AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਕੇਵਲ ਸਿੰਘ ਨੇ ਕੇਂਦਰੀ ਮੰਤਰੀ ਨੱਢਾ ਨੂੰ ਲਿਖਿਆ ਪੱਤਰ, ਕਿਸਾਨਾਂ ਲਈ ਡੀ.ਏ.ਪੀ. ਤੇ ਯੂਰੀਆ ਦੀ ਸਪਲਾਈ ਦੀ ਮੰਗ

ਭਾਜਪਾ ਪ੍ਰਧਾਨ ਨੇ ਕੇਂਦਰੀ ਮੰਤਰੀ ਦੇ ਧਿਆਨ 'ਚ ਲਿਆਂਦਾ ਕਿ ਜੂਨ ਤੇ ਜੁਲਾਈ ਦੇ ਮਹੀਨਿਆਂ 'ਚ ਪੰਜਾਬ ਅੰਦਰ ਖਾਦਾਂ ਦੀ ਮੰਗ ਸਿਖਰ 'ਤੇ ਹੁੰਦੀ ਹੈ ਤੇ ਇਸ ਦੌਰਾਨ ਖਾਦ ਦੀ ਕਮੀ ਕਾਰਨ ਕਿਸਾਨਾਂ ਨੂੰ ਸਹਿਕਾਰੀ ਸਭਾਵਾਂ ਤੇ ਦੁਕਾਨਾਂ ਦੇ ਬਾਹਰ ਲੰਬੀਆਂ ਲਾਈਨਾਂ 'ਚ ਖੜ੍ਹਨਾ ਪੈਂਦਾ ਹੈ। ਇਸ ਕਿੱਲਤ ਕਾਰਨ ਬਿਜਾਈ 'ਚ ਦੇਰੀ ਹੁੰਦੀ ਹੈ, ਜਿਸ ਨਾਲ ਫ਼ਸਲ ਦੇ ਝਾੜ ਤੇ ਦੇਸ਼ ਦੀ ਅੰਨ ਸੁਰੱਖਿਆ 'ਤੇ ਮਾੜਾ ਅਸਰ ਪੈਂਦਾ ਹੈ।

ਕੇਵਲ ਸਿੰਘ ਨੇ ਕੇਂਦਰੀ ਮੰਤਰੀ ਨੱਢਾ ਨੂੰ ਲਿਖਿਆ ਪੱਤਰ, ਕਿਸਾਨਾਂ ਲਈ ਡੀ.ਏ.ਪੀ. ਤੇ ਯੂਰੀਆ ਦੀ ਸਪਲਾਈ ਦੀ ਮੰਗ
ਕੇਵਲ ਸਿੰਘ ਨੇ ਕੇਂਦਰੀ ਮੰਤਰੀ ਨੱਢਾ ਨੂੰ ਲਿਖਿਆ ਪੱਤਰ, ਕਿਸਾਨਾਂ ਲਈ ਡੀ.ਏ.ਪੀ. ਤੇ ਯੂਰੀਆ ਦੀ ਸਪਲਾਈ ਦੀ ਮੰਗ
amanpreet-kaur
| Updated On: 12 Jun 2026 14:52 PM IST
Share

ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕੇਂਦਰੀ ਰਸਾਇਣ ਤੇ ਖਾਦ ਮੰਤਰੀ ਜੇ.ਪੀ. ਨੱਢਾ ਨੂੰ ਇੱਕ ਪੱਤਰ ਲਿਖ ਕੇ ਪੰਜਾਬ ‘ਚ ਝੋਨੇ ਦੀ ਬਿਜਾਈ ਦੇ ਚੱਲ ਰਹੇ ਸੀਜ਼ਨ ਦੌਰਾਨ ਡੀ.ਏ.ਪੀ. ਤੇ ਯੂਰੀਆ ਖਾਦਾਂ ਦੀ ਨਿਰਵਿਘਨ ਤੇ ਸਮੇਂ ਸਿਰ ਸਪਲਾਈ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ। ਢਿੱਲੋਂ ਨੇ ਪੱਤਰ ‘ਚ ਜ਼ਿਕਰ ਕੀਤਾ ਕਿ ਬੀਤੀ 6 ਜੂਨ ਨੂੰ ਕੇਂਦਰੀ ਮੰਤਰੀ ਨਾਲ ਹੋਈ ਮੀਟਿੰਗ ਦੌਰਾਨ ਇਸ ਮੁੱਦੇ ‘ਤੇ ਸਾਰਥਕ ਚਰਚਾ ਹੋਈ ਸੀ। ਭਾਵੇਂ ਇਸ ਲਈ ਪਹਿਲਾਂ ਹੀ ਕੇਂਦਰ ਸਰਕਾਰ ਕੇਂਦਰ ਗੰਭੀਰ ਹੈ ਤੇ ਲੋੜੀਂਦੀ ਖਾਦ ਭੇਜ ਰਹੀ ਹੈ ਤੇ ਅੱਗੇ ਇਸ ਸਪਲਾਈ ਨੂੰ ਹੋਰ ਤੇਜ਼ ਕਰਨ ਦੀ ਢਿੱਲੋਂ ਨੇ ਮੰਗ ਕੀਤੀ ਹੈ।

