ਟਾਰਗੇਟ ਕਿਲਿੰਗ, ਪੋਸਟਰ... 15 ਅਗਸਤ ਨੂੰ ਲੈ ਕੇ ਵੱਡੀ ਸਾਜ਼ਿਸ਼ ਰਚ ਰਹੀਆਂ ਖਾਲਿਸਤਾਨੀ ਜਥੇਬੰਦੀਆਂ , ਅਲਰਟ ਜਾਰੀ | khalistani-groups-planning-big-conspiracy-target killing on-15-august-independence-day-delhi-police-on-alert full detail in punjabi Punjabi news - TV9 Punjabi

ਟਾਰਗੇਟ ਕਿਲਿੰਗ, ਪੋਸਟਰ… 15 ਅਗਸਤ ਨੂੰ ਲੈ ਕੇ ਵੱਡੀ ਸਾਜ਼ਿਸ਼ ਰਚ ਰਹੀਆਂ ਖਾਲਿਸਤਾਨੀ ਜਥੇਬੰਦੀਆਂ , ਅਲਰਟ ਜਾਰੀ

Updated On: 

17 Jul 2024 11:47 AM

Alert for 15th August: ਆਜ਼ਾਦੀ ਦਿਹਾੜੇ 'ਤੇ ਖਾਲਿਸਤਾਨੀ ਸਾਜ਼ਿਸ਼ ਦਾ ਪਰਦਾਫਾਸ਼ ਹੋਇਆ ਹੈ। ਇਸ ਤੋਂ ਬਾਅਦ ਦਿੱਲੀ ਪੁਲਿਸ ਹਰਕਤ ਵਿੱਚ ਆ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਖਾਲਿਸਤਾਨੀ ਅੱਤਵਾਦੀ ਸੰਗਠਨ 15 ਅਗਸਤ ਨੂੰ ਟਾਰਗੇਟ ਕਿਲਿੰਗ ਨੂੰ ਅੰਜਾਮ ਦੇ ਸਕਦੇ ਹਨ।

ਟਾਰਗੇਟ ਕਿਲਿੰਗ, ਪੋਸਟਰ... 15 ਅਗਸਤ ਨੂੰ ਲੈ ਕੇ ਵੱਡੀ ਸਾਜ਼ਿਸ਼ ਰਚ ਰਹੀਆਂ ਖਾਲਿਸਤਾਨੀ ਜਥੇਬੰਦੀਆਂ , ਅਲਰਟ ਜਾਰੀ
Follow Us On

Independence Day: ਖਾਲਿਸਤਾਨੀ ਜਥੇਬੰਦੀਆਂ ਆਜ਼ਾਦੀ ਦਿਵਸ ਨੂੰ ਲੈ ਕੇ ਵੱਡੀ ਸਾਜ਼ਿਸ਼ ਰਚ ਰਹੀਆਂ ਹਨ। ਖਾਲਿਸਤਾਨੀ ਸਾਜਿਸ਼ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ 15 ਅਗਸਤ ਨੂੰ ਇਹ ਜਥੇਬੰਦੀਆਂ ਦਿੱਲੀ ਦੀਆਂ ਵੱਖ-ਵੱਖ ਥਾਵਾਂ ‘ਤੇ ਖਾਲਿਸਤਾਨੀ ਨਾਅਰਿਆਂ ਵਾਲੇ ਪੋਸਟਰ ਲਗਾ ਸਕਦੀਆਂ ਹਨ। ਇੰਨਾ ਹੀ ਨਹੀਂ ਦਿੱਲੀ ਪੁਲਿਸ ਨੂੰ ਟਾਰਗੇਟ ਕਿਲਿੰਗ ਦੇ ਵੀ ਇਨਪੁਟ ਮਿਲੇ ਹਨ।

ਖੁਫੀਆ ਸੂਚਨਾ ਮਿਲਣ ਤੋਂ ਬਾਅਦ ਦਿੱਲੀ ਪੁਲਿਸ ਅਲਰਟ ‘ਤੇ ਆ ਗਈ ਹੈ। ਦਿੱਲੀ ਪੁਲਿਸ ਕਮਿਸ਼ਨਰ ਨੇ ਇਸ ਸਬੰਧੀ ਉੱਚ ਪੱਧਰੀ ਮੀਟਿੰਗ ਵੀ ਕੀਤੀ ਹੈ। ਦਿੱਲੀ ਪੁਲਿਸ ਦਾ ਸਪੈਸ਼ਲ ਸੈੱਲ ਵੀ ਅਲਰਟ ‘ਤੇ ਆ ਗਿਆ ਹੈ। 15 ਅਗਸਤ ਦੇ ਮੱਦੇਨਜ਼ਰ ਦਿੱਲੀ ਪੁਲਿਸ ਲਾਪਰਵਾਹੀ ਨਹੀਂ ਵਰਤਣਾ ਚਾਹੁੰਦੀ।

