ਬਠਿੰਡਾ ਚ ਲਿਖੇ ਖਾਲਿਸਤਾਨੀ ਨਾਅਰੇ, ਪੰਨੂ ਨੇ ਲਈ ਜ਼ਿੰਮੇਵਾਰੀ

Updated On: 

24 Jan 2023 18:08 PM

ਜਦੋਂ ਕਿ 2 ਅਕਤੂਬਰ ਦੀ ਘਟਨਾ ਤੋਂ ਬਾਅਦ ਖਾਲਿਸਤਾਨੀ ਅੱਤਵਾਦੀ ਸੰਗਠਨ ਐਸ.ਐਫ.ਜੇ.ਨੇ ਵੀਡੀਓ ਫੁਟੇਜ ਜਾਰੀ ਕੀਤੀ ਸੀ। ਜਿਸ ਵਿੱਚ ਐਸ.ਐਫ.ਜੇ. ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੂੰ ਇਸ ਘਟਨਾ ਦੀ ਜ਼ਿੰਮੇਵਾਰੀ ਲਈ ਸੀ।

ਬਠਿੰਡਾ ਚ ਲਿਖੇ ਖਾਲਿਸਤਾਨੀ ਨਾਅਰੇ, ਪੰਨੂ ਨੇ ਲਈ ਜ਼ਿੰਮੇਵਾਰੀ

ਅੰਮ੍ਰਿਤਪਾਲ ਸਿੰਘ ਖਿਲਾਫ ਹੋਈ ਕਾਰਵਾਈ ਦੇ ਵਿਰੋਧ ਵਿੱਚ ਵੀ ਕੈਨੇਡਾ ਵਿੱਚ ਖਾਲਿਸਤਾਨ ਸਮਰਥਕ ਪ੍ਰਦਰਸ਼ਨ ਦੇਖਣ ਨੂੰ ਮਿਲੇ ਸਨ। ਸ਼ਹਿਰ ਦੇ ਚੌਰਾਹਿਆਂ 'ਤੇ ਅੰਮ੍ਰਿਤਪਾਲ ਸਿੰਘ ਦੀ ਤਸਵੀਰ ਅਤੇ ਖਾਲਿਸਤਾਨੀ ਝੰਡੇ ਲਹਿਰਾਏ ਗਏ।

Follow Us On

ਬਠਿੰਡਾ ਵਿੱਚ ਕਈ ਥਾਵਾਂ ਉਤੇ ਖਾਲਿਸਤਾਨੀ ਨਾਅਰੇ ਲਿਖੇ ਗਏ ਹਨ, ਜਿਸ ਦਾ ਦਾਅਵਾ ਸਿੱਖਸ ਫਾਰ ਜਸਟਿਸ ਦੇ ਗੁਰਪਤਵੰਤ ਪੰਨੂ ਵੱਲੋਂ ਕੀਤਾ ਗਿਆ। ਇਸ ਸਬੰਧੀ ਇਕ ਵੀਡੀਓ ਸੋਸ਼ਲ ਮੀਡੀਆ ਉਤੇ ਵਾਇਰਲ ਹੋ ਰਹੀ ਹੈ। ਘਟਨਾ ਦੀ ਸੂਚਨਾ ਮਿਲਣ ਤੇ ਮੌਕੇ ਤੇ ਪੁੱਜੀ ਪੁਲਿਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਕਾਲੀ ਮਾਤਾ ਮੰਦਰ, ਮਹਾਰਾਜਾ ਯੂਨੀਵਰਸਿਟੀ, ਐਨਐਫਐਲ ਕਾਲੋਨੀ, ਸੀਆਈਐਸਐਫ ਦੀਆਂ ਕੰਧਾਂ ਉਤੇ ਨਾਅਰੇ ਲਿਖੇ ਗਏ ਹਨ। ਇਸ ਸਬੰਧੀ ਸੋਸ਼ਲ ਮੀਡੀਆ ਉਤੇ ਵਾਇਰਲ ਹੋ ਰਹੀ ਵੀਡੀਓ ਵਿੱਚ ਗੁਰਪਤਵੰਤ ਪੰਨੂ ਨੇ ਜ਼ਿੰਮੇਵਾਰੀ ਲਈ ਹੈ। ਨਾਅਰੇ ਲਿਖੇ ਜਾਣ ਤੋਂ ਬਾਅਦ ਪੁਲਿਸ ਚੌਕਸ ਹੋ ਗਈ ਹੈ।

ਜ਼ਿਕਰਯੋਗ ਹੈ ਕਿ ਪਿਛਲੇ ਸਮੇਂ ਤੋਂ ਪੰਜਾਬ ਵਿੱਚ ਵੱਖ ਵੱਖ ਸ਼ਹਿਰਾਂ ਵਿੱਚ ਕੰਧਾਂ ਉਤੇ ਖਾਲਿਸਤਾਨੀ ਨਾਅਰੇ ਲਿਖੇ ਜਾ ਰਹੇ ਹਨ। ਇਸ ਤੋਂ ਬਾਅਦ ਗੁਰਪਤਵੰਤ ਪੰਨੂ ਵੱਲੋਂ ਜ਼ਿੰਮੇਵਾਰੀ ਲਈ ਜਾਂਦੀ ਰਹੀ ਹੈ। ਇੱਥੇ ਇਹ ਵੀ ਵਰਨਣਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 26 ਜਨਵਰੀ ਨੂੰ ਬਠਿੰਡਾ ਵਿਖੇ ਕੌਮੀ ਝੰਡਾ ਲਹਿਰਾਇਆ ਜਾਣਾ ਹੈ।

