ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਅੱਜ ਸਮਾਪਤ ਹੋਇਆ ਖਾਲਸਾਈ ਸ਼ਾਨੋ-ਸ਼ੌਕਤ ਦਾ ਪ੍ਰਤੀਕ ਹੋਲਾ ਮੁਹੱਲਾ, ਆਖਰੀ ਦਿਨ ਇੰਝ ਦਿਖਾਏ ਕਰਤਬ

ਹੋਲਾ ਮੁਹੱਲਾ ਕੇਸਗੜ੍ਹ ਸਾਹਿਬ ਤੋਂ ਸ਼ੁਰੂ ਹੋ ਕੇ, ਇਹ ਸ੍ਰੀ ਆਨੰਦਪੁਰ ਸਾਹਿਬ ਵਿੱਚੋਂ ਹੁੰਦਾ ਹੋਇਆ ਚਰਨ ਗੰਗਾ ਸਟੇਡੀਅਮ ਵਿੱਚ ਸਮਾਪਤ ਹੋਇਆ। ਨਿਹੰਗ ਸਿੰਘਾਂ ਨੂੰ ਇੱਕ ਦੂਜੇ 'ਤੇ ਗੁਲਾਲ ਸੁੱਟ ਕੇ ਹੋਲਾ-ਮੁਹੱਲਾ ਮਨਾਉਂਦੇ ਦੇਖਿਆ ਗਿਆ। ਜਥੇਦਾਰ ਵੱਲੋਂ ਭਾਈਚਾਰੇ ਦੇ ਨਾਮ ਇੱਕ ਸੰਦੇਸ਼ ਵੀ ਜਾਰੀ ਕੀਤਾ ਗਿਆ।

ਅੱਜ ਸਮਾਪਤ ਹੋਇਆ ਖਾਲਸਾਈ ਸ਼ਾਨੋ-ਸ਼ੌਕਤ ਦਾ ਪ੍ਰਤੀਕ ਹੋਲਾ ਮੁਹੱਲਾ, ਆਖਰੀ ਦਿਨ ਇੰਝ ਦਿਖਾਏ ਕਰਤਬ
ਹੋਲਾ ਮੁਹੱਲਾ.
Follow Us
tv9-punjabi
| Published: 15 Mar 2025 20:38 PM

ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਖਾਲਸਾਈ ਸ਼ਾਨੋ-ਸ਼ੌਕਤ ਦਾ ਪ੍ਰਤੀਕ ਹੋਲਾ ਮੁਹੱਲਾ ਦਾ ਪ੍ਰਸਿੱਧ ਰਾਸ਼ਟਰੀ ਤਿਉਹਾਰ, ਅੱਜ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿੱਚ ਮਿੱਠੀਆਂ ਯਾਦਾਂ ਛੱਡਦਾ ਹੋਇਆ ਸਮਾਪਤ ਹੋਇਆ। ਇੱਥੇ ਸਭ ਤੋਂ ਪਹਿਲਾਂ ਤਿੰਨ ਦਿਨਾਂ ਤੋਂ ਚੱਲ ਰਹੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਤੋਂ ਬਾਅਦ ਵਿੱਚ ਹਰ ਸਾਲ ਦੀ ਤਰ੍ਹਾਂ ਨਿਹੰਗ ਸਿੰਘ ਫੌਜ਼ਾਂ ਵੱਲੋਂ ਇਲਾਕੇ ਵਿੱਚ ਗੁਲਾਲ ਵਰ੍ਹਾ ਕੇ ਸ਼੍ਰੀ ਅਨੰਦਪੁਰ ਸਹਿਬ ਗੁਲਾਬੀ ਨਜ਼ਰ ਆਈ।

ਹੋਲਾ ਮੁਹੱਲਾ ਕੇਸਗੜ੍ਹ ਸਾਹਿਬ ਤੋਂ ਸ਼ੁਰੂ ਹੋ ਕੇ, ਇਹ ਸ੍ਰੀ ਆਨੰਦਪੁਰ ਸਾਹਿਬ ਵਿੱਚੋਂ ਹੁੰਦਾ ਹੋਇਆ ਚਰਨ ਗੰਗਾ ਸਟੇਡੀਅਮ ਵਿੱਚ ਸਮਾਪਤ ਹੋਇਆ। ਨਿਹੰਗ ਸਿੰਘਾਂ ਨੂੰ ਇੱਕ ਦੂਜੇ ‘ਤੇ ਗੁਲਾਲ ਸੁੱਟ ਕੇ ਹੋਲਾ-ਮੁਹੱਲਾ ਮਨਾਉਂਦੇ ਦੇਖਿਆ ਗਿਆ। ਜਥੇਦਾਰ ਵੱਲੋਂ ਭਾਈਚਾਰੇ ਦੇ ਨਾਮ ਇੱਕ ਸੰਦੇਸ਼ ਵੀ ਜਾਰੀ ਕੀਤਾ ਗਿਆ।

ਦਸਮ ਪਿਤਾ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਆਪਣੀਆਂ ਫੌਜਾਂ ਨੂੰ ਬਹਾਦਰ ਅਤੇ ਯੁੱਧ ਵਿੱਚ ਮਜ਼ਬੂਤ ​​ਬਣਾਉਣ ਲਈ ਖਾਲਸਾਈ ਖੇਡਾਂ ਦਾ ਆਯੋਜਨ ਕਰਦੇ ਸਨ। ਇਸ ਰਾਹੀਂ ਫੌਜ ਨੂੰ ਆਤਮਨਿਰਭਰ ਯੋਧਾ ਬਣਾਉਣ ਵਰਗੇ ਕਰਤਬ ਦਿਖਾਏ ਜਾਂਦੇ ਸਨ ਤੇ ਜੇਤੂਆਂ ਨੂੰ ਖੁਦ ਗੁਰੂ ਜੀ ਆਪਣਾਂ ਤਕਸੀਮ ਕਰਦੇ ਸਨ। ਇਸ ਨਾਲ ਇੱਕ ਅਜਿਹੀ ਪਰੰਪਰਾ ਪੈਦਾ ਹੋਈ ਜੋ ਅਜੇ ਵੀ ਜਾਰੀ ਹੈ। ਅੱਜ ਗੁਰੂ ਜੀ ਦੇ ਪਿਆਰੇ ਖਾਲਸਾ ਫੌਜ ਨਿਹੰਗ ਸਿੰਘਾਂ ਵੱਲੋਂ ਇੱਕ ਮਹੱਲਾ ਕੱਢਿਆ ਗਿਆ, ਇਸ ਵਿੱਚ ਘੋੜ ਦੌੜ ਦੇ ਕਰਤੱਬ, ਗੱਤਕਾ, ਬਰਛੀ ਸੁੱਟਣਾ, ਤੀਰਅੰਦਾਜ਼ੀ ਅਤੇ ਹੋਰ ਕਈ ਤਰ੍ਹਾਂ ਦੇ ਕਰਤੱਬ ਦਿਖਾਏ ਗਏ।

ਇਤਿਹਾਸਕ ਧਰਤੀ ਸ੍ਰੀ ਅਨੰਦਪੁਰ ਸਾਹਿਬ ਦਾ ਪ੍ਰਸਿੱਧ ਤਿਉਹਾਰ ਹੋਲਾ-ਮੁਹੱਲਾ, ਜੋ ਕਿ ਪੂਰੀ ਦੁਨੀਆ ਵਿੱਚ ਬਹੁਤ ਮਸ਼ਹੂਰ ਹੈ, ਇਸ ਵਿੱਚ ਨਿਹੰਗ ਸਿੰਘ ਦਲ ਬਾਬਾ ਬੁੱਢਾ ਦਲ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋਡੀ, ਤਰਨਾ ਦਲ ਨਿਹੰਗ ਸਿੰਘ ਫੌਜੋ ਤੋਂ ਇਲਾਵਾ ਹੋਰ ਬਹੁਤ ਸਾਰੇ ਨਿਹੰਗ ਸਿੰਘ ਨੇ ਆਪਣੇ ਅਦਭੁਤ ਕਾਰਨਾਮੇ ਦਿਖਾ ਕੇ ਦਰਸ਼ਕਾਂ ਨੂੰ ਮੰਤਰਮੁਗਧ ਕਰ ਦਿੱਤਾ।

