AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਖੇਡਾਂ ਵਤਨ ਪੰਜਾਬ ਦੀਆਂ ਦੇ ਸੂਬਾ ਪੱਧਰੀ ਮੁਕਾਬਲੇ ਅੰਮ੍ਰਿਤਸਰ ‘ਚ ਸ਼ੁਰੂ, ਮੰਤਰੀ ਹਰਭਜਨ ETO ਨੇ ਕੀਤੀ ਸ਼ਿਰਕਤ

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਅੰਦਰ ਖੇਡ ਭਾਵਨਾ ਜਗਾਉਣ, ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਅਤੇ ਖਿਡਾਰੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਦੇ ਚੌਥੇ ਸੀਜ਼ਨ ਦੇ ਸੂਬਾ ਪੱਧਰੀ ਮੁਕਾਬਲੇ ਅੰਮ੍ਰਿਤਸਰ ਦੇ ਇਤਿਹਾਸਕ ਗੁਰੂ ਨਾਨਕ ਸਟੇਡੀਅਮ ਵਿਖੇ ਬੜੇ ਹੀ ਉਤਸ਼ਾਹਪੂਰਵਕ ਮਾਹੌਲ ਵਿੱਚ ਸ਼ੁਰੂ ਹੋ ਗਏ ਹਨ।

ਖੇਡਾਂ ਵਤਨ ਪੰਜਾਬ ਦੀਆਂ ਦੇ ਸੂਬਾ ਪੱਧਰੀ ਮੁਕਾਬਲੇ ਅੰਮ੍ਰਿਤਸਰ 'ਚ ਸ਼ੁਰੂ, ਮੰਤਰੀ ਹਰਭਜਨ ETO ਨੇ ਕੀਤੀ ਸ਼ਿਰਕਤ
lalit-sharma
| Updated On: 17 Oct 2026 14:41 PM IST
Share

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਅੰਦਰ ਖੇਡ ਭਾਵਨਾ ਜਗਾਉਣ, ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਅਤੇ ਖਿਡਾਰੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਦੇ ਚੌਥੇ ਸੀਜ਼ਨ ਦੇ ਸੂਬਾ ਪੱਧਰੀ ਮੁਕਾਬਲੇ ਅੰਮ੍ਰਿਤਸਰ ਦੇ ਇਤਿਹਾਸਕ ਗੁਰੂ ਨਾਨਕ ਸਟੇਡੀਅਮ ਵਿਖੇ ਬੜੇ ਹੀ ਉਤਸ਼ਾਹਪੂਰਵਕ ਮਾਹੌਲ ਵਿੱਚ ਸ਼ੁਰੂ ਹੋ ਗਏ ਹਨ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਉਚੇਚੇ ਤੌਰ ਤੇ ਸ਼ਿਰਕਤ ਕੀਤੀ ਅਤੇ ਸਮਾਗਮ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਮੀਡੀਆ ਨਾਲ ਅਹਿਮ ਵੇਰਵੇ ਸਾਂਝੇ ਕੀਤੇ।

ਕੈਬਨਿਟ ਮੰਤਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੌਜੂਦਾ ਸੀਜ਼ਨ ਦੌਰਾਨ ਅੰਮ੍ਰਿਤਸਰ ਜ਼ਿਲ੍ਹੇ ਨੂੰ ਖ਼ਾਸ ਤੌਰ ਤੇ ਤੀਰਅੰਦਾਜ਼ੀ (Archery) ਅਤੇ ਰਗਬੀ ਖੇਡਾਂ ਦੇ ਮੁਕਾਬਲਿਆਂ ਦੀ ਮੇਜ਼ਬਾਨੀ ਸੌਂਪੀ ਗਈ ਹੈ। ਇਨ੍ਹਾਂ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਸੂਬੇ ਦੇ 18 ਵੱਖ-ਵੱਖ ਜ਼ਿਲ੍ਹਿਆਂ ਤੋਂ ਕਰੀਬ 3,000 ਚੋਣਵੇਂ ਖਿਡਾਰੀ ਪਹੁੰਚ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਇਹ ਸਮੂਹ ਖਿਡਾਰੀ ਪਹਿਲਾਂ ਬਲਾਕ ਅਤੇ ਜ਼ਿਲ੍ਹਾ ਪੱਧਰੀ ਟੂਰਨਾਮੈਂਟਾਂ ਵਿੱਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਕੇ ਸੂਬਾ ਪੱਧਰ ਤੇ ਆਪਣੀ ਥਾਂ ਪੱਕੀ ਕਰਨ ਵਿੱਚ ਕਾਮਯਾਬ ਹੋਏ ਹਨ। ਇਹ ਸੂਬਾਈ ਖੇਡ ਮੁਕਾਬਲੇ ਆਉਣ ਵਾਲੀ 23 ਨਵੰਬਰ ਤੱਕ ਨਿਰੰਤਰ ਜਾਰੀ ਰਹਿਣਗੇ।

ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਦੀ ਸ਼ਲਾਘਾ

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਦੀ ਸ਼ਲਾਘਾ ਕਰਦਿਆਂ ਆਖਿਆ ਕਿ ਮਾਨ ਸਰਕਾਰ ਨੇ ਸੱਤਾ ਸੰਭਾਲਦਿਆਂ ਹੀ ਪੰਜਾਬ ਨੂੰ ਨਸ਼ਾ-ਮੁਕਤ ਅਤੇ ਖੇਡਾਂ ਦੇ ਖੇਤਰ ਵਿੱਚ ਮੋਹਰੀ ਬਣਾਉਣ ਲਈ ਖੇਡਾਂ ਵਤਨ ਪੰਜਾਬ ਦੀਆਂ ਦਾ ਆਗਾਜ਼ ਕੀਤਾ ਸੀ। ਉਨ੍ਹਾਂ ਕਿਹਾ ਕਿ ਅੱਜ ਇਹ ਮੁਹਿੰਮ ਚੌਥੇ ਸੀਜ਼ਨ ਦੇ ਰੂਪ ਵਿੱਚ ਇੱਕ ਵਿਸ਼ਾਲ ਲਹਿਰ ਬਣ ਚੁੱਕੀ ਹੈ, ਜਿਸ ਵਿੱਚ ਛੋਟੇ ਬੱਚਿਆਂ ਤੋਂ ਲੈ ਕੇ 70 ਸਾਲ ਤੱਕ ਦੇ ਬਜ਼ੁਰਗ ਵੀ ਪੂਰੇ ਜੋਸ਼ ਨਾਲ ਖੇਡ ਮੈਦਾਨਾਂ ਵਿੱਚ ਉਤਰ ਰਹੇ ਹਨ, ਜੋ ਕਿ ਪੰਜਾਬ ਦੇ ਉੱਜਵਲ ਭਵਿੱਖ ਦਾ ਪ੍ਰਤੀਕ ਹੈ।

ਮਹਿੰਗੀ ਖੇਡ ਸਮੱਗਰੀ ਲਈ ਖਾਤਿਆਂ ਵਿੱਚ ਸਿੱਧੀ ਮਾਲੀ ਮਦਦ

ਮੀਡੀਆ ਵੱਲੋਂ ਤੀਰਅੰਦਾਜ਼ੀ ਵਰਗੀਆਂ ਮਹਿੰਗੀਆਂ ਖੇਡਾਂ ਦੇ ਸਾਜ਼ੋ-ਸਾਮਾਨ ਅਤੇ ਖਿਡਾਰੀਆਂ ਨੂੰ ਦਰਪੇਸ਼ ਆਰਥਿਕ ਮੁਸ਼ਕਲਾਂ ਬਾਰੇ ਪੁੱਛੇ ਗਏ ਸਵਾਲਾਂ ਦਾ ਜਵਾਬ ਦਿੰਦਿਆਂ ਕੈਬਨਿਟ ਮੰਤਰੀ ਨੇ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਹਰ ਵਰਗ ਦੇ ਲੋੜਵੰਦ ਅਤੇ ਹੁਨਰਮੰਦ ਖਿਡਾਰੀਆਂ ਦੀ ਬਾਂਹ ਫੜ ਰਹੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਉੱਭਰਦੇ ਤੇ ਹੋਣਹਾਰ ਬੱਚਿਆਂ ਦੇ ਬੈਂਕ ਖਾਤਿਆਂ ਵਿੱਚ ਸਿੱਧੀ ਵਿੱਤੀ ਸਹਾਇਤਾ ਭੇਜੀ ਜਾ ਰਹੀ ਹੈ, ਤਾਂ ਜੋ ਉਹ ਉੱਚ ਮਿਆਰ ਵਾਲਾ ਸਾਮਾਨ ਖ਼ਰੀਦ ਸਕਣ ਅਤੇ ਬਿਨਾਂ ਕਿਸੇ ਆਰਥਿਕ ਤੰਗੀ ਦੇ ਆਪਣੀ ਸਿਖਲਾਈ ਜਾਰੀ ਰੱਖ ਸਕਣ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਪੱਸ਼ਟ ਨੀਤੀ ਹੈ ਕਿ ਪੈਸੇ ਜਾਂ ਵਸੀਲਿਆਂ ਦੀ ਘਾਟ ਕਾਰਨ ਸੂਬੇ ਦਾ ਕੋਈ ਵੀ ਹੋਣਹਾਰ ਖਿਡਾਰੀ ਖੇਡ ਦੇ ਮੈਦਾਨ ਵਿੱਚ ਪਿੱਛੇ ਨਹੀਂ ਰਹਿਣਾ ਚਾਹੀਦਾ।

ਬੁਨਿਆਦੀ ਢਾਂਚੇ ਦੀ ਮਜ਼ਬੂਤੀ ਤੇ ਨਸ਼ਿਆਂ ਵਿਰੁੱਧ ਸੁਨੇਹਾ

ਖੇਡਾਂ ਦੇ ਮਹੱਤਵ ਤੇ ਚਾਨਣਾ ਪਾਉਂਦਿਆਂ ਹਰਭਜਨ ਸਿੰਘ ਈਟੀਓ ਨੇ ਨੌਜਵਾਨ ਪੀੜ੍ਹੀ ਨੂੰ ਅਪੀਲ ਕੀਤੀ ਕਿ ਉਹ ਪੜ੍ਹਾਈ ਦੇ ਨਾਲ-ਨਾਲ ਖੇਡਾਂ ਨੂੰ ਵੀ ਆਪਣੇ ਜੀਵਨ ਸ਼ੈਲੀ ਦਾ ਅਨਿੱਖੜਵਾਂ ਅੰਗ ਬਣਾਉਣ। ਉਨ੍ਹਾਂ ਕਿਹਾ ਕਿ ਖੇਡਾਂ ਨਾਲ ਜੁੜਨ ਨਾਲ ਨੌਜਵਾਨ ਜਿੱਥੇ ਸਰੀਰਕ ਤੇ ਮਾਨਸਿਕ ਤੌਰ ਤੇ ਤੰਦਰੁਸਤ ਰਹਿੰਦੇ ਹਨ, ਉੱਥੇ ਹੀ ਉਹ ਨਸ਼ਿਆਂ ਅਤੇ ਹੋਰ ਮਾੜੀਆਂ ਸਮਾਜਿਕ ਕੁਰੀਤੀਆਂ ਤੋਂ ਵੀ ਦੂਰ ਰਹਿੰਦੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਸਰਕਾਰ ਵੱਲੋਂ ਸੂਬੇ ਦੇ ਸ਼ਹਿਰਾਂ ਅਤੇ ਪਿੰਡਾਂ ਵਿੱਚ ਖੇਡਾਂ ਦੇ ਬੁਨਿਆਦੀ ਢਾਂਚੇ ਦਾ ਵਿਸਥਾਰ ਕੀਤਾ ਜਾ ਰਿਹਾ ਹੈ, ਜਿਸ ਤਹਿਤ ਨਵੇਂ ਖੇਡ ਮੈਦਾਨਾਂ ਦੀ ਤਿਆਰੀ, ਆਧੁਨਿਕ ਓਪਨ ਜਿੰਮ ਅਤੇ ਸਟੇਡੀਅਮਾਂ ਦਾ ਨਿਰਮਾਣ ਜੰਗੀ ਪੱਧਰ ਤੇ ਚੱਲ ਰਿਹਾ ਹੈ।

