ਲੁਧਿਆਣਾ ‘ਚ ‘ਮਨ ਕੀ ਬਾਤ’ ਪ੍ਰੋਗਰਾਮ ‘ਚ ਪਹੁੰਚੇ ਭਾਜਪਾ ਪ੍ਰਧਾਨ ਕੇਵਲ ਢਿੱਲੋਂ, ਰਣਨੀਤੀ ਨੂੰ ਲੈ ਕੇ ਕੀਤੀ ਗੱਲਬਾਤ

Updated On: 

29 Nov 2026 12:59 PM IST

ਕੇਵਲ ਸਿੰਘ ਢਿੱਲੋਂ ਨੂੰ ਲੁਧਿਆਣਾ ਦੇ ਹਲਕਾ ਨੌਰਥ ਤੋਂ ਵਿਧਾਨ ਸਭਾ ਚੋਣ ਲੜਨ ਬਾਰੇ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਜੇਕਰ ਪਾਰਟੀ ਉਨ੍ਹਾਂ ਨੂੰ ਟਿਕਟ ਦਿੰਦੀ ਹੈ ਤਾਂ ਉਹ ਇਸ ਹਲਕੇ ਤੋਂ ਚੋਣ ਜ਼ਰੂਰ ਲੜਨਗੇ। ਇਸ ਤਰ੍ਹਾਂ 'ਮਨ ਕੀ ਬਾਤ' ਪ੍ਰੋਗਰਾਮ 'ਚ ਸ਼ਮੂਲੀਅਤ ਦੇ ਨਾਲ-ਨਾਲ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਦੀ ਮੌਜੂਦਾ ਸਿਆਸਤ, ਭਾਜਪਾ-ਅਕਾਲੀ ਦਲ ਦੇ ਗਠਜੋੜ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਾਰਟੀ ਦਾ ਪੱਖ ਵੀ ਰੱਖਿਆ।

ਲੁਧਿਆਣਾ ਚ ਮਨ ਕੀ ਬਾਤ ਪ੍ਰੋਗਰਾਮ ਚ ਪਹੁੰਚੇ ਭਾਜਪਾ ਪ੍ਰਧਾਨ ਕੇਵਲ ਢਿੱਲੋਂ, ਰਣਨੀਤੀ ਨੂੰ ਲੈ ਕੇ ਕੀਤੀ ਗੱਲਬਾਤ

ਲੁਧਿਆਣਾ ਨੌਰਥ ਤੋਂ ਚੋਣ ਮੈਦਾਨ 'ਚ ਉਤਰਨਗੇ ਕੇਵਲ ਢਿੱਲੋਂ? ਦਿੱਤਾ ਬਿਆਨ

ਲੁਧਿਆਣਾ ਦੇ ਹਲਕਾ ਨੌਰਥ ‘ਚ ਕਰਵਾਏ ਗਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ‘ਮਨ ਕੀ ਬਾਤ’ ਪ੍ਰੋਗਰਾਮ ‘ਚ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। ਉਨ੍ਹਾਂ ਨੇ ਪਾਰਟੀ ਵਰਕਰਾਂ ਨਾਲ ਬੈਠ ਕੇ ਪ੍ਰਧਾਨ ਮੰਤਰੀ ਦਾ ਸੰਬੋਧਨ ਸੁਣਿਆ। ਇਸ ਮੌਕੇ ਉਨ੍ਹਾਂ ਨੇ ਦੇਸ਼ ਦੀ ਤਰੱਕੀ, ਪੰਜਾਬ ਦੀ ਕਾਨੂੰਨ ਵਿਵਸਥਾ, ਨਸ਼ਿਆਂ ਦੇ ਮੁੱਦੇ ਤੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਭਾਜਪਾ ਤੇ ਅਕਾਲੀ ਦਲ ਦੇ ਗਠਜੋੜ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ‘ਮਨ ਕੀ ਬਾਤ’ ਰਾਹੀਂ ਪ੍ਰਧਾਨ ਮੰਤਰੀ ਹਰ ਮਹੀਨੇ ਦੇ ਆਖਰੀ ਐਤਵਾਰ ਦੇਸ਼ ਦੇ ਲੋਕਾਂ ਨਾਲ ਆਪਣੇ ਵਿਚਾਰ ਸਾਂਝੇ ਕਰਦੇ ਹਨ। ਇਸ ਪ੍ਰੋਗਰਾਮ ਦਾ ਮਕਸਦ ਦੇਸ਼ ਦੀ ਤਰੱਕੀ ਅਤੇ ਲੋਕਾਂ ਨਾਲ ਜੁੜੇ ਵੱਖ-ਵੱਖ ਮੁੱਦਿਆਂ ‘ਤੇ ਗੱਲ ਕਰਨਾ ਹੈ। ਉਨ੍ਹਾਂ ਕਿਹਾ ਕਿ ਵਰਕਰਾਂ ਨਾਲ ਬੈਠ ਕੇ ਪ੍ਰਧਾਨ ਮੰਤਰੀ ਦਾ ਸੰਬੋਧਨ ਸੁਣਨਾ ਇੱਕ ਵੱਖਰਾ ਤਜਰਬਾ ਹੈ।

117 ਸੀਟਾਂ ‘ਤੇ ਚੋਣ ਲੜਨ ਬਾਰੇ ਕੀ ਕਿਹਾ?

