ਕਿਸਾਨ ਆਗੂਆਂ ਦੇ ਮਰਨ ਵਰਤ ਦਾ ਤੀਜਾ ਦਿਨ, ਅੱਜ ਸਰਕਾਰ ਕਰ ਸਕਦੀ ਹੈ ਮੀਟਿੰਗ

Updated On: 

28 Nov 2024 10:36 AM

Jagjeet Singh Dallewal: ਪੰਜਾਬ ਸਰਕਾਰ ਕਿਸਾਨਾਂ ਨੂੰ ਸ਼ਾਂਤ ਕਰਨ ਵਿੱਚ ਲੱਗੀ ਹੋਈ ਹੈ। ਭਾਵੇਂ ਬੁੱਧਵਾਰ ਨੂੰ ਹੋਈ ਮੀਟਿੰਗ ਵਿੱਚ ਕੋਈ ਨਤੀਜਾ ਨਹੀਂ ਨਿਕਲਿਆ। ਪਰ ਮੰਨਿਆ ਜਾ ਰਿਹਾ ਹੈ ਕਿ ਸਰਕਾਰ ਅੱਜ ਮੀਟਿੰਗ ਕਰਕੇ ਕਿਸਾਨਾਂ ਨੂੰ ਸ਼ਾਂਤ ਕਰੇਗੀ। ਜਦੋਂਕਿ ਕਿਸਾਨਾਂ ਨੇ ਸਪੱਸ਼ਟ ਕੀਤਾ ਹੈ ਕਿ ਜਦੋਂ ਤੱਕ ਸਰਕਾਰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮੋਰਚੇ ਵਿੱਚ ਨਹੀਂ ਲਿਆਉਂਦੀ। ਉਦੋਂ ਤੱਕ ਉਹ ਕਿਸੇ ਮੁੱਦੇ 'ਤੇ ਗੱਲ ਨਹੀਂ ਕਰਨਗੇ।

ਕਿਸਾਨ ਆਗੂਆਂ ਦੇ ਮਰਨ ਵਰਤ ਦਾ ਤੀਜਾ ਦਿਨ, ਅੱਜ ਸਰਕਾਰ ਕਰ ਸਕਦੀ ਹੈ ਮੀਟਿੰਗ

ਜਗਜੀਤ ਸਿੰਘ ਡੱਲੇਵਾਲ (ਪੁਰਾਣੀ ਤਸਵੀਰ)

Follow Us On

Jagjeet Singh Dallewal: ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਸਮੇਤ 13 ਮੁੱਦਿਆਂ ‘ਤੇ ਫਰਵਰੀ ਮਹੀਨੇ ਤੋਂ ਪੰਜਾਬ-ਹਰਿਆਣਾ ਦੀ ਸਰਹੱਦ ‘ਤੇ ਕਿਸਾਨ ਸੰਘਰਸ਼ ਕਰ ਰਹੇ ਹਨ। ਜਦੋਂ ਕਿ ਅੱਜ ਡੀਐਮਸੀ ਲੁਧਿਆਣਾ ਦੇ 70 ਸਾਲਾ ਬਜ਼ੁਰਗ ਅਤੇ ਕੈਂਸਰ ਪੀੜਤ ਕਿਸਾਨ ਜਗਜੀਤ ਸਿੰਘ ਡੱਲੇਵਾਲ ਅਤੇ ਖਨੌਰੀ ਸਰਹੱਦੀ ਦੇ ਸੁਖਜੀਤ ਸਿੰਘ ਹਰਦੋਝੰਡੇ ਮਰਨ ਵਰਤ ਦੇ ਤੀਜੇ ਦਿਨ ਵਿੱਚ ਦਾਖ਼ਲ ਹੋ ਗਏ ਹਨ।

ਦੂਜੇ ਪਾਸੇ ਪੰਜਾਬ ਸਰਕਾਰ ਕਿਸਾਨਾਂ ਨੂੰ ਸ਼ਾਂਤ ਕਰਨ ਵਿੱਚ ਲੱਗੀ ਹੋਈ ਹੈ। ਭਾਵੇਂ ਬੁੱਧਵਾਰ ਨੂੰ ਹੋਈ ਮੀਟਿੰਗ ਵਿੱਚ ਕੋਈ ਨਤੀਜਾ ਨਹੀਂ ਨਿਕਲਿਆ। ਪਰ ਮੰਨਿਆ ਜਾ ਰਿਹਾ ਹੈ ਕਿ ਸਰਕਾਰ ਅੱਜ ਮੀਟਿੰਗ ਕਰਕੇ ਕਿਸਾਨਾਂ ਨੂੰ ਸ਼ਾਂਤ ਕਰੇਗੀ। ਜਦੋਂਕਿ ਕਿਸਾਨਾਂ ਨੇ ਸਪੱਸ਼ਟ ਕੀਤਾ ਹੈ ਕਿ ਜਦੋਂ ਤੱਕ ਸਰਕਾਰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮੋਰਚੇ ਵਿੱਚ ਨਹੀਂ ਲਿਆਉਂਦੀ। ਉਦੋਂ ਤੱਕ ਉਹ ਕਿਸੇ ਮੁੱਦੇ ‘ਤੇ ਗੱਲ ਨਹੀਂ ਕਰਨਗੇ।

ਇਸ ਤੋਂ ਪਹਿਲਾਂ 27 ਨਵੰਬਰ ਨੂੰ ਖਨੌਰੀ ਸਰਹੱਦ ‘ਤੇ ਸੰਯੁਕਤ ਕਿਸਾਨ ਮੋਰਚਾ ਦੇ ਗੈਰ-ਸਿਆਸੀ ਬੈਨਰ ਹੇਠ ਕਿਸਾਨਾਂ ਦੀ ਹੰਗਾਮੀ ਮੀਟਿੰਗ ਹੋਈ ਸੀ। ਮੀਟਿੰਗ ਵਿੱਚ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪੁਲਿਸ ਹਿਰਾਸਤ ਵਿੱਚੋਂ ਰਿਹਾਅ ਕਰਵਾਉਣ ਅਤੇ ਸੰਘਰਸ਼ ਨੂੰ ਅੱਗੇ ਤੋਰਨ ਲਈ ਰਣਨੀਤੀ ਬਣਾਈ ਗਈ।

ਸਰਕਾਰ ਨੂੰ ਸਥਿਤੀ ਸਾਫ਼ ਕਰਨ ਦੀ ਅਪੀਲ

ਇਸ ਵਿੱਚ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਯੂਪੀ ਦੇ ਕਿਸਾਨ ਆਗੂ ਸ਼ਾਮਲ ਹੋਏ। ਦੂਜੇ ਪਾਸੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਵੀਡੀਓ ਜਾਰੀ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਆਪਣੀ ਸਥਿਤੀ ਸਪੱਸ਼ਟ ਕਰ ਦਿੱਤੀ ਹੈ। ਪਰ ਸੂਬਾ ਸਰਕਾਰ ਅਤੇ ਮੁੱਖ ਮੰਤਰੀ ਨੂੰ ਆਪਣੀ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ। ਅਸੀਂ ਦੇਖ ਸਕਦੇ ਹਾਂ ਕਿ ਦਾਲ ਵਿੱਚ ਕੁਝ ਕਾਲਾ ਹੈ। ਕਿਸਾਨ ਆਗੂ ਸੁਖਜੀਤ ਸਿੰਘ ਹਰਦੋਝੰਡੇ ਨੇ ਮਰਨ ਵਰਤ ਸ਼ੁਰੂ ਕਰ ਦਿੱਤਾ ਹੈ।

ਸਰਕਾਰ ਕਿਸਾਨ ਡੱਲੇਵਾਲ ਨੂੰ ਨੱਕ ਵਿੱਚ ਟਿਊਬ ਪਾ ਕੇ ਖੁਰਾਕ ਦੇ ਰਹੀ ਹੈ। ਇਸੇ ਦੌਰਾਨ ਬਾਅਦ ਦੁਪਹਿਰ ਪੰਜਾਬ ਪੁਲਿਸ ਦੇ ਡੀਆਈਜੀ ਮਨਜੀਤ ਸਿੰਘ ਸਿੱਧੂ, ਐਸਪੀਸੀ ਪਟਿਆਲਾ ਨਾਨਕ ਸਿੰਘ ਖਨੌਰੀ ਸਰਹੱਦ ਤੇ ਪੁੱਜੇ। ਪਰ ਮੀਟਿੰਗ ਬੇਸਿੱਟਾ ਰਹੀ ਸੀ। ਕਿਸਾਨਾਂ ਦਾ ਕਹਿਣਾ ਹੈ ਕਿ ਪਹਿਲਾਂ ਡੱਲੇਵਾਲ ਨੂੰ ਮੋਰਚੇ ‘ਤੇ ਲਿਆਓ, ਫਿਰ ਗੱਲ ਕਰਾਂਗੇ। ਇਹ ਵੀ ਸਪੱਸ਼ਟ ਕਰੋ ਕਿ ਉਸ ਨੂੰ ਹਸਪਤਾਲ ਕਿਉਂ ਲਿਜਾਇਆ ਗਿਆ ਹੈ।

6 ਦਸੰਬਰ ਨੂੰ ਦਿੱਲੀ ਕੂਚ

ਜਦੋਂ ਕਿਸਾਨ ਆਗੂ ਡੱਲੇਵਾਲ ਨੂੰ 26 ਨਵੰਬਰ ਦੀ ਸਵੇਰ ਨੂੰ ਧਰਨੇ ਵਾਲੀ ਥਾਂ ਤੋਂ ਚੁੱਕਿਆ ਗਿਆ ਤਾਂ ਕਿਸਾਨ ਗੁੱਸੇ ਵਿੱਚ ਆ ਗਏ। ਕਿਸਾਨ ਆਗੂ ਸਰਵਣ ਪੰਧੇਰ ਨੇ ਮੀਟਿੰਗ ਕਰਕੇ ਅਗਲੀ ਰਣਨੀਤੀ ਬਣਾਈ ਸੀ। ਕਿਸਾਨ ਆਗੂਆਂ ਨੇ ਕਿਹਾ ਹੈ ਕਿ ਇਹ ਇਸ ਅੰਦੋਲਨ ਦਾ ਦੂਜਾ ਪੜਾਅ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਗੱਲਬਾਤ ਲਈ 10 ਦਿਨਾਂ ਦਾ ਸਮਾਂ ਦਿੱਤਾ ਹੈ। ਜੇਕਰ ਕੋਈ ਸਹਿਮਤੀ ਨਾ ਬਣੀ ਤਾਂ ਕਿਸਾਨ 6 ਦਸੰਬਰ ਨੂੰ ਦਿੱਲੀ ਵੱਲ ਮਾਰਚ ਕਰਨਗੇ।

Exit mobile version