ਚੰਡੀਗੜ੍ਹ ਏਅਰਪੋਰਟ ‘ਤੇ ਲਿਖੇ ਖਾਲਿਸਤਾਨੀ ਨਾਅਰੇ, ਅੱਤਵਾਦੀ ਪੰਨੂ ਨੇ ਲਈ ਜਿੰਮੇਵਾਰੀ

Updated On: 

19 Nov 2023 10:15 AM

ਭਾਰਤ ਸਰਕਾਰ ਦੀ ਹਿੱਟ ਲਿਸਟ ਵਿੱਚ ਸ਼ਾਮਲ ਖਾਲਿਸਤਾਨੀ ਸਿੱਖ ਫਾਰ ਜਸਟਿਸ (SFJ) ਦੇ ਸਮਰਥਕ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਹੁਣ ਮੋਹਾਲੀ ਦੇ ਚੰਡੀਗੜ੍ਹ ਏਅਰਪੋਰਟ ਦੇ ਬਾਹਰ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਗਾਏ ਹਨ। ਪੰਨੂ ਨੇ ਇਸ ਦੀ ਵੀਡੀਓ ਵੀ ਜਾਰੀ ਕੀਤੀ ਹੈ। ਇੰਨਾ ਹੀ ਨਹੀਂ ਉਨ੍ਹਾਂ ਨੇ ਅੱਜ ਤੋਂ ਏਅਰ ਇੰਡੀਆ ਦੀਆਂ ਉਡਾਣਾਂ ਦਾ ਬਾਈਕਾਟ ਕਰਨ ਦਾ ਐਲਾਨ ਵੀ ਕੀਤਾ।

ਚੰਡੀਗੜ੍ਹ ਏਅਰਪੋਰਟ ਤੇ ਲਿਖੇ ਖਾਲਿਸਤਾਨੀ ਨਾਅਰੇ, ਅੱਤਵਾਦੀ ਪੰਨੂ ਨੇ ਲਈ ਜਿੰਮੇਵਾਰੀ
Follow Us On

ਪੰਜਾਬ ਨਿਊਜ। ਅੱਤਵਾਦੀ ਪੰਨੂ ਆਪਣੀਆਂ ਹਰਕਤਾਂ ਤੋ ਬਾਜ ਨਹੀਂ ਆ ਰਿਹਾ ਤੇ ਹੁਣ ਉਸਨੇ ਚੰਡੀਗੜ੍ਹ ਏਅਰਪੋਰਟ ਤੇ ਖਾਲਿਸਤਾਨੀ ਨਾਅਰੇ (Khalistani slogans) ਲਿਖਵਾਏ ਹਨ। ਇਸ ਸਬੰਧ ਵਿੱਚ ਪੰਨੂ ਨੇ ਇੱਕ ਵੀਡੀਓ ਵੀ ਜਾਰੀ ਕੀਤੀ ਹੈ। ਅੱਤਵਾਦੀ ਪੰਨੂ ਨੇ ਧਮਕੀ ਦਿੱਤੀ ਕਿ SFJ ਦੀ ਅੰਮ੍ਰਿਤਸਰ-ਅਹਿਮਦਾਬਾਦ-ਦਿੱਲੀ ਹਵਾਈ ਅੱਡਿਆਂ ਤੱਕ ਪਹੁੰਚ ਹੈ। ਸਿੱਖ ਕੌਮ ਦੇ ਹਿੱਤਾਂ ਦੀ ਰਾਖੀ ਲਈ 19 ਨਵੰਬਰ ਤੋਂ ਬਾਅਦ ਏਅਰ ਇੰਡੀਆ ਨਾਲ ਉਡਾਣ ਨਾ ਭਰੋ ਕਿਉਂਕਿ ਇਸ ਨਾਲ ਆਉਣ ਵਾਲੀਆਂ ਸਿੱਖ ਪੀੜ੍ਹੀਆਂ ਨੂੰ ਖ਼ਤਰਾ ਹੋਵੇਗਾ।

ਕੁਝ ਦਿਨ ਪਹਿਲਾਂ ਵੀ ਅੱਤਵਾਦੀ (Terrorist) ਪੰਨੂ ਨੇ ਇੱਕ ਵੀਡੀਓ ਜਾਰੀ ਕੀਤਾ ਸੀ। ਜਿਸ ਵਿੱਚ ਉਸਨੇ 19 ਨਵੰਬਰ ਨੂੰ ਏਅਰ ਇੰਡੀਆ ਦੀ ਫਲਾਈਟ ਵਿੱਚ ਸਫਰ ਨਾ ਕਰਨ ਦੀ ਗੱਲ ਕਹੀ ਸੀ। ਜੇਕਰ ਤੁਸੀਂ ਅਜਿਹਾ ਕਰਦੇ ਹੋ ਤਾਂ ਤੁਹਾਡੀ ਜਾਨ ਨੂੰ ਖਤਰਾ ਹੋ ਸਕਦਾ ਹੈ। ਪੰਨੂ ਨੇ 19 ਨਵੰਬਰ ਨੂੰ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਬੰਦ ਕਰਨ ਦੀ ਧਮਕੀ ਦਿੱਤੀ ਸੀ। ਉਸ ਨੇ ਕਿਹਾ ਸੀ ਕਿ 19 ਨਵੰਬਰ ਉਹੀ ਦਿਨ ਹੈ ਜਿਸ ਦਿਨ ਕ੍ਰਿਕਟ ਵਿਸ਼ਵ ਕੱਪ ਦਾ ਫਾਈਨਲ ਹੁੰਦਾ ਹੈ।

