ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਅੰਮ੍ਰਿਤਪਾਲ ਸਿੰਘ ਦੀ ਪੈਰੋਲ ‘ਤੇ ਸੁਣਵਾਈ ਅੱਜ, ਸੰਸਦ ਦੇ ਸਰਦ ਰੁੱਤ ਸੈਸ਼ਨ ‘ਚ ਭਾਗ ਲੈਣ ਦੀ ਮੰਗੀ ਹੈ ਇਜਾਜ਼ਤ

Amritpal Singh Petition: ਸਾਂਸਦ ਅੰਮ੍ਰਿਤਪਾਲ ਸਿੰਘ ਨੇ 1 ਤੋਂ 19 ਦਸੰਬਰ ਤੱਕ ਹੋਣ ਵਾਲੇ ਸਰਦ ਰੁੱਤ ਸੈਸ਼ਨ ਲਈ ਅਸਥਾਈ ਪੈਰੋਲ ਦੀ ਮੰਗ ਕੀਤੀ ਹੈ। ਉਨ੍ਹਾਂ ਦੇ ਵਕੀਲ ਈਮਾਨ ਸਿੰਘ ਖਾਰਾ ਵੱਲੋਂ ਐਨਐਸਏ ਦੀ ਧਾਰਾ 15 ਦਾ ਹਵਾਲਾ ਦਿੱਤਾ ਗਿਆ ਹੈ। ਇਸ ਦੇ ਤਹਿਤ ਵਿਸ਼ੇਸ਼ ਹਾਲਾਤਾਂ 'ਚ ਪੈਰੋਲ ਦਿੱਤੀ ਜਾ ਸਕਦੀ ਹੈ।

ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਸੁਣਵਾਈ ਅੱਜ, ਸੰਸਦ ਦੇ ਸਰਦ ਰੁੱਤ ਸੈਸ਼ਨ 'ਚ ਭਾਗ ਲੈਣ ਦੀ ਮੰਗੀ ਹੈ ਇਜਾਜ਼ਤ
ਅੰਮ੍ਰਿਤਪਾਲ ਸਿੰਘ
Follow Us
tv9-punjabi
| Updated On: 21 Nov 2025 13:34 PM IST

ਖਡੂਰ ਸਾਹਿਬ ਦੇ ਸਾਂਸਦ ਅੰਮ੍ਰਿਤਪਾਲ ਸਿੰਘ ਨੇ ਸੰਸਦ ਦੇ ਸਰਦ ਰੁੱਤ ਸੈਸ਼ਨ ਚ ਸ਼ਾਮਲ ਹੋਣ ਲਈ ਅਸਥਾਈ ਪੈਰੋਲ ਦੀ ਮੰਗ ਕੀਤੀ ਹੈ। ਉਹ ਇਸ ਸਮੇਂ ਰਾਸ਼ਟਰੀ ਸੁਰੱਖਿਆ ਕਾਨੂੰਨ (ਐਨਐਸਏ) ਤਹਿਤ ਅਸਮ ਦੀ ਡਿਬਰੂਗੜ੍ਹ ਜੇਲ੍ਹ ਚ ਬੰਦ ਹਨ। ਉਨ੍ਹਾਂ ਵੱਲੋਂ ਪੰਜਾਬ ਤੇ ਹਰਿਆਣਾ ਹਾਈਕੋਰਟ ਚ ਪਟੀਸ਼ਨ ਲਗਾਈ ਗਈ ਹੈ। ਇਸ ਦੀ ਸੁਣਵਾਈ ਅੱਜ ਹੋਣ ਜਾ ਰਹੀ ਹੈ। ਇਹ ਅਪੀਲ ਚੀਫ਼ ਜਸਟਿਸ ਸ਼ੀਲ ਨਾਗੂ ਦੀ ਅਗਵਾਈ ਵਾਲੀ ਡਿਵਿਜ਼ਨ ਬੈਂਚ ਅੱਗੇ ਜਲਦੀ ਸੁਣਵਾਈ ਦੀ ਮੰਗ ਕੀਤੀ ਗਈ ਸੀ।

