ਵਿਧਾਇਕ ਲਾਲਪੁਰਾ ਨੂੰ ਅੱਜ ਸੁਣਾਈ ਜਾਵੇਗੀ ਸਜ਼ਾ, ਮਹਿਲਾ ਨਾਲ ਛੇੜਛਾੜ ਦਾ ਮਾਮਲਾ

Updated On: 

12 Sep 2025 08:32 AM IST

Manjinder Singh Lalpura: ਮਾਮਲਾ ਉਸਮਾ ਕਾਂਡ ਨਾਲ ਸਬੰਧਤ ਹੈ, ਜਿਸ ਚ ਉਸਮਾਂ ਪਿੰਡ ਦੀ ਕੁੜੀ ਨਾਲ ਛੇੜਛਾੜ ਤੇ ਕੁੱਟਮਾਰ ਕੀਤੀ ਗਈ ਸੀ। ਤਰਨਤਾਰਨ ਦੇ ਵਧੀਕ ਸੈਸ਼ਨ ਜੱਜ ਪ੍ਰੇਮ ਕੁਮਾਰ ਦੀ ਅਦਾਲਤ ਨੇ ਵਿਧਾਇਕ ਲਾਲਪੁਰਾ ਸਮੇਤ ਕੁੱਝ ਪੁਲਿਸ ਮੁਲਾਜ਼ਮਾਂ ਨੂੰ ਦੋਸ਼ੀ ਕਰਾਰ ਦਿੱਤਾ ਸੀ।

ਵਿਧਾਇਕ ਲਾਲਪੁਰਾ ਨੂੰ ਅੱਜ ਸੁਣਾਈ ਜਾਵੇਗੀ ਸਜ਼ਾ, ਮਹਿਲਾ ਨਾਲ ਛੇੜਛਾੜ ਦਾ ਮਾਮਲਾ
Follow Us On

ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਤਰਨਤਾਰਨ ਦੀ ਅਦਾਲਤ ਅੱਜ ਸਜ਼ਾ ਸੁਣਾਏਗੀ। ਇਸ ਤੋਂ ਪਹਿਲਾਂ 10 ਸਤੰਬਰ ਨੂੰ ਅਦਾਲਤ ਨੇ 12 ਸਾਲ ਪਹਿਲੇ ਮਹਿਲਾ ਨਾਲ ਛੇੜਛਾੜ ਦੇ ਅਪਰਾਧ ਚ ਲਾਲਪੁਰਾ ਨੂੰ ਦੋਸ਼ੀ ਕਰਾਰ ਦਿੱਤਾ ਸੀ, ਇਸ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਨਿਆਂਇਕ ਹਿਰਾਸਤ ਚ ਭੇਜ ਦਿੱਤਾ ਗਿਆ ਸੀ।

ਮਾਮਲਾ ਉਸਮਾ ਕਾਂਡ ਨਾਲ ਸਬੰਧਤ ਹੈ, ਜਿਸ ‘ਚ ਉਸਮਾਂ ਪਿੰਡ ਦੀ ਕੁੜੀ ਨਾਲ ਛੇੜਛਾੜ ਤੇ ਕੁੱਟਮਾਰ ਕੀਤੀ ਗਈ ਸੀ। ਤਰਨਤਾਰਨ ਦੇ ਵਧੀਕ ਸੈਸ਼ਨ ਜੱਜ ਪ੍ਰੇਮ ਕੁਮਾਰ ਦੀ ਅਦਾਲਤ ਨੇ ਵਿਧਾਇਕ ਲਾਲਪੁਰਾ ਸਮੇਤ ਕੁੱਝ ਪੁਲਿਸ ਮੁਲਾਜ਼ਮਾਂ ਨੂੰ ਦੋਸ਼ੀ ਕਰਾਰ ਦਿੱਤਾ ਸੀ।