ਅੰਮ੍ਰਿਤਸਰ ਵਿੱਚ ਮੰਦਰ ਤੇ ਹਮਲਾ, ਬਾਈਕ ਸਵਾਰ ਦੋ ਵਿਅਕਤੀਆਂ ਨੇ ਸੁੱਟਿਆ ਗ੍ਰਨੇਡ
ਅੰਮ੍ਰਿਤਸਰ ਵਿੱਚ ਮੰਦਰ ਤੇ ਹਮਲਾ, ਬਾਈਕ ਸਵਾਰ ਦੋ ਵਿਅਕਤੀਆਂ ਨੇ ਸੁੱਟਿਆ ਗ੍ਰਨੇਡ...
ਪੰਜਾਬ ਲਈ ਕਾਂਗਰਸ ਨੇ ਕੀਤੀ ਤਿਆਰੀ, ਪੰਜਾਬ ਦੇ ਵੱਡੇ ਆਗੂ ਪਹੁੰਚੇ ਦਿੱਲੀ, ਕਿਸ ਮੁੱਦੇ 'ਤੇ ਬਣੀ ਸਹਿਮਤੀ?
ਪੰਜਾਬ ਲਈ ਕਾਂਗਰਸ ਨੇ ਕੀਤੀ ਤਿਆਰੀ, ਪੰਜਾਬ ਦੇ ਵੱਡੇ ਆਗੂ ਪਹੁੰਚੇ ਦਿੱਲੀ, ਕਿਸ ਮੁੱਦੇ 'ਤੇ ਬਣੀ ਸਹਿਮਤੀ?...
ਪੰਜਾਬੀ ਗਾਇਕ ਸਿੰਗਾ ਨੂੰ ਇੰਨੀ ਵਾਰ ਬਦਲਣਾ ਪਿਆ ਘਰ, ਪੋਸਟ ਰਾਹੀਂ ਦੱਸੀ ਕਹਾਣੀ
ਪੰਜਾਬੀ ਗਾਇਕ ਸਿੰਗਾ ਨੂੰ ਇੰਨੀ ਵਾਰ ਬਦਲਣਾ ਪਿਆ ਘਰ, ਪੋਸਟ ਰਾਹੀਂ ਦੱਸੀ ਕਹਾਣੀ...
ਕਦੋਂ ਮਨਾਈ ਜਾਵੇਗੀ ਹੋਲੀ ਅਤੇ ਕੀ ਹੈ ਸਹੀ ਤਾਰੀਖ? ਜਾਣੋ
ਕਦੋਂ ਮਨਾਈ ਜਾਵੇਗੀ ਹੋਲੀ ਅਤੇ ਕੀ ਹੈ ਸਹੀ ਤਾਰੀਖ? ਜਾਣੋ...
Pakistan Train Hijacked: ਬੀਐਲਏ ਨੇ 140 ਪਾਕਿਸਤਾਨੀ ਸੈਨਿਕਾਂ ਨੂੰ ਬੰਧਕ ਬਣਾਉਣ ਦਾ ਕੀਤਾ ਹੈ ਦਾਅਵਾ!
Pakistan Train Hijacked: ਬੀਐਲਏ ਨੇ 140 ਪਾਕਿਸਤਾਨੀ ਸੈਨਿਕਾਂ ਨੂੰ ਬੰਧਕ ਬਣਾਉਣ ਦਾ ਕੀਤਾ ਹੈ ਦਾਅਵਾ!...
ਈਡੀ ਦੀ ਕਾਰਵਾਈ, ਭੁਪੇਸ਼ ਬਘੇਲ ਦਾ ਵਧਿਆ ਤਣਾਅ
ਈਡੀ ਦੀ ਕਾਰਵਾਈ, ਭੁਪੇਸ਼ ਬਘੇਲ ਦਾ ਵਧਿਆ ਤਣਾਅ...
ਚੰਡੀਗੜ੍ਹ ਵਿੱਚ ਭਾਰਤ ਦੀ ਜਿੱਤ ਲਈ ਪੂਜਾ-ਹਵਨ, ਕੀ ਭਾਰਤ ਨਿਊਜ਼ੀਲੈਂਡ ਨੂੰ ਹਰਾ ਕੇ ਚੈਂਪੀਅਨ ਬਣੇਗਾ?
ਚੰਡੀਗੜ੍ਹ ਵਿੱਚ ਭਾਰਤ ਦੀ ਜਿੱਤ ਲਈ ਪੂਜਾ-ਹਵਨ, ਕੀ ਭਾਰਤ ਨਿਊਜ਼ੀਲੈਂਡ ਨੂੰ ਹਰਾ ਕੇ ਚੈਂਪੀਅਨ ਬਣੇਗਾ?...
BJP ਆਗੂ Fatehjung Bajwa ਨੇ ਬੰਦੀ ਸਿੱਖਾਂ ਬਾਰੇ ਕੀਤਾ ਵੱਡਾ ਐਲਾਨ, ਦੇਖੋ ਕੀ ਕਿਹਾ?
BJP ਆਗੂ  Fatehjung Bajwa ਨੇ ਬੰਦੀ ਸਿੱਖਾਂ ਬਾਰੇ ਕੀਤਾ ਵੱਡਾ ਐਲਾਨ, ਦੇਖੋ ਕੀ ਕਿਹਾ?...
ਪੰਜਾਬ ਵਿੱਚ ਨਸ਼ਾ ਤਸਕਰਾਂ ਵਿਰੁੱਧ ਮੁਹਿੰਮ ਤੇਜ਼, ਵਾਹਨਾਂ ਦੀ ਕੀਤੀ ਗਈ ਜਾਂਚ
ਪੰਜਾਬ ਵਿੱਚ ਨਸ਼ਾ ਤਸਕਰਾਂ ਵਿਰੁੱਧ ਮੁਹਿੰਮ ਤੇਜ਼, ਵਾਹਨਾਂ ਦੀ ਕੀਤੀ ਗਈ ਜਾਂਚ...