AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਦਿਲਜੀਤ ਦੋਸਾਂਝ ਦੇ ਸ਼ੋਅ ਤੋਂ ਖਾਲਿਸਤਾਨੀ ਸਮਰਥਕ ਧੱਕੇ ਮਾਰ ਕੇ ਕੱਢੇ ਗਏ ਬਾਹਰ

Diljit Dosanjh Toronto concert: ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਦੇ 31 ਮਈ ਦੀ ਰਾਤ ਟੋਰਾਂਟੋ ਵਿੱਚ ਹੋਏ ਕਨਸਰਟ ਦੌਰਾਨ ਕੁਝ ਲੋਕ ਖਾਲਿਸਤਾਨੀ ਝੰਡੇ ਲੈ ਕੇ ਪਹੁੰਚ ਗਏ। ਕੈਨੇਡਾ ਦੇ Toronto ਵਿੱਚ ਸਥਿਤ Rogers Centre ਵਿੱਚ ਸ਼ੋਅ ਦੌਰਾਨ ਕੁਝ ਦਰਸ਼ਕਾਂ ਨੇ ਖਾਲਿਸਤਾਨੀ ਝੰਡੇ ਲਹਿਰਾਏ ਅਤੇ ਪ੍ਰੋਗਰਾਮ ਵਿੱਚ ਰੁਕਾਵਟ ਪੈਦਾ ਕਰਨ ਦੀ ਕੋਸ਼ਿਸ਼ ਕੀਤੀ।

ਦਿਲਜੀਤ ਦੋਸਾਂਝ ਦੇ ਸ਼ੋਅ ਤੋਂ ਖਾਲਿਸਤਾਨੀ ਸਮਰਥਕ ਧੱਕੇ ਮਾਰ ਕੇ ਕੱਢੇ ਗਏ ਬਾਹਰ
ਖਾਲਿਸਤਾਨੀ ਸਮਰਥਕ ਧੱਕੇ ਮਾਰ ਕੇ ਕੱਢੇ ਗਏ ਬਾਹਰ
tv9-punjabi
| Updated On: 02 Jun 2026 10:38 AM IST
Share

ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਦੇ 31 ਮਈ ਦੀ ਰਾਤ ਟੋਰਾਂਟੋ ਵਿੱਚ ਹੋਏ ਕਨਸਰਟ ਦੌਰਾਨ ਕੁਝ ਲੋਕ ਖਾਲਿਸਤਾਨੀ ਝੰਡੇ ਲੈ ਕੇ ਪਹੁੰਚ ਗਏ। ਕੈਨੇਡਾ ਦੇ Toronto ਵਿੱਚ ਸਥਿਤ Rogers Centre ਵਿੱਚ ਸ਼ੋਅ ਦੌਰਾਨ ਕੁਝ ਦਰਸ਼ਕਾਂ ਨੇ ਖਾਲਿਸਤਾਨੀ ਝੰਡੇ ਲਹਿਰਾਏ ਅਤੇ ਪ੍ਰੋਗਰਾਮ ਵਿੱਚ ਰੁਕਾਵਟ ਪੈਦਾ ਕਰਨ ਦੀ ਕੋਸ਼ਿਸ਼ ਕੀਤੀ।

ਇਸ ਘਟਨਾ ਦੌਰਾਨ ਸੁਰੱਖਿਆ ਲਈ ਤਾਇਨਾਤ ਪੁਲਿਸ ਅਤੇ ਸੁਰੱਖਿਆ ਕਰਮਚਾਰੀਆਂ ਨੇ ਤੁਰੰਤ ਕਾਰਵਾਈ ਕੀਤੀ। ਟੀਮ ਭੀੜ ਵਿੱਚ ਪਹੁੰਚੀ ਅਤੇ ਝੰਡੇ ਲਹਿਰਾਉਣ ਵਾਲੇ ਲੋਕਾਂ ਨੂੰ ਬਾਹਰ ਕੱਢ ਦਿੱਤਾ। ਸੁਰੱਖਿਆ ਕਰਮਚਾਰੀ ਭੀੜ ਵਿੱਚੋਂ ਲੰਘਦੇ ਹੋਏ ਝੰਡੇ ਲਹਿਰਾਉਣ ਵਾਲਿਆਂ ਨੂੰ ਬਾਹਰ ਲੈ ਜਾ ਰਹੇ ਹਨ।

ਇਹ ਘਟਨਾ ਉਸ ਵੇਲੇ ਵਾਪਰੀ ਜਦੋਂ ਦਿਲਜੀਤ ਦੋਸਾਂਝ ਮੰਚ ‘ਤੇ ਪਰਫਾਰਮ ਕਰ ਰਹੇ ਸਨ ਅਤੇ ਹਜ਼ਾਰਾਂ ਪ੍ਰਸ਼ੰਸਕ ਉਨ੍ਹਾਂ ਦਾ ਹੌਸਲਾ ਵਧਾ ਰਹੇ ਸਨ। ਪ੍ਰੋਗਰਾਮ ਦੇ ਆਯੋਜਕਾਂ ਅਤੇ ਸਥਾਨਕ ਪੁਲਿਸ ਨੇ ਤੁਰੰਤ ਕਾਰਵਾਈ ਕੀਤੀ, ਜਿਸ ਕਾਰਨ ਸ਼ੋਅ ਬਿਨਾਂ ਕਿਸੇ ਵੱਡੀ ਰੁਕਾਵਟ ਦੇ ਜਾਰੀ ਰਿਹਾ।

ਇਸ ਘਟਨਾ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਖਾਲਿਸਤਾਨ ਸਮਰਥਕਾਂ ਨੂੰ ਲੈ ਕੇ ਚਰਚਾ ਛਿੜ ਗਈ ਹੈ। ਕਈ ਪ੍ਰਸ਼ੰਸਕ ਦਿਲਜੀਤ ਦੇ ਰੁਖ ਦੀ ਸ਼ਲਾਘਾ ਕਰ ਰਹੇ ਹਨ, ਜਦਕਿ ਦੂਜੇ ਪਾਸੇ ਕੁਝ ਖਾਲਿਸਤਾਨ ਸਮਰਥਕ ਕਾਰਕੁਨ ਇਸ ਮਾਮਲੇ ਨੂੰ ਮੁੱਦਾ ਬਣਾ ਰਹੇ ਹਨ।

ਜਾਣੋ ਸ਼ੋਅ ਦੌਰਾਨ ਕੀ ਹੋਇਆ…

ਸ਼ੋਅ ਵਿੱਚ ਝੰਡੇ ਲੈ ਕੇ ਪਹੁੰਚੇ ਖਾਲਿਸਤਾਨ ਸਮਰਥਕ – Rogers Centre ਵਿੱਚ ਕਰੀਬ 50 ਹਜ਼ਾਰ ਲੋਕ ਸ਼ੋਅ ਦੇਖਣ ਲਈ ਪਹੁੰਚੇ ਸਨ। ਇਸ ਦੌਰਾਨ ਕੁਝ ਲੋਕ ਖਾਲਿਸਤਾਨੀ ਝੰਡੇ ਲੈ ਕੇ ਅੰਦਰ ਆ ਗਏ, ਪਰ ਸੁਰੱਖਿਆ ਕਰਮਚਾਰੀਆਂ ਅਤੇ ਪੁਲਿਸ ਨੇ ਉਨ੍ਹਾਂ ਨੂੰ ਝੰਡੇ ਲਹਿਰਾਉਣ ਤੋਂ ਪਹਿਲਾਂ ਹੀ ਬਾਹਰ ਕੱਢ ਦਿੱਤਾ। Diljit Dosanjh ਦੇ ਟੂਰ ਦੌਰਾਨ ਇਹ ਤੀਜੀ ਵੱਡੀ ਘਟਨਾ ਦੱਸੀ ਜਾ ਰਹੀ ਹੈ।