ਸਾਂਸਦ ਅੰਮ੍ਰਿਤਪਾਲ ਸਿੰਘ ਨੇ 1 ਤੋਂ 19 ਦਸੰਬਰ ਤੱਕ ਹੋਣ ਵਾਲੇ ਸਰਦ ਰੁੱਤ ਸੈਸ਼ਨ ਲਈ ਅਸਥਾਈ ਪੈਰੋਲ ਦੀ ਮੰਗ ਕੀਤੀ ਹੈ। ਉਨ੍ਹਾਂ ਦੇ ਵਕੀਲ ਈਮਾਨ ਸਿੰਘ ਖਾਰਾ ਵੱਲੋਂ ਐਨਐਸਏ ਦੀ ਧਾਰਾ 15 ਦਾ ਹਵਾਲਾ ਦਿੱਤਾ ਗਿਆ ਹੈ। ਇਸ ਦੇ ਤਹਿਤ ਵਿਸ਼ੇਸ਼ ਹਾਲਾਤਾਂ ਚ ਪੈਰੋਲ ਦਿੱਤੀ ਜਾ ਸਕਦੀ ਹੈ। ਹਾਲਾਂਕਿ, ਇਸ ਤੋਂ ਪਹਿਲਾਂ ਸੁਣਵਾਈ ਦੌਰਾਨ ਚੀਫ਼ ਜਸਟਿਸ ਨੇ ਕਿਹਾ ਸੀਕਿ ਜਦੋਂ ਤੱਕ ਡਿਟੈਂਸ਼ਨ ਤੇ ਰੋਕ ਨਹੀਂ ਲੱਗਦੀ, ਉਹ ਸੰਸਦ ਸੈਸ਼ਨ ਚ ਹਿੱਸਾ ਕਿਵੇਂ ਲੈਣਗੇ। ਵਕੀਲ ਨੇ ਜਵਾਬ ਦਿੱਤਾ ਕਿ ਦੋਵੇਂ ਮਾਮਲੇ ਅਲੱਗ ਹਨ ਤੇ ਸੰਸਦ ਚ ਸ਼ਾਮਲ ਹੋਣ ਦੇ ਲਈ ਧਾਰਾ 15 ਤਹਿਤ ਰਾਹਤ ਮੰਗੀ ਜਾ ਰਹੀ ਹੈ।

ਅੰਮ੍ਰਿਤਪਾਲ ਸਿੰਘ ਦੇ ਵਕੀਲ ਈਮਾਨ ਸਿੰਘ ਖਾਰਾ ਦੇ ਜ਼ਰੀਏ ਦਾਖਿਲ ਪਟੀਸ਼ਨ ਚ ਕਿਹਾ ਗਿਆ ਹੈ ਕਿ ਅਪ੍ਰੈਲ 2023 ਚ ਪ੍ਰਵੈਂਟਿਵ ਡਿਟੈਂਸ਼ਨ ਚ ਰਹਿਣ ਦੇ ਬਾਵਜੂਦ ਅੰਮ੍ਰਿਤਪਾਲ ਸਿੰਘ ਨੇ 2024 ਚ ਲੋਕ ਸਭਾ ਚੋਣਾਂ ਚ ਖਡੂਰ ਸਾਹਿਬ ਤੋਂ 4 ਲੱਖ ਤੋਂ ਵੱਧ ਵੋਟਾਂ ਹਾਸਲ ਕਰਦੇ ਹੋਏ ਜਿੱਤ ਪ੍ਰਾਪਤ ਕੀਤੀ। ਉਹ ਲੋਕਾਂ ਦੀ ਪ੍ਰਤੀਨਿਧਤਾ ਕਰ ਰਹੇ ਹਨ।

