ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਦੀ ਪੈਰੋਲ 'ਤੇ 10 ਸ਼ਰਤਾਂ, ਪਰਿਵਾਰ ਨੂੰ ਮਿਲਣਗੇ ਪਰ ਫੋਟੋ-ਵੀਡੀਓਗ੍ਰਾਫੀ 'ਤੇ ਪਾਬੰਦੀ | Khalistan supporter Amritpal parole 10 conditions know in Punjabi Punjabi news - TV9 Punjabi

ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਦੀ ਪੈਰੋਲ ‘ਤੇ 10 ਸ਼ਰਤਾਂ, ਪਰਿਵਾਰ ਨੂੰ ਮਿਲਣਗੇ ਪਰ ਫੋਟੋ-ਵੀਡੀਓਗ੍ਰਾਫੀ ‘ਤੇ ਪਾਬੰਦੀ

Published: 

04 Jul 2024 16:53 PM

ਕੱਲ੍ਹ ਯਾਨੀ ਸ਼ੁੱਕਰਵਾਰ ਤੋਂ ਅੰਮ੍ਰਿਤਪਾਲ ਸਿੰਘ ਦੀ ਪੈਰਲ 10 ਸ਼ਰਤਾਂ 'ਤੇ ਸ਼ੁਰੂ ਹੋ ਰਹੀ ਹੈ। ਇਹ ਸੂਚਨਾ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਦੇ ਸੁਪਰਡੈਂਟ ਨੂੰ ਭੇਜੀ ਗਈ ਹੈ ਅਤੇ ਉਨ੍ਹਾਂ ਰਾਹੀਂ ਅੰਮ੍ਰਿਤਪਾਲ ਨੂੰ ਇਹ ਜਾਣਕਾਰੀ ਦਿੱਤੀ ਗਈ ਹੈ। ਉਹ ਇਨ੍ਹਾਂ ਸ਼ਰਤਾਂ ਮੁਤਾਬਕ ਦਿੱਲੀ 'ਚ ਹੀ ਰਹੇਗਾ।

ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਦੀ ਪੈਰੋਲ ਤੇ 10 ਸ਼ਰਤਾਂ, ਪਰਿਵਾਰ ਨੂੰ ਮਿਲਣਗੇ ਪਰ ਫੋਟੋ-ਵੀਡੀਓਗ੍ਰਾਫੀ ਤੇ ਪਾਬੰਦੀ

ਅੰਮ੍ਰਿਤਪਾਲ ਸਿੰਘ

Follow Us On

ਪੰਜਾਬ ਦੇ ਖਡੂਰ ਸਾਹਿਬ ਤੋਂ ਲੋਕ ਸਭਾ ਚੋਣ ਜਿੱਤਣ ਵਾਲੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਜਲਦ ਹੀ ਸੰਸਦ ਮੈਂਬਰ ਵਜੋਂ ਸਹੁੰ ਚੁੱਕਣਗੇ। ਇਸ ਦੇ ਲਈ ਅੰਮ੍ਰਿਤਪਾਲ ਨੂੰ 5 ਜੁਲਾਈ ਤੋਂ 4 ਦਿਨ ਦੀ ਪੈਰੋਲ ਮਿਲੀ ਹੈ। ਹਾਲਾਂਕਿ ਇਨ੍ਹਾਂ 4 ਦਿਨਾਂ ਦੌਰਾਨ ਉਹ ਨਾ ਤਾਂ ਰਈਆ ਸਥਿਤ ਆਪਣੇ ਘਰ ਜਾ ਸਕੇਗਾ, ਨਾ ਹੀ ਆਪਣੇ ਲੋਕ ਸਭਾ ਹਲਕੇ ਅਤੇ ਨਾ ਹੀ ਪੰਜਾਬ ਜਾ ਸਕਣਗੇ। ਉਸ ਨੂੰ ਇਹ ਪੈਰੋਲ ਕੁਝ ਸ਼ਰਤਾਂ ‘ਤੇ ਦਿੱਤੀ ਗਈ ਹੈ।

