AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਖੰਨਾ ‘ਚ SSP ਦਫ਼ਤਰ ਬਾਹਰ ਸੇਵਾਮੁਕਤ ASI ਨੇ ਨਿਗਲਿਆ ਜ਼ਹਿਰ, ਜਾਇਦਾਦ ‘ਚ ਹਿੱਸਾ ਨਾ ਮਿਲਣ ‘ਤੇ ਚੁੱਕਿਆ ਕਦਮ

ਖੰਨਾ ਵਿਖੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (SSP) ਦਫ਼ਤਰ ਦੇ ਬਾਹਰ ਉਸ ਸਮੇਂ ਹੜਕੰਪ ਮੱਚ ਗਿਆ ਜਦੋਂ ਚੰਡੀਗੜ੍ਹ ਪੁਲਿਸ ਦੇ ਇੱਕ ਸੇਵਾਮੁਕਤ ਸਹਾਇਕ ਸਬ-ਇੰਸਪੈਕਟਰ (ASI) ਅਮਰਜੀਤ ਸਿੰਘ ਨੇ ਜ਼ਹਿਰੀਲਾ ਪਦਾਰਥ ਨਿਗਲ ਕੇ ਖ਼ੁਦਕੁਸ਼ੀ ਕਰਨ ਦਾ ਯਤਨ ਕੀਤਾ। ਜ਼ਹਿਰ ਨਿਗਲਣ ਤੋਂ ਤੁਰੰਤ ਬਾਅਦ ਉਸ ਦੀ ਸਿਹਤ ਨਾਜ਼ੁਕ ਹੋ ਗਈ, ਜਿਸ ਮਗਰੋਂ ਮੌਕੇ 'ਤੇ ਮੌਜੂਦ ਪੁਲਿਸ ਮੁਲਾਜ਼ਮਾਂ ਨੇ ਉਸ ਨੂੰ ਤੁਰੰਤ ਖੰਨਾ ਦੇ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ।

ਖੰਨਾ 'ਚ SSP ਦਫ਼ਤਰ ਬਾਹਰ ਸੇਵਾਮੁਕਤ ASI ਨੇ ਨਿਗਲਿਆ ਜ਼ਹਿਰ, ਜਾਇਦਾਦ 'ਚ ਹਿੱਸਾ ਨਾ ਮਿਲਣ 'ਤੇ ਚੁੱਕਿਆ ਕਦਮ
rajinder-arora-ludhiana
| Published: 31 Aug 2026 21:31 PM IST
Share

ਖੰਨਾ ਵਿਖੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (SSP) ਦਫ਼ਤਰ ਦੇ ਬਾਹਰ ਉਸ ਸਮੇਂ ਹੜਕੰਪ ਮੱਚ ਗਿਆ ਜਦੋਂ ਚੰਡੀਗੜ੍ਹ ਪੁਲਿਸ ਦੇ ਇੱਕ ਸੇਵਾਮੁਕਤ ਸਹਾਇਕ ਸਬ-ਇੰਸਪੈਕਟਰ (ASI) ਅਮਰਜੀਤ ਸਿੰਘ ਨੇ ਜ਼ਹਿਰੀਲਾ ਪਦਾਰਥ ਨਿਗਲ ਕੇ ਖ਼ੁਦਕੁਸ਼ੀ ਕਰਨ ਦਾ ਯਤਨ ਕੀਤਾ। ਜ਼ਹਿਰ ਨਿਗਲਣ ਤੋਂ ਤੁਰੰਤ ਬਾਅਦ ਉਸ ਦੀ ਸਿਹਤ ਨਾਜ਼ੁਕ ਹੋ ਗਈ, ਜਿਸ ਮਗਰੋਂ ਮੌਕੇ ‘ਤੇ ਮੌਜੂਦ ਪੁਲਿਸ ਮੁਲਾਜ਼ਮਾਂ ਨੇ ਉਸ ਨੂੰ ਤੁਰੰਤ ਖੰਨਾ ਦੇ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ।

ਘਰੇਲੂ ਝਗੜਾ ਬਣਿਆ ਮੁੱਖ ਕਾਰਨ

ਮਿਲੀ ਜਾਣਕਾਰੀ ਮੁਤਾਬਕ ਸੇਵਾਮੁਕਤ ASI ਅਮਰਜੀਤ ਸਿੰਘ ਦਾ ਆਪਣੇ ਪਿਤਾ ਨਾਲ ਜਾਇਦਾਦ ਅਤੇ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਕਾਫ਼ੀ ਸਮੇਂ ਤੋਂ ਝਗੜਾ ਚੱਲ ਰਿਹਾ ਸੀ। ਉਹ ਆਪਣੇ ਹੀ ਬਜ਼ੁਰਗ ਮਾਪਿਆਂ ਖ਼ਿਲਾਫ਼ ਪੁਲਿਸ ਕਾਰਵਾਈ ਕਰਵਾਉਣ ਦੀ ਜ਼ਿੱਦ ‘ਤੇ ਅੜਿਆ ਹੋਇਆ ਸੀ ਅਤੇ ਇਸ ਮਾਮਲੇ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ‘ਤੇ ਲਗਾਤਾਰ ਗ਼ੈਰ-ਕਾਨੂੰਨੀ ਦਬਾਅ ਬਣਾ ਰਿਹਾ ਸੀ। ਇਸੇ ਰੰਜਿਸ਼ ਅਤੇ ਜ਼ਿੱਦ ਦੇ ਚੱਲਦਿਆਂ ਉਸ ਨੇ ਐੱਸ.ਐੱਸ.ਪੀ. ਦਫ਼ਤਰ ਦੇ ਬਾਹਰ ਜ਼ਹਿਰੀਲੀ ਵਸਤੂ ਖਾ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰਨ ਦੀ ਕੋਸ਼ਿਸ਼ ਕੀਤੀ।

ASI ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ

ਇਸ ਘਟਨਾ ਨੂੰ ਗੰਭੀਰਤਾ ਨਾਲ ਲੈਂਦਿਆਂ ਖੰਨਾ ਪੁਲਿਸ ਨੇ ਖ਼ੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੇ ਸੇਵਾਮੁਕਤ ASI ਅਮਰਜੀਤ ਸਿੰਘ ਖ਼ਿਲਾਫ਼ ਹੀ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਐੱਫ.ਆਈ.ਆਰ. (FIR) ਦਰਜ ਕਰ ਲਈ ਹੈ। ਪੁਲਿਸ ਵੱਲੋਂ ਮੁਲਜ਼ਮ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ (BNS) ਦੀ ਧਾਰਾ 226, 270, 351 ਅਤੇ 132 ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ।

  • ਧਾਰਾ 226: ਕਾਨੂੰਨੀ ਅਧਿਕਾਰ ਦੀ ਵਰਤੋਂ ਕਰਨ ਵਾਲੇ ਅਧਿਕਾਰੀ ਜਾਂ ਸਰਕਾਰੀ ਮੁਲਾਜ਼ਮ ਨੂੰ ਆਪਣੇ ਹੱਕ ‘ਚ ਫ਼ੈਸਲਾ ਲੈਣ ਲਈ ਮਜਬੂਰ ਕਰਨ ਜਾਂ ਰੋਕਣ ਦੇ ਮਕਸਦ ਨਾਲ ਖ਼ੁਦਕੁਸ਼ੀ ਦੀ ਕੋਸ਼ਿਸ਼ ਕਰਨਾ।
  • ਧਾਰਾ 270: ਜਨਤਕ ਥਾਂ ‘ਤੇ ਲੋਕਾਂ ਵਿੱਚ ਪਰੇਸ਼ਾਨੀ, ਡਰ ਅਤੇ ਉਪੱਦਰ ਪੈਦਾ ਕਰਨਾ।
  • ਧਾਰਾ 351: ਅਪਰਾਧਿਕ ਧਮਕੀਆਂ ਦੇਣਾ।
  • ਧਾਰਾ 132: ਡਿਊਟੀ ਨਿਭਾ ਰਹੇ ਸਰਕਾਰੀ ਮੁਲਾਜ਼ਮ ‘ਤੇ ਹਮਲਾ ਕਰਨਾ ਜਾਂ ਉਸ ਦੇ ਕੰਮ ਵਿੱਚ ਅਪਰਾਧਿਕ ਬਲ ਰਾਹੀਂ ਅੜਿੱਕਾ ਡਾਹੁਣਾ।

ਪਹਿਲਾਂ ਵੀ ਦਰਜ ਹਨ ਰੋਜ਼ਨਾਮਚਾ (DDR) ਰਿਪੋਰਟਾਂ

ਪੁਲਿਸ ਰਿਕਾਰਡ ਅਨੁਸਾਰ ਅਮਰਜੀਤ ਸਿੰਘ ਖ਼ਿਲਾਫ਼ ਪਹਿਲਾਂ ਵੀ ਕਈ ਰੋਜ਼ਨਾਮਚਾ (DDR) ਰਿਪੋਰਟਾਂ ਦਰਜ ਹੋ ਚੁੱਕੀਆਂ ਹਨ। ਇਨ੍ਹਾਂ ਰਿਪੋਰਟਾਂ ਵਿੱਚ ਇਹ ਦੋਸ਼ ਸਾਹਮਣੇ ਆਏ ਸਨ ਕਿ ਉਹ ਆਪਣੇ ਮਾਪਿਆਂ ਅਤੇ ਪੁਲਿਸ ਅਧਿਕਾਰੀਆਂ ਨੂੰ ਆਤਮਹੱਤਿਆ ਕਰਨ ਦੀਆਂ ਧਮਕੀਆਂ ਦੇ ਕੇ ਬਲੈਕਮੇਲ ਕਰਦਾ ਸੀ ਤਾਂ ਜੋ ਜਾਇਦਾਦ ਵਿੱਚੋਂ ਮਨਮਰਜ਼ੀ ਦਾ ਹਿੱਸਾ ਹਾਸਲ ਕਰਨ ਲਈ ਦਬਾਅ ਪਾਇਆ ਜਾ ਸਕੇ। ਫ਼ਿਲਹਾਲ ਪੁਲਿਸ ਪ੍ਰਸ਼ਾਸਨ ਨੇ ਮਾਮਲੇ ਦੀ ਡੂੰਘਾਈ ਨਾਲ ਪੜਤਾਲ ਸ਼ੁਰੂ ਕਰ ਦਿੱਤੀ ਹੈ ਅਤੇ ਹਸਪਤਾਲ ਵਿੱਚ ਜ਼ੇਰੇ ਇਲਾਜ ਰਿਟਾਇਰਡ ASI ਦੀ ਹਾਲਤ ‘ਤੇ ਨਜ਼ਰ ਰੱਖੀ ਜਾ ਰਹੀ ਹੈ।