ਸਮਾਗਮ ਦੇ ਅਖ਼ੀਰ ਵਿੱਚ ਕੈਬਨਿਟ ਮੰਤਰੀ ਨੇ ਭਾਗ ਲੈਣ ਵਾਲੇ ਸਾਰੇ ਖਿਡਾਰੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਭਰੋਸਾ ਪ੍ਰਗਟਾਇਆ ਕਿ ਇਹ ਖਿਡਾਰੀ ਆਉਣ ਵਾਲੇ ਸਮੇਂ ਵਿੱਚ ਕੌਮੀ ਅਤੇ ਕੌਮਾਂਤਰੀ ਪੱਧਰ ਦੇ ਮੁਕਾਬਲਿਆਂ ਵਿੱਚ ਤਿਰੰਗਾ ਲਹਿਰਾ ਕੇ ਪੰਜਾਬ ਅਤੇ ਦੇਸ਼ ਦਾ ਨਾਂਅ ਪੂਰੀ ਦੁਨੀਆ ਵਿੱਚ ਰੌਸ਼ਨ ਕਰਨਗੇ।

Follow Us
TV9 ਫੈਸਟੀਵਲ ਆਫ਼ ਇੰਡੀਆ 2026 ਵਿੱਚ MD ਅਤੇ CEO ਬਰੁਣ ਦਾਸ ਨੇ ਕੀ ਕਿਹਾ?
TV9 ਫੈਸਟੀਵਲ ਆਫ਼ ਇੰਡੀਆ 2026 ਵਿੱਚ MD ਅਤੇ CEO ਬਰੁਣ ਦਾਸ ਨੇ ਕੀ ਕਿਹਾ?...
TV9 ਫੈਸਟੀਵਲ ਆਫ਼ ਇੰਡੀਆ 2026 ਦੀ ਸ਼ਾਨਦਾਰ ਸ਼ੁਰੂਆਤ, ਸੱਭਿਆਚਾਰ, ਸੰਗੀਤ ਅਤੇ ਦੁਰਗਾ ਪੂਜਾ ਦਾ ਸੰਗਮ
TV9 ਫੈਸਟੀਵਲ ਆਫ਼ ਇੰਡੀਆ 2026 ਦੀ ਸ਼ਾਨਦਾਰ ਸ਼ੁਰੂਆਤ, ਸੱਭਿਆਚਾਰ, ਸੰਗੀਤ ਅਤੇ ਦੁਰਗਾ ਪੂਜਾ ਦਾ ਸੰਗਮ...
ਦਿੱਲੀ ਪੁਲਿਸ ਨੇ CJP ਤਿਰੰਗਾ ਮਾਰਚ ਤੋਂ ਪਹਿਲਾਂ ਸੁਰੱਖਿਆ ਵਧਾਈ, ਕਨਾਟ ਪਲੇਸ ਵਿੱਚ ਧਾਰਾ 163 ਲਾਗੂ
ਦਿੱਲੀ ਪੁਲਿਸ ਨੇ CJP ਤਿਰੰਗਾ ਮਾਰਚ ਤੋਂ ਪਹਿਲਾਂ ਸੁਰੱਖਿਆ ਵਧਾਈ, ਕਨਾਟ ਪਲੇਸ ਵਿੱਚ ਧਾਰਾ 163 ਲਾਗੂ...
Navratri 2026: ਨਰਾਤਿਆਂ ਦੇ ਛੇਵੇਂ ਦਿਨ ਮਾਂ ਕਾਤਿਆਯਨੀ ਨੂੰ ਕਿਵੇਂ ਕਰੀਏ ਪ੍ਰਸੰਨ? ਜਾਣੋ ਪੂਜਾ ਵਿਧੀ
Navratri 2026: ਨਰਾਤਿਆਂ ਦੇ ਛੇਵੇਂ ਦਿਨ ਮਾਂ ਕਾਤਿਆਯਨੀ ਨੂੰ ਕਿਵੇਂ ਕਰੀਏ ਪ੍ਰਸੰਨ? ਜਾਣੋ ਪੂਜਾ ਵਿਧੀ...
ਵਾਦੀਆਂ ਵਿੱਚ ਬਰਫ਼ਬਾਰੀ: ਕਸ਼ਮੀਰ ਅਤੇ ਹਿਮਾਚਲ ਵਿੱਚ ਪਰਤੀ ਜੰਨਤ ਵਰਗ੍ਹੀ ਖੂਬਸੂਰਤੀ, ਵਧੀ ਸੈਲਾਨੀਆਂ ਦੀ ਆਮਦ
ਵਾਦੀਆਂ ਵਿੱਚ ਬਰਫ਼ਬਾਰੀ: ਕਸ਼ਮੀਰ ਅਤੇ ਹਿਮਾਚਲ ਵਿੱਚ ਪਰਤੀ ਜੰਨਤ ਵਰਗ੍ਹੀ ਖੂਬਸੂਰਤੀ, ਵਧੀ ਸੈਲਾਨੀਆਂ ਦੀ ਆਮਦ...
ਐਕਟਰ ਇਮਰਾਨ ਖਾਨ ਨੂੰ ਦੇਸ਼ ਛੱਡਣ ਦਾ ਹੁਕਮ, CJP ਦੇ ਪ੍ਰਦਰਸ਼ਨ 'ਚ ਹੋਏ ਸਨ ਸ਼ਾਮਲ
ਐਕਟਰ ਇਮਰਾਨ ਖਾਨ ਨੂੰ ਦੇਸ਼ ਛੱਡਣ ਦਾ ਹੁਕਮ, CJP ਦੇ ਪ੍ਰਦਰਸ਼ਨ 'ਚ ਹੋਏ ਸਨ ਸ਼ਾਮਲ...
ਝੋਟਾ ਕਤਲ ਕੇਸ: ਪੰਜਾਬ ਬੰਦ ਦਾ ਅਸਰ....ਬਾਜ਼ਾਰਾਂ 'ਚ ਪਸਰਿਆ ਸੰਨਾਟਾ; ਹਾਈਵੇਅ ਜਾਮ
ਝੋਟਾ ਕਤਲ ਕੇਸ: ਪੰਜਾਬ ਬੰਦ ਦਾ ਅਸਰ....ਬਾਜ਼ਾਰਾਂ 'ਚ ਪਸਰਿਆ ਸੰਨਾਟਾ; ਹਾਈਵੇਅ ਜਾਮ...
ਝੋਟਾ ਕਤਲਕਾਂਡ: ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬੁਲਡੋਜ਼ਰ, ਦੁਕਾਨ ਦੀ ਭੰਨਤੋੜ, ਲਗਾਈ ਅੱਗ
ਝੋਟਾ ਕਤਲਕਾਂਡ: ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬੁਲਡੋਜ਼ਰ, ਦੁਕਾਨ ਦੀ ਭੰਨਤੋੜ, ਲਗਾਈ ਅੱਗ...
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼...