ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Khalistan Slogans: ਮੋਗਾ ਜ਼ਿਲ੍ਹੇ ‘ਚ ਐੱਸਡੀਐੱਮ ਦਫਤਰ ਦੀਆਂ ਕੰਧਾਂ ‘ਤੇ ਲਿਖੇ ਖਾਲਿਸਤਾਨੀ ਨਾਅਰੇ

Pannu of Slogan: ਵੀਡੀਓ ਵਿੱਚ ਪੰਨੂ ਨੇ ਮੰਨਿਆ ਕਿ ਖਾਲਿਸਤਾਨ ਸਮਰਥਕਾਂ ਨੇ ਹੀ ਐਸਡੀਐਮ ਦਫ਼ਤਰ ਬਾਘਾਪੁਰਾਣਾ ਅਤੇ ਪੋਲੀਟੈਕਨਿਕ ਕਾਲਜ ਰੋਡੇ ਦੀਆਂ ਕੰਧਾਂ ਤੇ ਨਾਅਰੇ ਲਿਖੇ ਹਨ।

Khalistan Slogans: ਮੋਗਾ ਜ਼ਿਲ੍ਹੇ ‘ਚ ਐੱਸਡੀਐੱਮ ਦਫਤਰ ਦੀਆਂ ਕੰਧਾਂ ‘ਤੇ ਲਿਖੇ ਖਾਲਿਸਤਾਨੀ ਨਾਅਰੇ
Follow Us
tv9-punjabi
| Updated On: 27 Feb 2023 13:31 PM
ਮੋਗਾ ਨਿਊਜ: ਖਾਲਿਸਤਾਨੀ ਸਮਰਥਕਾਂ (Khalistani Supporters) ਵੱਲੋਂ ਲਗਾਤਾਰ ਪੰਜਾਬ ਵਿਚ ਆਪਣੀ ਗਤੀਵਿਧੀਆਂ ਨੂੰ ਲਗਾਤਾਰ ਤੇਜ਼ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਤਹਿਤ ਸੋਮਵਾਰ ਸਵੇਰੇ ਮੋਗਾ ਜਿਲ੍ਹੇ ਦੇ ਬਾਘਾਪੁਰਾਣਾ ‘ਚ ਐੱਸ.ਡੀ.ਐੱਮ ਦਫਤਰ ਦੀਆਂ ਕੰਧਾਂ ‘ਤੇ ਖਾਲਿਸਤਾਨ ਸਮਰਥਕਾਂ ਨੇ ਦੇਸ਼ ਵਿਰੋਧੀ ਨਾਅਰੇ ਲਿਖੇ। ਨਾਅਰੇ ਲਿਖੇ ਜਾਣ ਤੋਂ ਕੁਝ ਦੇਰ ਬਾਅਦ ਹੀ ਵਿਦੇਸ਼ ‘ਚ ਬੈਠੇ ਸਿੱਖ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਪੰਨੂੰ ਨੇ ਵੀਡੀਓ ਵਾਇਰਲ ਕਰ ਕੇ ਇਸ ਦੀ ਜਾਣਕਾਰੀ ਦਿੱਤੀ।

ਐਸਜੇਐਫ ਦੇ ਮੁਖੀ ਦੀ ਵੀਡੀਓ ਹੋਈ ਵਾਇਰਲ

ਸਿੱਖ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਪੰਨੂੰ ਦੀ ਵੀਡੀਓ ਵਾਇਰਲ ਹੁੰਦੇ ਹੀ ਜ਼ਿਲਾ ਪ੍ਰਸ਼ਾਸਨ ਹਰਕਤ ‘ਚ ਆ ਗਿਆ। ਸਵੇਰੇ ਜ਼ਿਲਾ ਪ੍ਰਸ਼ਾਸਨ ਨੇ ਐੱਸ.ਡੀ.ਐੱਮ ਦਫਤਰ ਦੀਆਂ ਕੰਧਾਂ ਤੋਂ ਪੇਂਟ ਕਰਕੇ ਨਾਅਰੇਬਾਜ਼ੀ ਨੂੰ ਮਿਟਾਉਣ ਦੀ ਕੋਸ਼ਿਸ਼ ਕੀਤੀ। ਇਹ ਪਹਿਲੀ ਵਾਰ ਨਹੀਂ ਹੈ ਕਿ ਮੋਗਾ ਵਿੱਚ ਦੇਸ਼ ਵਿਰੋਧੀ ਨਾਅਰੇ ਲਿਖੇ ਗਏ ਹਨ, ਇਸ ਤੋਂ ਪਹਿਲਾਂ 14 ਅਗਸਤ 2020 ਨੂੰ ਖਾਲਿਸਤਾਨੀ ਸਮਰਥਕਾਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਦਾਖ਼ਲ ਹੋ ਕੇ ਭਾਰਤੀ ਝੰਡੇ ਦਾ ਅਪਮਾਨ ਕੀਤਾ ਸੀ, ਜਿਸ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਇਸ ਪੂਰੇ ਘਟਨਾਕ੍ਰਮ ਨੂੰ ਲੈ ਕੇ ਬਹੁਤ ਚਿੰਤਤ ਹਨ।

ਖਾਲਿਸਤਾਨ ਸਮਰਥਕਾਂ ਵੱਲੋਂ ਦੇਸ਼ ਵਿਰੋਧੀ ਗਤੀਵਿਧੀਆਂ ਲਗਾਤਾਰ ਜਾਰੀ

ਲੁਧਿਆਣਾ ਦੇ ਪਿੰਡ ਬੱਦੋਵਾਲ ਵਿਖੇ ਵੀ ਬੀਤੇ ਮਹੀਨੇ ਇੱਕ ਵਾਹਨ ਰਿਪੇਅਰਿੰਗ ਵਰਕਸ਼ਾਪ ਦੀ ਕੰਧ ਉੱਤੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਹੋਏ ਮਿਲ ਸਨ। ਇਸ ਮਾਮਲੇ ਵਿਚ ਪੁਲਿਸ ਨੇ ਵਰਕਸ਼ਾਪ ਦੇ ਮਾਲਕ ਗੁਰਜੰਟ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਸੀ ਪਰ ਦੁਕਾਨ ਦੇ ਮਾਲਕ ਨੇ ਨਾਅਰਾ ਲਿਖਣ ਵਾਲੇ ਵਿਅਕਤੀ ਬਾਰੇ ਅਣਜਾਣਤਾ ਪ੍ਰਗਟਾਈ ਸੀ। ਪੁਲੀਸ ਨੇ ਫੁਰਤੀ ਨਾਲ ਕੰਮ ਲੈਂਦਿਆਂ ਖਾਲਿਸਤਾਨ ਜਿੰਦਾਬਾਦ ਦੇ ਨਾਅਰੇ ਨੂੰ ਤੁਰੰਤ ਮਿਟਾ ਦਿੱਤਾ ਗਿਆ ਸੀ। ਸਾਲ 2020 ਨੂੰ ਫਰੀਦਕੋਟ ‘ਚ ਸੈਸ਼ਨ ਕੋਰਟ ਦੇ ਜੱਜ ਦੇ ਘਰ ਦੀ ਕੰਧ ‘ਤੇ ਖਾਲਿਸਤਾਨ ਵੀ ਪੱਖੀ ਨਾਅਰੇ ਲਿਖੇ ਗਏ ਸਨ। ਇਸੇ ਸਾਲ ਅੰਮ੍ਰਿਤਸਰ ‘ਚ ਹਰਿਮੰਦਰ ਸਾਹਿਬ ਦੇ ਬਾਹਰ ਵੀ ਕੁਝ ਲੋਕਾਂ ਦੀ ਭੀੜ ਨੇ ਖਾਲਿਸਤਾਨ ਦੇ ਸਮਰਥਨ ‘ਚ ਨਾਅਰੇਬਾਜ਼ੀ ਕੀਤੀ ਸੀ। ਕੁਝ ਸ਼ਰਾਰਤੀ ਅਨਸਰਾਂ ਨੇ ਨਵਾਂਸ਼ਹਿਰ ਜ਼ਿਲ੍ਹੇ ਦੇ ਬਲਾਚੌਰ ਕਸਬੇ ਵਿੱਚ ਐਸਡੀਐਮ ਦਫ਼ਤਰ ਦੀਆਂ ਕੰਧਾਂ ਤੇ ਖਾਲਿਸਤਾਨ ਪੱਖੀ ਨਾਅਰੇ ਲਿਖ ਦਿੱਤੇ ਸਨ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

ਚੰਡੀਗੜ੍ਹ ਦੀ ਕੁੜੀ ਨਾਲ ਦੂਜਾ ਵਿਆਹ ਕਰਵਾਉਣ ਜਾ ਰਹੇ ਹਿਮਾਚਲ ਦੇ ਮੰਤਰੀ ਵਿਕਰਮਾਦਿਤਿਆ ਸਿੰਘ, ਜਾਣੋ...ਕੌਣ ਹੈ ਹੋਣ ਵਾਲੀ ਲਾੜੀ?
ਚੰਡੀਗੜ੍ਹ ਦੀ ਕੁੜੀ ਨਾਲ ਦੂਜਾ ਵਿਆਹ ਕਰਵਾਉਣ ਜਾ ਰਹੇ ਹਿਮਾਚਲ ਦੇ ਮੰਤਰੀ ਵਿਕਰਮਾਦਿਤਿਆ ਸਿੰਘ, ਜਾਣੋ...ਕੌਣ ਹੈ ਹੋਣ ਵਾਲੀ ਲਾੜੀ?...
Shubanshu Shukla: ਪ੍ਰਧਾਨ ਮੰਤਰੀ ਮੋਦੀ ਨੂੰ ਮਿਲੇ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ
Shubanshu Shukla: ਪ੍ਰਧਾਨ ਮੰਤਰੀ ਮੋਦੀ ਨੂੰ ਮਿਲੇ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ...
ਭਾਰੀ ਮੀਂਹ ਨਾਲ ਪੰਜਾਬ 'ਚ ਹੜ੍ਹ ਵਰਗ੍ਹੇ ਹਾਲਾਤ, ਕੀ ਹੈ ਤਾਜ਼ਾ ਸਥਿਤੀ? ਜਾਣੋ...
ਭਾਰੀ ਮੀਂਹ ਨਾਲ ਪੰਜਾਬ 'ਚ ਹੜ੍ਹ ਵਰਗ੍ਹੇ ਹਾਲਾਤ, ਕੀ ਹੈ ਤਾਜ਼ਾ ਸਥਿਤੀ? ਜਾਣੋ......
FASTag Annual Pass: ਕਿਵੇਂ ਕੰਮ ਕਰੇਗਾ NHAI ਦਾ FASTag ਐਨੁਅਲ ਪਾਸ ?
FASTag Annual Pass: ਕਿਵੇਂ ਕੰਮ ਕਰੇਗਾ NHAI ਦਾ FASTag ਐਨੁਅਲ ਪਾਸ ?...
ਏਅਰ ਇੰਡੀਆ ਦੀ ਉਡਾਣ ਵਿੱਚ ਮੁੜ ਤਕਨੀਕੀ ਖਰਾਬੀ, ਯਾਤਰੀਆਂ ਵਿੱਚ ਗੁੱਸਾ
ਏਅਰ ਇੰਡੀਆ ਦੀ ਉਡਾਣ ਵਿੱਚ ਮੁੜ ਤਕਨੀਕੀ ਖਰਾਬੀ, ਯਾਤਰੀਆਂ ਵਿੱਚ ਗੁੱਸਾ...
79th Independence Day: ਲਾਲ ਕਿਲ੍ਹੇ ਤੋਂ ਪੀਐਮ ਮੋਦੀ ਨੇ ਕੀਤਾ ਵੱਡਾ ਐਲਾਨ, ਆਪਣਾ ਸਪੇਸ ਸਟੇਸ਼ਨ ਬਣਾਉਣ ਦੀ ਤਿਆਰੀ
79th Independence Day: ਲਾਲ ਕਿਲ੍ਹੇ ਤੋਂ ਪੀਐਮ ਮੋਦੀ ਨੇ ਕੀਤਾ ਵੱਡਾ ਐਲਾਨ, ਆਪਣਾ ਸਪੇਸ ਸਟੇਸ਼ਨ ਬਣਾਉਣ ਦੀ ਤਿਆਰੀ...
PM Modis Independence Day 2025 Speech: ਅਸੀਂ ਦੁਸ਼ਮਣਾਂ ਨੂੰ ਉਨ੍ਹਾਂ ਦੀ ਕਲਪਨਾ ਤੋਂ ਪਰੇ ਸਜ਼ਾ ਦਿੱਤੀ ਹੈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ
PM Modis Independence Day 2025 Speech: ਅਸੀਂ ਦੁਸ਼ਮਣਾਂ ਨੂੰ ਉਨ੍ਹਾਂ ਦੀ ਕਲਪਨਾ ਤੋਂ ਪਰੇ ਸਜ਼ਾ ਦਿੱਤੀ ਹੈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ...
YouTuber Armaan Malik ਨੂੰ ਹੋਵੇਗੀ ਜੇਲ੍ਹ? 2 ਵੱਡੇ ਮਾਮਲਿਆਂ ਵਿੱਚ ਫਸੇ
YouTuber Armaan Malik ਨੂੰ ਹੋਵੇਗੀ ਜੇਲ੍ਹ? 2 ਵੱਡੇ ਮਾਮਲਿਆਂ ਵਿੱਚ ਫਸੇ...
Independence Day 2025: India- PAK ਵੰਡ ਦੇ ਚਸ਼ਮਦੀਦ ਗਵਾਹ ਨੂੰ ਸੁਣ ਕੇ ਰਹਿ ਜਾਓਗੇ ਹੈਰਾਨ!
Independence Day 2025: India- PAK ਵੰਡ ਦੇ ਚਸ਼ਮਦੀਦ ਗਵਾਹ ਨੂੰ ਸੁਣ ਕੇ ਰਹਿ ਜਾਓਗੇ ਹੈਰਾਨ!...