ਭਾਜਪਾ ਪ੍ਰਧਾਨ ਨੇ ਕੇਂਦਰੀ ਮੰਤਰੀ ਦੇ ਧਿਆਨ ‘ਚ ਲਿਆਂਦਾ ਕਿ ਜੂਨ ਤੇ ਜੁਲਾਈ ਦੇ ਮਹੀਨਿਆਂ ‘ਚ ਪੰਜਾਬ ਅੰਦਰ ਖਾਦਾਂ ਦੀ ਮੰਗ ਸਿਖਰ ‘ਤੇ ਹੁੰਦੀ ਹੈ ਤੇ ਇਸ ਦੌਰਾਨ ਖਾਦ ਦੀ ਕਮੀ ਕਾਰਨ ਕਿਸਾਨਾਂ ਨੂੰ ਸਹਿਕਾਰੀ ਸਭਾਵਾਂ ਤੇ ਦੁਕਾਨਾਂ ਦੇ ਬਾਹਰ ਲੰਬੀਆਂ ਲਾਈਨਾਂ ‘ਚ ਖੜ੍ਹਨਾ ਪੈਂਦਾ ਹੈ। ਇਸ ਕਿੱਲਤ ਕਾਰਨ ਬਿਜਾਈ ‘ਚ ਦੇਰੀ ਹੁੰਦੀ ਹੈ, ਜਿਸ ਨਾਲ ਫ਼ਸਲ ਦੇ ਝਾੜ ਤੇ ਦੇਸ਼ ਦੀ ਅੰਨ ਸੁਰੱਖਿਆ ‘ਤੇ ਮਾੜਾ ਅਸਰ ਪੈਂਦਾ ਹੈ। ਇਸ ਤੋਂ ਇਲਾਵਾ ਖਾਦਾਂ ਦੀ ਕਮੀ ਦਾ ਫ਼ਾਇਦਾ ਚੁੱਕ ਕੇ ਕੁਝ ਗ਼ੈਰ-ਸਮਾਜਿਕ ਅਨਸਰ ਜਮ੍ਹਾਂਖੋਰੀ ਤੇ ਕਾਲਾਬਾਜ਼ਾਰੀ ਸ਼ੁਰੂ ਕਰ ਦਿੰਦੇ ਹਨ, ਜਿਸ ਕਾਰਨ ਮਜ਼ਬੂਰ ਕਿਸਾਨਾਂ ਨੂੰ ਤੈਅ ਐਮ.ਆਰ.ਪੀ. ਤੋਂ ਵੱਧ ਕੀਮਤਾਂ ‘ਤੇ ਖਾਦ ਖਰੀਦਣੀ ਪੈਂਦੀ ਹੈ ਤੇ ਉਨ੍ਹਾਂ ‘ਤੇ ਆਰਥਿਕ ਬੋਝ ਵਧਦਾ ਹੈ।

ਇਨ੍ਹਾਂ ਮੁਸ਼ਕਿਲਾਂ ਦੇ ਹੱਲ ਲਈ ਕੇਵਲ ਸਿੰਘ ਢਿੱਲੋਂ ਨੇ ਪੱਤਰ ਰਾਹੀਂ ਮੰਗ ਕੀਤੀ ਹੈ ਕਿ ਪੰਜਾਬ ਲਈ ਡੀ.ਏ.ਪੀ. ਦਾ ਵਾਧੂ ਕੋਟਾ ਤੁਰੰਤ ਜਾਰੀ ਕੀਤਾ ਜਾਵੇ ਤੇ ਮੰਗ ਵੱਧਣ ਤੋਂ ਪਹਿਲਾਂ ਹੀ ਸੂਬੇ ‘ਚ 2 ਤੋਂ 3 ਲੱਖ ਮੀਟ੍ਰਿਕ ਟਨ ਦਾ ਬਫਰ ਸਟਾਕ ਤਿਆਰ ਰੱਖਿਆ ਜਾਵੇ। ਉਨ੍ਹਾਂ ਯੂਰੀਆ ਖਾਦ ਦੀ ਸਪਲਾਈ ਲਈ ਇੱਕ ਮਹੀਨਾਵਾਰ ਸ਼ਡਿਊਲ ਬਣਾ ਕੇ ਪੰਜਾਬ ਸਰਕਾਰ ਨਾਲ ਸਾਂਝਾ ਕਰਨ ਦੀ ਅਪੀਲ ਵੀ ਕੀਤੀ ਤਾਂ ਜੋ ਵੰਡ ਪ੍ਰਣਾਲੀ ਨੂੰ ਸੁਚਾਰੂ ਬਣਾਇਆ ਜਾ ਸਕੇ।

