Amritpal Singh: ਭੋਗੜੇ ਅਮ੍ਰਿਤਪਾਲ ਸਿੰਘ ਦਾ ਬਾਡੀਗਾਰਡ ਗੋਰਖਾ ਬਾਬਾ ਖੰਨਾ ਤੋਂ ਗ੍ਰਿਫਤਾਰ
Amritpal Singh: ਅੰਮ੍ਰਿਤਪਾਲ ਸਿੰਘ ਹੁਣ ਤੱਕ ਪੰਜਾਬ ਪੁਲਿਸ ਨੂੰ ਚਕਮਾ ਦੇਣ ਵਿੱਚ ਕਾਮਯਾਬ ਰਿਹਾ ਹੈ। ਇਸ ਦੌਰਾਨ ਜਾਣਕਾਰੀ ਮਿਲੀ ਹੈ ਕਿ ਉਹ ਬਾਈਕਾਂ ਅਤੇ ਰੂਪ ਬਦਲਦਾ ਰਹਿੰਦਾ ਹੈ। ਉਸ ਦੇ ਨਾਲ ਉਸਦੇ 2 ਗੁਰਗੇ ਵੀ ਹਨ।
ਪੰਜਾਬ ਪੁਲਿਸ: ਪੰਜਾਬ ਪੁਲਿਸ ਖਾਲਿਸਤਾਨ ਪੱਖੀ ਵਾਰਿਸ ਪੰਜਾਬ ਦੇ ਸੰਗਠਨ ਦੇ ਮੁਖੀ ਅਤੇ ਭੋਗੜੇ ਅਮ੍ਰਿਤਪਾਲ ਦੇ ਸਾਥੀਆਂ ਦੀ ਲਗਾਤਾਰ ਗ੍ਰਿਫਤਾਰੀ ਕਰ ਰਹੀ ਹੈ। ਇਸੇ ਲੜੀ ਵਿੱਚ ਖੰਨਾ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਸੁਰੱਖਿਆ ਗਾਰਡ ਤੇਜਿੰਦਰ ਸਿੰਘ ਉਰਫ ਗੋਰਖਾ ਬਾਬਾ ਨੂੰ ਗ੍ਰਿਫਤਾਰ ਕੀਤਾ ਹੈ। ਗੋਰਖਾ ਬਾਬਾ ਖੰਨਾ ਦੇ ਮਲੌਦ ਥਾਣੇ ਦੇ ਪਿੰਡ ਮਾਂਗੇਵਾਲ ਦਾ ਰਹਿਣ ਵਾਲਾ ਹੈ। ਉਹ ਹਰ ਵੇਲ੍ਹੇ ਅੰਮ੍ਰਿਤਪਾਲ ਦੇ ਨਾਲ ਰਹਿੰਦਾ ਸੀ ਅਤੇ ਅਜਨਾਲਾ ਕੇਸ ਵਿੱਚ ਵੀ ਨਾਮਜ਼ਦ ਹੈ। ਗੋਰਖਾ ਬਾਬਾ ਅੰਮ੍ਰਿਤਪਾਲ ਦਾ ਗੰਨਮੈਨ ਸੀ।
ਗੰਨਮੈਨ ਵਜੋਂ ਅੰਮ੍ਰਿਤਪਾਲ ਦੇ ਨਾਲ ਰਹਿੰਦਾ ਸੀ ਤਜਿੰਦਰ ਸਿੰਘ
ਡੀਐਸਪੀ ਪਾਇਲ ਹਰਸਿਮਰਤ ਸਿੰਘ ਨੇ ਦੱਸਿਆ ਕਿ ਤਜਿੰਦਰ ਸਿੰਘ ਪਿਛਲੇ ਕਾਫੀ ਸਮੇਂ ਤੋਂ ਅੰਮ੍ਰਿਤਪਾਲ ਦੇ ਨਾਲ ਗੰਨਮੈਨ ਵਜੋਂ ਉਸਦੇ ਨਾਲ ਰਹਿੰਦਾ ਸੀ। ਉਹ ਅਜਨਾਲਾ ਕੇਸ ਵਿੱਚ ਵੀ ਸ਼ਾਮਲ ਹੈ। ਤੇਜਿੰਦਰ ਸੋਸ਼ਲ ਮੀਡੀਆ ‘ਤੇ ਵੀ ਕਾਫੀ ਸਰਗਰਮ ਸੀ, ਹਥਿਆਰਾਂ ਸਮੇਤ ਉਸ ਦੀਆਂ ਕਈ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸਾਹਮਣੇ ਆਈਆਂ ਹਨ। ਉਸ ਦੀ ਗ੍ਰਿਫਤਾਰੀ ਤੋਂ ਬਾਅਦ ਮਲੌਦ ਥਾਣੇ ਵਿੱਚ ਤਜਿੰਦਰ ਖ਼ਿਲਾਫ਼ ਵੱਖਰਾ ਕੇਸ ਦਰਜ ਕਰ ਲਿਆ ਗਿਆ ਹੈ। ਉਸ ਵਿਰੁੱਧ 107/151 ਤਹਿਤ ਵੀ ਕਾਰਵਾਈ ਕੀਤੀ ਗਈ ਹੈ।
ਤਜਿੰਦਰ ਦਾ ਸਮਰਥਨ ਕਰ ਰਹੇ ਦੋ ਹੋਰ ਕਾਬੂ
ਤਜਿੰਦਰ ਦਾ ਸਮਰਥਨ ਕਰ ਰਹੇ ਦੋ ਹੋਰ ਲੋਕਾਂ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ ਹੈ। ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਡੀਐਸਪੀ ਨੇ ਦੱਸਿਆ ਕਿ ਤਜਿੰਦਰ ਸਿੰਘ ਖ਼ਿਲਾਫ਼ ਸ਼ਰਾਬ ਤਸਕਰੀ ਦਾ ਕੇਸ ਦਰਜ ਕੀਤਾ ਗਿਆ ਹੈ ਜਿਸ ਵਿੱਚ ਤਜਿੰਦਰ ਪਹਿਲਾਂ ਵੀ ਸਜ਼ਾ ਭੁਗਤ ਚੁੱਕਾ ਹੈ। ਉਸ ਖ਼ਿਲਾਫ਼ ਲੜਾਈ ਝਗੜੇ ਦਾ ਕੇਸ ਵੀ ਦਰਜ ਹੈ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