ਸੰਸਦ ਦੇ ਇਜਲਾਸ ‘ਚ ਸ਼ਾਮਲ ਹੋ ਸਕਣਗੇ ਅੰਮ੍ਰਿਤਪਾਲ? ਸਰਕਾਰ ਦੇ ਫੈਸਲੇ ਨੂੰ ਹਾਈ ਕੋਰਟ ‘ਚ ਦਿੱਤੀ ਹੈ ਚੁਣੌਤੀ
Amritpal Singh: ਅੰਮ੍ਰਿਤਪਾਲ ਸਿੰਘ ਵੱਲੋਂ ਦਾਇਰ ਪਟੀਸ਼ਨ 'ਚ ਪੰਜਾਬ ਸਰਕਾਰ, ਪੰਜਾਬ ਪੁਲਿਸ ਤੇ ਕੇਂਦਰ ਸਰਕਾਰ ਨੂੰ ਧਿਰ ਬਣਾਇਆ ਗਿਆ ਹੈ। ਅੰਮ੍ਰਿਤਪਾਲ ਸਿੰਘ ਦੇ ਵਕੀਲਾਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਸੰਸਦ 'ਚ ਸ਼ਾਮਲ ਹੋਣਾ ਮਹੱਤਵਪੂਰਨ ਹੈ ਤਾਂ ਜੋ ਸੂਬੇ 'ਚ ਹਾਲ ਹੀ 'ਚ ਹੜ੍ਹ ਤੇ ਉਸ ਨਾਲ ਜੁੜੀਆਂ ਸਮੱਸਿਆਵਾਂ 'ਤੇ ਚਰਚਾ ਕੀਤੀ ਜਾ ਸਕੇ।
ਖਡੂਰ ਸਾਹਿਬ ਤੋਂ ਲੋਕ ਸਭਾ ਦੇ ਸਾਂਸਦ ਤੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੇ ਸੰਸਦ ਦੇ ਸਰਦ ਰੁੱਤ ਸੈਸ਼ਨ ਲਈ ਪੰਜਾਬ ਸਰਕਾਰ ਦੇ ਪੈਰੋਲ ਨਾ ਦੇਣ ਦੇ ਫੈਸਲੇ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ‘ਚ ਚੁਣੌਤੀ ਦਿੱਤੀ ਹੈ। ਅੱਜ ਇਸ ਪਟੀਸ਼ਨ ‘ਤੇ ਸੁਣਵਾਈ ਹੋਵੇਗੀ। ਇਸ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ‘ਤੇ ਸੁਣਵਾਈ ਦੌਰਾਨ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਇਸ ਸਬੰਧੀ ਫੈਸਲਾ ਲੈਣ ਦਾ ਹੁਕਮ ਦਿੱਤਾ ਸੀ। ਹਾਲਾਂਕਿ, ਅੰਮ੍ਰਿਤਸਰ ਡੀਸੀ ਤੇ ਪੁਲਿਸ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਪੰਜਾਬ ਸਰਕਾਰ ਨੇ ਪੈਰੋਲ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਸਰਕਾਰ ਦੀ ਦਲੀਲ ਸੀ ਕਿ ਇਸ ਨਾਲ ਕਾਨੂੰਨ ਵਿਵਸਥਾ ਵਿਗੜ ਸਕਦੀ ਹੈ।
ਅੰਮ੍ਰਿਤਪਾਲ ਸਿੰਘ ਵੱਲੋਂ ਦਾਇਰ ਪਟੀਸ਼ਨ ‘ਚ ਪੰਜਾਬ ਸਰਕਾਰ, ਪੰਜਾਬ ਪੁਲਿਸ ਤੇ ਕੇਂਦਰ ਸਰਕਾਰ ਨੂੰ ਧਿਰ ਬਣਾਇਆ ਗਿਆ ਹੈ। ਅੰਮ੍ਰਿਤਪਾਲ ਸਿੰਘ ਦੇ ਵਕੀਲਾਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਸੰਸਦ ‘ਚ ਸ਼ਾਮਲ ਹੋਣਾ ਮਹੱਤਵਪੂਰਨ ਹੈ ਤਾਂ ਜੋ ਸੂਬੇ ‘ਚ ਹਾਲ ਹੀ ‘ਚ ਹੜ੍ਹ ਤੇ ਉਸ ਨਾਲ ਜੁੜੀਆਂ ਸਮੱਸਿਆਵਾਂ ‘ਤੇ ਚਰਚਾ ਕੀਤੀ ਜਾ ਸਕੇ।
ਪਟੀਸ਼ਨ ‘ਤੇ ਹੁਣ ਤੱਕ ਕੀ ਸੁਣਵਾਈ ਹੋਈ?
