੀ ਥਾਪ ‘ਤੇ ਵਰਕਰਾਂ ਨੇ ਭੰਗੜਾ ਪਾ ਕੇ ਆਪਣੀ ਖੁਸ਼ੀ ਦਾ ਇਜ਼ਹਾਰ ਕੀਤਾ। ਇਸ ਮੌਕੇ ਵਰਕਰਾਂ ਵੱਲੋਂ ਆਤਿਸ਼ਬਾਜ਼ੀ ਵੀ ਕੀਤੀ ਗਈ।

ਸਿਆਸਤ ਅਤੇ ਉਦਯੋਗ ਜਗਤ ਦਾ ਵੱਡਾ ਚਿਹਰਾ

ਬਰਨਾਲਾ ਜ਼ਿਲ੍ਹੇ ਦੇ ਪਿੰਡ ਟੱਲੇਵਾਲ ਵਿੱਚ 16 ਮਈ 1950 ਨੂੰ ਜਨਮੇ ਕੇਵਲ ਸਿੰਘ ਢਿੱਲੋਂ ਪੰਜਾਬ ਦੀ ਸਿਆਸਤ ਅਤੇ ਉਦਯੋਗ ਜਗਤ ਦਾ ਇੱਕ ਜਾਣਿਆ-ਪਛਾਣਿਆ ਨਾਮ ਹਨ। ਉਹ ਇੱਕ ਅਮੀਰ ਅਤੇ ਪ੍ਰਭਾਵਸ਼ਾਲੀ ਪਰਿਵਾਰ ਨਾਲ ਸਬੰਧ ਰੱਖਦੇ ਹਨ ਅਤੇ ਦੇਸ਼ ਦੇ ਵੱਡੇ ਉਦਯੋਗਪਤੀਆਂ ਵਿੱਚ ਵੀ ਉਨ੍ਹਾਂ ਦੀ ਵਿਸ਼ੇਸ਼ ਪਛਾਣ ਹੈ। ਜ਼ਿਕਰਯੋਗ ਹੈ ਕਿ ਉਹ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬਹੁਤ ਕਰੀਬੀ ਆਗੂਆਂ ਵਿੱਚ ਸ਼ਾਮਲ ਰਹੇ ਹਨ।

ਪ੍ਰਧਾਨ ਮੰਤਰੀ ਮੋਦੀ ਦਾ ਕੀਤਾ ਧੰਨਵਾਦ

ਇਸ ਮੌਕੇ ਭਾਜਪਾ ਆਗੂਆਂ ਅਤੇ ਸਮਰਥਕਾਂ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕਰਦਿਆਂ ਕਿਹਾ ਕਿ ਕੇਂਦਰੀ ਲੀਡਰਸ਼ਿਪ ਨੇ ਪੰਜਾਬ ਵਿੱਚ ਇੱਕ ਸਿੱਖ ਚਿਹਰੇ ਨੂੰ ਪਾਰਟੀ ਦੀ ਕਮਾਨ ਸੌਂਪ ਕੇ ਬਹੁਤ ਵੱਡਾ ਸੰਦੇਸ਼ ਦਿੱਤਾ ਹੈ। ਆਗੂਆਂ ਨੇ ਦਾਅਵਾ ਕੀਤਾ ਕਿ ਆਉਣ ਵਾਲੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਸਿੱਖ ਚਿਹਰੇ ਨੂੰ ਅੱਗੇ ਰੱਖ ਕੇ ਚੋਣ ਮੈਦਾਨ ਵਿੱਚ ਉਤਰੇਗੀ। ਪਾਰਟੀ ਵਰਕਰ ਹੁਣ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਦੀ ਰਾਜਨੀਤੀ ਵਿੱਚ ਮੁੱਖ ਮੰਤਰੀ (CM) ਦੇ ਚਿਹਰੇ ਵਜੋਂ ਦੇਖ ਰਹੇ ਹਨ।

ਬਰਨਾਲਾ ਦੀ ਸਿਆਸਤ ਵਿੱਚ ਕੇਵਲ ਸਿੰਘ ਢਿੱਲੋਂ ਨੂੰ ਲੋਕ “ਵਿਕਾਸ ਪੁਰਸ਼” ਦੇ ਨਾਮ ਨਾਲ ਵੀ ਜਾਣਦੇ ਹਨ। ਉਨ੍ਹਾਂ ਦੇ ਸਮਰਥਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਹਮੇਸ਼ਾ ਵਿਕਾਸ ਦੇ ਮੁੱਦੇ ‘ਤੇ ਹੀ ਰਾਜਨੀਤੀ ਕੀਤੀ ਹੈ। ਸ਼ਹਿਰ ਵਾਸੀ ਬਰਨਾਲਾ ਨੂੰ ਜ਼ਿਲ੍ਹਾ ਬਣਾਉਣ ਦਾ ਸਿਹਰਾ ਵੀ ਕੇਵਲ ਸਿੰਘ ਢਿੱਲੋਂ ਨੂੰ ਹੀ ਦਿੰਦੇ ਹਨ।

