AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਖਾਲਸਾ ਸਾਜਨਾ ਦਿਵਸ: ਕੱਲ੍ਹ ਪਾਕਿਸਤਾਨ ਰਵਾਨਾ ਹੋਵੇਗਾ 2840 ਸ਼ਰਧਾਲੂਆਂ ਦਾ ਜੱਥਾ, SGPC ਨੇ ਵੰਡੇ ਪਾਸਪੋਰਟ

ਇਹ ਜਥਾ ਕੱਲ ਸਵੇਰੇ 8 ਵਜੇ ਅਟਾਰੀ-ਵਾਘਾ ਸਰਹੱਦ ਰਾਹੀਂ ਪਾਕਿਸਤਾਨ ਲਈ ਰਵਾਨਾ ਹੋਵੇਗਾ। ਇਸ ਤੋਂ ਇਲਾਵਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 409 ਤੇ ਹਰਿਆਣਾ ਕਮੇਟੀ ਦੇ 255 ਸ਼ਰਧਾਲੂਆਂ ਨੂੰ ਵੀ ਵੀਜ਼ਾ ਪ੍ਰਾਪਤ ਹੋਇਆ ਹੈ। ਇਸ ਤਰ੍ਹਾਂ ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਕੁੱਲ 2840 ਸ਼ਰਧਾਲੂ ਖਾਲਸਾ ਸਾਜਨਾ ਦਿਵਸ ਮੌਕੇ ਪਾਕਿਸਤਾਨ ਸਥਿਤ ਆਪਣੇ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਜਾਣਗੇ।

ਖਾਲਸਾ ਸਾਜਨਾ ਦਿਵਸ: ਕੱਲ੍ਹ ਪਾਕਿਸਤਾਨ ਰਵਾਨਾ ਹੋਵੇਗਾ 2840 ਸ਼ਰਧਾਲੂਆਂ ਦਾ ਜੱਥਾ, SGPC ਨੇ ਵੰਡੇ ਪਾਸਪੋਰਟ
ਖਾਲਸਾ ਸਾਜਨਾ ਦਿਵਸ: ਕੱਲ੍ਹ ਪਾਕਿਸਤਾਨ ਰਵਾਨਾ ਹੋਵੇਗਾ ਸ਼ਰਧਾਲੂਆਂ ਦਾ ਜੱਥਾ
lalit-sharma
| Updated On: 09 Apr 2026 16:47 PM IST
Share

ਅੰਮ੍ਰਿਤਸਰ ਤੋਂ ਖਾਲਸਾ ਸਾਜਨਾ ਦਿਵਸ ਦੇ ਪਵਿੱਤਰ ਮੌਕੇ ਤੇ ਸਿੱਖ ਸ਼ਰਧਾਲੂਆਂ ਦਾ ਇੱਕ ਵੱਡਾ ਜਥਾ ਕੱਲ ਪਾਕਿਸਤਾਨ ਲਈ ਰਵਾਨਾ ਹੋਵੇਗਾ। ਜਾਣਕਾਰੀ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ 1795 ਸ਼ਰਧਾਲੂਆਂ ਦੇ ਵੀਜ਼ਾ ਅਰਜ਼ੀਆਂ ਭੇਜੀਆਂ ਗਈਆਂ ਸਨ, ਜਿਨ੍ਹਾਂ ‘ਚੋਂ 1763 ਸ਼ਰਧਾਲੂਆਂ ਨੂੰ ਵੀਜ਼ਾ ਜਾਰੀ ਕੀਤਾ ਗਿਆ ਹੈ, ਜਦਕਿ 32 ਅਰਜ਼ੀਆਂ ਨੂੰ ਮਨਜ਼ੂਰੀ ਨਹੀਂ ਮਿਲੀ।

ਇਹ ਜਥਾ ਕੱਲ ਸਵੇਰੇ 8 ਵਜੇ ਅਟਾਰੀ-ਵਾਘਾ ਸਰਹੱਦ ਰਾਹੀਂ ਪਾਕਿਸਤਾਨ ਲਈ ਰਵਾਨਾ ਹੋਵੇਗਾ। ਇਸ ਤੋਂ ਇਲਾਵਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 409 ਤੇ ਹਰਿਆਣਾ ਕਮੇਟੀ ਦੇ 255 ਸ਼ਰਧਾਲੂਆਂ ਨੂੰ ਵੀ ਵੀਜ਼ਾ ਪ੍ਰਾਪਤ ਹੋਇਆ ਹੈ। ਇਸ ਤਰ੍ਹਾਂ ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਕੁੱਲ 2840 ਸ਼ਰਧਾਲੂ ਖਾਲਸਾ ਸਾਜਨਾ ਦਿਵਸ ਮੌਕੇ ਪਾਕਿਸਤਾਨ ਸਥਿਤ ਆਪਣੇ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਜਾਣਗੇ।

ਅੱਜ SGPC ਵੱਲੋਂ ਯਾਤਰਾ ਤੇ ਜਾਣ ਵਾਲੇ ਸ਼ਰਧਾਲੂਆਂ ਨੂੰ ਪਾਸਪੋਰਟ ਵੰਡੇ ਗਏ। ਇਸ ਦੌਰਾਨ ਪਾਸਪੋਰਟ ਪ੍ਰਾਪਤ ਕਰਨ ਲਈ ਪਹੁੰਚੇ ਸ਼ਰਧਾਲੂਆਂ ‘ਚ ਵੱਡਾ ਉਤਸ਼ਾਹ ਦੇਖਣ ਨੂੰ ਮਿਲਿਆ। ਸ਼ਰਧਾਲੂਆਂ ਨੇ ਕਿਹਾ ਕਿ ਉਨ੍ਹਾਂ ਨੂੰ ਨਨਕਾਣਾ ਸਾਹਿਬ ਜਾ ਕੇ ਦਰਸ਼ਨ ਕਰਨ ਦੀ ਲੰਬੇ ਸਮੇਂ ਤੋਂ ਉਡੀਕ ਸੀ, ਜੋ ਹੁਣ ਗੁਰੂ ਦੀ ਕਿਰਪਾ ਨਾਲ ਪੂਰੀ ਹੋ ਰਹੀ ਹੈ। ਕਈ ਸ਼ਰਧਾਲੂ ਭਾਵੁਕ ਹੋ ਕੇ ਕਹਿੰਦੇ ਨਜ਼ਰ ਆਏ ਕਿ ਇਹ ਉਨ੍ਹਾਂ ਦੀ ਜ਼ਿੰਦਗੀ ਦਾ ਸਭ ਤੋਂ ਵੱਡਾ ਸੁਭਾਗਾ ਹੈ ਤੇ ਉਹ ਪਹਿਲੀ ਵਾਰ ਇਸ ਪਵਿੱਤਰ ਯਾਤਰਾ ਤੇ ਜਾ ਰਹੇ ਹਨ।

ਕੁਝ ਸ਼ਰਧਾਲੂਆਂ ਨੇ 1947 ਦੀ ਵੰਡ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਆਪਣੇ ਬਜ਼ੁਰਗਾਂ ਤੋਂ ਗੁਰਧਾਮਾਂ ਦੀਆਂ ਕਹਾਣੀਆਂ ਸੁਣੀਆਂ ਸਨ ਤੇ ਹੁਣ ਉਨ੍ਹਾਂ ਨੂੰ ਖੁਦ ਉੱਥੇ ਜਾ ਕੇ ਮੱਥਾ ਟੇਕਣ ਦਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਨੇ ਗੁਰੂ ਰਾਮਦਾਸ ਜੀ ਤੇ ਗੁਰੂ ਗ੍ਰੰਥ ਸਾਹਿਬ ਜੀ ਦਾ ਧੰਨਵਾਦ ਕੀਤਾ ਤੇ SGPC ਦਾ ਵੀ ਆਭਾਰ ਪ੍ਰਗਟਾਇਆ, ਜਿਨ੍ਹਾਂ ਦੀ ਕੋਸ਼ਿਸ਼ ਨਾਲ ਇਹ ਯਾਤਰਾ ਸੰਭਵ ਹੋ ਸਕੀ। ਸ਼ਰਧਾਲੂਆਂ ਨੇ ਅਰਦਾਸ ਕੀਤੀ ਕਿ ਦੋਵੇਂ ਦੇਸ਼ਾਂ ‘ਚ ਭਾਈਚਾਰਾ ਬਣਿਆ ਰਹੇ ਤੇ ਹਰ ਕਿਸੇ ਨੂੰ ਬਿਨਾਂ ਕਿਸੇ ਰੁਕਾਵਟ ਆਪਣੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲਦਾ ਰਹੇ।