ਬਠਿੰਡਾ ਜ਼ਿਲ੍ਹੇ ਵਿੱਚ ਇੱਕ ਵਾਰ ਫਿਰ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਗਏ ਹਨ। ਇਹ ਨਾਅਰੇ ਬਠਿੰਡਾ ਦੇ ਗੁਰੂ ਨਾਨਕ ਦੇਵ ਥਰਮਲ ਪਲਾਂਟ ਦੇ ਨਾਲ ਲੱਗਦੀਆਂ ਕੰਧਾਂ ‘ਤੇ ਲਿਖੇ ਹੋਏ ਹਨ। ਇਸ ਸਬੰਧੀ ਪੁਲਿਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੀ ਜ਼ਿੰਮੇਵਾਰੀ ਸਿੱਖਸ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਲਈ ਹੈ।

ਇਸ ਤੋਂ ਕੁਝ ਦਿਨ ਪਹਿਲਾਂ ਬਠਿੰਡਾ ਸ਼ਹਿਰ ਵਿੱਚ ਡਵੀਜ਼ਨਲ ਜੰਗਲਾਤ ਅਫ਼ਸਰ ਦੇ ਦਫ਼ਤਰ ਦੀ ਬਾਹਰਲੀ ਕੰਧ ‘ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਪਾਏ ਗਏ ਸਨ। ਇਹ ਨਾਅਰੇ ਸਪਰੇਅ ਪੇਂਟ ਨਾਲ ਲਿਖੇ ਗਏ ਸਨ। ਪਾਬੰਦੀਸ਼ੁਦਾ ਜਥੇਬੰਦੀ ਸਿੱਖ ਫਾਰ ਜਸਟਿਸ ਨੇ ਇਸ ਘਿਨਾਉਣੇ ਕਾਰੇ ਦੀ ਜ਼ਿੰਮੇਵਾਰੀ ਲਈ ਸੀ। ਇਹ ਨਾਅਰੇ ਬਠਿੰਡਾ ਦੇ ਮਾਡਲ ਟਾਊਨ ਦੇ ਫੇਜ਼ 4 ਅਤੇ 5 ਦੇ ਨਾਲ ਲੱਗਦੀ ਪਾਣੀ ਦੀ ਟੈਂਕੀ ਅਤੇ ਜੋਗਾਨੰਦ ਰੋਡ ‘ਤੇ ਡਵੀਜ਼ਨਲ ਜੰਗਲਾਤ ਦਫ਼ਤਰ ਦੇ ਬਾਹਰ ਇੱਕ ਕੰਧ ‘ਤੇ ਲਿਖੇ ਹੋਏ ਸਨ।

ਇਸ ਸਬੰਧੀ ਸੂਚਨਾ ਮਿਲਣ ਤੋਂ ਬਾਅਦ ਮੌਕੇ ‘ਤੇ ਪਹੁੰਚੇ ਪੁਲਿਸ ਮੁਲਾਜ਼ਮਾਂ ਨੇ ਕੰਧ ਤੋਂ ਨਾਅਰੇ ਮਿਟਾਏ। ਘਟਨਾ ਦੀ ਜਾਂਚ ਵੀ ਸ਼ੁਰੂ ਕਰ ਦਿੱਤੀ ਗਈ ਹੈ। ਜਦੋਂ ਕਿ 2 ਅਕਤੂਬਰ ਦੀ ਘਟਨਾ ਤੋਂ ਬਾਅਦ ਖਾਲਿਸਤਾਨੀ ਅੱਤਵਾਦੀ ਸੰਗਠਨ ਐਸ.ਐਫ.ਜੇ.ਨੇ ਵੀਡੀਓ ਫੁਟੇਜ ਜਾਰੀ ਕੀਤੀ ਸੀ। ਜਿਸ ਵਿੱਚ ਐਸ.ਐਫ.ਜੇ. ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੂੰ ਇਸ ਘਟਨਾ ਦੀ ਜ਼ਿੰਮੇਵਾਰੀ ਲਈ ਸੀ।

ਦੱਸ ਦੇਈਏ ਕਿ ਪੰਜਾਬ ਦਾ ਮਾਹੌਲ ਖਰਾਬ ਕਰਨ ਲਈ ਸ਼ਰਾਰਤੀ ਅਨਸਰਾਂ ਵੱਲੋਂ ਕੰਧਾਂ ‘ਤੇ ਖਾਲਿਸਤਾਨ ਦੇ ਨਾਅਰੇ ਲਿਖੇ ਜਾ ਰਹੇ ਹਨ। ਪਿਛਲੇ ਦਿਨੀਂ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਖਾਲਿਸਤਾਨ ਦੇ ਹੱਕ ਵਿੱਚ ਨਾਅਰੇ ਲਿਖੇ ਜਾਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਸਨ। ਆਮ ਤੌਰ ‘ਤੇ ਇਹ ਨਾਅਰੇ ਕਿਸੇ ਵੀ ਸਰਕਾਰੀ ਜਾਂ ਜਨਤਕ ਸਥਾਨ ਦੇ ਨੇੜੇ ਲਿਖੇ ਜਾਂਦੇ ਹਨ।

Exit mobile version