ਸਾਂਸਦ ਅੰਮ੍ਰਿਤਪਾਲ ਸਿੰਘ ਲੈਣਗੇ ਲੋਕ ਸਭਾ ਸੈਸ਼ਨ ‘ਚ ਹਿੱਸਾ? ਹਾਈਕੋਰਟ ‘ਚ ਦਾਇਰ ਕੀਤੀ ਪਟੀਸ਼ਨ

Updated On: 

20 Nov 2025 14:27 PM IST

ਅੰਮ੍ਰਿਤਪਾਲ ਸਿੰਘ ਦੇ ਵੀਕਲ ਈਮਾਨ ਸਿੰਘ ਖਾਰਾ ਦੇ ਜ਼ਰੀਏ ਦਾਖਿਲ ਪਟੀਸ਼ਨ 'ਚ ਕਿਹਾ ਗਿਆ ਹੈ ਕਿ ਅਪ੍ਰੈਲ 2023 'ਚ ਪ੍ਰਵੈਂਟਿਵ ਡਿਟੈਂਸ਼ਨ 'ਚ ਰਹਿਣ ਦੇ ਬਾਵਜੂਦ ਅੰਮ੍ਰਿਤਪਾਲ ਸਿੰਘ ਨੇ 2024 'ਚ ਲੋਕ ਸਭਾ ਚੋਣਾਂ 'ਚ ਖਡੂਰ ਸਾਹਿਬ 'ਤੋਂ 4 ਲੱਖ ਤੋਂ ਵੱਧ ਵੋਟਾਂ ਹਾਸਲ ਕਰਦੇ ਹੋਏ ਜਿੱਤਾ ਪ੍ਰਪਾਤ ਕੀਤੀ। ਉਹ ਲੋਕਾ ਦੀ ਪ੍ਰਤੀਨਿਧਤਾ ਕਰ ਰਹੇ ਹਨ।

ਸਾਂਸਦ ਅੰਮ੍ਰਿਤਪਾਲ ਸਿੰਘ ਲੈਣਗੇ ਲੋਕ ਸਭਾ ਸੈਸ਼ਨ ਚ ਹਿੱਸਾ? ਹਾਈਕੋਰਟ ਚ ਦਾਇਰ ਕੀਤੀ ਪਟੀਸ਼ਨ

ਅੰਮ੍ਰਿਤਪਾਲ ਸਿੰਘ

Follow Us On

ਅਸਾਮ ਦੀ ਡਿਬਰੂਗੜ੍ਹ ਜੇਲ੍ਹ ਚ ਰਾਸ਼ਟਰੀ ਸੁਰੱਖਿਆ ਕਾਨੂੰਨ (ਐਨਐਸਏ) ਤਹਿਤ ਬੰਦ ਲੋਕ ਸਭਾ ਦੇ ਸੰਸਦ ਮੈਂਬਰ ਦੇ ਅੰਮ੍ਰਿਤਪਾਲ ਸਿੰਘ ਨੇ ਆਉਣ ਵਾਲੇ ਸਰਦ ਰੁੱਤ ਸੈਸ਼ਨ ਚ ਭਾਗ ਲੈਣ ਲਈ ਅੰਤਰਿਮ ਜ਼ਮਾਨਤ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਚ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ ਚ ਐਨਐਸਏ ਦੀ ਧਾਰਾ 15 ਦਾ ਹਵਾਲਾ ਦਿੱਤਾ ਗਿਆ ਹੈ, ਜੋ ਵਿਸ਼ੇਸ਼ ਹਾਲਾਤ ਨਜ਼ਰਬੰਦ ਵਿਅਕਤੀ ਨੂੰ ਪੈਰੋਲ ਦੇਣ ਦਾ ਅਧਿਕਾਰ ਪ੍ਰਦਾਨ ਕਰਦੀ ਹੈ।

ਅੰਮ੍ਰਿਤਪਾਲ ਸਿੰਘ ਦੇ ਵੀਕਲ ਈਮਾਨ ਸਿੰਘ ਖਾਰਾ ਦੇ ਜ਼ਰੀਏ ਦਾਖਿਲ ਪਟੀਸ਼ਨ ਚ ਕਿਹਾ ਗਿਆ ਹੈ ਕਿ ਅਪ੍ਰੈਲ 2023 ਚ ਪ੍ਰਵੈਂਟਿਵ ਡਿਟੈਂਸ਼ਨ ਚ ਰਹਿਣ ਦੇ ਬਾਵਜੂਦ ਅੰਮ੍ਰਿਤਪਾਲ ਸਿੰਘ ਨੇ 2024 ਚ ਲੋਕ ਸਭਾ ਚੋਣਾਂ ਚ ਖਡੂਰ ਸਾਹਿਬ ਤੋਂ 4 ਲੱਖ ਤੋਂ ਵੱਧ ਵੋਟਾਂ ਹਾਸਲ ਕਰਦੇ ਹੋਏ ਜਿੱਤ ਪ੍ਰਪਾਤ ਕੀਤੀ। ਉਹ ਲੋਕਾ ਦੀ ਪ੍ਰਤੀਨਿਧਤਾ ਕਰ ਰਹੇ ਹਨ।