Follow Us
PM Modi Gen Z Interaction: 6000 Gen-Z ਨੌਜਵਾਨਾਂ ਨਾਲ PM Modi ਦਾ ਖਾਸ ਸੰਵਾਦ
PM Modi Gen Z Interaction: 6000 Gen-Z ਨੌਜਵਾਨਾਂ ਨਾਲ PM Modi ਦਾ ਖਾਸ ਸੰਵਾਦ...
ਜਿਹੜੇ ਵਿੱਕ ਗਏ...ਜਿਹੜੇ ਡਰ ਗਏ...ਉਹ ਬੀਜੇਪੀ 'ਚ ਗਏ...ਡਾ. ਬਲਬੀਰ ਸਿੰਘ ਦਾ ਪਾਰਟੀ ਬਦਲਣ ਵਾਲਿਆਂ ਦੇ ਵੱਡਾ ਹਮਲਾ
ਜਿਹੜੇ ਵਿੱਕ ਗਏ...ਜਿਹੜੇ ਡਰ ਗਏ...ਉਹ ਬੀਜੇਪੀ 'ਚ ਗਏ...ਡਾ. ਬਲਬੀਰ ਸਿੰਘ ਦਾ ਪਾਰਟੀ ਬਦਲਣ ਵਾਲਿਆਂ ਦੇ ਵੱਡਾ ਹਮਲਾ...
ਉਹ ਸ਼ੀਸ਼ਾ ਸਾਫ ਕਰਦੇ ਰਹੇ... ਧੂੜ ਤਾਂ ਚੇਹਰੇ 'ਤੇ ਜੰਮ੍ਹੀ ਸੀ, ਪੰਜਾਬ ਕਾਂਗਰਸ ਇੰਚਾਰਜ ਬੱਦਲਣ 'ਤੇ AAP ਦਾ ਤਿੱਖਾ ਤੰਜ
ਉਹ ਸ਼ੀਸ਼ਾ ਸਾਫ ਕਰਦੇ ਰਹੇ... ਧੂੜ ਤਾਂ ਚੇਹਰੇ 'ਤੇ ਜੰਮ੍ਹੀ ਸੀ, ਪੰਜਾਬ ਕਾਂਗਰਸ ਇੰਚਾਰਜ ਬੱਦਲਣ 'ਤੇ AAP ਦਾ ਤਿੱਖਾ ਤੰਜ...
AAP ਨੇ ਨਸ਼ਿਆਂ ਖਿਲਾਫ ਚੁੱਕਿਆ ਵੱਡਾ ਕਦਮ... ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲੇ 164% ਵਧੇ, TV9 ਭਾਰਤਵਰਸ਼ ਦੇ 'ਸਿਹਤ ਸੰਵਾਦ' 'ਤੇ ਬੋਲੇ ਡਾ. ਬਲਬੀਰ ਸਿੰਘ
AAP ਨੇ ਨਸ਼ਿਆਂ ਖਿਲਾਫ ਚੁੱਕਿਆ ਵੱਡਾ ਕਦਮ... ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲੇ 164% ਵਧੇ, TV9 ਭਾਰਤਵਰਸ਼ ਦੇ 'ਸਿਹਤ ਸੰਵਾਦ' 'ਤੇ ਬੋਲੇ ਡਾ. ਬਲਬੀਰ ਸਿੰਘ...
AIIMS 'ਚ ਸੀਐਮ ਰੇਖਾ ਗੁਪਤਾ ਨੇ ਜਾਣਿਆ ਜ਼ਖਮੀਆਂ ਦਾ ਹਾਲ, ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਕਹੀ ਗੱਲ
AIIMS 'ਚ ਸੀਐਮ ਰੇਖਾ ਗੁਪਤਾ ਨੇ ਜਾਣਿਆ ਜ਼ਖਮੀਆਂ ਦਾ ਹਾਲ, ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਕਹੀ ਗੱਲ...
8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਕਰਮਚਾਰੀਆਂ ਦੀਆਂ ਵਧੀਆਂ ਉਮੀਦਾਂ, ਸੈਲਰੀ ਵਾਧੇ ਤੇ ਚਰਚਾ ਤੇਜ
8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਕਰਮਚਾਰੀਆਂ ਦੀਆਂ ਵਧੀਆਂ ਉਮੀਦਾਂ, ਸੈਲਰੀ ਵਾਧੇ ਤੇ ਚਰਚਾ ਤੇਜ...
ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਬਣੇ, AICC 'ਚ ਵੱਡੇ ਬਦਲਾਅ
ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਬਣੇ, AICC 'ਚ ਵੱਡੇ ਬਦਲਾਅ...
ਜਨਮਾਸ਼ਟਮੀ ਤੇ ਚਮਤਕਾਰ: ਨੇਪਾਲ ਦੇ ਹੜ੍ਹਾਂ ਵਿੱਚ 9 ਦਿਨ ਫਸੇ ਰਹੇ ਸੰਜੇ ਸਾਹ, 'ਹਰੇ ਕ੍ਰਿਸ਼ਨਾ' ਜਪਦਿਆਂ ਆਏ ਬਾਹਰ
ਜਨਮਾਸ਼ਟਮੀ ਤੇ ਚਮਤਕਾਰ: ਨੇਪਾਲ ਦੇ ਹੜ੍ਹਾਂ ਵਿੱਚ 9 ਦਿਨ ਫਸੇ ਰਹੇ ਸੰਜੇ ਸਾਹ, 'ਹਰੇ ਕ੍ਰਿਸ਼ਨਾ' ਜਪਦਿਆਂ ਆਏ ਬਾਹਰ...
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ...