AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਅੰਮ੍ਰਿਤਪਾਲ ਦੀ ਪੈਰੋਲ ਪਟੀਸ਼ਨ ‘ਤੇ ਪੰਜਾਬ ਸਰਕਾਰ ਨੂੰ ਨੋਟਿਸ, HC ਨੇ ਇੱਕ ਹਫ਼ਤੇ ਅੰਦਰ ਫੈਸਲਾ ਲੈਣ ਲਈ ਕਿਹਾ

ਅੰਮ੍ਰਿਤਪਾਲ ਸਿੰਘ ਨੇ ਮੰਗ ਕੀਤੀ ਸੀ ਕਿ ਉਨ੍ਹਾਂ ਨੂੰ ਸੰਸਦ ਦੇ ਸਰਦ ਰੁੱਤ 'ਚ ਵਿਅਕਤੀਗਤ ਹਾਜ਼ਰੀ ਦੀ ਮਨਜ਼ੂਰੀ ਦਿੱਤੀ ਹੈ। ਹਾਲਾਂਕਿ, ਪਿਛਲੀ ਵਾਰ ਵੀ ਇਹ ਮਾਮਲਾ ਅਦਾਲਤ 'ਚ ਪਹੁੰਚਿਆ ਸੀ। ਉਸ ਸਮੇਂ ਲੋਕ ਸਭਾ ਵੱਲੋਂ ਦੱਸਿਆ ਗਿਆ ਸੀ ਕਿ ਅਜਿਹੇ ਮਾਮਲਿਆਂ ਨੂੰ ਲੈ ਕੇ ਕਮੇਟੀ ਬਣਾਈ ਗਈ ਹੈ। ਪਹਿਲੇ ਚੀਫ਼ ਜਸਟਿਸ ਨੇ ਇਹ ਸਵਾਲ ਚੁੱਕਿਆ ਸੀ ਕਿ ਜਦੋਂ ਤੱਕ ਡਿਟੈਂਸ਼ਨ 'ਤੇ ਰੋਕ ਨਹੀਂ ਲੱਗਦੀ, ਉਹ ਸੰਸਦ 'ਚ ਕਿਵੇਂ ਸ਼ਾਮਲ ਹੋਣਗੇ।

ਅੰਮ੍ਰਿਤਪਾਲ ਦੀ ਪੈਰੋਲ ਪਟੀਸ਼ਨ 'ਤੇ ਪੰਜਾਬ ਸਰਕਾਰ ਨੂੰ ਨੋਟਿਸ, HC ਨੇ ਇੱਕ ਹਫ਼ਤੇ ਅੰਦਰ ਫੈਸਲਾ ਲੈਣ ਲਈ ਕਿਹਾ
ਅੰਮ੍ਰਿਤਪਾਲ ਦੀ ਪੈਰੋਲ ਪਟੀਸ਼ਨ ‘ਤੇ ਪੰਜਾਬ ਸਰਕਾਰ ਨੂੰ ਨੋਟਿਸ, HC ਨੇ ਇੱਕ ਹਫ਼ਤੇ ਅੰਦਰ ਫੈਸਲਾ ਲੈਣ ਲਈ ਕਿਹਾ
tv9-punjabi
| Published: 21 Nov 2025 13:42 PM IST

ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਨੇ ਸੰਸਦ ਦੇ ਸਰਦ ਰੁੱਤ ਸੈਸ਼ਨ ਲਈ ਅਸਥਾਈ ਪੈਰੋਲ ਲਈ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਲਗਾਈ ਹੈ। ਇਸ ‘ਤੇ ਅੱਜ ਹਾਈਕੋਰਟ ‘ਚ ਸੁਣਵਾਈ ਹੋਈ। ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨਿਰਦੇਸ਼ ਦਿੱਤੇ ਹਨ ਕਿ ਅੰਮ੍ਰਿਤਪਾਲ ਦੀ ਪੈਰੋਲ ਮੰਗ ‘ਤੇ ਉਚਿਤ ਆਦੇਸ਼ ਪਾਸ ਕੀਤਾ ਜਾਵੇ। ਕੋਰਟ ਨੇ ਕਿਹਾ ਕਿ ਵਿੰਟਰ ਸੈਸ਼ਨ 1 ਤੋਂ 19 ਨਵੰਬਰ ਤੱਕ ਹੈ, ਇਸ ਲਈ ਸਰਕਾਰ ਇੱਕ ਹਫ਼ਤੇ ‘ਚ ਫੈਸਲਾ ਦੇਵੇ, ਯਾਨੀ ਕਿ ਹੁਣ ਅਗਲਾ ਕਦਮ ਪੰਜਾਬ ਸਰਕਾਰ ਨੂੰ ਤੈਅ ਕਰਨਾ ਹੋਵੇਗਾ।

ਅੰਮ੍ਰਿਤਪਾਲ ਸਿੰਘ ਨੇ ਮੰਗ ਕੀਤੀ ਸੀ ਕਿ ਉਨ੍ਹਾਂ ਨੂੰ ਸੰਸਦ ਦੇ ਸਰਦ ਰੁੱਤ ‘ਚ ਵਿਅਕਤੀਗਤ ਹਾਜ਼ਰੀ ਦੀ ਮਨਜ਼ੂਰੀ ਦਿੱਤੀ ਹੈ। ਹਾਲਾਂਕਿ, ਪਿਛਲੀ ਵਾਰ ਵੀ ਇਹ ਮਾਮਲਾ ਅਦਾਲਤ ‘ਚ ਪਹੁੰਚਿਆ ਸੀ। ਉਸ ਸਮੇਂ ਲੋਕ ਸਭਾ ਵੱਲੋਂ ਦੱਸਿਆ ਗਿਆ ਸੀ ਕਿ ਅਜਿਹੇ ਮਾਮਲਿਆਂ ਨੂੰ ਲੈ ਕੇ ਕਮੇਟੀ ਬਣਾਈ ਗਈ ਹੈ। ਪਹਿਲੇ ਚੀਫ਼ ਜਸਟਿਸ ਨੇ ਇਹ ਸਵਾਲ ਚੁੱਕਿਆ ਸੀ ਕਿ ਜਦੋਂ ਤੱਕ ਡਿਟੈਂਸ਼ਨ ‘ਤੇ ਰੋਕ ਨਹੀਂ ਲੱਗਦੀ, ਉਹ ਸੰਸਦ ‘ਚ ਕਿਵੇਂ ਸ਼ਾਮਲ ਹੋਣਗੇ। ਵਕੀਲ ਨੇ ਜਵਾਬ ਦਿੱਤਾ ਕਿ ਦੋਵੇਂ ਮਾਮਲੇ ਅਲੱਗ ਹਨ ਤੇ ਸੰਸਦ ‘ਚ ਸ਼ਾਮਲ ਹੋਣ ਦੇ ਲਈ ਧਾਰਾ 15 ਤਹਿਤ ਰਾਹਤ ਮੰਗੀ ਜਾ ਰਹੀ ਹੈ।

ਅੰਮ੍ਰਿਤਪਾਲ ਸਿੰਘ ਦੇ ਵਕੀਲ ਈਮਾਨ ਸਿੰਘ ਖਾਰਾ ਦੇ ਜ਼ਰੀਏ ਦਾਖਿਲ ਪਟੀਸ਼ਨ ‘ਚ ਕਿਹਾ ਗਿਆ ਹੈ ਕਿ ਅਪ੍ਰੈਲ 2023 ‘ਚ ਪ੍ਰਵੈਂਟਿਵ ਡਿਟੈਂਸ਼ਨ ‘ਚ ਰਹਿਣ ਦੇ ਬਾਵਜੂਦ ਅੰਮ੍ਰਿਤਪਾਲ ਸਿੰਘ ਨੇ 2024 ‘ਚ ਲੋਕ ਸਭਾ ਚੋਣਾਂ ‘ਚ ਖਡੂਰ ਸਾਹਿਬ ਤੋਂ 4 ਲੱਖ ਤੋਂ ਵੱਧ ਵੋਟਾਂ ਹਾਸਲ ਕਰਦੇ ਹੋਏ ਜਿੱਤ ਪ੍ਰਾਪਤ ਕੀਤੀ। ਉਹ ਲੋਕਾਂ ਦੀ ਪ੍ਰਤੀਨਿਧਤਾ ਕਰ ਰਹੇ ਹਨ।

ਉਨ੍ਹਾਂ ਨੇ ਕੇਂਦਰ ਤੇ ਪੰਜਾਬ ਸਰਕਾਰ ਨੂੰ ਨਿਰਦੇਸ਼ ਜਾਰੀ ਕਰਨ ਦੀ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਪੈਰੋਲ ‘ਤੇ ਰਿਹਾ ਕੀਤਾ ਜਾਵੇ ਜਾਂ ਘੱਟੋ-ਘੱਟ ਸੰਸਦ ਸੈਸ਼ਨ ਦੌਰਾਨ ਉਨ੍ਹਾਂ ਦੀ ਵਿਅਕਤੀਗਤ ਹਾਜ਼ਰੀ ਨੂੰ ਯਕੀਨੀ ਬਣਾਇਆ ਜਾਵੇ।