ਉਨ੍ਹਾਂ ਨੇ ਕੇਂਦਰ ਤੇ ਪੰਜਾਬ ਸਰਕਾਰ ਨੂੰ ਨਿਰਦੇਸ਼ ਜਾਰੀ ਕਰਨ ਦੀ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਪੈਰੋਲ ਤੇ ਰਿਹਾ ਕੀਤਾ ਜਾਵੇ ਜਾਂ ਘੱਟੋ-ਘੱਟ ਸੰਸਦ ਸੈਸ਼ਨ ਦੌਰਾਨ ਉਨ੍ਹਾਂ ਦੀ ਵਿਅਕਤੀਗਤ ਹਾਜ਼ਰੀ ਨੂੰ ਯਕੀਨੀ ਬਣਾਇਆ ਜਾਵੇ।

ਪਟੀਸ਼ਨ ਚ ਦੱਸਿਆ ਗਿਆ ਹੈ ਕਿ 17 ਅਪ੍ਰੈਲ 2024 ਨੂੰ ਉਨ੍ਹਾਂ ਦੇ ਖਿਲਾਫ਼ ਤੀਸਰਾ ਡੀਟੈਂਸ਼ਨ ਆਰਡਰ ਜਾਰੀ ਕੀਤਾ ਗਿਆ ਸੀ। ਜਦੋਂ ਉਹ ਡਿਬਰੂਗੜ੍ਹ ਜੇਲ੍ਹ ਚ ਬੰਦ ਸਨ। ਇਸ ਤੋਂ ਬਾਅਦ ਸਲਾਹਕਾਰ ਬੋਰਡ ਨੇ ਉਨ੍ਹਾਂ ਨੂੰ ਲਗਾਤਾਰ ਬੰਦ ਰੱਖਣ ਲਈ ਲੋੜੀਂਦੇ ਆਧਾਰ ਪਾਏ ਤੇ 24 ਜੂਨ ਨੂੰ ਡਿਟੈਂਸ਼ਨ ਤੀਸਰੀ ਵਾਰ ਦੇ ਲਈ ਵਧਾ ਦਿੱਤੀ ਗਈ। ਅੰਮ੍ਰਿਤਪਾਲ ਨੇ ਸੈਸ਼ਨ ਚ ਭਾਗ ਲੈਣ ਦੇ ਮਕਸਦ ਨਾਲ ਪੈਰੋਲ ਦੇ ਲਈ 13 ਨਵੰਬਰ ਨੂੰ ਅਰਜ਼ੀ ਭੇਜੀ ਸੀ, ਪਰ ਅਜੇ ਤੱਕ ਕੋਈ ਫੈਸਲਾ ਨਹੀਂ ਲਿਆ ਗਿਆ ਹੈ।

2023 ‘ਚ ਹੋਈ ਸੀ ਗ੍ਰਿਫ਼ਤਾਰੀ

ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਇੱਕ ਮਹੀਨੇ ਤੱਕ ਚਲੀ ਲੰਬੀ ਕਾਰਵਾਈ ਤੇ ਸਰਚ ਆਪ੍ਰੇਸ਼ਨ ਤੋਂ ਬਾਅਦ ਸੰਭਵ ਹੋ ਸਕੀ ਸੀ। 18 ਮਾਰਚ 2023 ਨੂੰ ਉਨ੍ਹਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ਪੁਲਿਸ ਨੇ ਐਨਐਸਏ ਦੇ ਤਹਿਤ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ, ਅਸਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਸੀ। ਅੰਮ੍ਰਿਤਪਾਲ ਸਿੰਘ ਨੂੰ ਮੋਗਾ ਦੇ ਰੋਡੇ ਪਿੰਡ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ।

ਇਸ ਗ੍ਰਿਫ਼ਤਾਰੀ ਦੇ ਪਿਛੇ ਇਲਜ਼ਾਮ ਸੀ ਕਿ ਉਹ ਖਾਲਿਸਤਾਨੀ ਮੰਗਾਂ ਦਾ ਸਮਰਥਨ ਕਰਦੇ ਹੋਏ ਸਮਾਜਿਕ ਅਸਥਿਰਤਾ ਫੈਲਾ ਰਹੇ ਸਨ, ਜਿਸ ਚ ਉਹ ਪੁਲਿਸ ਤੇ ਹਮਲੇ ਤੋਂ ਇਲਾਵਾ ਅਜਨਾਲਾ ਪੁਲਿਸ ਥਾਣੇ ਤੇ ਕਬਜ਼ਾ ਕਰਨ ਵਰਗੇ ਗੰਭੀਰ ਮਾਮਲਿਆਂ ਚ ਸ਼ਾਮਲ ਸਨ।