ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Khalistani Slogans : ਜਲੰਧਰ ਵਿੱਚ ਬਾਬਾ ਸਾਹਿਬ ਅੰਬੇਡਕਰ ਦੀ ਮੂਰਤੀ ‘ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ

Khalistani Slogans : ਜਲੰਧਰ ਦੇ ਫਿਲੌਰ ਵਿੱਚ ਬਾਬਾ ਸਾਹਿਬ ਅੰਬੇਡਕਰ ਦੀ ਮੂਰਤੀ 'ਤੇ ਖਾਲਿਸਤਾਨੀ ਨਾਅਰੇ ਲਿਖਣ ਦੀ ਘਟਨਾ ਸਾਹਮਣੇ ਆਈ ਹੈ। ਇਸ ਘਟਨਾ ਤੋਂ ਬਾਅਦ ਐਸਸੀ ਭਾਈਚਾਰੇ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਐਸਸੀ ਭਾਈਚਾਰੇ ਨੇ ਇਸ ਘਟਨਾ ਸਖ਼ਤ ਨਿੰਦਾ ਕੀਤੀ ਹੈ।

Khalistani Slogans : ਜਲੰਧਰ ਵਿੱਚ ਬਾਬਾ ਸਾਹਿਬ ਅੰਬੇਡਕਰ ਦੀ ਮੂਰਤੀ ‘ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ
Follow Us
davinder-kumar-jalandhar
| Updated On: 31 Mar 2025 12:24 PM

Khalistani Slogans : ਜਲੰਧਰ ਦੇ ਫਿਲੌਰ ਵਿੱਚ ਬਾਬਾ ਸਾਹਿਬ ਅੰਬੇਡਕਰ ਦੀ ਮੂਰਤੀ ‘ਤੇ ਖਾਲਿਸਤਾਨੀ ਨਾਅਰੇ ਲਿਖਣ ਦੀ ਘਟਨਾ ਸਾਹਮਣੇ ਆਈ ਹੈ। ਇਸ ਤੋਂ ਬਾਅਦ ਦਲਿਤ ਭਾਈਚਾਰੇ ਨੇ ਆਪਣਾ ਰੋਸ ਪ੍ਰਗਟ ਕੀਤਾ ਹੈ। ਦਲਿਤ ਭਾਈਚਾਰੇ ਵੱਲੋਂ ਬਾਬਾ ਸਾਹਿਬ ਦੇ ਬੁੱਤ ‘ਤੇ ਖਾਲਿਸਤਾਨੀ ਨਾਅਰੇ ਲਗਾਉਣ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਨੇ ਇਸ ਮਾਮਲੇ ਵਿੱਚ ਪ੍ਰਸ਼ਾਸਨ ਨੂੰ ਚੇਤਾਵਨੀ ਦਿੱਤੀ ਅਤੇ ਕਿਹਾ ਕਿ ਜੇਕਰ ਭਵਿੱਖ ਵਿੱਚ ਬਾਬਾ ਸਾਹਿਬ ਦੇ ਬੁੱਤ ਦਾ ਇਸ ਤਰ੍ਹਾਂ ਅਪਮਾਨ ਹੁੰਦਾ ਰਿਹਾ ਤਾਂ ਬਸਪਾ ਪਾਰਟੀ ਆਉਣ ਵਾਲੇ ਦਿਨਾਂ ਵਿੱਚ ਜ਼ੋਰਦਾਰ ਵਿਰੋਧ ਪ੍ਰਦਰਸ਼ਨ ਕਰੇਗੀ ਹੈ।

ਆਪਸੀ ਭਾਈਚਾਰਾ ਬਣਾਈ ਰੱਖਣ ਦੀ ਅਪੀਲ

ਇਸ ਦੇ ਨਾਲ ਉਨ੍ਹਾਂ ਇਹ ਵੀ ਕਿਹਾ ਕਿ ਅੱਜ ਈਦ ਦੇ ਪਵਿੱਤਰ ਮੌਕੇ ‘ਤੇ ਮੁਸਲਿਮ ਭਾਈਚਾਰੇ ਨੂੰ ਵਧਾਈ ਦਿੰਦੇ ਹਾਂ ਅਤੇ ਸਾਰੇ ਧਰਮਾਂ ਦੇ ਲੋਕਾਂ ਨੂੰ ਆਪਸੀ ਭਾਈਚਾਰਾ ਬਣਾਈ ਰੱਖਣ ਦੀ ਅਪੀਲ ਵੀ ਕੀਤੀ ਹੈ। ਉਨ੍ਹਾਂ ਕਿਹਾ ਕਿ ਕੁੱਝ ਸ਼ਰਾਰਤੀ ਅਨਸਰ ਸੂਬੇ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਬਾਬਾ ਸਾਹਿਬ ਦੇ ਬੁੱਤ ‘ਤੇ ਖਾਲ਼ਿਸਤਾਨੀ ਨਾਅਰੇ ਸਬੰਧੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ। ਦਲਿਤ ਭਾਈਚਾਰੇ ਨੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ।

ਸ਼ਰਾਰਤੀ ਅਨਸਰਾਂ ਖਿਲਾਫ਼ ਮਾਮਲਾ ਦਰਜ਼

ਦੂਜੇ ਪਾਸੇ, ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਐਸਐਸਪੀ ਗੁਰਮੀਤ ਸਿੰਘ ਨੇ ਕਿਹਾ ਕਿ ਮੰਡ ਪਿੰਡ ਵਿੱਚ ਬਾਬਾ ਸਾਹਿਬ ਅੰਬੇਡਕਰ ਦੀ ਮੂਰਤੀ ਹੈ, ਜੋ ਕਿ ਸ਼ੀਸ਼ੇ ਨਾਲ ਢੱਕੀ ਹੋਈ ਹੈ। ਉਹਨਾਂ ਨੇ ਕਿਹਾ ਕਿ ਉੱਥੇ ਸ਼ਰਾਰਤੀ ਲੋਕਾਂ ਨੇ ਗਲਤ ਸ਼ਬਦਾਂ ਦੀ ਵਰਤੋਂ ਕੀਤੀ ਹੈ। ਇਸ ਮਾਮਲੇ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਐਫਆਈਆਰ ਦਰਜ ਕੀਤੀ ਗਈ ਹੈ।

ਉਨ੍ਹਾਂ ਨੇ ਇਹ ਵੀ ਕਿਹਾ ਕਿ ਨੇੜੇ ਲੱਗੇ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਨੂੰ ਇਸ ਮਾਮਲੇ ਵਿੱਚ ਕੁਝ ਸਬੂਤ ਮਿਲੇ ਹਨ, ਜਿਨ੍ਹਾਂ ਦੇ ਆਧਾਰ ‘ਤੇ ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਐਸਐਸਪੀ ਨੇ ਕਿਹਾ ਕਿ ਇਹ ਕਾਰਵਾਈ ਸ਼ਰਾਰਤੀ ਅਨਸਰਾਂ ਵੱਲੋਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾ ਕੇ ਪੰਜਾਬ ਦਾ ਮਾਹੌਲ ਖਰਾਬ ਕਰਨ ਲਈ ਕੀਤੀ ਗਈ ਹੈ, ਪਰ ਇਸ ਮਾਮਲੇ ਦਾ ਜਲਦੀ ਹੀ ਪਤਾ ਲਗਾ ਲਿਆ ਜਾਵੇਗਾ ਅਤੇ ਕਿਸੇ ਨੂੰ ਵੀ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।