ਦਰਅਸਲ, ਕੱਲ੍ਹ ਯਾਨੀ ਸ਼ੁੱਕਰਵਾਰ ਤੋਂ ਅੰਮ੍ਰਿਤਪਾਲ ਸਿੰਘ ਦੀ ਪੈਰਲ 10 ਸ਼ਰਤਾਂ ‘ਤੇ ਸ਼ੁਰੂ ਹੋ ਰਹੀ ਹੈ। ਇਹ ਸੂਚਨਾ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਦੇ ਸੁਪਰਡੈਂਟ ਨੂੰ ਭੇਜੀ ਗਈ ਹੈ ਅਤੇ ਉਨ੍ਹਾਂ ਰਾਹੀਂ ਅੰਮ੍ਰਿਤਪਾਲ ਨੂੰ ਇਹ ਜਾਣਕਾਰੀ ਦਿੱਤੀ ਗਈ ਹੈ। ਉਹ ਇਨ੍ਹਾਂ ਸ਼ਰਤਾਂ ਮੁਤਾਬਕ ਦਿੱਲੀ ‘ਚ ਹੀ ਰਹੇਗਾ।

ਅੰਮ੍ਰਿਤਪਾਲ ਸਿੰਘ ਦੀ ਪੈਰੋਲ ਦੀਆਂ ਸ਼ਰਤਾਂ…

  1. ਕੇਂਦਰੀ ਜੇਲ੍ਹ ਡਿਬਰੂਗੜ੍ਹ ਤੋਂ ਉਸ ਦੀ ਆਰਜ਼ੀ ਰਿਹਾਈ ਦੀ ਮਿਤੀ ਅਤੇ ਸਮੇਂ ਤੋਂ ਲੈ ਕੇ ਕੇਂਦਰੀ ਜੇਲ੍ਹ ਡਿਬਰੂਗੜ੍ਹ ਵਿੱਚ ਵਾਪਸ ਆਉਣ ਤੱਕ, ਅੰਮ੍ਰਿਤਪਾਲ ਦੇ ਨਾਲ ਐਸਐਸਪੀ ਅੰਮ੍ਰਿਤਸਰ (ਦਿਹਾਤੀ) ਸਤਿੰਦਰ ਸਿੰਘ ਵੱਲੋਂ ਉਚਿਤ ਸਮਝੇ ਜਾਣ ਵਾਲੇ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਹੋਣਗੇ ਤਾਂ ਜੋ ਹਿਰਾਸਤ ਦੀ ਮਿਆਦ ਨੂੰ ਬਰਕਰਾਰ ਰੱਖਿਆ ਜਾ ਸਕੇ।
  2. ਜਿਸ ਸਮੇਂ ਤੱਕ ਅੰਮ੍ਰਿਤਪਾਲ ਸੰਸਦ ਕੰਪਲੈਕਸ ਵਿੱਚ ਮੌਜੂਦ ਰਹੇਗਾ, ਉਸ ਸਮੇਂ ਤੱਕ ਉਸ ਦੇ ਨਾਲ ਇੰਨੀ ਗਿਣਤੀ ਵਿੱਚ ਪੁਲਿਸ ਕਰਮਚਾਰੀ ਜਾਂ ਹੋਰ ਸੁਰੱਖਿਆ ਕਰਮਚਾਰੀ ਹੋਣਗੇ, ਜਿੰਨੀ ਕਿ ਲੋਕ ਸਭਾ ਦੇ ਸਕੱਤਰ ਜਨਰਲ ਦੁਆਰਾ ਆਗਿਆ ਦਿੱਤੀ ਗਈ ਹੈ।
  3. ਅੰਮ੍ਰਿਤਪਾਲ ਅਸਥਾਈ ਰਿਹਾਈ ਦੇ ਸਮੇਂ ਦੌਰਾਨ ਵੀਂ ਦਿੱਲੀ ਤੋਂ ਇਲਾਵਾ ਕਿਸੇ ਹੋਰ ਸਥਾਨ ਤੇ ਨਹੀਂ ਜਾ ਸਕੇਗਾ।
  4. ਅਸਥਾਈ ਰਿਹਾਈ ਦੀ ਮਿਆਦ ਵਿੱਚ ਕੇਂਦਰੀ ਜੇਲ੍ਹ ਡਿਬਰੂਗੜ੍ਹ ਤੋਂ ਨਵੀਂ ਦਿੱਲੀ ਅਤੇ ਵਾਪਸ ਯਾਤਰਾ ਵਿੱਚ ਬਿਤਾਇਆ ਸਮਾਂ ਸ਼ਾਮਲ ਹੋਵੇਗਾ।
  5. ਉਸ ਸਮੇਂ ਲਈ ਜਦੋਂ ਅੰਮ੍ਰਿਤਪਾਲ ਨੂੰ ਪਾਰਲੀਮੈਂਟ ਕੰਪਲੈਕਸ ਵਿੱਚ ਰਹਿਣ ਦੀ ਲੋੜ ਨਹੀਂ ਹੈ। ਐਸਐਸਪੀ ਅੰਮ੍ਰਿਤਸਰ (ਦਿਹਾਤੀ) ਉਸ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਨਵੀਂ ਦਿੱਲੀ ਵਿੱਚ ਕਿਸੇ ਢੁਕਵੀਂ ਥਾਂ ਤੇ ਰੱਖ ਸਕਦੇ ਹਨ।
  6. ਪੰਜਾਬ ਗ੍ਰਿਫਤਾਰੀ (ਨਿਗਰਾਨੀ ਦੀਆਂ ਸ਼ਰਤਾਂ) ਆਰਡਰ, 1981 ਦੀ ਧਾਰਾ 2 (ਸੀ) ਤਹਿਤ ਪਰਿਭਾਸ਼ਿਤ ਕੀਤੇ ਅਨੁਸਾਰ ਅੰਮ੍ਰਿਤਪਾਲ ਨੂੰ ਇਸ ਸਮੇਂ ਦੌਰਾਨ ਦਿੱਲੀ ਵਿੱਚ ਰਿਸ਼ਤੇਦਾਰਾਂ ਨੂੰ ਮਿਲਣ ਦੀ ਇਜਾਜ਼ਤ ਦਿੱਤੀ ਜਾਵੇਗੀ।
  7. ਕੌਮੀ ਸੁਰੱਖਿਆ ਨੂੰ ਨੁਕਸਾਨ ਪਹੁੰਚਾਉਣ ਵਾਲੀ ਕੋਈ ਵੀ ਕਾਰਵਾਈ ਜਾਂ ਬਿਆਨਬਾਜ਼ੀ ਅੰਮ੍ਰਿਤਪਾਲ ਵੱਲੋਂ ਨਹੀਂ ਕੀਤੀ ਜਾਵੇਗੀ।
  8. ਅੰਮ੍ਰਿਤਪਾਲ ਜਾਂ ਉਸ ਦੇ ਕਿਸੇ ਵੀ ਰਿਸ਼ਤੇਦਾਰ ਨੂੰ ਉਸ ਦੇ ਬਿਆਨ ਦੀ ਵੀਡੀਓ ਟੇਪ ਕਰਨ ਅਤੇ ਇਲੈਕਟ੍ਰਾਨਿਕ ਤਰੀਕੇ ਨਾਲ ਪ੍ਰਸਾਰਿਤ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
  9. ਅੰਮ੍ਰਿਤਪਾਲ ਦੀ ਦਿੱਲੀ ਵਿੱਚ ਸਥਾਨਕ ਯਾਤਰਾ ਸਮੇਤ ਯਾਤਰਾ ਅਤੇ ਬੋਰਡਿੰਗ/ਰਹਾਇਸ਼ ਦੇ ਖਰਚੇ ਡੀਜੀਪੀ ਪੰਜਾਬ ਕੋਲ ਉਪਲਬਧ ਵਿਭਾਗੀ ਬਜਟ ਵਿੱਚੋਂ ਵਸੂਲ ਕੀਤੇ ਜਾਣਗੇ।
  10. ਅੰਮ੍ਰਿਤਪਾਲ ਦੀ ਆਰਜ਼ੀ ਰਿਹਾਈ ਦੀਆਂ ਉਪਰੋਕਤ ਸ਼ਰਤਾਂ ਦੀ ਸੁਚਾਰੂ ਪਾਲਣਾ ਲਈ ਜਨਰਲ ਸਕੱਤਰ ਲੋਕ ਸਭਾ ਨਾਲ ਐਸਐਸਪੀ ਅੰਮ੍ਰਿਤਸਰ (ਦਿਹਾਤੀ) ਤਾਲਮੇਲ ਕਰਨਗੇ।

ਇਹ ਵੀ ਪੜ੍ਹੋ: ਪੰਜਾਬ ਨਹੀਂ ਆ ਸਕੇਗਾ ਅੰਮ੍ਰਿਤਪਾਲ ਸਿੰਘ, ਸਪੀਕਰ ਦੇ ਚੈਂਬਰ ਚ ਹੀ ਚੁੱਕੇਗਾ ਸਹੁੰ

Exit mobile version