Follow Us
ਬਿਕਰਮ ਮਜੀਠੀਆ ਦੀ ਭਾਲ 'ਚ ਪੰਜਾਬ ਪੁਲਿਸ, ਅੰਮ੍ਰਿਤਸਰ ਅਤੇ ਚੰਡੀਗੜ੍ਹ ਵਿੱਚ ਰੇਡ
ਬਿਕਰਮ ਮਜੀਠੀਆ ਦੀ ਭਾਲ 'ਚ ਪੰਜਾਬ ਪੁਲਿਸ, ਅੰਮ੍ਰਿਤਸਰ ਅਤੇ ਚੰਡੀਗੜ੍ਹ ਵਿੱਚ ਰੇਡ...
Surya Chauhan Murder Case: ਸੂਰਿਆ ਦਾ ਕਾਤਲ ਐਨਕਾਉਂਟਰ 'ਚ ਢੇਰ, ਮਾਂ ਨੇ CM ਯੋਗੀ ਨੂੰ ਕੀਤੀ ਅਪੀਲ
Surya Chauhan Murder Case: ਸੂਰਿਆ ਦਾ ਕਾਤਲ ਐਨਕਾਉਂਟਰ 'ਚ ਢੇਰ, ਮਾਂ ਨੇ CM ਯੋਗੀ ਨੂੰ ਕੀਤੀ ਅਪੀਲ...
ਤੁਫਾਨ-ਮੀਂਹ ਨਾਲ ਗਰਮੀ ਤੋਂ ਮਿਲੀ ਰਾਹਤ, ਕਈ ਸੂਬਿਆਂ 'ਚ ਜਾਨ-ਮਾਲ ਦਾ ਕਾਫ਼ੀ ਨੁਕਸਾਨ
ਤੁਫਾਨ-ਮੀਂਹ ਨਾਲ ਗਰਮੀ ਤੋਂ ਮਿਲੀ ਰਾਹਤ, ਕਈ ਸੂਬਿਆਂ 'ਚ ਜਾਨ-ਮਾਲ ਦਾ ਕਾਫ਼ੀ ਨੁਕਸਾਨ...
Punjab MC Elections 2026: ਪੰਜਾਬੀਆਂ ਨੇ ਨਫਰਤ ਦੀ ਰਾਜਨੀਤੀ ਨੂੰ ਨਕਾਰਿਆ- ਸੀਐਮ ਮਾਨ
Punjab MC Elections 2026: ਪੰਜਾਬੀਆਂ ਨੇ ਨਫਰਤ ਦੀ ਰਾਜਨੀਤੀ ਨੂੰ ਨਕਾਰਿਆ- ਸੀਐਮ ਮਾਨ...
Punjab MC Elections 2026: AAP ਦੀ ਹਨੇਰੀ ਅੱਗੇ ਸੁੱਕੇ ਵਿਰੋਧੀਆਂ ਦੇ ਸਾਹ, ਚੀਮਾ ਬੋਲੇ: 2027 'ਚ ਵਾਪਸੀ 'ਤੇ ਲੱਗ ਗਈ ਮੁਹਰ
Punjab MC Elections 2026: AAP ਦੀ ਹਨੇਰੀ ਅੱਗੇ ਸੁੱਕੇ ਵਿਰੋਧੀਆਂ ਦੇ ਸਾਹ, ਚੀਮਾ ਬੋਲੇ: 2027 'ਚ ਵਾਪਸੀ 'ਤੇ ਲੱਗ ਗਈ ਮੁਹਰ...
Manali Mandi Highway Traffic: ਪਹਾੜਾਂ 'ਤੇ ਸੈਲਾਨੀਆਂ ਦੀ ਭਾਰੀ ਭੀੜ, ਲੱਗਿਆ ਕਈ ਕਿਲੋਮੀਟਰ ਲੰਬਾ ਜਾਮ
Manali Mandi Highway Traffic: ਪਹਾੜਾਂ 'ਤੇ ਸੈਲਾਨੀਆਂ ਦੀ ਭਾਰੀ ਭੀੜ, ਲੱਗਿਆ ਕਈ ਕਿਲੋਮੀਟਰ ਲੰਬਾ ਜਾਮ...
ਚੋਣ ਆਯੋਗ ਦੀ ਨੀਯਤ ਸਾਫ ਨਹੀਂ... ਅਮਨ ਅਰੋੜਾ ਨੇ SIR 'ਤੇ ਚੁੱਕੇ ਸਵਾਲ
ਚੋਣ ਆਯੋਗ ਦੀ ਨੀਯਤ ਸਾਫ ਨਹੀਂ... ਅਮਨ ਅਰੋੜਾ ਨੇ SIR 'ਤੇ ਚੁੱਕੇ ਸਵਾਲ...
UPI ਰਾਹੀਂ PF ਦੀ ਨਿਕਾਸੀ: ਪੈਸਾ ਫਸਣ ਤੋਂ ਬਚਾਉਣ ਲਈ ਕਰੋ ਇਹ 5 ਕੰਮ
UPI ਰਾਹੀਂ PF ਦੀ ਨਿਕਾਸੀ: ਪੈਸਾ ਫਸਣ ਤੋਂ ਬਚਾਉਣ ਲਈ ਕਰੋ ਇਹ 5 ਕੰਮ...
India Weather Update: ਝੁਲਸ ਰਹੀ ਧਰਤੀ 'ਤੇ ਮੌਸਮ ਦਾ ਯੂ-ਟਰਨ, ਕਈ ਰਾਜਾਂ ਵਿੱਚ ਮੀਂਹ ਦਾ ਅਲਰਟ
India Weather Update: ਝੁਲਸ ਰਹੀ ਧਰਤੀ 'ਤੇ ਮੌਸਮ ਦਾ ਯੂ-ਟਰਨ, ਕਈ ਰਾਜਾਂ ਵਿੱਚ ਮੀਂਹ ਦਾ ਅਲਰਟ...