ਕੀ ਹੈ ਪੂਰਾ ਮਾਮਲਾ

ਇਹ ਮਾਮਲਾ 4 ਮਾਰਚ 2013 ਦਾ ਹੈ। ਪਿੰਡ ਉਸਮਾਂ ਦੀ ਲੜਕੀ ਹਰਬਿੰਦਰ ਕੌਰ ਆਪਣੇ ਪਿਤਾ ਕਸ਼ਮੀਰ ਸਿੰਘ ਤੇ ਪਰਿਵਾਰਕ ਮੈਂਬਰਾਂ ਸਮੇਤ ਵਿਆਹ ਸਮਾਗਮ ਚ ਜਾ ਰਹੀ ਸੀ। ਉਹ ਪੈਲੇਸ ਚ ਪਹੁੰਚੀ ਤਾਂ ਉਸ ਸਮੇਂ ਟੈਕਸੀ ਚਾਲਕ ਰਹੇ ਮਨਜਿੰਦਰ ਸਿੰਘ ਲਾਲਪੁਰਾ ਦੁਆਰਾ ਹਰਬਿੰਦਰ ਕੌਰ ਦੇ ਨਾਲ ਕਥਿਤ ਤੌਰ ਤੇ ਛੇੜਛਾੜ ਕੀਤੀ ਗਈ। ਵਿਰੋਧ ਕਰਨ ਦੇ ਟੈਕਸੀ ਚਾਲਕ ਨੇ ਉਸ ਨਾਲ ਕੁੱਟਮਾਰ ਕੀਤੀ। ਇਸ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਸੜਕ ਵਿਚਕਾਰ ਲੜਕੀ ਤੇ ਉਸ ਦੇ ਪਰਿਵਾਰਕ ਮੈਂਬਰਾਂ ਨਾਲ ਕੁੱਟਮਾਰ ਕੀਤੀ। ਜਿਸ ਦੀ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋਈ ਸੀ।

ਵੀਡੀਓ ਵਾਇਰਲ ਹੋਣ ਤੋਂ ਬਾਅਦ ਇਹ ਮਾਮਲਾ ਭੱਖ ਗਿਆ ਸੀ। ਇਸ ਮਾਮਲੇ ਚ ਸੁਪਰੀਮ ਕੋਰਟ ਨੇ ਵੀ ਨੋਟਿਸ ਲਿਆ ਸੀ ਤੇ ਪੀੜਤ ਪਰਿਵਾਰ ਨੂੰ ਸੁਰੱਖਿਆ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ ਸਨ। ਮੁਲਜ਼ਮ ਟੈਕਸੀ ਚਾਲਕ ਚ ਮਨਜਿੰਦਰ ਸਿੰਘ ਲਾਲਪੁਰਾ ਖਡੂਰ ਸਾਹਿਬ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਚੁਣੇ ਗਏ। ਐਡੀਸ਼ਲਨ ਸੈਸ਼ਨ ਜੱਜ ਪ੍ਰੇਮ ਕੁਮਾਰ ਦੀ ਅਦਾਲਤ ਨੇ 10 ਸਤੰਬਰ ਨੂੰ ਮੁਲਜ਼ਮਾਂ ਨੂੰ ਦੋਸ਼ੀ ਕਰਾਰ ਦਿੰਦੇ ਹੋਏ, ਉਨ੍ਹਾਂ ਨੂੰ ਹਿਰਾਸਤ ਚ ਲੈਣ ਦੇ ਹੁਕਮ ਦਿੱਤੇ ਸਨ। ਜਿਸ ਤੋਂ ਬਾਅਦ ਕੋਰਟ ਕੰਪਲੈਕਸ ਪੁਲਿਸ ਛਾਉਣੀ ਚ ਤਬਦੀਲ ਹੋ ਗਿਆ। ਦੋਸ਼ੀਆਂ ਨੂੰ 12 ਸਤੰਬਰ ਨੂੰ ਯਾਨੀ ਅੱਜ ਸਜ਼ਾ ਸੁਣਾਈ ਜਾਵੇਗੀ।

Related Stories