ਪਟੀਸ਼ਨ ‘ਚ ਦੱਸਿਆ ਗਿਆ ਹੈ ਕਿ 17 ਅਪ੍ਰੈਲ 2024 ਨੂੰ ਉਨ੍ਹਾਂ ਦੇ ਖਿਲਾਫ਼ ਤੀਸਰਾ ਡੀਟੈਂਸ਼ਨ ਆਰਡਰ ਜਾਰੀ ਕੀਤਾ ਗਿਆ ਸੀ। ਜਦੋਂ ਉਹ ਡਿਬਰੂਗੜ੍ਹ ਜੇਲ੍ਹ ‘ਚ ਬੰਦ ਸਨ। ਇਸ ਤੋਂ ਬਾਅਦ ਸਲਾਹਕਾਰ ਬੋਰਡ ਨੇ ਉਨ੍ਹਾਂ ਨੂੰ ਲਗਾਤਾਰ ਬੰਦ ਰੱਖਣ ਲਈ ਲੋੜੀਂਦੇ ਆਧਾਰ ਪਾਏ ਤੇ 24 ਜੂਨ ਨੂੰ ਡਿਟੈਂਸ਼ਨ ਤੀਸਰੀ ਵਾਰ ਦੇ ਲਈ ਵਧਾ ਦਿੱਤੀ ਗਈ। ਅੰਮ੍ਰਿਤਪਾਲ ਨੇ ਸੈਸ਼ਨ ‘ਚ ਭਾਗ ਲੈਣ ਦੇ ਮਕਸਦ ਨਾਲ ਪੈਰੋਲ ਦੇ ਲਈ 13 ਨਵੰਬਰ ਨੂੰ ਅਰਜ਼ੀ ਭੇਜੀ ਸੀ, ਪਰ ਅਜੇ ਤੱਕ ਕੋਈ ਫੈਸਲਾ ਨਹੀਂ ਲਿਆ ਗਿਆ ਹੈ।

2023 ‘ਚ ਹੋਈ ਸੀ ਗ੍ਰਿਫ਼ਤਾਰੀ

ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਇੱਕ ਮਹੀਨੇ ਤੱਕ ਚਲੀ ਲੰਬੀ ਕਾਰਵਾਈ ਤੇ ਸਰਚ ਆਪ੍ਰੇਸ਼ਨ ਤੋਂ ਬਾਅਦ ਸੰਭਵ ਹੋ ਸਕੀ ਸੀ। 18 ਮਾਰਚ 2023 ਨੂੰ ਉਨ੍ਹਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ਪੁਲਿਸ ਨੇ ਐਨਐਸਏ ਦੇ ਤਹਿਤ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ, ਅਸਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਸੀ। ਅੰਮ੍ਰਿਤਪਾਲ ਸਿੰਘ ਨੂੰ ਮੋਗਾ ਦੇ ਰੋਡੇ ਪਿੰਡ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ।

ਇਸ ਗ੍ਰਿਫ਼ਤਾਰੀ ਦੇ ਪਿਛੇ ਇਲਜ਼ਾਮ ਸੀ ਕਿ ਉਹ ਖਾਲਿਸਤਾਨੀ ਮੰਗਾਂ ਦਾ ਸਮਰਥਨ ਕਰਦੇ ਹੋਏ ਸਮਾਜਿਕ ਅਸਥਿਰਤਾ ਫੈਲਾ ਰਹੇ ਸਨ, ਜਿਸ ‘ਚ ਉਹ ਪੁਲਿਸ ਤੇ ਹਮਲੇ ਤੋਂ ਇਲਾਵਾ ਅਜਨਾਲਾ ਪੁਲਿਸ ਥਾਣੇ ਤੇ ਕਬਜ਼ਾ ਕਰਨ ਵਰਗੇ ਗੰਭੀਰ ਮਾਮਲਿਆਂ ‘ਚ ਸ਼ਾਮਲ ਸਨ।

Follow Us
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ...
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ...
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ...
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ...
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ...
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ...
Women Reservation Bill 'ਤੇ ਪੀਐਮ ਮੋਦੀ ਨੇ ਮੰਗਿਆ ਖੜਗੇ ਦਾ ਸਮਰਥਨ, ਸੰਸਦ ਵਿੱਚ ਹੋਈ ਮੁਲਾਕਾਤ
Women Reservation Bill 'ਤੇ ਪੀਐਮ ਮੋਦੀ ਨੇ ਮੰਗਿਆ ਖੜਗੇ ਦਾ ਸਮਰਥਨ, ਸੰਸਦ ਵਿੱਚ ਹੋਈ ਮੁਲਾਕਾਤ...
ਕਣਕ ਪੱਕਣ ਦੀ ਖੁਸ਼ੀ, ਪਰ ਥੋੜੇ ਮਾਯੂਸ ਵੀ ਨੇ ਕਿਸਾਨ, ਕਿਉਂ? ਜਾਣੋ ਵਜ੍ਹਾ...
ਕਣਕ ਪੱਕਣ ਦੀ ਖੁਸ਼ੀ, ਪਰ ਥੋੜੇ ਮਾਯੂਸ ਵੀ ਨੇ ਕਿਸਾਨ, ਕਿਉਂ? ਜਾਣੋ ਵਜ੍ਹਾ......
ਡੋਨਾਲਡ ਟਰੰਪ ਦੀ ਪੋਸਟ ਨਾਲ ਮੱਚਿਆ ਹੰਗਾਮਾ, ਖੁਦ ਨੂੰ ਯੀਸੂ ਮਸੀਹ ਵਜੋਂ ਦਰਸਾਇਆ
ਡੋਨਾਲਡ ਟਰੰਪ ਦੀ ਪੋਸਟ ਨਾਲ ਮੱਚਿਆ ਹੰਗਾਮਾ, ਖੁਦ ਨੂੰ ਯੀਸੂ ਮਸੀਹ ਵਜੋਂ ਦਰਸਾਇਆ...