ਦਿਲਜੀਤ ਦਾ ਸ਼ੋਅ ਰੋਕਣ ਦੀ ਕੋਸ਼ਿਸ਼ – ਖਾਲਿਸਤਾਨ ਸਮਰਥਕ ਹੱਥਾਂ ਵਿੱਚ ਝੰਡੇ ਲੈ ਕੇ ਭੀੜ ਵਿੱਚ ਪਹੁੰਚ ਗਏ ਅਤੇ ਨਾਅਰੇਬਾਜ਼ੀ ਕਰਨ ਲੱਗੇ। ਇਸ ਤੋਂ ਪਹਿਲਾਂ ਕਿ ਉਹ ਝੰਡੇ ਦਿਖਾ ਕੇ ਸ਼ੋਅ ਵਿੱਚ ਰੁਕਾਵਟ ਪਾਉਂਦੇ, ਸੁਰੱਖਿਆ ਕਰਮਚਾਰੀਆਂ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ। ਪਹਿਲਾਂ ਪੁਲਿਸ ਨੇ ਉਨ੍ਹਾਂ ਨੂੰ ਸ਼ਾਂਤੀਪੂਰਵਕ ਬਾਹਰ ਜਾਣ ਲਈ ਕਿਹਾ, ਪਰ ਜਦੋਂ ਉਹ ਨਹੀਂ ਮੰਨੇ ਤਾਂ ਉਨ੍ਹਾਂ ਨੂੰ ਜ਼ਬਰਦਸਤੀ ਸ਼ੋਅ ਤੋਂ ਬਾਹਰ ਕੱਢ ਦਿੱਤਾ ਗਿਆ।

ਹੰਗਾਮੇ ਵਾਲਾ ਮਾਹੌਲ ਬਣ ਗਿਆ, ਪਰ Diljit Dosanjh ਨੇ ਸ਼ੋਅ ਨਹੀਂ ਰੋਕਿਆ। ਜਦੋਂ ਖਾਲਿਸਤਾਨੀ ਝੰਡੇ ਲੈ ਕੇ ਲੋਕ ਪਹੁੰਚੇ, ਉਸ ਸਮੇਂ ਦਿਲਜੀਤ ਮਿੱਤਰਾਂ ਦੇ ਜੰਕਸ਼ਨ ਗੀਤ ਗਾ ਰਹੇ ਸਨ। ਕੁਝ ਲੋਕ ਕਾਲੇ ਕੱਪੜਿਆਂ ਵਿੱਚ ਦਿਲਜੀਤ ਦਾ ਵਿਰੋਧ ਕਰਨ ਲਈ ਪਹੁੰਚੇ ਸਨ। ਪਹਿਲਾਂ ਤੋਂ ਤਾਇਨਾਤ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਪਰ ਕੁਝ ਲੋਕ ਭੀੜ ਵਿੱਚ ਦਾਖਲ ਹੋ ਗਏ, ਜਿਸ ਨਾਲ ਕੁਝ ਸਮੇਂ ਲਈ ਹਲਚਲ ਵਾਲਾ ਮਾਹੌਲ ਬਣ ਗਿਆ। ਇਸ ਦੇ ਬਾਵਜੂਦ ਦਿਲਜੀਤ ਨੇ ਆਪਣਾ ਪਰਫਾਰਮੈਂਸ ਜਾਰੀ ਰੱਖਿਆ ਅਤੇ ਗਾਣਾ ਗਾਉਂਦੇ ਰਹੇ।