ਭਾਜਪਾ ਵਿੱਚ ਸਿਆਸੀ ਸਫ਼ਰ

ਜੇਕਰ ਉਨ੍ਹਾਂ ਦੇ ਭਾਜਪਾ ਵਿੱਚ ਸਿਆਸੀ ਸਫ਼ਰ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਸਾਲ 2022 ਵਿੱਚ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਅਤੇ 2024 ਵਿੱਚ ਬਰਨਾਲਾ ਵਿਧਾਨ ਸਭਾ ਜ਼ਿਮਨੀ ਚੋਣ ਭਾਰਤੀ ਜਨਤਾ ਪਾਰਟੀ ਦੀ ਟਿਕਟ ‘ਤੇ ਲੜੀ ਸੀ। ਭਾਜਪਾ ਵਰਕਰਾਂ ਦਾ ਮੰਨਣਾ ਹੈ ਕਿ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਪੰਜਾਬ ਵਿੱਚ ਪਾਰਟੀ ਨੂੰ ਨਵੀਂ ਮਜ਼ਬੂਤੀ ਮਿਲੇਗੀ ਅਤੇ ਆਉਣ ਵਾਲੇ ਸਮੇਂ ਵਿੱਚ ਭਾਜਪਾ ਪੰਜਾਬ ਦੀ ਸਿਆਸਤ ਵਿੱਚ ਇੱਕ ਵੱਡੀ ਤਬਦੀਲੀ ਲੈ ਕੇ ਆਵੇਗੀ।

