ਸੁਪਰੀਮ ਕੋਰਟ ‘ਚ NSA ਨੂੰ ਚਣੌਤੀ ਦੇਣਗੇ ਅੰਮ੍ਰਿਤਪਾਲ, ਤੀਸਰੀ ਵਾਰ ਲੱਗਿਆ ਕਾਨੂੰਨ
ਅੰਮ੍ਰਿਤਪਾਲ ਦੇ ਵਕੀਲ ਇਮਾਨ ਸਿੰਘ ਖਾਰਾ ਨੇ ਦੱਸਿਆ ਕਿ ਉਨ੍ਹਾਂ ਨੇ ਜੇਲ੍ਹ 'ਚ ਅੰਮ੍ਰਿਤਪਾਲ ਨਾਲ ਮੁਲਾਕਾਤ ਕੀਤੀ ਤੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕਰਨ ਤੋਂ ਪਹਿਲਾਂ ਦਸਤਾਵੇਜ਼ ਤੇ ਹੋਰ ਜ਼ਰੂਰਤਾਂ ਨੂੰ ਪੂਰਾ ਕਰ ਲਿਆ ਹੈ। ਅੰਮ੍ਰਿਤਪਾਲ ਸਿੰਘ 'ਤੇ ਤੀਜ਼ੀ ਵਾਰ ਐਨਐਸਏ ਕਾਨੂੰਨ ਲਗਾਇਆ ਗਿਆ ਹੈ ਤੇ ਉਹ ਇਸ ਨੂੰ ਕੋਰਟ 'ਚ ਚਣੌਤੀ ਦੇਣ ਜਾ ਰਹੇ ਹਨ।
ਖਡੂਰ ਸਾਹਿਬ ਤੋਂ ਸੰਸਦ ਮੈਂਬਰ ਤੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਜਲਦੀ ਹੀ ਆਪਣੇ ‘ਤੇ ਲੱਗੇ ਨੈਸ਼ਨਲ ਸਿਕਓਰਿਟੀ ਐਕਟ (NSA) ਨੂੰ ਸੁਪਰੀਮ ਕੋਰਟ ‘ਚ ਚਣੌਤੀ ਦੇਣ ਜਾ ਰਹੇ ਹਨ। ਇਸ ਦੇ ਲਈ ਉਨ੍ਹਾਂ ਨੇ ਵਕੀਲਾਂ ਨੇ ਉਨ੍ਹਾਂ ਨਾਲ ਡਿਬਰੂਗੜ੍ਹ ਜੇਲ੍ਹ ‘ਚ ਮੁਲਾਕਾਤ ਕੀਤੀ ਸੀ।
ਅੰਮ੍ਰਿਤਪਾਲ ਦੇ ਵਕੀਲ ਇਮਾਨ ਸਿੰਘ ਖਾਰਾ ਨੇ ਦੱਸਿਆ ਕਿ ਉਨ੍ਹਾਂ ਨੇ ਜੇਲ੍ਹ ‘ਚ ਅੰਮ੍ਰਿਤਪਾਲ ਨਾਲ ਮੁਲਾਕਾਤ ਕੀਤੀ ਤੇ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕਰਨ ਤੋਂ ਪਹਿਲਾਂ ਦਸਤਾਵੇਜ਼ ਤੇ ਹੋਰ ਜ਼ਰੂਰਤਾਂ ਨੂੰ ਪੂਰਾ ਕਰ ਲਿਆ ਹੈ। ਅੰਮ੍ਰਿਤਪਾਲ ਸਿੰਘ ‘ਤੇ ਤੀਜ਼ੀ ਵਾਰ ਐਨਐਸਏ ਕਾਨੂੰਨ ਲਗਾਇਆ ਗਿਆ ਹੈ ਤੇ ਉਹ ਇਸ ਨੂੰ ਕੋਰਟ ‘ਚ ਚਣੌਤੀ ਦੇਣ ਜਾ ਰਹੇ ਹਨ।