Follow Us
Monsoon Alert: 22 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੂਫਾਨ ਦੀ ਚੇਤਾਵਨੀ, ਮੌਨਸੂਨ ਅਪਡੇਟ
Monsoon Alert: 22 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੂਫਾਨ ਦੀ ਚੇਤਾਵਨੀ, ਮੌਨਸੂਨ ਅਪਡੇਟ...
ਰਵਨੀਤ ਬਿੱਟੂ ਦਾ ਰਾਜਸਭਾ ਕਾਰਜਕਾਲ 6 ਮਹੀਨੇ ਵਧਿਆ, ਕੀ ਵਾਪਸ ਆਉਣਗੇ ਪੰਜਾਬ?
ਰਵਨੀਤ ਬਿੱਟੂ ਦਾ ਰਾਜਸਭਾ ਕਾਰਜਕਾਲ 6 ਮਹੀਨੇ ਵਧਿਆ, ਕੀ ਵਾਪਸ ਆਉਣਗੇ ਪੰਜਾਬ?...
Punjab Congress: ਪੰਜਾਬ ਕਾਂਗਰਸ ਦੇ ਲੀਡਰ ਲਗਾ ਰਹੇ ਦਿੱਲੀ ਦੇ ਗੇੜੇ, ਬਦਲ ਸਕਦਾ ਹੈ ਪ੍ਰਧਾਨ!
Punjab Congress: ਪੰਜਾਬ ਕਾਂਗਰਸ ਦੇ ਲੀਡਰ ਲਗਾ ਰਹੇ ਦਿੱਲੀ ਦੇ ਗੇੜੇ, ਬਦਲ ਸਕਦਾ ਹੈ ਪ੍ਰਧਾਨ!...
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ...
5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ Educational Institute, ਜਾਣੋ...ਪੰਜਾਬ ਕੈਬਨਿਟ ਦੇ ਵੱਡੇ ਫੈਸਲੇ
5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ Educational Institute, ਜਾਣੋ...ਪੰਜਾਬ ਕੈਬਨਿਟ ਦੇ ਵੱਡੇ ਫੈਸਲੇ...
ਰਾਮ ਮੰਦਰ ਦਾਨ ਦੀ ਗਿਣਤੀ ਵਿੱਚ ਵੱਡੀ ਕਾਰਵਾਈ, 40 ਕਰਮਚਾਰੀ ਹਟਾਏ ਗਏ, ਜਾਂਚ ਜਾਰੀ
ਰਾਮ ਮੰਦਰ ਦਾਨ ਦੀ ਗਿਣਤੀ ਵਿੱਚ ਵੱਡੀ ਕਾਰਵਾਈ, 40 ਕਰਮਚਾਰੀ ਹਟਾਏ ਗਏ, ਜਾਂਚ ਜਾਰੀ...
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੇ ਰਾਹਤ ਕਦੋਂ? ਹਰਦੀਪ ਸਿੰਘ ਪੁਰੀ ਨੇ ਦਿੱਤਾ ਵੱਡਾ ਸੰਕੇਤ
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੇ ਰਾਹਤ ਕਦੋਂ? ਹਰਦੀਪ ਸਿੰਘ ਪੁਰੀ ਨੇ ਦਿੱਤਾ ਵੱਡਾ ਸੰਕੇਤ...
BJP ਪ੍ਰਧਾਨ ਨਿਤਿਨ ਨਬੀਨ ਨੇ ਜਲੰਧਰ 'ਚ ਕੀਤਾ ਯੋਗਾ, ਜਾਣੋ ਪੰਜਾਬ ਚੋਣਾਂ ਬਾਰੇ ਕੀ ਬੋਲੇ?
BJP ਪ੍ਰਧਾਨ ਨਿਤਿਨ ਨਬੀਨ ਨੇ ਜਲੰਧਰ 'ਚ ਕੀਤਾ ਯੋਗਾ, ਜਾਣੋ ਪੰਜਾਬ ਚੋਣਾਂ ਬਾਰੇ ਕੀ ਬੋਲੇ?...
ਬੀਜੇਪੀ ਦਾ ਮਿਸ਼ਨ 2027 ਪੰਜਾਬ, ਅੰਮ੍ਰਿਤਸਰ ਪਹੁੰਚੇ ਨਿਤਿਨ ਨਬੀਨ
ਬੀਜੇਪੀ ਦਾ ਮਿਸ਼ਨ 2027 ਪੰਜਾਬ, ਅੰਮ੍ਰਿਤਸਰ ਪਹੁੰਚੇ ਨਿਤਿਨ ਨਬੀਨ...