Follow Us
ਚੰਡੀਗੜ੍ਹ 'ਚ ਕੈਬ ਡਰਾਈਵਰਾਂ ਦਾ ਵਿਰੋਧ ਪ੍ਰਦਰਸ਼ਨ, ਬੋਲੇ - ਨਹੀਂ ਮੰਨੀਆਂ ਮੰਗਾਂ ਤਾਂ ਖੁਦ ਨੂੰ ਗੱਡੀ ਸਮੇਤ ਕਰਾਂਗੇ ਅੱਗ ਹਵਾਲੇ
ਚੰਡੀਗੜ੍ਹ 'ਚ ਕੈਬ ਡਰਾਈਵਰਾਂ ਦਾ ਵਿਰੋਧ ਪ੍ਰਦਰਸ਼ਨ, ਬੋਲੇ - ਨਹੀਂ ਮੰਨੀਆਂ ਮੰਗਾਂ ਤਾਂ ਖੁਦ ਨੂੰ ਗੱਡੀ ਸਮੇਤ ਕਰਾਂਗੇ ਅੱਗ ਹਵਾਲੇ...
PoK Protest: ਮੁਨੀਰ-ਸ਼ਹਿਬਾਜ਼ ਖਿਲਾਫ ਉਬਾਲ, ਪਾਕਿਸਤਾਨ ਵਿੱਚ ਸਿਵਿਲ ਵਾਰ ਵਰਗਾ ਹਾਲ...
PoK Protest: ਮੁਨੀਰ-ਸ਼ਹਿਬਾਜ਼ ਖਿਲਾਫ ਉਬਾਲ, ਪਾਕਿਸਤਾਨ ਵਿੱਚ ਸਿਵਿਲ ਵਾਰ ਵਰਗਾ ਹਾਲ......
PM Modi Breaks Nehru Record: PM ਮੋਦੀ ਨੇ ਤੋੜਿਆ ਨਹਿਰੂ ਦਾ ਰਿਕਾਰਡ , ਬਣੇ ਭਾਰਤ ਦੇ ਸਭ ਤੋਂ ਲੰਬੇ ਸਮੇਂ ਕਾਰਜਕਾਲ ਵਾਲੇ ਪ੍ਰਧਾਨ ਮੰਤਰੀ
PM Modi Breaks Nehru Record: PM ਮੋਦੀ ਨੇ ਤੋੜਿਆ ਨਹਿਰੂ ਦਾ ਰਿਕਾਰਡ , ਬਣੇ ਭਾਰਤ ਦੇ ਸਭ ਤੋਂ ਲੰਬੇ ਸਮੇਂ ਕਾਰਜਕਾਲ ਵਾਲੇ ਪ੍ਰਧਾਨ ਮੰਤਰੀ...
Lawrence Bishnoi ਦਾ ਜਾਨੀ ਦੁਸ਼ਮਨ Shehzad Bhatti ਭਾਰਤ ਵਿੱਚ ਬਣਾ ਰਿਹਾ ਗੈਂਗ, Special Cell ਦਾ ਵੱਡਾ ਖੁਲਾਸਾ
Lawrence Bishnoi ਦਾ ਜਾਨੀ ਦੁਸ਼ਮਨ Shehzad Bhatti ਭਾਰਤ ਵਿੱਚ ਬਣਾ ਰਿਹਾ ਗੈਂਗ, Special Cell ਦਾ ਵੱਡਾ ਖੁਲਾਸਾ...
Weather Update: ਉੱਤਰੀ ਭਾਰਤ ਵਿੱਚ ਝੁਲਸਾਉਣ ਲੱਗੀ ਗਰਮੀ! ਇਸ ਦਿਨ ਆਵੇਗਾ Monsoon
Weather Update: ਉੱਤਰੀ ਭਾਰਤ ਵਿੱਚ ਝੁਲਸਾਉਣ ਲੱਗੀ ਗਰਮੀ! ਇਸ ਦਿਨ ਆਵੇਗਾ Monsoon...
Zojila Tunnel: ਸ਼੍ਰੀਨਗਰ-ਲੇਹ ਰੂਟ 'ਤੇ ਆਲ ਵੈਦਰ ਕੁਨੈਕਟਿਵਿਟੀ ਦਾ ਨਵਾਂ ਅਧਿਆਇ
Zojila Tunnel: ਸ਼੍ਰੀਨਗਰ-ਲੇਹ ਰੂਟ 'ਤੇ ਆਲ ਵੈਦਰ ਕੁਨੈਕਟਿਵਿਟੀ ਦਾ ਨਵਾਂ ਅਧਿਆਇ...
ਨਾਇਬ ਸੈਣੀ ਦਾ ਧੁਰੀ ਰੈਲੀ, ਇੰਡੀਆ ਗਠਜੋੜ ਦੀ ਮੀਟਿੰਗ, ਸੀਐਮ ਦਾ ਤਿੱਖਾ ਪਲਟਵਾਰ
ਨਾਇਬ ਸੈਣੀ ਦਾ ਧੁਰੀ ਰੈਲੀ, ਇੰਡੀਆ ਗਠਜੋੜ ਦੀ ਮੀਟਿੰਗ, ਸੀਐਮ ਦਾ ਤਿੱਖਾ ਪਲਟਵਾਰ...
Monsoon Update: : ਕੇਰਲਮ ਵਿੱਚ ਮਾਨਸੂਨ ਦੀ ਦਸਤਕ, IMD ਦਾ ਅਲਰਟ, ਪੂਰੇ ਸੀਜ਼ਨ ਦੌਰਾਨ ਆਮ ਤੋਂ ਘੱਟ ਬਾਰਿਸ਼ ਹੋਣ ਦੀ ਸੰਭਾਵਨਾ
Monsoon Update: : ਕੇਰਲਮ ਵਿੱਚ ਮਾਨਸੂਨ ਦੀ ਦਸਤਕ, IMD ਦਾ ਅਲਰਟ, ਪੂਰੇ ਸੀਜ਼ਨ ਦੌਰਾਨ ਆਮ ਤੋਂ ਘੱਟ ਬਾਰਿਸ਼ ਹੋਣ ਦੀ ਸੰਭਾਵਨਾ...
'AAP' ਦਾ 'ਮਿਸ਼ਨ ਪੰਜਾਬ ਕਲੀਨ' ਲਾਂਚ, ਨਗਰ ਨਿਗਮ ਅਧਿਕਾਰੀਕਰਵਾਉਣਗੇ ਸਫਾਈ; ਮੰਤਰੀ VC ਰਾਹੀਂ ਲੈਣਗੇ ਹਾਜ਼ਰੀ
'AAP' ਦਾ 'ਮਿਸ਼ਨ ਪੰਜਾਬ ਕਲੀਨ' ਲਾਂਚ, ਨਗਰ ਨਿਗਮ ਅਧਿਕਾਰੀਕਰਵਾਉਣਗੇ ਸਫਾਈ; ਮੰਤਰੀ VC ਰਾਹੀਂ ਲੈਣਗੇ ਹਾਜ਼ਰੀ...