ਉਨ੍ਹਾਂ ਕੇਂਦਰੀ ਮੰਤਰਾਲੇ, ਇਫ਼ਕੋ ਤੇ ਐਨ.ਐਫ.ਐਲ. ਵਰਗੀਆਂ ਖਾਦ ਕੰਪਨੀਆਂ ਤੇ ਪੰਜਾਬ ਸਰਕਾਰ ਵਿਚਾਲੇ ਇੱਕ ਰੀਅਲ-ਟਾਈਮ ਸਾਂਝੀ ਨਿਗਰਾਨੀ ਪ੍ਰਣਾਲੀ ਬਣਾਉਣ ਦੀ ਮੰਗ ਕੀਤੀ ਤਾਂ ਜੋ ਬਣਾਉਟੀ ਸ਼ਾਰਟੇਜ ਨੂੰ ਰੋਕਿਆ ਜਾ ਸਕੇ। ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਦੇ ਹਿੱਸੇ ਦੀ ਸਬਸਿਡੀ ਵਾਲੀ ਖਾਦ ਨੂੰ ਦੂਜੇ ਰਾਜਾਂ ‘ਚ ਗੈਰ-ਕਾਨੂੰਨੀ ਢੰਗ ਨਾਲ ਭੇਜਣ ਅਤੇ ਨਾਜਾਇਜ਼ ਸਟਾਕ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਲੋੜ ‘ਤੇ ਵੀ ਜ਼ੋਰ ਦਿੱਤਾ।

Follow Us
ਭਾਖੜਾ ਡੈਮ ਦੇ ਪਾਣੀ ਦਾ ਵਧਿਆ ਪੱਧਰ? ਮੰਤਰੀ ਬਰਿੰਦਰ ਗੋਇਲ ਨੇ ਦੱਸਿਆ ਸੱਚ... ਵੇਖੋ ਖਾਸ ਮੁਲਾਕਾਤ
ਭਾਖੜਾ ਡੈਮ ਦੇ ਪਾਣੀ ਦਾ ਵਧਿਆ ਪੱਧਰ? ਮੰਤਰੀ ਬਰਿੰਦਰ ਗੋਇਲ ਨੇ ਦੱਸਿਆ ਸੱਚ... ਵੇਖੋ ਖਾਸ ਮੁਲਾਕਾਤ...
Sukhbir Badal ਦੀਆਂ ਵੱਧ ਸਕਦੀਆਂ ਹਨ ਮੁਸ਼ਕਲਾਂ, ਗਿਆਨੀ ਰਘਬੀਰ ਨੇ SIT ਅੱਗੇ ਦਰਜ ਕਰਵਾਏ ਬਿਆਨ
Sukhbir Badal ਦੀਆਂ ਵੱਧ ਸਕਦੀਆਂ ਹਨ ਮੁਸ਼ਕਲਾਂ, ਗਿਆਨੀ ਰਘਬੀਰ ਨੇ SIT ਅੱਗੇ ਦਰਜ ਕਰਵਾਏ ਬਿਆਨ...
Delhi Gym Firing: Guru Randhawa ਦੇ ਜਿੰਮ ਦੇ ਬਾਹਰ ਅੰਨ੍ਹੇਵਾਹ ਫਾਈਰਿੰਗ, Lawrence Bishnoi ਨੇ ਲਈ ਜਿੰਮੇਦਾਰੀ!
Delhi Gym Firing: Guru Randhawa ਦੇ ਜਿੰਮ ਦੇ ਬਾਹਰ ਅੰਨ੍ਹੇਵਾਹ ਫਾਈਰਿੰਗ, Lawrence Bishnoi ਨੇ ਲਈ ਜਿੰਮੇਦਾਰੀ!...
North India Weather Update: ਮੌਸਮ ਦਾ ਬਦਲਿਆ ਮਿਜਾਜ਼, ਗਰਮੀ ਤੋਂ ਮਿਲੇਗੀ ਰਾਹਤ, 17 ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ
North India Weather Update: ਮੌਸਮ ਦਾ ਬਦਲਿਆ ਮਿਜਾਜ਼, ਗਰਮੀ ਤੋਂ ਮਿਲੇਗੀ ਰਾਹਤ, 17 ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ...
ਗੁਟਬਾਜੀ 'ਚ ਫਸੀ ਪੰਜਾਬ ਕਾਂਗਰਸ ਨੂੰ ਜੋੜੇਗੀ ਰਾਹੁਲ ਗਾਂਧੀ ਦੀ ਬੱਸ ਯਾਤਰਾ!
ਗੁਟਬਾਜੀ 'ਚ ਫਸੀ ਪੰਜਾਬ ਕਾਂਗਰਸ ਨੂੰ ਜੋੜੇਗੀ ਰਾਹੁਲ ਗਾਂਧੀ ਦੀ ਬੱਸ ਯਾਤਰਾ!...
ਚੰਡੀਗੜ੍ਹ 'ਚ ਕੈਬ ਡਰਾਈਵਰਾਂ ਦਾ ਵਿਰੋਧ ਪ੍ਰਦਰਸ਼ਨ, ਬੋਲੇ - ਨਹੀਂ ਮੰਨੀਆਂ ਮੰਗਾਂ ਤਾਂ ਖੁਦ ਨੂੰ ਗੱਡੀ ਸਮੇਤ ਕਰਾਂਗੇ ਅੱਗ ਹਵਾਲੇ
ਚੰਡੀਗੜ੍ਹ 'ਚ ਕੈਬ ਡਰਾਈਵਰਾਂ ਦਾ ਵਿਰੋਧ ਪ੍ਰਦਰਸ਼ਨ, ਬੋਲੇ - ਨਹੀਂ ਮੰਨੀਆਂ ਮੰਗਾਂ ਤਾਂ ਖੁਦ ਨੂੰ ਗੱਡੀ ਸਮੇਤ ਕਰਾਂਗੇ ਅੱਗ ਹਵਾਲੇ...
PoK Protest: ਮੁਨੀਰ-ਸ਼ਹਿਬਾਜ਼ ਖਿਲਾਫ ਉਬਾਲ, ਪਾਕਿਸਤਾਨ ਵਿੱਚ ਸਿਵਿਲ ਵਾਰ ਵਰਗਾ ਹਾਲ...
PoK Protest: ਮੁਨੀਰ-ਸ਼ਹਿਬਾਜ਼ ਖਿਲਾਫ ਉਬਾਲ, ਪਾਕਿਸਤਾਨ ਵਿੱਚ ਸਿਵਿਲ ਵਾਰ ਵਰਗਾ ਹਾਲ......
PM Modi Breaks Nehru Record: PM ਮੋਦੀ ਨੇ ਤੋੜਿਆ ਨਹਿਰੂ ਦਾ ਰਿਕਾਰਡ , ਬਣੇ ਭਾਰਤ ਦੇ ਸਭ ਤੋਂ ਲੰਬੇ ਸਮੇਂ ਕਾਰਜਕਾਲ ਵਾਲੇ ਪ੍ਰਧਾਨ ਮੰਤਰੀ
PM Modi Breaks Nehru Record: PM ਮੋਦੀ ਨੇ ਤੋੜਿਆ ਨਹਿਰੂ ਦਾ ਰਿਕਾਰਡ , ਬਣੇ ਭਾਰਤ ਦੇ ਸਭ ਤੋਂ ਲੰਬੇ ਸਮੇਂ ਕਾਰਜਕਾਲ ਵਾਲੇ ਪ੍ਰਧਾਨ ਮੰਤਰੀ...
Lawrence Bishnoi ਦਾ ਜਾਨੀ ਦੁਸ਼ਮਨ Shehzad Bhatti ਭਾਰਤ ਵਿੱਚ ਬਣਾ ਰਿਹਾ ਗੈਂਗ, Special Cell ਦਾ ਵੱਡਾ ਖੁਲਾਸਾ
Lawrence Bishnoi ਦਾ ਜਾਨੀ ਦੁਸ਼ਮਨ Shehzad Bhatti ਭਾਰਤ ਵਿੱਚ ਬਣਾ ਰਿਹਾ ਗੈਂਗ, Special Cell ਦਾ ਵੱਡਾ ਖੁਲਾਸਾ...