ਉਨ੍ਹਾਂ ਨੇ ਕੇਂਦਰ ਤੇ ਪੰਜਾਬ ਸਰਕਾਰ ਨੂੰ ਨਿਰਦੇਸ਼ ਜਾਰੀ ਕਰਨ ਦੀ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਪੈਰੋਲ ਤੇ ਰਿਹਾ ਕੀਤਾ ਜਾਵੇ ਜਾਂ ਘੱਟੋ-ਘੱਟ ਸੰਸਦ ਸੈਸ਼ਨ ਦੌਰਾਨ ਉਨ੍ਹਾਂ ਦੀ ਵਿਅਕਤੀਗਤ ਹਾਜ਼ਰੀ ਨੂੰ ਯਕੀਨੀ ਬਣਾਇਆ ਜਾਵੇ।

ਪਟੀਸ਼ਨ ਚ ਦੱਸਿਆ ਗਿਆ ਹੈ ਕਿ 17 ਅਪ੍ਰੈਲ 2024 ਨੂੰ ਉਨ੍ਹਾਂ ਦੇ ਖਿਲਾਫ਼ ਤੀਸਰਾ ਡੀਟੈਂਸ਼ਨ ਆਰਡਰ ਜਾਰੀ ਕੀਤਾ ਗਿਆ ਸੀ। ਜਦੋਂ ਉਹ ਡਿਬਰੂਗੜ੍ਹ ਜੇਲ੍ਹ ਚ ਬੰਦ ਸਨ। ਇਸ ਤੋਂ ਬਾਅਦ ਸਲਾਹਕਾਰ ਬੋਰਡ ਨੇ ਉਨ੍ਹਾਂ ਨੂੰ ਲਗਾਤਾਰ ਬੰਦ ਰੱਖਣ ਲਈ ਲੋੜੀਂਦੇ ਆਧਾਰ ਪਾਏ ਤੇ 24 ਜੂਨ ਨੂੰ ਡਿਟੈਂਸ਼ਨ ਤੀਸਰੀ ਵਾਰ ਦੇ ਲਈ ਵਧਾ ਦਿੱਤੀ ਗਈ। ਅੰਮ੍ਰਿਤਪਾਲ ਨੇ ਸੈਸ਼ਨ ਚ ਭਾਗ ਲੈਣ ਦੇ ਮਕਸਦ ਨਾਲ ਪੈਰੋਲ ਦੇ ਲਈ 13 ਨਵੰਬਰ ਨੂੰ ਅਰਜ਼ੀ ਭੇਜੀ ਸੀ, ਪਰ ਅਜੇ ਤੱਕ ਕੋਈ ਫੈਸਲਾ ਨਹੀਂ ਲਿਆ ਗਿਆ ਹੈ।

2023 ‘ਚ ਹੋਈ ਸੀ ਗ੍ਰਿਫ਼ਤਾਰੀ

ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਇੱਕ ਮਹੀਨੇ ਤੱਕ ਚਲੀ ਲੰਬੀ ਕਾਰਵਾਈ ਤੇ ਸਰਚ ਆਪ੍ਰੇਸ਼ਨ ਤੋਂ ਬਾਅਦ ਸੰਭਵ ਹੋ ਸਕੀ ਸੀ। 18 ਮਾਰਚ 2023 ਨੂੰ ਉਨ੍ਹਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ਪੁਲਿਸ ਨੇ ਐਨਐਸਏ ਦੇ ਤਹਿਤ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ, ਅਸਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਸੀ। ਅੰਮ੍ਰਿਤਪਾਲ ਸਿੰਘ ਨੂੰ ਮੋਗਾ ਦੇ ਰੋਡੇ ਪਿੰਡ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ।