ਦਿੱਲੀ ਏਅਰਪੋਰਟ ਦਾ ਨਾਂਅ ਬਦਲਣ ਦੀ ਧਮਕੀ

ਇਸ ਦੇ ਨਾਲ ਹੀ ਅੱਤਵਾਦੀ ਪੰਨੂ ਨੇ ਵੀਡੀਓ ‘ਚ ਕਿਹਾ ਸੀ ਕਿ ਭਾਰਤ ਨੇ ਸਿੱਖਾਂ ‘ਤੇ ਤਸ਼ੱਦਦ ਕੀਤਾ ਹੈ। ਪੰਜਾਬ ਦੇ ਭਾਰਤ ਤੋਂ ਵੱਖ ਹੋਣ ਤੋਂ ਬਾਅਦ ਉਹ ਬੇਅੰਤ ਸਿੰਘ, (Beant Singh) ਸਤਵੰਤ ਸਿੰਘ ਦੇ ਨਾਂਅ ‘ਤੇ ਦਿੱਲੀ ਏਅਰਪੋਰਟ ਦਾ ਨਾਂ ਬਦਲ ਦੇਣਗੇ। ਦੱਸ ਦੇਈਏ ਕਿ ਬੇਅੰਤ ਸਿੰਘ ਅਤੇ ਸਤਵੰਤ ਸਿੰਘ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਬਾਡੀਗਾਰਡ ਸਨ। ਦੋਵਾਂ ਨੇ 31 ਅਕਤੂਬਰ ਨੂੰ ਮਰਹੂਮ ਪ੍ਰਧਾਨ ਮੰਤਰੀ ਇੰਦਰਾ ਗਾਂਧੀ ‘ਤੇ ਗੋਲੀਆਂ ਚਲਾਈਆਂ ਸਨ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ ਸੀ।

ਅੱਤਵਾਦੀ ਨਿੱਝਰ ਦੇ ਕਤਲ ਤੋਂ ਬਾਅਦ ਅੱਤਵਾਦੀ ਪੰਨੂ ਹੈ ਪਰੇਸ਼ਾਨ

ਕੈਨੇਡਾ ‘ਚ 18 ਜੂਨ ਨੂੰ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਤੋਂ ਬਾਅਦ ਪੰਨੂ ਕਾਫੀ ਪ੍ਰੇਸ਼ਾਨ ਹਨ। ਉਹ ਹਰ ਰੋਜ਼ ਭਾਰਤ ਅਤੇ ਕੈਨੇਡਾ ਵਿੱਚ ਭਾਰਤੀ ਰਾਜਦੂਤਾਂ ਨੂੰ ਧਮਕੀਆਂ ਦਿੰਦਾ ਰਿਹਾ ਹੈ। ਕੈਨੇਡਾ ਅਤੇ ਭਾਰਤ ਦਰਮਿਆਨ ਪੈਦਾ ਹੋਏ ਵਿਵਾਦ ਵਿੱਚ ਵੀ ਅੱਤਵਾਦੀ ਪੰਨੂ ਦਾ ਅਹਿਮ ਯੋਗਦਾਨ ਹੈ।

ਸਿੱਖ ਫਾਰ ਜਸਟਿਸ (SFJ) ਦੇ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਇੱਕ ਵਾਰ ਫਿਰ ਭਾਰਤ ਸਰਕਾਰ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਧਮਕੀ ਦਿੱਤੀ ਹੈ। ਪੰਨੂ ਨੇ ਇੱਕ ਨਵੀਂ ਵੀਡੀਓ ਜਾਰੀ ਕਰਦਿਆਂ ਭਾਰਤ ਸਰਕਾਰ ਨੂੰ ਹਮਾਸ ਅਤੇ ਇਜ਼ਰਾਈਲ ਵਿਚਾਲੇ ਹੋਈ ਜੰਗ ਤੋਂ ਸਬਕ ਸਿੱਖਣ ਦੀ ਹਦਾਇਤ ਕੀਤੀ ਹੈ। ਦੂਜੇ ਪਾਸੇ ਪੰਨੂੰ ਨੇ ਪੰਜਾਬ ਨੂੰ ਭਾਰਤ ਦਾ ਹਿੱਸਾ ਕਹੇ ਬਿਨਾਂ ਇਸ ਦੀ ਆਜ਼ਾਦੀ ਦੀ ਮੰਗ ਕੀਤੀ।