ਅੰਮ੍ਰਿਤਪਾਲ ਸਿੰਘ ਨੇ ਪਹਿਲਾਂ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ, ਜਿਸ ‘ਚ ਕਿਹਾ ਗਿਆ ਕਿ ਸੰਸਦ ‘ਚ ਸ਼ਾਮਲ ਹੋਣਾ ਉਨ੍ਹਾਂ ਦਾ ਸੰਵਿਧਾਨਿਕ ਅਧਿਕਾਰ ਹੈ। ਸੁਪਰੀਮ ਕੋਰਟ ਨੇ ਉਨ੍ਹਾਂ ਦੀ ਪਟੀਸ਼ਨ ਖ਼ਾਰਜ ਕਰਦੇ ਹੋਏ, ਇਸ ਮੁੱਦੇ ਨੂੰ ਪੰਜਾਬ ਦੇ ਹਰਿਆਣਾ ਹਾਈ ਕੋਰਟ ‘ਚ ਚੁੱਕਣ ਲਈ ਕਿਹਾ।
ਅੰਮ੍ਰਿਤਪਾਲ ਸਿੰਘ ਦੇ ਵਕੀਲਾਂ ਨੇ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ। ਸੁਣਵਾਈ ਦੋਰਾਨ ਹਾਈ ਕੋਰਟ ਨੇ ਹੁਕਮ ਕੀਤਾ ਕਿ ਪੰਜਾਬ ਸਰਕਾਰ ਇੱਕ ਹਫ਼ਤੇ ਅੰਦਰ ਪੈਰੋਲ ‘ਤੇ ਅੰਤਿਮ ਫੈਸਲਾ ਲਵੇ।ਪੰਜਾਬ ਸਰਕਾਰ ਨੇ ਫੈਸਲਾ ਲਿਆ ਸੀ ਕਿ ਅੰਮ੍ਰਿਤਪਾਲ ਸਿੰਘ ਨੇ ਪੈਰੋਲ ਨਹੀਂ ਦਿੱਤੀ ਜਾਵੇਗੀ।
ਇਸ ਫੈਸਲੇ ‘ਦੇ ਪਿੱਛੇ ਆਧਾਰ ਡੀਸੀ ਤੇ ਐਸਐਸਪੀ ਦੀ ਸੁਰੱਖਿਆ ਰਿਪੋਰਟ ਨੂੰ ਬਣਾਇਆ ਗਿਆ ਸੀ। ਰਿਪੋਰਟ ‘ਚ ਕਿਹਾ ਗਿਆ ਕਿ ਸੰਸਦ ਤੇ ਸੂਬੇ ‘ਚ ਕਾਨੂੰਨ ਵਿਵਸਥਾ ਵਿਗੜ ਸਕਦੀ ਹੈ। ਹਾਲਾਂਕਿ, ਅੰਮ੍ਰਿਤਪਾਲ ਸਿੰਘ ਨੇ ਪੰਜਾਬ ਸਰਕਾਰ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਹੈ, ਇਸ ਮੁੱਦੇ ‘ਤੇ ਹਾਈ ਕੋਰਟ ‘ਚ ਅੱਜ ਫਿਰ ਸੁਣਵਾਈ ਹੋਵੇਗੀ।