ਇਸ ਗ੍ਰਿਫ਼ਤਾਰੀ ਦੇ ਪਿਛੇ ਇਲਜ਼ਾਮ ਸੀ ਕਿ ਉਹ ਖਾਲਿਸਤਾਨੀ ਮੰਗਾਂ ਦਾ ਸਮਰਥਨ ਕਰਦੇ ਹੋਏ ਸਮਾਜਿਕ ਅਸਥਿਰਤਾ ਫੈਲਾ ਰਹੇ ਸਨ, ਜਿਸ ਚ ਉਹ ਪੁਲਿਸ ਤੇ ਹਮਲੇ ਤੋਂ ਇਲਾਵਾ ਅਜਨਾਲਾ ਪੁਲਿਸ ਥਾਣੇ ਤੇ ਕਬਜ਼ਾ ਕਰਨ ਵਰਗੇ ਗੰਭੀਰ ਮਾਮਲਿਆਂ ਚ ਸ਼ਾਮਲ ਸਨ।

Sydney Attack: ਸਿਡਨੀ ਵਿਚ ਗੋਲੀਬਾਰੀ ਦਾ ਪਾਕਿਸਤਾਨ ਕੁਨੈਕਸ਼ਨ, ਨਵੀਦ ਅਕਰਸ ਦਾ ਵੀਡੀਓ ਆਇਆ ਸਾਹਮਣੇ
Sydney Attack: ਸਿਡਨੀ ਵਿਚ ਗੋਲੀਬਾਰੀ ਦਾ ਪਾਕਿਸਤਾਨ ਕੁਨੈਕਸ਼ਨ, ਨਵੀਦ ਅਕਰਸ ਦਾ ਵੀਡੀਓ ਆਇਆ ਸਾਹਮਣੇ...
61 ਸਾਲ ਦੀ ਉਮਰ ਤੇ 12 ਸਕਿੰਟਾਂ 'ਚ 18 ਪੁਸ਼-ਅੱਪ, ਫੌਜ ਮੁਖੀ ਦਾ ਇਹ ਵੀਡੀਓ ਕੀ ਤੁਸੀਂ ਦੇਖਿਆ?
61 ਸਾਲ ਦੀ ਉਮਰ ਤੇ 12 ਸਕਿੰਟਾਂ 'ਚ 18 ਪੁਸ਼-ਅੱਪ, ਫੌਜ ਮੁਖੀ ਦਾ ਇਹ ਵੀਡੀਓ ਕੀ ਤੁਸੀਂ ਦੇਖਿਆ?...
Amritsar: ਅੰਮ੍ਰਿਤਸਰ ਦੇ ਕਈ ਸਕੂਲਾਂ ਨੂੰ ਬੰਬ ਦੀ ਧਮਕੀ, ਸਰਕਾਰ ਦੀ ਅਪੀਲ - ਸ਼ਾਂਤੀ ਬਣਾਈ ਰੱਖੋ
Amritsar: ਅੰਮ੍ਰਿਤਸਰ ਦੇ ਕਈ ਸਕੂਲਾਂ ਨੂੰ ਬੰਬ ਦੀ ਧਮਕੀ, ਸਰਕਾਰ ਦੀ ਅਪੀਲ - ਸ਼ਾਂਤੀ ਬਣਾਈ ਰੱਖੋ...
ਏਮਜ਼ ਦੀ ਸਫਲ ਸਰਜਰੀ: ਹੁਣ ਦੋ ਘੰਟਿਆਂ ਵਿੱਚ ਪਾਓ ਟਾਈਪ 2 ਡਾਇਬਟੀਜ਼ ਤੋਂ ਛੁਟਕਾਰਾ
ਏਮਜ਼ ਦੀ ਸਫਲ ਸਰਜਰੀ: ਹੁਣ ਦੋ ਘੰਟਿਆਂ ਵਿੱਚ ਪਾਓ ਟਾਈਪ 2 ਡਾਇਬਟੀਜ਼ ਤੋਂ ਛੁਟਕਾਰਾ...