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੇ ਭਾਜਪਾ-ਅਕਾਲੀ ਦਲ ਦੇ ਮੁੜ ਹੋਏ ਗਠਜੋੜ ਬਾਰੇ ਗੱਲ ਕਰਦਿਆਂ ਕੇਵਲ ਢਿੱਲੋਂ ਨੇ ਕਿਹਾ ਕਿ ਦੋਵਾਂ ਪਾਰਟੀਆਂ ਵਿਚਾਲੇ ਹੋਏ ਸਮਝੌਤੇ ਨੂੰ ਲੈ ਕੇ ਚੰਗਾ ਸੁਨੇਹਾ ਸਾਹਮਣੇ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਚੋਣਾਂ ਗੱਠਜੋੜ ਤਹਿਤ ਲੜੀਆਂ ਜਾਣਗੀਆਂ ਤੇ ਦੋਵੇਂ ਪਾਰਟੀਆਂ ਮਿਲ ਕੇ 117 ਵਿਧਾਨ ਸਭਾ ਹਲਕਿਆਂ ‘ਚ ਆਪਣੀ ਚੋਣ ਮੁਹਿੰਮ ਚਲਾਉਣਗੀਆਂ। ਉਨ੍ਹਾਂ ਇਸ ਨੂੰ ਪੰਜਾਬ ਦੀ ਸਿਆਸਤ ਲਈ ਅਹਿਮ ਘਟਨਾਕ੍ਰਮ ਦੱਸਿਆ।

ਕੈਪਟਨ ਅਮਰਿੰਦਰ ਸਿੰਘ ਦੇ ਬਿਆਨ ‘ਤੇ ਦਿੱਤੀ ਪ੍ਰਤੀਕਿਰਿਆ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੀ ਗਈ ਬਿਆਨਬਾਜ਼ੀ ਬਾਰੇ ਪੁੱਛੇ ਜਾਣ ‘ਤੇ ਕੇਵਲ ਢਿੱਲੋਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਉਨ੍ਹਾਂ ਦੀ ਪਾਰਟੀ ਦੇ ਸੀਨੀਅਰ ਆਗੂ ਹਨ। ਉਨ੍ਹਾਂ ਇਸ ਮਾਮਲੇ ‘ਤੇ ਆਪਣੀ ਗੱਲ ਰੱਖਦਿਆਂ ਕੈਪਟਨ ਨੂੰ ਸੀਨੀਅਰ ਲੀਡਰ ਦੱਸਿਆ।

ਡਾ. ਚਰਨਜੀਤ ਸਿੰਘ ਦੇ ਅਕਾਲੀ ਦਲ ‘ਚ ਸ਼ਾਮਲ ਹੋਣ ‘ਤੇ ਵੀ ਬੋਲੇ

ਚਮਕੌਰ ਸਾਹਿਬ ਤੋਂ ‘ਆਪ’ ਵਿਧਾਇਕ ਡਾ. ਚਰਨਜੀਤ ਸਿੰਘ ਦੇ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋਣ ਬਾਰੇ ਕੇਵਲ ਢਿੱਲੋਂ ਨੇ ਕਿਹਾ ਕਿ ਆਉਣ ਵਾਲੇ ਸਮੇਂ’ਚ ਹੋਰ ਵੀ ਕਈ ਆਗੂ ਇਸ ਗੱਠਜੋੜ ਦਾ ਹਿੱਸਾ ਬਣਨ ਲਈ ਆ ਰਹੇ ਹਨ।

ਹਲਕਾ ਨੌਰਥ ਤੋਂ ਚੋਣ ਲੜਨ ਬਾਰੇ ਕੀਤੀ ਗੱਲ

ਜਦੋਂ ਕੇਵਲ ਸਿੰਘ ਢਿੱਲੋਂ ਨੂੰ ਲੁਧਿਆਣਾ ਦੇ ਹਲਕਾ ਨੌਰਥ ਤੋਂ ਵਿਧਾਨ ਸਭਾ ਚੋਣ ਲੜਨ ਬਾਰੇ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਜੇਕਰ ਪਾਰਟੀ ਉਨ੍ਹਾਂ ਨੂੰ ਟਿਕਟ ਦਿੰਦੀ ਹੈ ਤਾਂ ਉਹ ਇਸ ਹਲਕੇ ਤੋਂ ਚੋਣ ਜ਼ਰੂਰ ਲੜਨਗੇ। ਇਸ ਤਰ੍ਹਾਂ ‘ਮਨ ਕੀ ਬਾਤ’ ਪ੍ਰੋਗਰਾਮ ‘ਚ ਸ਼ਮੂਲੀਅਤ ਦੇ ਨਾਲ-ਨਾਲ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਦੀ ਮੌਜੂਦਾ ਸਿਆਸਤ, ਭਾਜਪਾ-ਅਕਾਲੀ ਦਲ ਦੇ ਗਠਜੋੜ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਾਰਟੀ ਦਾ ਪੱਖ ਵੀ ਰੱਖਿਆ।

Loading...
Unable to load recommendations.
Follow Us