Kirandeep Kaur: ‘ਗੈਰ-ਕਾਨੂੰਨੀ ਢੰਗ ਨਾਲ Amritpal Singh ਦਾ ਪਿੱਛਾ ਕਰ ਰਹੀ ਪੁਲਿਸ, ਉਹ ਧਰਮ ਲਈ ਲੜ ਰਿਹਾ’
Amritpal Singhਦੀ ਪਤਨੀ ਕਿਰਨਦੀਪ ਕੌਰ ਨੇ ਕਿਹਾ ਹੈ ਕਿ ਜਿਸ ਤਰ੍ਹਾਂ ਪੰਜਾਬ ਪੁਲਿਸ ਉਸ ਦਾ ਪਿੱਛਾ ਕਰ ਰਹੀ ਹੈ ਉਹ ਗੈਰ-ਕਾਨੂੰਨੀ ਹੈ। ਸਰਕਾਰ ਦਾ ਤਰੀਕਾ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਧਰਮ ਲਈ ਲੜ ਰਿਹਾ ਹੈ।

ਅੰਮ੍ਰਿਤਪਾਲ ਸਿੰਘ ਨਿਊਜ਼: ਖਾਲਿਸਤਾਨੀ ਸਮਰਥਕ ਅਤੇ ‘ਵਾਰਿਸ ਪੰਜਾਬ ਦੇ‘ (Waris Punjab De) ਦਾ ਮੁਖੀ ਅੰਮ੍ਰਿਤਪਾਲ ਸਿੰਘ 18 ਮਾਰਚ ਤੋਂ ਫਰਾਰ ਹੈ। ਪੰਜਾਬ ਪੁਲਿਸ ਉਸ ਦੀ ਥਾਂ-ਥਾਂ ਭਾਲ ਕਰ ਰਹੀ ਹੈ ਪਰ ਉਸ ਦਾ ਕੋਈ ਸੁਰਾਗ ਨਹੀਂ ਮਿਲ ਰਿਹਾ ਹੈ। ਅੰਮ੍ਰਿਤਪਾਲ ਦੀ ਗ੍ਰਿਫਤਾਰੀ ਨੂੰ ਲੈ ਕੇ ਹੁਣ ਉਸ ਦੀ ਪਤਨੀ ਕਿਰਨਦੀਪ ਕੌਨ ਦਾ ਬਿਆਨ ਸਾਹਮਣੇ ਆਇਆ ਹੈ। ਕਿਰਨਦੀਪ ਨੇ ਅੰਮ੍ਰਿਤਪਾਲ ਸਿੰਘ ਦੀਆਂ ਗਤੀਵਿਧੀਆਂ ਦਾ ਬਚਾਅ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਪੁਲਿਸ ਅੰਮ੍ਰਿਤਪਾਲ ਸਿੰਘ ਨੂੰ ਹਿਰਾਸਤ ਵਿੱਚ ਲੈਣ ਦੀ ਕੋਸ਼ਿਸ਼ ਕਰ ਰਹੀ ਹੈ, ਉਹ ਗੈਰ-ਕਾਨੂੰਨੀ ਹੈ।
ਦਿ ਵੀਕ ਨੂੰ ਦਿੱਤੇ ਇੰਟਰਵਿਊ ਵਿੱਚ ਕਿਰਨਦੀਪ ਕੌਰ ਨੇ ਕਿਹਾ ਕਿ ਮੇਰਾ ਅੰਮ੍ਰਿਤਪਾਲ ਨਾਲ ਕੋਈ ਸੰਪਰਕ ਨਹੀਂ ਹੈ। ਪਰ ਮੈਂ ਚਾਹੁੰਦੀ ਹਾਂ ਕਿ ਉਹ ਸੁਰੱਖਿਅਤ ਘਰ ਪਰਤ ਆਵੇ। ਜਿਸ ਤਰ੍ਹਾਂ ਪੰਜਾਬ ਪੁਲਿਸ ਉਸ ਦਾ ਪਿੱਛਾ ਕਰ ਰਹੀ ਹੈ, ਉਹ ਗੈਰ-ਕਾਨੂੰਨੀ ਹੈ। ਸਰਕਾਰ ਉਸ ਨੂੰ ਗ੍ਰਿਫ਼ਤਾਰ ਕਰਵਾ ਸਕਦੀ ਹੈ, ਪਰ ਉਸ ਦਾ ਤਰੀਕਾ ਠੀਕ ਨਹੀਂ ਹੈ। ਕਿਰਨਦੀਪ ਨੇ ਦੱਸਿਆ ਕਿ ਅੰਮ੍ਰਿਤਪਾਲ ਮੈਨੂੰ ਕਦੇ ਵੀ ਆਪਣੇ ਨਾਲ ਕਿਸੇ ਪ੍ਰੋਗਰਾਮ ਵਿੱਚ ਨਹੀਂ ਲੈ ਗਿਆ ਕਿਉਂਕਿ ਉਹ ਚਾਹੁੰਦਾ ਸੀ ਕਿ ਮੈਂ ਹਮੇਸ਼ਾ ਸੁਰੱਖਿਅਤ ਰਹਾਂ।