ਬਰਨਾਲਾ ਡੀਸੀ ਦਫ਼ਤਰ ਦੇ ਬਾਹਰ ਖਾਲਿਸਤਾਨੀ ਨਾਅਰੇ, ਪੰਨੂ ਨੇ ਲਈ ਜ਼ਿੰਮੇਵਾਰੀ, ਭਾਰਤ ‘ਚ ਵਿਸ਼ਵ ਕੱਪ ਨਾ ਕਰਵਾਉਣ ਦੀ ਵੀ ਦਿੱਤੀ ਧਮਕੀ

Updated On: 

12 Jul 2023 13:22 PM

ਗੁਰਪਤਵੰਤ ਸਿੰਘ ਪੰਨੂ ਲਗਾਤਾਰ ਭਾਰਤ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਰਿਹਾ ਹੈ। ਕੁਝ ਦਿਨ ਪਹਿਲਾਂ ਹੀ ਕੈਨੇਡਾ ਤੋਂ ਇੱਕ ਵੀਡੀਓ ਸਾਹਮਣੇ ਆਇਆ ਸੀ, ਜਿਸ ਵਿੱਚ ਖਾਲਿਸਤਾਨ ਦੇ ਸਮਰਥਨ ਵਿੱਚ ਵੋਟਿੰਗ ਕਰਵਾਉਣ ਦਾ ਦਾਅਵਾ ਕੀਤਾ ਗਿਆ ਸੀ। ਇਸ ਪਿੱਛੇ ਵੀ ਪਨੂੰ ਦਾ ਨਾਂ ਹੀ ਸਾਹਮਣੇ ਆਇਆ ਸੀ।

ਬਰਨਾਲਾ ਡੀਸੀ ਦਫ਼ਤਰ ਦੇ ਬਾਹਰ ਖਾਲਿਸਤਾਨੀ ਨਾਅਰੇ, ਪੰਨੂ ਨੇ ਲਈ ਜ਼ਿੰਮੇਵਾਰੀ, ਭਾਰਤ ਚ ਵਿਸ਼ਵ ਕੱਪ ਨਾ ਕਰਵਾਉਣ ਦੀ ਵੀ ਦਿੱਤੀ ਧਮਕੀ
Follow Us On

ਬਰਨਾਲਾ ਜ਼ਿਲ੍ਹੇ ਵਿੱਚ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਅਤੇ ਡਿਪਟੀ ਕਮਿਸ਼ਨਰ ਦੇ ਘਰ ਦੇ ਬਾਹਰ ਖਾਲਿਸਤਾਨ (Khalistani Slogan) ਜ਼ਿੰਦਾਬਾਦ ਦੇ ਨਾਅਰੇ ਲਿਖੇ ਗਏ ਹਨ। ਨਾਲ ਹੀ ਜੰਗਲਾਤ ਵਿਭਾਗ ਅਤੇ ਸੀਐਮ ਭਗਵੰਤ ਮਾਨ ਦੇ ਅਧਿਕਾਰਤ ਬੈਨਰ ‘ਤੇ ਵੀ ਖਾਲਿਸਤਾਨ ਦੇ ਸਮਰਥਨ ਵਾਲੇ ਨਾਅਰੇ ਲਿਖੇ ਗਏ ਹਨ। ਇਸ ਦੀ ਜਿੰਮੇਵਾਰੀ ਲੈਂਦਿਆਂ ਖਾਲਿਸਤਾਨੀ ਸਮਰਥਕ ਅਤੇ ਸਿੱਖ ਫਾਰ ਜਸਟਿਸ (SFJ) ਦੇ ਮੁਖੀ ਗੁਰਪਤਵੰਤ ਸਿੰਘ ਪੰਨੂ (Gurpatwant Singh PannU) ਨੇ ਭਾਰਤ ਵਿੱਚ ਹੋਣ ਵਾਲੇ ਕ੍ਰਿਕਟ ਵਰਲਡ ਕੱਪ ਨਾ ਕਰਵਾਉਣ ਦੀ ਵੀ ਧਮਕੀ ਦਿੱਤੀ ਹੈ।

ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਇਸ ਦੀ ਜ਼ਿੰਮੇਵਾਰੀ ਲਈ ਹੈ। ਸਿੱਖ ਫਾਰ ਜਸਟਿਸ ਦੇ ਪ੍ਰਧਾਨ ਗੁਰਪਤਵੰਤ ਸਿੰਘ ਪੰਨੂ ਵੱਲੋਂ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਗਈ ਸੀ। ਪੰਨੂ ਨੇ ਵਾਇਰਲ ਵੀਡੀਓ ਵਿੱਚ ਭਾਰਤ ਵਿੱਚ ਹੋਣ ਵਾਲੇ ਕ੍ਰਿਕਟ ਵਿਸ਼ਵ ਕੱਪ (Cricket World Cup) ਨੂੰ ਰੋਕਣ ਦੀ ਧਮਕੀ ਦਿੱਤੀ ਹੈ। ਨਾਲ ਹੀ ਉਸਨੇ ਕਿਹਾ ਹੈ ਬੀਤੇ ਦਿਨੀਂ ਕੈਨੇਡਾ ‘ਚ ਮਾਰੇ ਗਏ ਖਾਲਿਸਤਾਨੀ ਹਰਦੀਪ ਸਿੰਘ ਨਿੱਝਰ (Hardeep Singh Nijhar) ਦੀ ਮੌਤ ਦਾ ਬਦਲਾ ਲਿਆ ਜਾਵੇਗਾ।

ਇਸ ਦੇ ਨਾਲ ਹੀ ਬਰਨਾਲਾ ਵਿੱਚ ਖਾਲਿਸਤਾਨ ਦੇ ਨਾਅਰੇ ਲਿਖੇ ਜਾਣ ਤੋਂ ਬਾਅਦ ਬਰਨਾਲਾ ਪ੍ਰਸ਼ਾਸਨ ਤੁਰੰਤ ਹਰਕਤ ਵਿੱਚ ਆ ਗਿਆ। ਜਿਨ੍ਹਾਂ ਥਾਵਾਂ ‘ਤੇ ਖਾਲਿਸਤਾਨ ਦੇ ਨਾਅਰੇ ਲਿਖੇ ਹੋਏ ਸਨ, ਉਨ੍ਹਾਂ ‘ਤੇ ਪੇਂਟ ਕੀਤਾ ਗਿਆ ਹੈ।

ਖਾਲਿਸਤਾਨ ਦੇ ਸਮਰਥਨ ‘ਚ ਰੈਫਰੈਂਡਮ

ਜਿਕਰਯੋਗ ਹੈ ਕਿ ਹਾਲ ਹੀ ਵਿੱਚ ਪੰਨੂ ਦੀ ਸੜਕ ਹਾਦਸੇ ਵਿੱਚ ਮੌਤ ਦੀ ਖਬਰ ਆਈ ਸੀ, ਪਰ ਅਗਲੇ ਹੀ ਦਿਨ ਉਸਨੇ ਸੋਸ਼ਲ ਮੀਡੀਆ ਤੇ ਆਪਣੀਆਂ ਤਸਵੀਰਾਂ ਅਤੇ ਵੀਡੀਓ ਸ਼ੇਅਰ ਕਰਕੇ ਖੁਦ ਦੇ ਜਿੰਦਾ ਹੋਣ ਦਾ ਸਬੂਤ ਦਿੱਤਾ ਸੀ। ਨਾਲ ਹੀ ਉਸਨੇ ਵੀਡੀਓ ਵਿੱਚ 16 ਜੁਲਾਈ ਨੂੰ ਖਾਲਿਸਤਾਨ ਦੇ ਸਮਰਥਨ ਵਿੱਚ ਕੈਨੇਡਾ, ਆਸਟ੍ਰੇਲੀਆਂ ਅਤੇ ਇੰਗਲੈਂਡ ਵਿੱਚ ਰੈਫਰੈਂਡਮ ਕਰਵਾਉਣ ਦਾ ਵੀ ਦਾਅਵਾ ਕੀਤਾ ਸੀ। ਪਨੂੰ ਨੇ ਮ੍ਰਿਤਕ ਅੱਤਵਾਦੀ ਹਰਦੀਪ ਸਿੰਘ ਨਿੱਝਰ ਨੂੰ ਸ਼ਹੀਦ ਦੱਸਦਿਆਂ ਉਸਦੀ ਯਾਦ ਵਿੱਚ 10 ਸਤੰਬਰ ਨੂੰ ਵੀ ਵੋਟਿੰਗ ਕਰਵਾਉਣ ਦਾ ਵੀ ਐਲਾਨ ਕੀਤਾ ਹੈ।

ਭਾਰਤ ਦੀ ਮੋਸਟ ਵਾਂਟੇਂਡ ਲਿਸਟ ‘ਚ ਸ਼ਾਮਲ ਹੈ ਪੰਨੂੰ

ਪਨੂੰ ਭਾਰਤ ਦੀ ਮੋਸਟ ਵਾਂਟੇਂਡ ਸੂਚੀ ਵਿੱਚ ਸ਼ਾਮਲ ਹੈ ਅਤੇ ਭਾਰਤ ਨੂੰ ਉਸਦੀ ਲੰਬੇ ਵੇਲ੍ਹੇ ਤੋਂ ਭਾਲ ਹੈ।ਬੀਤੇ 2 ਤੋਂ 3 ਮਹੀਨਿਆਂ ਵਿੱਚ ਚਾਰ ਖਾਲਿਸਤਾਨੀ ਸਮਰਥਕਾਂ ਦੇ ਮਾਰੇ ਜਾਣ ਤੋਂ ਬਾਅਦ ਪਨੂੰ ਕਈ ਦਿਨਾਂ ਤੱਕ ਰੂਪੋਸ਼ ਰਿਹਾ ਸੀ। ਆਪਣੀ ਮੌਤ ਦੀ ਖ਼ਬਰ ਤੋਂ ਬਾਅਦ ਉਹ ਸਾਹਮਣੇ ਆ ਗਿਆ ਅਤੇ ਮੁੜ ਤੋਂ ਭਾਰਤ ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦੇਣ ਵਿੱਚ ਲੱਗਾ ਹੈ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Related Stories
ਜਲੰਧਰ ‘ਚ ਹਿਮਾਚਲ ਪੁਲਿਸ ਦਾ ਛਾਪਾ, ਸ਼੍ਰੀ ਮਾਤਾ ਚਿੰਤਪੁਰਨੀ ਮੰਦਿਰ ਨੇੜੇ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਗ੍ਰਿਫਤਾਰ
ਭਾਰਤ ‘ਚ G20 ਸੰਮੇਲਨ ਤੋਂ ਬੌਖਲਾਏ ਕੈਨੇਡਾ ‘ਚ ਬੈਠੇ ਖਾਲਿਸਤਾਨੀ, ਮੰਦਿਰ ਦੀ ਕੰਧ ਤੇ ਪੀਐਮ ਮੋਦੀ ਨੂੰ ਲਿਖਿਆ ਅੱਤਵਾਦੀ
ਅੱਤਵਾਦੀ ਪੰਨੂ ਦੀ G20 ਸੰਮੇਲਨ ਤੋਂ ਪਹਿਲਾਂ ਧਮਕੀ, ਦਿੱਲੀ ਦੇ ਮੈਟਰੋ ਸਟੇਸ਼ਨਾਂ ‘ਤੇ ਲਿਖੇ ਖਾਲਿਸਤਾਨੀ ਨਾਅਰੇ
ਪਨੂੰ ਦੀਆਂ ਧਮਕੀਆਂ ਦਾ ਨਹੀਂ ਹੋਇਆ ਅਸਰ, ਭਾਰਤੀ ਦੂਤਾਵਾਸ ‘ਤੇ ਸ਼ਾਨ ਨਾਲ ਲਹਿਰਾਇਆ ਤਿਰੰਗਾ, ਰੈਲੀ ਦੀ ਯੋਜਨਾ ਵੀ ਫੇਲ
ਖਾਲਿਸਤਾਨੀ ਅੱਤਵਾਦੀ ਪੰਨੂ ਦੀ ਨਵੀਂ ਵੀਡੀਓ ਆਈ ਸਾਹਮਣੇ, ਨੌਜਵਾਨਾਂ ਨੂੰ ਸਿਆਸੀ ਸ਼ਰਨ ਦਾ ਦਿੱਤਾ ਲਾਲਚ
ਡੱਬਵਾਲੀ ‘ਚ ਲਿਖੇ ‘ਹਰਿਆਣਾ ਬਣੇਗਾ ਖਾਲਿਸਤਾਨ’ ਦੇ ਨਾਅਰੇ; ਪੀਐੱਮ ਤੋਂ ਲੈ ਕੇ ਸੀਐੱਮ ਖੱਟਰ ਤੱਕ ਨੂੰ ਧਮਕੀ, ਪੰਨੂ ਨੇ ਜਾਰੀ ਕੀਤੀ ਵੀਡੀਓ