ਅੰਮ੍ਰਿਤਪਾਲ ਸਿੰਘ ਦੇ 9 ਸਾਥੀ ਉਨ੍ਹਾਂ ਦੇ ਨਾਲ 2 ਸਾਲ ਰਹੇ। ਪਰ ਇਸ ਵਾਰ ਉਨ੍ਹਾਂ ਸਾਰਿਆਂ ਤੋਂ ਐਨਐਸਏ ਕਾਨੂੰਨ ਖ਼ਤਮ ਕਰ ਦਿੱਤਾ ਗਿਆ, ਪਰ ਸਿਰਫ਼ ਅੰਮ੍ਰਿਤਪਾਲ ਸਿੰਘ ‘ਤੇ ਹੀ ਐਨਐਸਏ ਇੱਕ ਸਾਲ ਹੋਰ ਵਧਾ ਦਿੱਤਾ ਗਿਆ ਹੈ।
ਆਜ਼ਾਦ ਉਮੀਦਵਾਰ ਵਜੋਂ ਜਿੱਤੇ ਸਨ ਅੰਮ੍ਰਿਤਪਾਲ
ਅੰਮ੍ਰਿਤਪਾਲ ਸਿੰਘ 2022 ‘ਚ ਵਿਦੇਸ਼ ਤੋਂ ਵਾਪਸ ਆਏ ਸਨ। ਆਉਂਦਿਆਂ ਹੀ ਉਨ੍ਹਾਂ ਨੇ ਵਾਰਸ ਪੰਜਾਬ ਦੇ ਜੱਥੇਬੰਦੀ ਲਈ ਕੰਮ ਕਰਨਾ ਸ਼ੁਰੂ ਕੀਤਾ ਤੇ ਮੁਖੀ ਵਜੋਂ ਆਹੁਦਾ ਸੰਭਾਲਿਆ। ਇਸ ਦੇ ਨਾਲ ਹੀ ਉਹ ਆਪਣੇ ਦੇਸ਼ ਵਿਰੋਧੀ ਬਿਆਨ ਕਾਰਨ ਸੁਰਖੀਆਂ ਚ ਆ ਗਏ ਸਨ। ਆਪਣੇ ਸਾਥੀ ਨੂੰ ਥਾਣੇ ਤੋਂ ਛੁਡਾਉਣ ਲਈ ਫਰਵਰੀ 2023 ਨੂੰ ਅੰਮ੍ਰਿਤਪਾਲ ਸਿੰਘ ਆਪਣੇ 400 ਤੋਂ ਵੱਧ ਸਮਰਥਕਾਂ ਤੇ ਗੁਰੂ ਗ੍ਰੰਥ ਸਾਹਿਬ ਦੇ ਨਾਲ ਅੰਮ੍ਰਿਤਸਰ ਦੇ ਅਜਨਾਲਾ ਥਾਣੇ ਪਹੁੰਚਿਆ ਤੇ ਥਾਣੇ ਤੇ ਕਬਜ਼ਾ ਕਰ ਲਿਆ।
ਪੁਲਿਸ ਨੇ ਕਾਰਵਾਈ ਕਰਦਿਆਂ ਉਨ੍ਹਾਂ ਖ਼ਿਲਾਫ਼ ਐਨਐਸਏ ਤਹਿਤ ਕੇਸ ਦਰਜ ਕਰ ਲਿਆ ਹੈ। 23 ਅਪ੍ਰੈਲ ਨੂੰ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ। ਜੇਲ੍ਹ ‘ਚ ਰਹਿੰਦਿਆਂ ਉਨ੍ਹਾਂ ਨੇ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੀ ਤੇ ਕਰੀਬ 1 ਲੱਖ 97 ਹਜ਼ਾਰ ਵੋਟਾਂ ਨਾਲ ਜਿੱਤ ਪ੍ਰਾਪਤ ਕੀਤੀ।