ਹਾਲ ਹੀ ਵਿੱਚ ਭਾਰਤ ਵਿੱਚ ਖਾਲਿਸਤਾਨੀ ਘਟਨਾਵਾਂ ਵਿੱਚ ਵਾਧਾ ਹੋਇਆ ਹੈ। ਹਾਲ ਹੀ ‘ਚ ਰਾਜਧਾਨੀ ਦਿੱਲੀ ‘ਚ ਅਜਿਹੀਆਂ ਕਈ ਘਟਨਾਵਾਂ ਦੇਖਣ ਨੂੰ ਮਿਲੀਆਂ ਹਨ, ਜਦੋਂ ਦਿੱਲੀ ਮੈਟਰੋ ਸਮੇਤ ਕਈ ਥਾਵਾਂ ‘ਤੇ ਖਾਲਿਸਤਾਨ ਦੇ ਸਮਰਥਨ ‘ਚ ਪੋਸਟਰ ਲਗਾਏ ਗਏ ਹਨ। ਇਸ ਸਭ ਦੇ ਮੱਦੇਨਜ਼ਰ ਦਿੱਲੀ ਪੁਲਿਸ ਨੇ ਆਜ਼ਾਦੀ ਦਿਵਸ ਮੌਕੇ ਚੌਕਸੀ ਵਧਾ ਦਿੱਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੁਤੰਤਰਤਾ ਦਿਵਸ ‘ਤੇ ਲਾਲ ਕਿਲੇ ‘ਤੇ ਤਿਰੰਗਾ ਲਹਿਰਾਉਣਗੇ। ਇਸ ਸਬੰਧੀ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਜਾ ਰਹੇ ਹਨ।

ਪੰਜਾਬ ‘ਚ 3 ਖਾਲਿਸਤਾਨੀ ਅੱਤਵਾਦੀ ਗ੍ਰਿਫਤਾਰ

ਕੁਝ ਦਿਨ ਪਹਿਲਾਂ ਹੀ ਪੰਜਾਬ ਪੁਲਿਸ ਨੇ ਖਾਲਿਸਤਾਨੀਆਂ ਦੇ ਨੈੱਟਵਰਕ ਖਿਲਾਫ ਵੱਡੀ ਕਾਰਵਾਈ ਕੀਤੀ ਸੀ। ਪੁਲਿਸ ਨੇ ਕੈਨੇਡਾ ਵਿੱਚ ਬੈਠੇ ਖਾਲਿਸਤਾਨੀ ਅੱਤਵਾਦੀ ਲਖਬੀਰ ਸਿੰਘ ਉਰਫ ਲੰਡਾ ਦੇ ਤਿੰਨ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਸੀ। ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਲੰਡਾ ਦੇ ਸਾਥੀ ਫਿਰੌਤੀ ਨੈੱਟਵਰਕ, ਹਥਿਆਰ, ਪਾਕਿਸਤਾਨ ਤੋਂ ਆਉਣ ਵਾਲੇ ਨਸ਼ੇ ਅਤੇ ਹੋਰ ਅਪਰਾਧਾਂ ‘ਚ ਸ਼ਾਮਲ ਸਨ।

ਇਹ ਵੀ ਪੜ੍ਹੋ – ਪੰਜਾਬ ਪੁਲਿਸ ਵੱਲੋਂ ਲਖਬੀਰ ਲੰਡਾ ਦੀ ਹਮਾਇਤ ਵਾਲੇ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼, 6 ਅਤਿ ਆਧੁਨਿਕ ਪਿਸਤੌਲਾਂ ਸਮੇਤ ਦੋ ਕਾਬੂ

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਸੀ ਕਿ ਗ੍ਰਿਫਤਾਰ ਕੀਤੇ ਗਏ ਤਿੰਨਾਂ ਦੇ ਕੈਨੇਡਾ ਵਿੱਚ ਲੁਕੇ ਹੋਏ ਅੱਤਵਾਦੀ ਲਖਬੀਰ ਲੰਡਾ ਨਾਲ ਸਬੰਧ ਹਨ। ਤਿੰਨੇ ਦੋਸ਼ੀ ਸੰਗਠਿਤ ਅਪਰਾਧ ਅਤੇ ਫਿਰੌਤੀ ਦਾ ਵੱਡਾ ਨੈੱਟਵਰਕ ਚਲਾ ਰਹੇ ਸਨ। ਸਾਰੇ ਤੱਥਾਂ ਦੀ ਪੜਤਾਲ ਕਰਨ ਤੋਂ ਬਾਅਦ ਜਲੰਧਰ ਪੁਲਿਸ ਨੇ ਜਾਲ ਵਿਛਾ ਕੇ ਇਨ੍ਹਾਂ ਨੂੰ ਕਾਬੂ ਕਰ ਲਿਆ। ਉਨ੍ਹਾਂ ਨੇ ਦੱਸਿਆ ਕਿ ਤਿੰਨਾਂ ਮੁਲਜ਼ਮਾਂ ਨੂੰ ਵਿਦੇਸ਼ੀ ਹੈਂਡਲਰਾਂ ਵੱਲੋਂ ਵਿਰੋਧੀ ਗਰੋਹ ਦੇ ਮੈਂਬਰਾਂ ਨੂੰ ਖਤਮ ਕਰਨ ਦਾ ਕੰਮ ਦਿੱਤਾ ਗਿਆ ਸੀ।

Exit mobile version