Navjot Singh Sidhu: ਵਿਵਾਦਾਂ 'ਚ ਮਿਸੇਜ ਸਿੱਧੂ, ਕਿਉਂ ਚੁੱਪ ਹਨ ਮਿਸਟਰ ਸਿੱਧੂ... ਕੀ ਹੈ ਵਜ੍ਹਾ? ਵੇਖੋ ਵੀਡੀਓ
Navjot Singh Sidhu: ਵਿਵਾਦਾਂ 'ਚ ਮਿਸੇਜ ਸਿੱਧੂ, ਕਿਉਂ ਚੁੱਪ ਹਨ ਮਿਸਟਰ ਸਿੱਧੂ... ਕੀ ਹੈ ਵਜ੍ਹਾ? ਵੇਖੋ ਵੀਡੀਓ...
ਨਵਜੋਤ ਕੌਰ ਸਿੱਧੂ ਦਾ ਨਿਜੀ ਬਿਆਨ, ਕਾਂਗਰਸ 'ਚ ਨਹੀਂ ਹੁੰਦਾ ਅਜਿਹਾ, ਹੋਰ ਕੀ ਬੋਲੇ ਪਾਰਟੀ ਆਗੂ ਪਰਗਟ ਸਿੰਘ? ਵੇਖੋ VIDEO
ਨਵਜੋਤ ਕੌਰ ਸਿੱਧੂ ਦਾ ਨਿਜੀ ਬਿਆਨ, ਕਾਂਗਰਸ 'ਚ ਨਹੀਂ ਹੁੰਦਾ ਅਜਿਹਾ, ਹੋਰ ਕੀ ਬੋਲੇ ਪਾਰਟੀ ਆਗੂ ਪਰਗਟ ਸਿੰਘ? ਵੇਖੋ VIDEO...
ਡਾ. ਸਿੱਧੂ ਦਾ ਬਿਆਨ ਸਵੀਕਾਰਯੋਗ ਨਹੀਂ, ਹੋਵੇਗਾ ਢੁਕਵਾਂ ਐਕਸ਼ਨ, ਅਵਤਾਰ ਹੈਨਰੀ ਨਾਲ ਖਾਸ ਗੱਲਬਾਤ
ਡਾ. ਸਿੱਧੂ ਦਾ ਬਿਆਨ ਸਵੀਕਾਰਯੋਗ ਨਹੀਂ, ਹੋਵੇਗਾ ਢੁਕਵਾਂ ਐਕਸ਼ਨ, ਅਵਤਾਰ ਹੈਨਰੀ ਨਾਲ ਖਾਸ ਗੱਲਬਾਤ...
EPFO Rule 2025: PF ਕਢਵਾਉਣਾ, ਟ੍ਰਾਂਸਫਰ ਕਰਨਾ ਅਤੇ ਕਲੇਮ ਸੈਟਲਮੈਂਟ ਹੁਣ ਹੋਇਆ ਸੌਖਾ
EPFO Rule 2025: PF ਕਢਵਾਉਣਾ, ਟ੍ਰਾਂਸਫਰ ਕਰਨਾ ਅਤੇ ਕਲੇਮ ਸੈਟਲਮੈਂਟ ਹੁਣ ਹੋਇਆ ਸੌਖਾ...
Parliament Winter Session: ਮਨੀਸ਼ ਤਿਵਾਰੀ ਨੇ ਚੋਣ ਕਮਿਸ਼ਨ ਦੀ ਨਿਰਪੱਖਤਾ 'ਤੇ ਚੁੱਕੇ ਸਵਾਲ
Parliament Winter Session: ਮਨੀਸ਼ ਤਿਵਾਰੀ ਨੇ ਚੋਣ ਕਮਿਸ਼ਨ ਦੀ ਨਿਰਪੱਖਤਾ 'ਤੇ ਚੁੱਕੇ ਸਵਾਲ...