ਸ਼ੁਕਰਵਾਰ ਨੂੰ ਪੰਜਾਬ ਤੋਂ ਇਲਾਵਾ ਪੂਰੇ ਦੇਸ਼ ‘ਚ ਟਰੈਕਟਰ ਮਾਰਚ, ਕਿਸਾਨ ਆਗੂਆਂ ਦਾ ਖਨੌਰੀ ਬਾਰਡਰ ਤੋਂਂ ਐਲਾਨ

Updated On: 

12 Dec 2024 15:54 PM IST

Khanauri Border:ਖਨੌਰੀ ਬਾਰਡਰ ਤੇ ਬੈਠੇ ਕਿਸਾਨਾਂ ਨੇ ਅੱਜ ਪ੍ਰੈਸ ਕਾਨਫਰੰਸ ਕਰ ਵੱਡੇ ਐਲਾਨ ਕੀਤੇ ਹਨ। ਕਿਸਾਨੇ ਨੇ ਪੰਜਾਬ ਤੋਂ ਇਲਾਵਾ ਪੂਰੇ ਦੇਸ਼ ਚ ਟਰੈਕਟਰ ਮਾਰਚ ਕਰਨ ਦਾ ਐਲਾਨ ਕੀਤਾ ਹੈ। ਨਾਲ ਹੀ ਕਿਸਾਨ ਆਗੂਆਂ ਨੇ ਪ੍ਰਧਾਨ ਮੰਤਰੀ ਨੇ ਮਰਨ ਵਰਤ ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਖੂਨ ਨਾਲ ਦਸਤਖ਼ਤ ਚਿੱਠੀ ਭੇਜਨ ਦੀ ਗੱਲ ਕਹੀ ਹੈ।

ਸ਼ੁਕਰਵਾਰ ਨੂੰ ਪੰਜਾਬ ਤੋਂ ਇਲਾਵਾ ਪੂਰੇ ਦੇਸ਼ ਚ ਟਰੈਕਟਰ ਮਾਰਚ, ਕਿਸਾਨ ਆਗੂਆਂ ਦਾ ਖਨੌਰੀ ਬਾਰਡਰ ਤੋਂਂ ਐਲਾਨ
Follow Us On

Khanauri Border: ਖਨੌਰੀ ਬਾਰਡਰ ਤੇ ਬੈਠੇ ਕਿਸਾਨਾਂ ਨੇ ਅੱਜ ਪ੍ਰੈਸ ਕਾਨਫਰੰਸ ਕਰ ਵੱਡੇ ਐਲਾਨ ਕੀਤੇ ਹਨ। ਕਿਸਾਨੇ ਨੇ ਪੰਜਾਬ ਤੋਂ ਇਲਾਵਾ ਪੂਰੇ ਦੇਸ਼ ਚ ਟਰੈਕਟਰ ਮਾਰਚ ਕਰਨ ਦਾ ਐਲਾਨ ਕੀਤਾ ਹੈ। ਨਾਲ ਹੀ ਕਿਸਾਨ ਆਗੂਆਂ ਨੇ ਪ੍ਰਧਾਨ ਮੰਤਰੀ ਨੇ ਮਰਨ ਵਰਤ ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਖੂਨ ਨਾਲ ਦਸਤਖ਼ਤ ਵਾਲੀ ਚਿੱਠੀ ਭੇਜਨ ਦੀ ਗੱਲ ਕਹੀ ਹੈ।

ਕਿਸਾਨ ਆਗੂਆਂ ਨੇ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਹੈ ਕਿ ਪੰਜਾਬ ਸਮੇਤ ਹੋਰ ਦੇਸ਼ ਦੀਆਂ ਕਿਸਾਨ ਜਥੇਬੰਦੀਆਂ ਨੂੰ ਅੰਦੋਲਨ ਕਰ ਰਹੇ ਕਿਸਾਨਾਂ ਨਾਲ ਖੜ੍ਹੇ ਹੋਣਾ ਚਾਹੀਦਾ ਹੈ। ਜੇਕਰ ਇਸ ਵਾਰ ਕਿਸਾਨ ਖਾਲੀ ਹੱਥ ਮੁੜ ਆਏ ਤਾਂ ਫਿਰ ਤੋਂ ਕੋਈ ਕਿਸਾਨ ਪ੍ਰਦਰਸ਼ਨ ਲਈ ਨਹੀਂ ਆਵੇਗਾ।

ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ ਕੇਂਦਰ ‘ਤੇ ਹਮਲਾ ਬੋਲਦਿਆਂ ਕਿਹਾ ਕਿ ਸਰਹੱਦਾਂ ਤੇ ਸੜਕਾਂ ਕਿਸਾਨਾਂ ਨੇ ਨਹੀਂ ਸਗੋਂ ਹਰਿਆਣਾ ਸਰਕਾਰ ਨੇ ਕੇਂਦਰ ਦੇ ਕਹਿਣ ਤੇ ਬੰਦ ਕੀਤਾ ਹੈ। ਇਸ ਦੇ ਬਾਵਜੂਦ ਕਿਸਾਨਾਂ ਨੂੰ ਬਦਨਾਮ ਕੀਤਾ ਜਾ ਰਿਹਾ ਹੈ। ਪੰਧੇਰ ਨੇ ਕਿਹਾ ਕਿ ਕਿਸਾਨਾਂ ਦੀ ਮੰਗ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਹੈ, ਇਸ ਨਾਲ ਹੀ ਅੰਦੋਲਨ ਖਤਮ ਹੋਵੇਗਾ। ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਵੱਲੋਂ ਬੁਲਾਈਆਂ ਗਈਆਂ ਸਾਰੀਆਂ ਮੀਟਿੰਗਾਂ ਵਿੱਚ ਕਿਸਾਨਾਂ ਨੇ ਸ਼ਮੂਲੀਅਤ ਕਰਕੇ ਆਪਣੇ ਵਿਚਾਰ ਪ੍ਰਗਟ ਕੀਤੇ। ਇਸ ਲਈ ਕਿਸਾਨਾਂ ਵੱਲੋਂ ਮੀਟਿੰਗਾਂ ਵਿੱਚ ਨਾ ਜਾਣ ਦਾ ਦੋਸ਼ ਸਰਾਸਰ ਗਲਤ ਹੈ।

ਟਿਕੈਤ ਜਾਣਗੇ ਡੱਲੇਵਾਲ ਨੂੰ ਮਿਲਣ

ਖਨੌਰੀ ਸਰਹੱਦ ਤੇ ਭੁੱਖ ਹੜਤਾਲ ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦਾ ਵੀ ਸਮਰਥਨ ਮਿਲਿਆ ਹੈ। ਇਸ ਤੋਂ ਪਹਿਲਾਂ ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਨੇ ਵੀ ਡੱਲੇਵਾਲ ਦੀ ਹਾਲਤ ‘ਤੇ ਚਿੰਤਾ ਪ੍ਰਗਟ ਕੀਤੀ ਸੀ ਅਤੇ ਸਰਕਾਰ ‘ਤੇ ਦੋਸ਼ ਲਗਾਇਆ ਸੀ। ਭਾਰਤੀ ਕਿਸਾਨ ਯੂਨੀਅਨ ਨੇ ਖਨੌਰੀ ਸਰਹੱਦ ‘ਤੇ ਚੱਲ ਰਹੇ ਅੰਦੋਲਨ ਨੂੰ ਪੂਰਨ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਵੀ ਐਲਾਨ ਕੀਤਾ ਹੈ ਕਿ ਉਹ ਸ਼ੁੱਕਰਵਾਰ ਨੂੰ ਡੱਲੇਵਾਲ ਨੂੰ ਮਿਲਣ ਲਈ ਖਨੌਰੀ ਸਰਹੱਦ ‘ਤੇ ਜਾਣਗੇ। ਅਜਿਹੇ ਵਿੱਚ ਹੁਣ ਉਮੀਦ ਹੈ ਕਿ ਇਹ ਕਿਸਾਨ ਅੰਦੋਲਨ ਇੱਕ ਵਾਰ ਫਿਰ ਤੇਜ਼ ਹੋ ਸਕਦਾ ਹੈ। ਪ੍ਰਦਰਸ਼ਨਕਾਰੀ ਕਿਸਾਨਾਂ ਨੇ 14 ਦਸੰਬਰ ਨੂੰ ਦਿੱਲੀ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਹੈ।